Sri Guru Granth Sahib

ਅੰਗ ੪੧੪

ਕੰਚਨ ਕਾਇਆ ਜੋਤਿ ਅਨੂਪੁ ॥ ਤ੍ਰਿਭਵਣ ਦੇਵਾ ਸਗਲ ਸਰੂਪੁ ॥ ਮੈ ਸੋ ਧਨੁ ਪਲੈ ਸਾਚੁ ਅਖੂਟੁ ॥੪॥
ਪੰਚ ਤੀਨਿ ਨਵ ਚਾਰਿ ਸਮਾਵੈ ॥ ਧਰਣਿ ਗਗਨੁ ਕਲ ਧਾਰਿ ਰਹਾਵੈ ॥ ਬਾਹਰਿ ਜਾਤਉ ਉਲਟਿ ਪਰਾਵੈ ॥੫॥
ਮੂਰਖੁ ਹੋਇ ਨ ਆਖੀ ਸੂਝੈ ॥ ਜਿਹਵਾ ਰਸੁ ਨਹੀ ਕਹਿਆ ਬੂਝੈ ॥ ਬਿਖੁ ਕਾ ਮਾਤਾ ਜਗ ਸਿਉ ਲੂਝੈ ॥੬॥
ਊਤਮ ਸੰਗਤਿ ਊਤਮੁ ਹੋਵੈ ॥ ਗੁਣ ਕਉ ਧਾਵੈ ਅਵਗਣ ਧੋਵੈ ॥ ਬਿਨੁ ਗੁਰ ਸੇਵੇ ਸਹਜੁ ਨ ਹੋਵੈ ॥੭॥
ਹੀਰਾ ਨਾਮੁ ਜਵੇਹਰ ਲਾਲੁ ॥ ਮਨੁ ਮੋਤੀ ਹੈ ਤਿਸ ਕਾ ਮਾਲੁ ॥ ਨਾਨਕ ਪਰਖੈ ਨਦਰਿ ਨਿਹਾਲੁ ॥੮॥੫॥
ਆਸਾ ਮਹਲਾ ੧ ॥
ਗੁਰਮੁਖਿ ਗਿਆਨੁ ਧਿਆਨੁ ਮਨਿ ਮਾਨੁ ॥ ਗੁਰਮੁਖਿ ਮਹਲੀ ਮਹਲੁ ਪਛਾਨੁ ॥ ਗੁਰਮੁਖਿ ਸੁਰਤਿ ਸਬਦੁ ਨੀਸਾਨੁ ॥੧॥
ਐਸੇ ਪ੍ਰੇਮ ਭਗਤਿ ਵੀਚਾਰੀ ॥ ਗੁਰਮੁਖਿ ਸਾਚਾ ਨਾਮੁ ਮੁਰਾਰੀ ॥੧॥ ਰਹਾਉ ॥
ਅਹਿਨਿਸਿ ਨਿਰਮਲੁ ਥਾਨਿ ਸੁਥਾਨੁ ॥ ਤੀਨ ਭਵਨ ਨਿਹਕੇਵਲ ਗਿਆਨੁ ॥ ਸਾਚੇ ਗੁਰ ਤੇ ਹੁਕਮੁ ਪਛਾਨੁ ॥੨॥
ਸਾਚਾ ਹਰਖੁ ਨਾਹੀ ਤਿਸੁ ਸੋਗੁ ॥ ਅੰਮ੍ਰਿਤੁ ਗਿਆਨੁ ਮਹਾ ਰਸੁ ਭੋਗੁ ॥ ਪੰਚ ਸਮਾਈ ਸੁਖੀ ਸਭੁ ਲੋਗੁ ॥੩॥
ਸਗਲੀ ਜੋਤਿ ਤੇਰਾ ਸਭੁ ਕੋਈ ॥ ਆਪੇ ਜੋੜਿ ਵਿਛੋੜੇ ਸੋਈ ॥ ਆਪੇ ਕਰਤਾ ਕਰੇ ਸੁ ਹੋਈ ॥੪॥
ਢਾਹਿ ਉਸਾਰੇ ਹੁਕਮਿ ਸਮਾਵੈ ॥ ਹੁਕਮੋ ਵਰਤੈ ਜੋ ਤਿਸੁ ਭਾਵੈ ॥ ਗੁਰ ਬਿਨੁ ਪੂਰਾ ਕੋਇ ਨ ਪਾਵੈ ॥੫॥
ਬਾਲਕ ਬਿਰਧਿ ਨ ਸੁਰਤਿ ਪਰਾਨਿ ॥ ਭਰਿ ਜੋਬਨਿ ਬੂਡੈ ਅਭਿਮਾਨਿ ॥ ਬਿਨੁ ਨਾਵੈ ਕਿਆ ਲਹਸਿ ਨਿਦਾਨਿ ॥੬॥
ਜਿਸ ਕਾ ਅਨੁ ਧਨੁ ਸਹਜਿ ਨ ਜਾਨਾ ॥ ਭਰਮਿ ਭੁਲਾਨਾ ਫਿਰਿ ਪਛੁਤਾਨਾ ॥ ਗਲਿ ਫਾਹੀ ਬਉਰਾ ਬਉਰਾਨਾ ॥੭॥
ਬੂਡਤ ਜਗੁ ਦੇਖਿਆ ਤਉ ਡਰਿ ਭਾਗੇ ॥ ਸਤਿਗੁਰਿ ਰਾਖੇ ਸੇ ਵਡਭਾਗੇ ॥ ਨਾਨਕ ਗੁਰ ਕੀ ਚਰਣੀ ਲਾਗੇ ॥੮॥੬॥
ਆਸਾ ਮਹਲਾ ੧ ॥
ਗਾਵਹਿ ਗੀਤੇ ਚੀਤਿ ਅਨੀਤੇ ॥ ਰਾਗ ਸੁਣਾਇ ਕਹਾਵਹਿ ਬੀਤੇ ॥ ਬਿਨੁ ਨਾਵੈ ਮਨਿ ਝੂਠੁ ਅਨੀਤੇ ॥੧॥
ਕਹਾ ਚਲਹੁ ਮਨ ਰਹਹੁ ਘਰੇ ॥ ਗੁਰਮੁਖਿ ਰਾਮ ਨਾਮਿ ਤ੍ਰਿਪਤਾਸੇ ਖੋਜਤ ਪਾਵਹੁ ਸਹਜਿ ਹਰੇ ॥੧॥ ਰਹਾਉ ॥
ਕਾਮੁ ਕ੍ਰੋਧੁ ਮਨਿ ਮੋਹੁ ਸਰੀਰਾ ॥ ਲਬੁ ਲੋਭੁ ਅਹੰਕਾਰੁ ਸੁ ਪੀਰਾ ॥ ਰਾਮ ਨਾਮ ਬਿਨੁ ਕਿਉ ਮਨੁ ਧੀਰਾ ॥੨॥
ਅੰਤਰਿ ਨਾਵਣੁ ਸਾਚੁ ਪਛਾਣੈ ॥ ਅੰਤਰ ਕੀ ਗਤਿ ਗੁਰਮੁਖਿ ਜਾਣੈ ॥ ਸਾਚ ਸਬਦ ਬਿਨੁ ਮਹਲੁ ਨ ਪਛਾਣੈ ॥੩॥
ਨਿਰੰਕਾਰ ਮਹਿ ਆਕਾਰੁ ਸਮਾਵੈ ॥ ਅਕਲ ਕਲਾ ਸਚੁ ਸਾਚਿ ਟਿਕਾਵੈ ॥ ਸੋ ਨਰੁ ਗਰਭ ਜੋਨਿ ਨਹੀ ਆਵੈ ॥੪॥
ਜਹਾਂ ਨਾਮੁ ਮਿਲੈ ਤਹ ਜਾਉ ॥

