Sri Guru Granth Sahib

ਅੰਗ ੪੧੫

ਗੁਰ ਪਰਸਾਦੀ ਕਰਮ ਕਮਾਉ ॥ ਨਾਮੇ ਰਾਤਾ ਹਰਿ ਗੁਣ ਗਾਉ ॥੫॥
ਗੁਰ ਸੇਵਾ ਤੇ ਆਪੁ ਪਛਾਤਾ ॥ ਅੰਮ੍ਰਿਤ ਨਾਮੁ ਵਸਿਆ ਸੁਖਦਾਤਾ ॥ ਅਨਦਿਨੁ ਬਾਣੀ ਨਾਮੇ ਰਾਤਾ ॥੬॥
ਮੇਰਾ ਪ੍ਰਭੁ ਲਾਏ ਤਾ ਕੋ ਲਾਗੈ ॥ ਹਉਮੈ ਮਾਰੇ ਸਬਦੇ ਜਾਗੈ ॥ ਐਥੈ ਓਥੈ ਸਦਾ ਸੁਖੁ ਆਗੈ ॥੭॥
ਮਨੁ ਚੰਚਲੁ ਬਿਧਿ ਨਾਹੀ ਜਾਣੈ ॥ ਮਨਮੁਖਿ ਮੈਲਾ ਸਬਦੁ ਨ ਪਛਾਣੈ ॥ ਗੁਰਮੁਖਿ ਨਿਰਮਲੁ ਨਾਮੁ ਵਖਾਣੈ ॥੮॥
ਹਰਿ ਜੀਉ ਆਗੈ ਕਰੀ ਅਰਦਾਸਿ ॥ ਸਾਧੂ ਜਨ ਸੰਗਤਿ ਹੋਇ ਨਿਵਾਸੁ ॥ ਕਿਲਵਿਖ ਦੁਖ ਕਾਟੇ ਹਰਿ ਨਾਮੁ ਪ੍ਰਗਾਸੁ ॥੯॥
ਕਰਿ ਬੀਚਾਰੁ ਆਚਾਰੁ ਪਰਾਤਾ ॥ ਸਤਿਗੁਰ ਬਚਨੀ ਏਕੋ ਜਾਤਾ ॥ ਨਾਨਕ ਰਾਮ ਨਾਮਿ ਮਨੁ ਰਾਤਾ ॥੧੦॥੭॥
ਆਸਾ ਮਹਲਾ ੧ ॥
ਮਨੁ ਮੈਗਲੁ ਸਾਕਤੁ ਦੇਵਾਨਾ ॥ ਬਨ ਖੰਡਿ ਮਾਇਆ ਮੋਹਿ ਹੈਰਾਨਾ ॥ ਇਤ ਉਤ ਜਾਹਿ ਕਾਲ ਕੇ ਚਾਪੇ ॥ ਗੁਰਮੁਖਿ ਖੋਜਿ ਲਹੈ ਘਰੁ ਆਪੇ ॥੧॥
ਬਿਨੁ ਗੁਰ ਸਬਦੈ ਮਨੁ ਨਹੀ ਠਉਰਾ ॥ ਸਿਮਰਹੁ ਰਾਮ ਨਾਮੁ ਅਤਿ ਨਿਰਮਲੁ ਅਵਰ ਤਿਆਗਹੁ ਹਉਮੈ ਕਉਰਾ ॥੧॥ ਰਹਾਉ ॥
ਇਹੁ ਮਨੁ ਮੁਗਧੁ ਕਹਹੁ ਕਿਉ ਰਹਸੀ ॥ ਬਿਨੁ ਸਮਝੇ ਜਮ ਕਾ ਦੁਖੁ ਸਹਸੀ ॥ ਆਪੇ ਬਖਸੇ ਸਤਿਗੁਰੁ ਮੇਲੈ ॥ ਕਾਲੁ ਕੰਟਕੁ ਮਾਰੇ ਸਚੁ ਪੇਲੈ ॥੨॥
ਇਹੁ ਮਨੁ ਕਰਮਾ ਇਹੁ ਮਨੁ ਧਰਮਾ ॥ ਇਹੁ ਮਨੁ ਪੰਚ ਤਤੁ ਤੇ ਜਨਮਾ ॥ ਸਾਕਤੁ ਲੋਭੀ ਇਹੁ ਮਨੁ ਮੂੜਾ ॥ ਗੁਰਮੁਖਿ ਨਾਮੁ ਜਪੈ ਮਨੁ ਰੂੜਾ ॥੩॥
ਗੁਰਮੁਖਿ ਮਨੁ ਅਸਥਾਨੇ ਸੋਈ ॥ ਗੁਰਮੁਖਿ ਤ੍ਰਿਭਵਣਿ ਸੋਝੀ ਹੋਈ ॥ ਇਹੁ ਮਨੁ ਜੋਗੀ ਭੋਗੀ ਤਪੁ ਤਾਪੈ ॥ ਗੁਰਮੁਖਿ ਚੀਨੑੈ ਹਰਿ ਪ੍ਰਭੁ ਆਪੈ ॥੪॥
ਮਨੁ ਬੈਰਾਗੀ ਹਉਮੈ ਤਿਆਗੀ ॥ ਘਟਿ ਘਟਿ ਮਨਸਾ ਦੁਬਿਧਾ ਲਾਗੀ ॥ ਰਾਮ ਰਸਾਇਣੁ ਗੁਰਮੁਖਿ ਚਾਖੈ ॥ ਦਰਿ ਘਰਿ ਮਹਲੀ ਹਰਿ ਪਤਿ ਰਾਖੈ ॥੫॥
ਇਹੁ ਮਨੁ ਰਾਜਾ ਸੂਰ ਸੰਗ੍ਰਾਮਿ ॥ ਇਹੁ ਮਨੁ ਨਿਰਭਉ ਗੁਰਮੁਖਿ ਨਾਮਿ ॥ ਮਾਰੇ ਪੰਚ ਅਪੁਨੈ ਵਸਿ ਕੀਏ ॥ ਹਉਮੈ ਗ੍ਰਾਸਿ ਇਕਤੁ ਥਾਇ ਕੀਏ ॥੬॥
ਗੁਰਮੁਖਿ ਰਾਗ ਸੁਆਦ ਅਨ ਤਿਆਗੇ ॥ ਗੁਰਮੁਖਿ ਇਹੁ ਮਨੁ ਭਗਤੀ ਜਾਗੇ ॥ ਅਨਹਦ ਸੁਣਿ ਮਾਨਿਆ ਸਬਦੁ ਵੀਚਾਰੀ ॥ ਆਤਮੁ ਚੀਨੑਿ ਭਏ ਨਿਰੰਕਾਰੀ ॥੭॥
ਇਹੁ ਮਨੁ ਨਿਰਮਲੁ ਦਰਿ ਘਰਿ ਸੋਈ ॥ ਗੁਰਮੁਖਿ ਭਗਤਿ ਭਾਉ ਧੁਨਿ ਹੋਈ ॥ ਅਹਿਨਿਸਿ ਹਰਿ ਜਸੁ ਗੁਰ ਪਰਸਾਦਿ ॥ ਘਟਿ ਘਟਿ ਸੋ ਪ੍ਰਭੁ ਆਦਿ ਜੁਗਾਦਿ ॥੮॥
ਰਾਮ ਰਸਾਇਣਿ ਇਹੁ ਮਨੁ ਮਾਤਾ ॥ ਸਰਬ ਰਸਾਇਣੁ ਗੁਰਮੁਖਿ ਜਾਤਾ ॥ ਭਗਤਿ ਹੇਤੁ ਗੁਰ ਚਰਣ ਨਿਵਾਸਾ ॥ ਨਾਨਕ ਹਰਿ ਜਨ ਕੇ ਦਾਸਨਿ ਦਾਸਾ ॥੯॥੮॥

