Sri Guru Granth Sahib

ਅੰਗ ४०

ਸਹਸ ਸਿਆਣਪ ਕਰਿ ਰਹੇ ਮਨਿ ਕੋਰੈ ਰੰਗੁ ਨ ਹੋਇ ॥ ਕੂੜਿ ਕਪਟਿ ਕਿਨੈ ਨ ਪਾਇਓ ਜੋ ਬੀਜੈ ਖਾਵੈ ਸੋਇ ॥੩॥
ਸਭਨਾ ਤੇਰੀ ਆਸ ਪ੍ਰਭੁ ਸਭ ਜੀਅ ਤੇਰੇ ਤੂੰ ਰਾਸਿ ॥ ਪ੍ਰਭ ਤੁਧਹੁ ਖਾਲੀ ਕੋ ਨਹੀ ਦਰਿ ਗੁਰਮੁਖਾ ਨੋ ਸਾਬਾਸਿ ॥ ਬਿਖੁ ਭਉਜਲ ਡੁਬਦੇ ਕਢਿ ਲੈ ਜਨ ਨਾਨਕ ਕੀ ਅਰਦਾਸਿ ॥੪॥੧॥੬੫॥
ਸਿਰੀਰਾਗੁ ਮਹਲਾ ੪ ॥
ਨਾਮੁ ਮਿਲੈ ਮਨੁ ਤ੍ਰਿਪਤੀਐ ਬਿਨੁ ਨਾਮੈ ਧ੍ਰਿਗੁ ਜੀਵਾਸੁ ॥ ਕੋਈ ਗੁਰਮੁਖਿ ਸਜਣੁ ਜੇ ਮਿਲੈ ਮੈ ਦਸੇ ਪ੍ਰਭੁ ਗੁਣਤਾਸੁ ॥ ਹਉ ਤਿਸੁ ਵਿਟਹੁ ਚਉ ਖੰਨੀਐ ਮੈ ਨਾਮ ਕਰੇ ਪਰਗਾਸੁ ॥੧॥
ਮੇਰੇ ਪ੍ਰੀਤਮਾ ਹਉ ਜੀਵਾ ਨਾਮੁ ਧਿਆਇ ॥ ਬਿਨੁ ਨਾਵੈ ਜੀਵਣੁ ਨਾ ਥੀਐ ਮੇਰੇ ਸਤਿਗੁਰ ਨਾਮੁ ਦ੍ਰਿੜਾਇ ॥੧॥ ਰਹਾਉ ॥
ਨਾਮੁ ਅਮੋਲਕੁ ਰਤਨੁ ਹੈ ਪੂਰੇ ਸਤਿਗੁਰ ਪਾਸਿ ॥ ਸਤਿਗੁਰ ਸੇਵੈ ਲਗਿਆ ਕਢਿ ਰਤਨੁ ਦੇਵੈ ਪਰਗਾਸਿ ॥ ਧੰਨੁ ਵਡਭਾਗੀ ਵਡ ਭਾਗੀਆ ਜੋ ਆਇ ਮਿਲੇ ਗੁਰ ਪਾਸਿ ॥੨॥
ਜਿਨਾ ਸਤਿਗੁਰੁ ਪੁਰਖੁ ਨ ਭੇਟਿਓ ਸੇ ਭਾਗਹੀਣ ਵਸਿ ਕਾਲ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ ਵਿਚਿ ਵਿਸਟਾ ਕਰਿ ਵਿਕਰਾਲ ॥ ਓਨਾ ਪਾਸਿ ਦੁਆਸਿ ਨ ਭਿਟੀਐ ਜਿਨ ਅੰਤਰਿ ਕ੍ਰੋਧੁ ਚੰਡਾਲ ॥੩॥
ਸਤਿਗੁਰੁ ਪੁਰਖੁ ਅੰਮ੍ਰਿਤ ਸਰੁ ਵਡਭਾਗੀ ਨਾਵਹਿ ਆਇ ॥ ਉਨ ਜਨਮ ਜਨਮ ਕੀ ਮੈਲੁ ਉਤਰੈ ਨਿਰਮਲ ਨਾਮੁ ਦ੍ਰਿੜਾਇ ॥ ਜਨ ਨਾਨਕ ਉਤਮ ਪਦੁ ਪਾਇਆ ਸਤਿਗੁਰ ਕੀ ਲਿਵ ਲਾਇ ॥੪॥੨॥੬੬॥
ਸਿਰੀਰਾਗੁ ਮਹਲਾ ੪ ॥
ਗੁਣ ਗਾਵਾ ਗੁਣ ਵਿਥਰਾ ਗੁਣ ਬੋਲੀ ਮੇਰੀ ਮਾਇ ॥ ਗੁਰਮੁਖਿ ਸਜਣੁ ਗੁਣਕਾਰੀਆ ਮਿਲਿ ਸਜਣ ਹਰਿ ਗੁਣ ਗਾਇ ॥ ਹੀਰੈ ਹੀਰੁ ਮਿਲਿ ਬੇਧਿਆ ਰੰਗਿ ਚਲੂਲੈ ਨਾਇ ॥੧॥
ਮੇਰੇ ਗੋਵਿੰਦਾ ਗੁਣ ਗਾਵਾ ਤ੍ਰਿਪਤਿ ਮਨਿ ਹੋਇ ॥ ਅੰਤਰਿ ਪਿਆਸ ਹਰਿ ਨਾਮ ਕੀ ਗੁਰੁ ਤੁਸਿ ਮਿਲਾਵੈ ਸੋਇ ॥੧॥ ਰਹਾਉ ॥
ਮਨੁ ਰੰਗਹੁ ਵਡਭਾਗੀਹੋ ਗੁਰੁ ਤੁਠਾ ਕਰੇ ਪਸਾਉ ॥ ਗੁਰੁ ਨਾਮੁ ਦ੍ਰਿੜਾਏ ਰੰਗ ਸਿਉ ਹਉ ਸਤਿਗੁਰ ਕੈ ਬਲਿ ਜਾਉ ॥ ਬਿਨੁ ਸਤਿਗੁਰ ਹਰਿ ਨਾਮੁ ਨ ਲਭਈ ਲਖ ਕੋਟੀ ਕਰਮ ਕਮਾਉ ॥੨॥
ਬਿਨੁ ਭਾਗਾ ਸਤਿਗੁਰੁ ਨਾ ਮਿਲੈ ਘਰਿ ਬੈਠਿਆ ਨਿਕਟਿ ਨਿਤ ਪਾਸਿ ॥ ਅੰਤਰਿ ਅਗਿਆਨ ਦੁਖੁ ਭਰਮੁ ਹੈ ਵਿਚਿ ਪੜਦਾ ਦੂਰਿ ਪਈਆਸਿ ॥ ਬਿਨੁ ਸਤਿਗੁਰ ਭੇਟੇ ਕੰਚਨੁ ਨਾ ਥੀਐ ਮਨਮੁਖੁ ਲੋਹੁ ਬੂਡਾ ਬੇੜੀ ਪਾਸਿ ॥੩॥
ਸਤਿਗੁਰੁ ਬੋਹਿਥੁ ਹਰਿ ਨਾਵ ਹੈ ਕਿਤੁ ਬਿਧਿ ਚੜਿਆ ਜਾਇ ॥ ਸਤਿਗੁਰ ਕੈ ਭਾਣੈ ਜੋ ਚਲੈ ਵਿਚਿ ਬੋਹਿਥ ਬੈਠਾ ਆਇ ॥ ਧੰਨੁ ਧੰਨੁ ਵਡਭਾਗੀ ਨਾਨਕਾ ਜਿਨਾ ਸਤਿਗੁਰੁ ਲਏ ਮਿਲਾਇ ॥੪॥੩॥੬੭॥

