ਰਾਗੁ ਆਸਾ ਮਹਲਾ ੫ ਘਰੁ ੧੨
ੴ ਸਤਿਗੁਰ ਪ੍ਰਸਾਦਿ ॥
ਤਿਆਗਿ ਸਗਲ ਸਿਆਨਪਾ ਭਜੁ ਪਾਰਬ੍ਰਹਮ ਨਿਰੰਕਾਰੁ ॥ ਏਕ ਸਾਚੇ ਨਾਮ ਬਾਝਹੁ ਸਗਲ ਦੀਸੈ ਛਾਰੁ ॥੧॥
ਸੋ ਪ੍ਰਭੁ ਜਾਣੀਐ ਸਦ ਸੰਗਿ ॥ ਗੁਰ ਪ੍ਰਸਾਦੀ ਬੂਝੀਐ ਏਕ ਹਰਿ ਕੈ ਰੰਗਿ ॥੧॥ ਰਹਾਉ ॥
ਸਰਣਿ ਸਮਰਥ ਏਕ ਕੇਰੀ ਦੂਜਾ ਨਾਹੀ ਠਾਉ ॥ ਮਹਾ ਭਉਜਲੁ ਲੰਘੀਐ ਸਦਾ ਹਰਿ ਗੁਣ ਗਾਉ ॥੨॥
ਜਨਮ ਮਰਣੁ ਨਿਵਾਰੀਐ ਦੁਖੁ ਨ ਜਮ ਪੁਰਿ ਹੋਇ ॥ ਨਾਮੁ ਨਿਧਾਨੁ ਸੋਈ ਪਾਏ ਕ੍ਰਿਪਾ ਕਰੇ ਪ੍ਰਭੁ ਸੋਇ ॥੩॥
ਏਕ ਟੇਕ ਅਧਾਰੁ ਏਕੋ ਏਕ ਕਾ ਮਨਿ ਜੋਰੁ ॥ ਨਾਨਕ ਜਪੀਐ ਮਿਲਿ ਸਾਧਸੰਗਤਿ ਹਰਿ ਬਿਨੁ ਅਵਰੁ ਨ ਹੋਰੁ ॥੪॥੧॥੧੩੬॥
ਆਸਾ ਮਹਲਾ ੫ ॥
ਜੀਉ ਮਨੁ ਤਨੁ ਪ੍ਰਾਨ ਪ੍ਰਭ ਕੇ ਦੀਏ ਸਭਿ ਰਸ ਭੋਗ ॥ ਦੀਨ ਬੰਧਪ ਜੀਅ ਦਾਤਾ ਸਰਣਿ ਰਾਖਣ ਜੋਗੁ ॥੧॥
ਮੇਰੇ ਮਨ ਧਿਆਇ ਹਰਿ ਹਰਿ ਨਾਉ ॥ ਹਲਤਿ ਪਲਤਿ ਸਹਾਇ ਸੰਗੇ ਏਕ ਸਿਉ ਲਿਵ ਲਾਉ ॥੧॥ ਰਹਾਉ ॥
ਬੇਦ ਸਾਸਤ੍ਰ ਜਨ ਧਿਆਵਹਿ ਤਰਣ ਕਉ ਸੰਸਾਰੁ ॥ ਕਰਮ ਧਰਮ ਅਨੇਕ ਕਿਰਿਆ ਸਭ ਊਪਰਿ ਨਾਮੁ ਅਚਾਰੁ ॥੨॥
ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਲੈ ਸਤਿਗੁਰ ਦੇਵ ॥ ਨਾਮੁ ਦ੍ਰਿੜੁ ਕਰਿ ਭਗਤਿ ਹਰਿ ਕੀ ਭਲੀ ਪ੍ਰਭ ਕੀ ਸੇਵ ॥੩॥
ਚਰਣ ਸਰਣ ਦਇਆਲ ਤੇਰੀ ਤੂੰ ਨਿਮਾਣੇ ਮਾਣੁ ॥ ਜੀਅ ਪ੍ਰਾਣ ਅਧਾਰੁ ਤੇਰਾ ਨਾਨਕ ਕਾ ਪ੍ਰਭੁ ਤਾਣੁ ॥੪॥੨॥੧੩੭॥
ਆਸਾ ਮਹਲਾ ੫ ॥
ਡੋਲਿ ਡੋਲਿ ਮਹਾ ਦੁਖੁ ਪਾਇਆ ਬਿਨਾ ਸਾਧੂ ਸੰਗ ॥ ਖਾਟਿ ਲਾਭੁ ਗੋਬਿੰਦ ਹਰਿ ਰਸੁ ਪਾਰਬ੍ਰਹਮ ਇਕ ਰੰਗ ॥੧॥
ਹਰਿ ਕੋ ਨਾਮੁ ਜਪੀਐ ਨੀਤਿ ॥ ਸਾਸਿ ਸਾਸਿ ਧਿਆਇ ਸੋ ਪ੍ਰਭੁ ਤਿਆਗਿ ਅਵਰ ਪਰੀਤਿ ॥੧॥ ਰਹਾਉ ॥
ਕਰਣ ਕਾਰਣ ਸਮਰਥ ਸੋ ਪ੍ਰਭੁ ਜੀਅ ਦਾਤਾ ਆਪਿ ॥ ਤਿਆਗਿ ਸਗਲ ਸਿਆਣਪਾ ਆਠ ਪਹਰ ਪ੍ਰਭੁ ਜਾਪਿ ॥੨॥
ਮੀਤੁ ਸਖਾ ਸਹਾਇ ਸੰਗੀ ਊਚ ਅਗਮ ਅਪਾਰੁ ॥ ਚਰਣ ਕਮਲ ਬਸਾਇ ਹਿਰਦੈ ਜੀਅ ਕੋ ਆਧਾਰੁ ॥੩॥
ਕਰਿ ਕਿਰਪਾ ਪ੍ਰਭ ਪਾਰਬ੍ਰਹਮ ਗੁਣ ਤੇਰਾ ਜਸੁ ਗਾਉ ॥ ਸਰਬ ਸੂਖ ਵਡੀ ਵਡਿਆਈ ਜਪਿ ਜੀਵੈ ਨਾਨਕੁ ਨਾਉ ॥੪॥੩॥੧੩੮॥
ਆਸਾ ਮਹਲਾ ੫ ॥
ਉਦਮੁ ਕਰਉ ਕਰਾਵਹੁ ਠਾਕੁਰ ਪੇਖਤ ਸਾਧੂ ਸੰਗਿ ॥ ਹਰਿ ਹਰਿ ਨਾਮੁ ਚਰਾਵਹੁ ਰੰਗਨਿ ਆਪੇ ਹੀ ਪ੍ਰਭ ਰੰਗਿ ॥੧॥
ਮਨ ਮਹਿ ਰਾਮ ਨਾਮਾ ਜਾਪਿ ॥ ਕਰਿ ਕਿਰਪਾ ਵਸਹੁ ਮੇਰੈ ਹਿਰਦੈ ਹੋਇ ਸਹਾਈ ਆਪਿ ॥੧॥ ਰਹਾਉ ॥
ਸੁਣਿ ਸੁਣਿ ਨਾਮੁ ਤੁਮਾਰਾ ਪ੍ਰੀਤਮ ਪ੍ਰਭੁ ਪੇਖਨ ਕਾ ਚਾਉ ॥
raag aasaa mahalaa panjavaa ghar baarvaa
ikOankaar satigur prasaadh ||
tiaag sagal siaanapaa bhaj paarabraham nira(n)kaar ||
ek saache naam baajhahu sagal dheesai chhaar ||1||
so prabh jaaneeaai sadh sa(n)g ||
