ਪ੍ਰਭ ਸੰਗਿ ਮਿਲੀਜੈ ਇਹੁ ਮਨੁ ਦੀਜੈ ॥ ਨਾਨਕ ਨਾਮੁ ਮਿਲੈ ਅਪਨੀ ਦਇਆ ਕਰਹੁ ॥੨॥੧॥੧੫੦॥
ਆਸਾ ਮਹਲਾ ੫ ॥
ਮਿਲੁ ਰਾਮ ਪਿਆਰੇ ਤੁਮ ਬਿਨੁ ਧੀਰਜੁ ਕੋ ਨ ਕਰੈ ॥੧॥ ਰਹਾਉ ॥
ਸਿੰਮ੍ਰਿਤਿ ਸਾਸਤ੍ਰ ਬਹੁ ਕਰਮ ਕਮਾਏ ਪ੍ਰਭ ਤੁਮਰੇ ਦਰਸ ਬਿਨੁ ਸੁਖੁ ਨਾਹੀ ॥੧॥
ਵਰਤ ਨੇਮ ਸੰਜਮ ਕਰਿ ਥਾਕੇ ਨਾਨਕ ਸਾਧ ਸਰਨਿ ਪ੍ਰਭ ਸੰਗਿ ਵਸੈ ॥੨॥੨॥੧੫੧॥
ਆਸਾ ਮਹਲਾ ੫ ਘਰੁ ੧੫ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਬਿਕਾਰ ਮਾਇਆ ਮਾਦਿ ਸੋਇਓ ਸੂਝ ਬੂਝ ਨ ਆਵੈ ॥ ਪਕਰਿ ਕੇਸ ਜਮਿ ਉਠਾਰਿਓ ਤਦ ਹੀ ਘਰਿ ਜਾਵੈ ॥੧॥
ਲੋਭ ਬਿਖਿਆ ਬਿਖੈ ਲਾਗੇ ਹਿਰਿ ਵਿਤ ਚਿਤ ਦੁਖਾਹੀ ॥ ਖਿਨ ਭੰਗੁਨਾ ਕੈ ਮਾਨਿ ਮਾਤੇ ਅਸੁਰ ਜਾਣਹਿ ਨਾਹੀ ॥੧॥ ਰਹਾਉ ॥
ਬੇਦ ਸਾਸਤ੍ਰ ਜਨ ਪੁਕਾਰਹਿ ਸੁਨੈ ਨਾਹੀ ਡੋਰਾ ॥ ਨਿਪਟਿ ਬਾਜੀ ਹਾਰਿ ਮੂਕਾ ਪਛੁਤਾਇਓ ਮਨਿ ਭੋਰਾ ॥੨॥
ਡਾਨੁ ਸਗਲ ਗੈਰ ਵਜਹਿ ਭਰਿਆ ਦੀਵਾਨ ਲੇਖੈ ਨ ਪਰਿਆ ॥ ਜੇਂਹ ਕਾਰਜਿ ਰਹੈ ਓਲ੍ਹ੍ਹਾ ਸੋਇ ਕਾਮੁ ਨ ਕਰਿਆ ॥੩॥
ਐਸੋ ਜਗੁ ਮੋਹਿ ਗੁਰਿ ਦਿਖਾਇਓ ਤਉ ਏਕ ਕੀਰਤਿ ਗਾਇਆ ॥ ਮਾਨੁ ਤਾਨੁ ਤਜਿ ਸਿਆਨਪ ਸਰਣਿ ਨਾਨਕੁ ਆਇਆ ॥੪॥੧॥੧੫੨॥
ਆਸਾ ਮਹਲਾ ੫ ॥
ਬਾਪਾਰਿ ਗੋਵਿੰਦ ਨਾਏ ॥ ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ ॥੧॥ ਰਹਾਉ ॥
ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥ ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥੧॥
ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥ ਸਭ ਤਜੀ ਮਨੈ ਕੀ ਕਾਮ ਕਰਾ ॥ ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥ ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥ ਨਾਨਕ ਦੀਨ ਸਰਣਿ ਆਏ ਗਲਿ ਲਾਏ ॥੨॥੨॥੧੫੩॥
ਆਸਾ ਮਹਲਾ ੫ ॥
ਕੋਊ ਬਿਖਮ ਗਾਰ ਤੋਰੈ ॥ ਆਸ ਪਿਆਸ ਧੋਹ ਮੋਹ ਭਰਮ ਹੀ ਤੇ ਹੋਰੈ ॥੧॥ ਰਹਾਉ ॥
ਕਾਮ ਕ੍ਰੋਧ ਲੋਭ ਮਾਨ ਇਹ ਬਿਆਧਿ ਛੋਰੈ ॥੧॥
ਸੰਤਸੰਗਿ ਨਾਮ ਰੰਗਿ ਗੁਨ ਗੋਵਿੰਦ ਗਾਵਉ ॥ ਅਨਦਿਨੋ ਪ੍ਰਭ ਧਿਆਵਉ ॥ ਭ੍ਰਮ ਭੀਤਿ ਜੀਤਿ ਮਿਟਾਵਉ ॥ ਨਿਧਿ ਨਾਮੁ ਨਾਨਕ ਮੋਰੈ ॥੨॥੩॥੧੫੪॥
ਆਸਾ ਮਹਲਾ ੫ ॥
ਕਾਮੁ ਕ੍ਰੋਧੁ ਲੋਭੁ ਤਿਆਗੁ ॥ ਮਨਿ ਸਿਮਰਿ ਗੋਬਿੰਦ ਨਾਮ ॥ ਹਰਿ ਭਜਨ ਸਫਲ ਕਾਮ ॥੧॥ ਰਹਾਉ ॥
prabh sa(n)g mileejai ih man dheejai ||
naanak naam milai apanee dhiaa karahu ||2||1||150||
aasaa mahalaa panjavaa ||
mil raam piaare tum bin dheeraj ko na karai ||1|| rahaau ||
