ਸੁਖੁ ਮਾਨੈ ਭੇਟੈ ਗੁਰ ਪੀਰੁ ॥ ਏਕੋ ਸਾਹਿਬੁ ਏਕੁ ਵਜੀਰੁ ॥੫॥
ਜਗੁ ਬੰਦੀ ਮੁਕਤੇ ਹਉ ਮਾਰੀ ॥ ਜਗਿ ਗਿਆਨੀ ਵਿਰਲਾ ਆਚਾਰੀ ॥ ਜਗਿ ਪੰਡਿਤੁ ਵਿਰਲਾ ਵੀਚਾਰੀ ॥ ਬਿਨੁ ਸਤਿਗੁਰੁ ਭੇਟੇ ਸਭ ਫਿਰੈ ਅਹੰਕਾਰੀ ॥੬॥
ਜਗੁ ਦੁਖੀਆ ਸੁਖੀਆ ਜਨੁ ਕੋਇ ॥ ਜਗੁ ਰੋਗੀ ਭੋਗੀ ਗੁਣ ਰੋਇ ॥ ਜਗੁ ਉਪਜੈ ਬਿਨਸੈ ਪਤਿ ਖੋਇ ॥ ਗੁਰਮੁਖਿ ਹੋਵੈ ਬੂਝੈ ਸੋਇ ॥੭॥
ਮਹਘੋ ਮੋਲਿ ਭਾਰਿ ਅਫਾਰੁ ॥ ਅਟਲ ਅਛਲੁ ਗੁਰਮਤੀ ਧਾਰੁ ॥ ਭਾਇ ਮਿਲੈ ਭਾਵੈ ਭਇਕਾਰੁ ॥ ਨਾਨਕੁ ਨੀਚੁ ਕਹੈ ਬੀਚਾਰੁ ॥੮॥੩॥
ਆਸਾ ਮਹਲਾ ੧ ॥
ਏਕੁ ਮਰੈ ਪੰਚੇ ਮਿਲਿ ਰੋਵਹਿ ॥ ਹਉਮੈ ਜਾਇ ਸਬਦਿ ਮਲੁ ਧੋਵਹਿ ॥ ਸਮਝਿ ਸੂਝਿ ਸਹਜ ਘਰਿ ਹੋਵਹਿ ॥ ਬਿਨੁ ਬੂਝੇ ਸਗਲੀ ਪਤਿ ਖੋਵਹਿ ॥੧॥
ਕਉਣੁ ਮਰੈ ਕਉਣੁ ਰੋਵੈ ਓਹੀ ॥ ਕਰਣ ਕਾਰਣ ਸਭਸੈ ਸਿਰਿ ਤੋਹੀ ॥੧॥ ਰਹਾਉ ॥
ਮੂਏ ਕਉ ਰੋਵੈ ਦੁਖੁ ਕੋਇ ॥ ਸੋ ਰੋਵੈ ਜਿਸੁ ਬੇਦਨ ਹੋਇ ॥ ਜਿਸੁ ਬੀਤੀ ਜਾਣੈ ਪ੍ਰਭ ਸੋਇ ॥ ਆਪੇ ਕਰਤਾ ਕਰੇ ਸੁ ਹੋਇ ॥੨॥
ਜੀਵਤ ਮਰਣਾ ਤਾਰੇ ਤਰਣਾ ॥ ਜੈ ਜਗਦੀਸ ਪਰਮ ਗਤਿ ਸਰਣਾ ॥ ਹਉ ਬਲਿਹਾਰੀ ਸਤਿਗੁਰ ਚਰਣਾ ॥ ਗੁਰੁ ਬੋਹਿਥੁ ਸਬਦਿ ਭੈ ਤਰਣਾ ॥੩॥
ਨਿਰਭਉ ਆਪਿ ਨਿਰੰਤਰਿ ਜੋਤਿ ॥ ਬਿਨੁ ਨਾਵੈ ਸੂਤਕੁ ਜਗਿ ਛੋਤਿ ॥ ਦੁਰਮਤਿ ਬਿਨਸੈ ਕਿਆ ਕਹਿ ਰੋਤਿ ॥ ਜਨਮਿ ਮੂਏ ਬਿਨੁ ਭਗਤਿ ਸਰੋਤਿ ॥੪॥
ਮੂਏ ਕਉ ਸਚੁ ਰੋਵਹਿ ਮੀਤ ॥ ਤ੍ਰੈ ਗੁਣ ਰੋਵਹਿ ਨੀਤਾ ਨੀਤ ॥ ਦੁਖੁ ਸੁਖੁ ਪਰਹਰਿ ਸਹਜਿ ਸੁਚੀਤ ॥ ਤਨੁ ਮਨੁ ਸਉਪਉ ਕ੍ਰਿਸਨ ਪਰੀਤਿ ॥੫॥
ਭੀਤਰਿ ਏਕੁ ਅਨੇਕ ਅਸੰਖ ॥ ਕਰਮ ਧਰਮ ਬਹੁ ਸੰਖ ਅਸੰਖ ॥ ਬਿਨੁ ਭੈ ਭਗਤੀ ਜਨਮੁ ਬਿਰੰਥ ॥ ਹਰਿ ਗੁਣ ਗਾਵਹਿ ਮਿਲਿ ਪਰਮਾਰੰਥ ॥੬॥
ਆਪਿ ਮਰੈ ਮਾਰੇ ਭੀ ਆਪਿ ॥ ਆਪਿ ਉਪਾਏ ਥਾਪਿ ਉਥਾਪਿ ॥ ਸ੍ਰਿਸਟਿ ਉਪਾਈ ਜੋਤੀ ਤੂ ਜਾਤਿ ॥ ਸਬਦੁ ਵੀਚਾਰਿ ਮਿਲਣੁ ਨਹੀ ਭ੍ਰਾਤਿ ॥੭॥
ਸੂਤਕੁ ਅਗਨਿ ਭਖੈ ਜਗੁ ਖਾਇ ॥ ਸੂਤਕੁ ਜਲਿ ਥਲਿ ਸਭ ਹੀ ਥਾਇ ॥ ਨਾਨਕ ਸੂਤਕਿ ਜਨਮਿ ਮਰੀਜੈ ॥ ਗੁਰ ਪਰਸਾਦੀ ਹਰਿ ਰਸੁ ਪੀਜੈ ॥੮॥੪॥
ਰਾਗੁ ਆਸਾ ਮਹਲਾ ੧ ॥
ਆਪੁ ਵੀਚਾਰੈ ਸੁ ਪਰਖੇ ਹੀਰਾ ॥ ਏਕ ਦ੍ਰਿਸਟਿ ਤਾਰੇ ਗੁਰ ਪੂਰਾ ॥ ਗੁਰੁ ਮਾਨੈ ਮਨ ਤੇ ਮਨੁ ਧੀਰਾ ॥੧॥
ਐਸਾ ਸਾਹੁ ਸਰਾਫੀ ਕਰੈ ॥ ਸਾਚੀ ਨਦਰਿ ਏਕ ਲਿਵ ਤਰੈ ॥੧॥ ਰਹਾਉ ॥
ਪੂੰਜੀ ਨਾਮੁ ਨਿਰੰਜਨ ਸਾਰੁ ॥ ਨਿਰਮਲੁ ਸਾਚਿ ਰਤਾ ਪੈਕਾਰੁ ॥ ਸਿਫਤਿ ਸਹਜ ਘਰਿ ਗੁਰੁ ਕਰਤਾਰੁ ॥੨॥
ਆਸਾ ਮਨਸਾ ਸਬਦਿ ਜਲਾਏ ॥ ਰਾਮ ਨਰਾਇਣੁ ਕਹੈ ਕਹਾਏ ॥ ਗੁਰ ਤੇ ਵਾਟ ਮਹਲੁ ਘਰੁ ਪਾਏ ॥੩॥
sukh maanai bheTai gur peer ||
eko saahib ek vajeer ||5||
jag ba(n)dhee mukate hau maaree ||
jag giaanee viralaa aachaaree ||
jag pa(n)ddit viralaa veechaaree ||
bin satigur bheTe sabh firai aha(n)kaaree ||6||