gur prasaadhee boojheeaai ek har kai ra(n)g ||1|| rahaau ||
saran samarath ek keree dhoojaa naahee Thaau ||
mahaa bhaujal la(n)gheeaai sadhaa har gun gaau ||2||
janam maran nivaareeaai dhukh na jam pur hoi ||
naam nidhaan soiee paae kirapaa kare prabh soi ||3||
ek Tek adhaar eko ek kaa man jor ||
naanak japeeaai mil saadhasa(n)gat har bin avar na hor ||4||1||136||
aasaa mahalaa panjavaa ||
jeeau man tan praan prabh ke dhe’ee sabh ras bhog ||
dheen ba(n)dhap jeea dhaataa saran raakhan jog ||1||
mere man dhiaai har har naau ||
halat palat sahai sa(n)ge ek siau liv laau ||1|| rahaau ||
bedh saasatr jan dhiaaveh taran kau sa(n)saar ||
karam dharam anek kiriaa sabh uoopar naam achaar ||2||
kaam karodh aha(n)kaar binasai milai satigur dhev ||
naam dhiraR kar bhagat har kee bhalee prabh kee sev ||3||
charan saran dhiaal teree too(n) nimaane maan ||
jeea praan adhaar teraa naanak kaa prabh taan ||4||2||137||
aasaa mahalaa panjavaa ||
ddol ddol mahaa dhukh paiaa binaa saadhoo sa(n)g ||
khaaT laabh gobi(n)dh har ras paarabraham ik ra(n)g ||1||
har ko naam japeeaai neet ||
saas saas dhiaai so prabh tiaag avar pareet ||1|| rahaau ||
karan kaaran samarath so prabh jeea dhaataa aap ||
tiaag sagal siaanapaa aaTh pahar prabh jaap ||2||
meet sakhaa sahai sa(n)gee uooch agam apaar ||
charan kamal basai hiradhai jeea ko aadhaar ||3||
kar kirapaa prabh paarabraham gun teraa jas gaau ||
sarab sookh vaddee vaddiaaiee jap jeevai naanak naau ||4||3||138||
aasaa mahalaa panjavaa ||
audham karau karaavahu Thaakur pekhat saadhoo sa(n)g ||
har har naam charaavahu ra(n)gan aape hee prabh ra(n)g ||1||
man meh raam naamaa jaap ||
kar kirapaa vasahu merai hiradhai hoi sahaiee aap ||1|| rahaau ||
sun sun naam tumaaraa preetam prabh pekhan kaa chaau ||