Ang 415

gur parasaadhee karam kamaau ||
naame raataa har gun gaau ||5||
gur sevaa te aap pachhaataa ||
a(n)mirat naam vasiaa sukhadhaataa ||
anadhin baanee naame raataa ||6||
meraa prabh laae taa ko laagai ||
haumai maare sabadhe jaagai ||
aaithai othai sadhaa sukh aagai ||7||
man cha(n)chal bidh naahee jaanai ||
manmukh mailaa sabadh na pachhaanai ||
gurmukh niramal naam vakhaanai ||8||
har jeeau aagai karee aradhaas ||
saadhoo jan sa(n)gat hoi nivaas ||
kilavikh dhukh kaaTe har naam pragaas ||9||
kar beechaar aachaar paraataa ||
satigur bachanee eko jaataa ||
naanak raam naam man raataa ||10||7||
aasaa mahalaa pehilaa ||
man maigal saakat dhevaanaa ||
ban kha(n)dd maiaa moh hairaanaa ||
eit ut jaeh kaal ke chaape ||
gurmukh khoj lahai ghar aape ||1||
bin gur sabadhai man nahee Thauraa ||
simarahu raam naam at niramal avar tiaagahu haumai kauraa ||1|| rahaau ||
eih man mugadh kahahu kiau rahasee ||
bin samajhe jam kaa dhukh sahasee ||
aape bakhase satigur melai ||
kaal ka(n)Tak maare sach pelai ||2||
eih man karamaa ih man dharamaa ||
eih man pa(n)ch tat te janamaa ||
saakat lobhee ih man mooRaa ||
gurmukh naam japai man rooRaa ||3||
gurmukh man asathaane soiee ||
gurmukh tirabhavan sojhee hoiee ||
eih man jogee bhogee tap taapai ||
gurmukh cheenai(h) har prabh aapai ||4||
man bairaagee haumai tiaagee ||
ghaT ghaT manasaa dhubidhaa laagee ||
raam rasain gurmukh chaakhai ||
dhar ghar mahalee har pat raakhai ||5||
eih man raajaa soor sa(n)graam ||
eih man nirabhau gurmukh naam ||
maare pa(n)ch apunai vas ke’ee ||
haumai graas ikat thai ke’ee ||6||
gurmukh raag suaadh an tiaage ||
gurmukh ih man bhagatee jaage ||
anahadh sun maaniaa sabadh veechaaree ||
aatam cheeni(h) bhe nira(n)kaaree ||7||
eih man niramal dhar ghar soiee ||
gurmukh bhagat bhaau dhun hoiee ||
ahinis har jas gur parasaadh ||
ghaT ghaT so prabh aadh jugaadh ||8||
raam rasain ih man maataa ||
sarab rasain gurmukh jaataa ||
bhagat het gur charan nivaasaa ||
naanak har jan ke dhaasan dhaasaa ||9||8||