Sri Guru Granth Sahib

ਅੰਗ ੪੧੬

ਆਸਾ ਮਹਲਾ ੧ ॥
ਤਨੁ ਬਿਨਸੈ ਧਨੁ ਕਾ ਕੋ ਕਹੀਐ ॥ ਬਿਨੁ ਗੁਰ ਰਾਮ ਨਾਮੁ ਕਤ ਲਹੀਐ ॥ ਰਾਮ ਨਾਮ ਧਨੁ ਸੰਗਿ ਸਖਾਈ ॥ ਅਹਿਨਿਸਿ ਨਿਰਮਲੁ ਹਰਿ ਲਿਵ ਲਾਈ ॥੧॥
ਰਾਮ ਨਾਮ ਬਿਨੁ ਕਵਨੁ ਹਮਾਰਾ ॥ ਸੁਖ ਦੁਖ ਸਮ ਕਰਿ ਨਾਮੁ ਨ ਛੋਡਉ ਆਪੇ ਬਖਸਿ ਮਿਲਾਵਣਹਾਰਾ ॥੧॥ ਰਹਾਉ ॥
ਕਨਿਕ ਕਾਮਨੀ ਹੇਤੁ ਗਵਾਰਾ ॥ ਦੁਬਿਧਾ ਲਾਗੇ ਨਾਮੁ ਵਿਸਾਰਾ ॥ ਜਿਸੁ ਤੂੰ ਬਖਸਹਿ ਨਾਮੁ ਜਪਾਇ ॥ ਦੂਤੁ ਨ ਲਾਗਿ ਸਕੈ ਗੁਨ ਗਾਇ ॥੨॥
ਹਰਿ ਗੁਰੁ ਦਾਤਾ ਰਾਮ ਗੁਪਾਲਾ ॥ ਜਿਉ ਭਾਵੈ ਤਿਉ ਰਾਖੁ ਦਇਆਲਾ ॥ ਗੁਰਮੁਖਿ ਰਾਮੁ ਮੇਰੈ ਮਨਿ ਭਾਇਆ ॥ ਰੋਗ ਮਿਟੇ ਦੁਖੁ ਠਾਕਿ ਰਹਾਇਆ ॥੩॥
ਅਵਰੁ ਨ ਅਉਖਧੁ ਤੰਤ ਨ ਮੰਤਾ ॥ ਹਰਿ ਹਰਿ ਸਿਮਰਣੁ ਕਿਲਵਿਖ ਹੰਤਾ ॥ ਤੂੰ ਆਪਿ ਭੁਲਾਵਹਿ ਨਾਮੁ ਵਿਸਾਰਿ ॥ ਤੂੰ ਆਪੇ ਰਾਖਹਿ ਕਿਰਪਾ ਧਾਰਿ ॥੪॥
ਰੋਗੁ ਭਰਮੁ ਭੇਦੁ ਮਨਿ ਦੂਜਾ ॥ ਗੁਰ ਬਿਨੁ ਭਰਮਿ ਜਪਹਿ ਜਪੁ ਦੂਜਾ ॥ ਆਦਿ ਪੁਰਖ ਗੁਰ ਦਰਸ ਨ ਦੇਖਹਿ ॥ ਵਿਣੁ ਗੁਰ ਸਬਦੈ ਜਨਮੁ ਕਿ ਲੇਖਹਿ ॥੫॥
ਦੇਖਿ ਅਚਰਜੁ ਰਹੇ ਬਿਸਮਾਦਿ ॥ ਘਟਿ ਘਟਿ ਸੁਰ ਨਰ ਸਹਜ ਸਮਾਧਿ ॥ ਭਰਿਪੁਰਿ ਧਾਰਿ ਰਹੇ ਮਨ ਮਾਹੀ ॥ ਤੁਮ ਸਮਸਰਿ ਅਵਰੁ ਕੋ ਨਾਹੀ ॥੬॥
ਜਾ ਕੀ ਭਗਤਿ ਹੇਤੁ ਮੁਖਿ ਨਾਮੁ ॥ ਸੰਤ ਭਗਤ ਕੀ ਸੰਗਤਿ ਰਾਮੁ ॥ ਬੰਧਨ ਤੋਰੇ ਸਹਜਿ ਧਿਆਨੁ ॥ ਛੂਟੈ ਗੁਰਮੁਖਿ ਹਰਿ ਗੁਰ ਗਿਆਨੁ ॥੭॥
ਨਾ ਜਮਦੂਤ ਦੂਖੁ ਤਿਸੁ ਲਾਗੈ ॥ ਜੋ ਜਨੁ ਰਾਮ ਨਾਮਿ ਲਿਵ ਜਾਗੈ ॥ ਭਗਤਿ ਵਛਲੁ ਭਗਤਾ ਹਰਿ ਸੰਗਿ ॥ ਨਾਨਕ ਮੁਕਤਿ ਭਏ ਹਰਿ ਰੰਗਿ ॥੮॥੯॥
ਆਸਾ ਮਹਲਾ ੧ ਇਕਤੁਕੀ ॥
ਗੁਰੁ ਸੇਵੇ ਸੋ ਠਾਕੁਰ ਜਾਨੈ ॥ ਦੂਖੁ ਮਿਟੈ ਸਚੁ ਸਬਦਿ ਪਛਾਨੈ ॥੧॥
ਰਾਮੁ ਜਪਹੁ ਮੇਰੀ ਸਖੀ ਸਖੈਨੀ ॥ ਸਤਿਗੁਰੁ ਸੇਵਿ ਦੇਖਹੁ ਪ੍ਰਭੁ ਨੈਨੀ ॥੧॥ ਰਹਾਉ ॥
ਬੰਧਨ ਮਾਤ ਪਿਤਾ ਸੰਸਾਰਿ ॥ ਬੰਧਨ ਸੁਤ ਕੰਨਿਆ ਅਰੁ ਨਾਰਿ ॥੨॥
ਬੰਧਨ ਕਰਮ ਧਰਮ ਹਉ ਕੀਆ ॥ ਬੰਧਨ ਪੁਤੁ ਕਲਤੁ ਮਨਿ ਬੀਆ ॥੩॥
ਬੰਧਨ ਕਿਰਖੀ ਕਰਹਿ ਕਿਰਸਾਨ ॥ ਹਉਮੈ ਡੰਨੁ ਸਹੈ ਰਾਜਾ ਮੰਗੈ ਦਾਨ ॥੪॥
ਬੰਧਨ ਸਉਦਾ ਅਣਵੀਚਾਰੀ ॥ ਤਿਪਤਿ ਨਾਹੀ ਮਾਇਆ ਮੋਹ ਪਸਾਰੀ ॥੫॥
ਬੰਧਨ ਸਾਹ ਸੰਚਹਿ ਧਨੁ ਜਾਇ ॥ ਬਿਨੁ ਹਰਿ ਭਗਤਿ ਨ ਪਵਈ ਥਾਇ ॥੬॥
ਬੰਧਨ ਬੇਦੁ ਬਾਦੁ ਅਹੰਕਾਰ ॥ ਬੰਧਨਿ ਬਿਨਸੈ ਮੋਹ ਵਿਕਾਰ ॥੭॥
ਨਾਨਕ ਰਾਮ ਨਾਮ ਸਰਣਾਈ ॥ ਸਤਿਗੁਰਿ ਰਾਖੇ ਬੰਧੁ ਨ ਪਾਈ ॥੮॥੧੦॥