Ang 40

sahas siaanap kar rahe man korai ra(n)g na hoi ||
kooR kapaT kinai na paio jo beejai khaavai soi ||3||
sabhanaa teree aas prabh sabh jeea tere too(n) raas ||
prabh tudhahu khaalee ko nahee dhar gurmukhaa no saabaas ||
bikh bhaujal ddubadhe kadd lai jan naanak kee aradhaas ||4||1||65||
sireeraag mahalaa chauthhaa ||
naam milai man tirapateeaai bin naamai dhirag jeevaas ||
koiee gurmukh sajan je milai mai dhase prabh gunataas ||
hau tis viTahu chau kha(n)neeaai mai naam kare paragaas ||1||
mere preetamaa hau jeevaa naam dhiaai ||
bin naavai jeevan naa theeaai mere satigur naam dhiraRai ||1|| rahaau ||
naam amolak ratan hai poore satigur paas ||
satigur sevai lagiaa kadd ratan dhevai paragaas ||
dha(n)n vaddabhaagee vadd bhaageeaa jo aai mile gur paas ||2||
jinaa satigur purakh na bheTio se bhaagaheen vas kaal ||
oi fir fir jon bhavaie’eeh vich visaTaa kar vikaraal ||
onaa paas dhuaas na bhiTeeaai jin a(n)tar karodh cha(n)ddaal ||3||
satigur purakh a(n)mirat sar vaddabhaagee naaveh aai ||
aun janam janam kee mail utarai niramal naam dhiraRai ||
jan naanak utam padh paiaa satigur kee liv lai ||4||2||66||
sireeraag mahalaa chauthhaa ||
gun gaavaa gun vitharaa gun bolee meree mai ||
gurmukh sajan gunakaareeaa mil sajan har gun gai ||
heerai heer mil bedhiaa ra(n)g chaloolai nai ||1||
mere govi(n)dhaa gun gaavaa tirapat man hoi ||
a(n)tar piaas har naam kee gur tus milaavai soi ||1|| rahaau ||
man ra(n)gahu vaddabhaageeho gur tuThaa kare pasaau ||
gur naam dhiraRaae ra(n)g siau hau satigur kai bal jaau ||
bin satigur har naam na labhiee lakh koTee karam kamaau ||2||
bin bhaagaa satigur naa milai ghar baiThiaa nikaT nit paas ||
a(n)tar agiaan dhukh bharam hai vich paRadhaa dhoor pieeaas ||
bin satigur bheTe ka(n)chan naa theeaai manmukh loh booddaa beRee paas ||3||
satigur bohith har naav hai kit bidh chaRiaa jai ||
satigur kai bhaanai jo chalai vich bohith baiThaa aai ||
dha(n)n dha(n)n vaddabhaagee naanakaa jinaa satigur le milai ||4||3||67||