ਜੋ ਤਿਸੁ ਭਾਵੈ ਸੋ ਫੁਨਿ ਹੋਇ ॥ ਸੁਣਿ ਭਰਥਰਿ ਨਾਨਕੁ ਕਹੈ ਬੀਚਾਰੁ ॥ ਨਿਰਮਲ ਨਾਮੁ ਮੇਰਾ ਆਧਾਰੁ ॥੮॥੧॥
ਆਸਾ ਮਹਲਾ ੧ ॥
ਸਭਿ ਜਪ ਸਭਿ ਤਪ ਸਭ ਚਤੁਰਾਈ ॥ ਊਝੜਿ ਭਰਮੈ ਰਾਹਿ ਨ ਪਾਈ ॥ ਬਿਨੁ ਬੂਝੇ ਕੋ ਥਾਇ ਨ ਪਾਈ ॥ ਨਾਮ ਬਿਹੂਣੈ ਮਾਥੇ ਛਾਈ ॥੧॥
ਸਾਚ ਧਣੀ ਜਗੁ ਆਇ ਬਿਨਾਸਾ ॥ ਛੂਟਸਿ ਪ੍ਰਾਣੀ ਗੁਰਮੁਖਿ ਦਾਸਾ ॥੧॥ ਰਹਾਉ ॥
ਜਗੁ ਮੋਹਿ ਬਾਧਾ ਬਹੁਤੀ ਆਸਾ ॥ ਗੁਰਮਤੀ ਇਕਿ ਭਏ ਉਦਾਸਾ ॥ ਅੰਤਰਿ ਨਾਮੁ ਕਮਲੁ ਪਰਗਾਸਾ ॥ ਤਿਨੑ ਕਉ ਨਾਹੀ ਜਮ ਕੀ ਤ੍ਰਾਸਾ ॥੨॥
ਜਗੁ ਤ੍ਰਿਅ ਜਿਤੁ ਕਾਮਣਿ ਹਿਤਕਾਰੀ ॥ ਪੁਤ੍ਰ ਕਲਤ੍ਰ ਲਗਿ ਨਾਮੁ ਵਿਸਾਰੀ ॥ ਬਿਰਥਾ ਜਨਮੁ ਗਵਾਇਆ ਬਾਜੀ ਹਾਰੀ ॥ ਸਤਿਗੁਰੁ ਸੇਵੇ ਕਰਣੀ ਸਾਰੀ ॥੩॥
ਬਾਹਰਹੁ ਹਉਮੈ ਕਹੈ ਕਹਾਏ ॥ ਅੰਦਰਹੁ ਮੁਕਤੁ ਲੇਪੁ ਕਦੇ ਨ ਲਾਏ ॥ ਮਾਇਆ ਮੋਹੁ ਗੁਰ ਸਬਦਿ ਜਲਾਏ ॥ ਨਿਰਮਲ ਨਾਮੁ ਸਦ ਹਿਰਦੈ ਧਿਆਏ ॥੪॥
ਧਾਵਤੁ ਰਾਖੈ ਠਾਕਿ ਰਹਾਏ ॥ ਸਿਖ ਸੰਗਤਿ ਕਰਮਿ ਮਿਲਾਏ ॥ ਗੁਰ ਬਿਨੁ ਭੂਲੋ ਆਵੈ ਜਾਏ ॥ ਨਦਰਿ ਕਰੇ ਸੰਜੋਗਿ ਮਿਲਾਏ ॥੫॥
ਰੂੜੋ ਕਹਉ ਨ ਕਹਿਆ ਜਾਈ ॥ ਅਕਥ ਕਥਉ ਨਹ ਕੀਮਤਿ ਪਾਈ ॥ ਸਭ ਦੁਖ ਤੇਰੇ ਸੂਖ ਰਜਾਈ ॥ ਸਭਿ ਦੁਖ ਮੇਟੇ ਸਾਚੈ ਨਾਈ ॥੬॥
ਕਰ ਬਿਨੁ ਵਾਜਾ ਪਗ ਬਿਨੁ ਤਾਲਾ ॥ ਜੇ ਸਬਦੁ ਬੁਝੈ ਤਾ ਸਚੁ ਨਿਹਾਲਾ ॥ ਅੰਤਰਿ ਸਾਚੁ ਸਭੇ ਸੁਖ ਨਾਲਾ ॥ ਨਦਰਿ ਕਰੇ ਰਾਖੈ ਰਖਵਾਲਾ ॥੭॥
ਤ੍ਰਿਭਵਣ ਸੂਝੈ ਆਪੁ ਗਵਾਵੈ ॥ ਬਾਣੀ ਬੂਝੈ ਸਚਿ ਸਮਾਵੈ ॥ ਸਬਦੁ ਵੀਚਾਰੇ ਏਕ ਲਿਵ ਤਾਰਾ ॥ ਨਾਨਕ ਧੰਨੁ ਸਵਾਰਣਹਾਰਾ ॥੮॥੨॥
ਆਸਾ ਮਹਲਾ ੧ ॥
ਲੇਖ ਅਸੰਖ ਲਿਖਿ ਲਿਖਿ ਮਾਨੁ ॥ ਮਨਿ ਮਾਨਿਐ ਸਚੁ ਸੁਰਤਿ ਵਖਾਨੁ ॥ ਕਥਨੀ ਬਦਨੀ ਪੜਿ ਪੜਿ ਭਾਰੁ ॥ ਲੇਖ ਅਸੰਖ ਅਲੇਖੁ ਅਪਾਰੁ ॥੧॥
ਐਸਾ ਸਾਚਾ ਤੂੰ ਏਕੋ ਜਾਣੁ ॥ ਜੰਮਣੁ ਮਰਣਾ ਹੁਕਮੁ ਪਛਾਣੁ ॥੧॥ ਰਹਾਉ ॥
ਮਾਇਆ ਮੋਹਿ ਜਗੁ ਬਾਧਾ ਜਮਕਾਲਿ ॥ ਬਾਂਧਾ ਛੂਟੈ ਨਾਮੁ ਸਮ੍ਹ੍ਹਾਲਿ ॥ ਗੁਰੁ ਸੁਖਦਾਤਾ ਅਵਰੁ ਨ ਭਾਲਿ ॥ ਹਲਤਿ ਪਲਤਿ ਨਿਬਹੀ ਤੁਧੁ ਨਾਲਿ ॥੨॥
ਸਬਦਿ ਮਰੈ ਤਾਂ ਏਕ ਲਿਵ ਲਾਏ ॥ ਅਚਰੁ ਚਰੈ ਤਾਂ ਭਰਮੁ ਚੁਕਾਏ ॥ ਜੀਵਨ ਮੁਕਤੁ ਮਨਿ ਨਾਮੁ ਵਸਾਏ ॥ ਗੁਰਮੁਖਿ ਹੋਇ ਤ ਸਚਿ ਸਮਾਏ ॥੩॥
ਜਿਨਿ ਧਰ ਸਾਜੀ ਗਗਨੁ ਅਕਾਸੁ ॥ ਜਿਨਿ ਸਭ ਥਾਪੀ ਥਾਪਿ ਉਥਾਪਿ ॥ ਸਰਬ ਨਿਰੰਤਰਿ ਆਪੇ ਆਪਿ ॥ ਕਿਸੈ ਨ ਪੂਛੇ ਬਖਸੇ ਆਪਿ ॥੪॥
ਤੂ ਪੁਰੁ ਸਾਗਰੁ ਮਾਣਕ ਹੀਰੁ ॥ ਤੂ ਨਿਰਮਲੁ ਸਚੁ ਗੁਣੀ ਗਹੀਰੁ ॥
jo tis bhaavai so fun hoi ||
sun bharathar naanak kahai beechaar ||
niramal naam meraa aadhaar ||8||1||
aasaa mahalaa pehilaa ||
sabh jap sabh tap sabh chaturaiee ||
uoojhaR bharamai raeh na paiee ||
bin boojhe ko thai na paiee ||