Ang 414

ka(n)chan kaiaa jot anoop ||
tirabhavan dhevaa sagal saroop ||
mai so dhan palai saach akhooT ||4||
pa(n)ch teen nav chaar samaavai ||
dharan gagan kal dhaar rahaavai ||
baahar jaatau ulaT paraavai ||5||
moorakh hoi na aakhee soojhai ||
jihavaa ras nahee kahiaa boojhai ||
bikh kaa maataa jag siau loojhai ||6||
uootam sa(n)gat uootam hovai ||
gun kau dhaavai avagan dhovai ||
bin gur seve sahaj na hovai ||7||
heeraa naam javehar laal ||
man motee hai tis kaa maal ||
naanak parakhai nadhar nihaal ||8||5||
aasaa mahalaa pehilaa ||
gurmukh giaan dhiaan man maan ||
gurmukh mahalee mahal pachhaan ||
gurmukh surat sabadh neesaan ||1||
aaise prem bhagat veechaaree ||
gurmukh saachaa naam muraaree ||1|| rahaau ||
ahinis niramal thaan suthaan ||
teen bhavan nihakeval giaan ||
saache gur te hukam pachhaan ||2||
saachaa harakh naahee tis sog ||
a(n)mrit giaan mahaa ras bhog ||
pa(n)ch samaiee sukhee sabh log ||3||
sagalee jot teraa sabh koiee ||
aape joR vichhoRe soiee ||
aape karataa kare su hoiee ||4||
ddaeh usaare hukam samaavai ||
hukamo varatai jo tis bhaavai ||
gur bin pooraa koi na paavai ||5||
baalak biradh na surat paraan ||
bhar joban booddai abhimaan ||
bin naavai kiaa lahas nidhaan ||6||
jis kaa an dhan sahaj na jaanaa ||
bharam bhulaanaa fir pachhutaanaa ||
gal faahee bauraa bauraanaa ||7||
booddat jag dhekhiaa tau ddar bhaage ||
satigur raakhe se vaddabhaage ||
naanak gur kee charanee laage ||8||6||
aasaa mahalaa pehilaa ||
gaaveh geete cheet aneete ||
raag sunai kahaaveh beete ||
bin naavai man jhooTh aneete ||1||
kahaa chalahu man rahahu ghare ||
gurmukh raam naam tirapataase khojat paavahu sahaj hare ||1|| rahaau ||
kaam karodh man moh sareeraa ||
lab lobh aha(n)kaaru su peeraa ||
raam naam bin kiau man dheeraa ||2||
a(n)tar naavan saach pachhaanai ||
a(n)tar kee gat gurmukh jaanai ||
saach sabadh bin mahal na pachhaanai ||3||
nira(n)kaar meh aakaar samaavai ||
akal kalaa sach saach Tikaavai ||
so nar garabh jon nahee aavai ||4||
jahaa(n) naam milai teh jaau ||