jag dhukheeaa sukheeaa jan koi ||
jag rogee bhogee gun roi ||
jag upajai binasai pat khoi ||
gurmukh hovai boojhai soi ||7||
mahagho mol bhaar afaar ||
aTal achhal gurmatee dhaar ||
bhai milai bhaavai bhikaar ||
naanak neech kahai beechaar ||8||3||
aasaa mahalaa pehilaa ||
ek marai pa(n)che mil roveh ||
haumai jai sabadh mal dhoveh ||
samajh soojh sahaj ghar hoveh ||
bin boojhe sagalee pat khoveh ||1||
kaun marai kaun rovai ohee ||
karan kaaran sabhasai sir tohee ||1|| rahaau ||
mooe kau rovai dhukh koi ||
so rovai jis bedhan hoi ||
jis beetee jaanai prabh soi ||
aape karataa kare su hoi ||2||
jeevat maranaa taare taranaa ||
jai jagadhees param gat saranaa ||
hau balihaaree satigur charanaa ||
gur bohith sabadh bhai taranaa ||3||
nirabhau aap nira(n)tar jot ||
bin naavai sootak jag chhot ||
dhuramat binasai kiaa keh rot ||
janam mooe bin bhagat sarot ||4||
mooe kau sach roveh meet ||
trai gun roveh neetaa neet ||
dhukh sukh parahar sahaj sucheet ||
tan man saupau kirasan pareet ||5||
bheetar ek anek asa(n)kh ||
karam dharam bahu sa(n)kh asa(n)kh ||
bin bhai bhagatee janam bira(n)th ||
har gun gaaveh mil paramaara(n)th ||6||
aap marai maare bhee aap ||
aap upaae thaap uthaap ||
sirasaT upaiee jotee too jaat ||
sabadh veechaar milan nahee bhraat ||7||
sootak agan bhakhai jag khai ||
sootak jal thal sabh hee thai ||
naanak sootak janam mareejai ||
gur parasaadhee har ras peejai ||8||4||
raag aasaa mahalaa pehilaa ||
aap veechaarai su parakhe heeraa ||
ek dhirasaT taare gur pooraa ||
gur maanai man te man dheeraa ||1||
aaisaa saahu saraafee karai ||
saachee nadhar ek liv tarai ||1|| rahaau ||
poo(n)jee naam nira(n)jan saar ||
niramal saach rataa paikaar ||
sifat sahaj ghar gur karataar ||2||
aasaa manasaa sabadh jalaae ||
raam narain kahai kahaae ||
gur te vaaT mahal ghar paae ||3||