naam bihoonai maathe chhaiee ||1||
saach dhanee jag aai binaasaa ||
chhooTas praanee gurmukh dhaasaa ||1|| rahaau ||
jag moh baadhaa bahutee aasaa ||
gurmatee ik bhe udhaasaa ||
a(n)tar naam kamal paragaasaa ||
tin(h) kau naahee jam kee traasaa ||2||
jag tria jit kaaman hitakaaree ||
putr kalatr lag naam visaaree ||
birathaa janam gavaiaa baajee haaree ||
satigur seve karanee saaree ||3||
baaharahu haumai kahai kahaae ||
a(n)dharahu mukat lep kadhe na laae ||
maiaa moh gur sabadh jalaae ||
niramal naam sadh hiradhai dhiaae ||4||
dhaavat raakhai Thaak rahaae ||
sikh sa(n)gat karam milaae ||
gur bin bhoolo aavai jaae ||
nadhar kare sa(n)jog milaae ||5||
rooRo kahau na kahiaa jaiee ||
akath kathau neh keemat paiee ||
sabh dhukh tere sookh rajaiee ||
sabh dhukh meTe saachai naiee ||6||
kar bin vaajaa pag bin taalaa ||
je sabadh bujhai taa sach nihaalaa ||
a(n)tar saach sabhe sukh naalaa ||
nadhar kare raakhai rakhavaalaa ||7||
tirabhavan soojhai aap gavaavai ||
baanee boojhai sach samaavai ||
sabadh veechaare ek liv taaraa ||
naanak dha(n)n savaaranahaaraa ||8||2||
aasaa mahalaa pehilaa ||
lekh asa(n)kh likh likh maan ||
man maaniaai sach surat vakhaan ||
kathanee badhanee paR paR bhaar ||
lekh asa(n)kh alekh apaar ||1||
aaisaa saachaa too(n) eko jaan ||
ja(n)man maranaa hukam pachhaan ||1|| rahaau ||
maiaa moh jag baadhaa jamakaal ||
baa(n)dhaa chhooTai naam sam(h)aal ||
gur sukhadhaataa avar na bhaal ||
halat palat nibahee tudh naal ||2||
sabadh marai taa(n) ek liv laae ||
achar charai taa(n) bharam chukaae ||
jeevan mukat man naam vasaae ||
gurmukh hoi ta sach samaae ||3||
jin dhar saajee gagan akaas ||
jin sabh thaapee thaap uthaap ||
sarab nira(n)tar aape aap ||
kisai na poochhe bakhase aap ||4||
too pur saagar maanak heer ||
too niramal sach gunee gaheer ||