si(n)mirat saasatr bahu karam kamaae prabh tumare dharas bin sukh naahee ||1||
varat nem sa(n)jam kar thaake naanak saadh saran prabh sa(n)g vasai ||2||2||151||
aasaa mahalaa panjavaa ghar pandaravaa paRataal
ikOankaar satigur prasaadh ||
bikaar maiaa maadh soio soojh boojh na aavai ||
pakar kes jam uThaario tadh hee ghar jaavai ||1||
lobh bikhiaa bikhai laage hir vit chit dhukhaahee ||
khin bha(n)gunaa kai maan maate asur jaaneh naahee ||1|| rahaau ||
bedh saasatr jan pukaareh sunai naahee ddoraa ||
nipaT baajee haar mookaa pachhutaio man bhoraa ||2||
ddaan sagal gair vajeh bhariaa dheevaan lekhai na pariaa ||
je(n)h kaaraj rahai ol(h)aa soi kaam na kariaa ||3||
aaiso jag moh gur dhikhaio tau ek keerat gaiaa ||
maan taan taj siaanap saran naanak aaiaa ||4||1||152||
aasaa mahalaa panjavaa ||
baapaar govi(n)dh naae ||
saadh sa(n)t manaae pria paae gun gaae pa(n)ch naadh toor bajaae ||1|| rahaau ||
kirapaa paae sahajaae dharasaae ab raatiaa govi(n)dh siau ||
sa(n)t sev preet naath ra(n)g laalan laae ||1||
gur giaan man dhiraRaae rahasaae nahee aae sahajaae man nidhaan paae ||
sabh tajee manai kee kaam karaa ||
chir chir chir chir bhiaa man bahut piaas laagee ||
har dharasano dhikhaavahu moh tum bataavahu ||
naanak dheen saran aae gal laae ||2||2||153||
aasaa mahalaa panjavaa ||
kouoo bikham gaar torai ||
aas piaas dhoh moh bharam hee te horai ||1|| rahaau ||
kaam karodh lobh maan ieh biaadh chhorai ||1||
sa(n)tasa(n)g naam ra(n)g gun govi(n)dh gaavau ||
anadhino prabh dhiaavau ||
bhram bheet jeet miTaavau ||
nidh naam naanak morai ||2||3||154||
aasaa mahalaa panjavaa ||
kaam karodh lobh tiaag ||
man simar gobi(n)dh naam ||
har bhajan safal kaam ||1|| rahaau ||