Ang 416

aasaa mahalaa pehilaa ||
tan binasai dhan kaa ko kaheeaai ||
bin gur raam naam kat laheeaai ||
raam naam dhan sa(n)g sakhaiee ||
ahinis niramal har liv laiee ||1||
raam naam bin kavan hamaaraa ||
sukh dhukh sam kar naam na chhoddau aape bakhas milaavanahaaraa ||1|| rahaau ||
kanik kaamanee het gavaaraa ||
dhubidhaa laage naam visaaraa ||
jis too(n) bakhaseh naam japai ||
dhoot na laag sakai gun gai ||2||
har gur dhaataa raam gupaalaa ||
jiau bhaavai tiau raakh dhiaalaa ||
gurmukh raam merai man bhaiaa ||
rog miTe dhukh Thaak rahaiaa ||3||
avar na aaukhadh ta(n)t na ma(n)taa ||
har har simaran kilavikh ha(n)taa ||
too(n) aap bhulaaveh naam visaar ||
too(n) aape raakheh kirapaa dhaar ||4||
rog bharam bhedh man dhoojaa ||
gur bin bharam japeh jap dhoojaa ||
aadh purakh gur dharas na dhekheh ||
vin gur sabadhai janam k lekheh ||5||
dhekh acharaj rahe bisamaadh ||
ghaT ghaT sur nar sahaj samaadh ||
bharipur dhaar rahe man maahee ||
tum samasar avar ko naahee ||6||
jaa kee bhagat het mukh naam ||
sa(n)t bhagat kee sa(n)gat raam ||
ba(n)dhan tore sahaj dhiaan ||
chhooTai gurmukh har gur giaan ||7||
naa jamadhoot dhookh tis laagai ||
jo jan raam naam liv jaagai ||
bhagat vachhal bhagataa har sa(n)g ||
naanak mukat bhe har ra(n)g ||8||9||
aasaa mahalaa pehilaa ikatukee ||
gur seve so Thaakur jaanai ||
dhookh miTai sach sabadh pachhaanai ||1||
raam japahu meree sakhee sakhainee ||
satigur sev dhekhahu prabh nainee ||1|| rahaau ||
ba(n)dhan maat pitaa sa(n)saar ||
ba(n)dhan sut ka(n)niaa ar naar ||2||
ba(n)dhan karam dharam hau keeaa ||
ba(n)dhan put kalat man beeaa ||3||
ba(n)dhan kirakhee kareh kirasaan ||
haumai dda(n)n sahai raajaa ma(n)gai dhaan ||4||
ba(n)dhan saudhaa anaveechaaree ||
tipat naahee maiaa moh pasaaree ||5||
ba(n)dhan saeh sa(n)cheh dhan jai ||
bin har bhagat na paviee thai ||6||
ba(n)dhan bedh baadh aha(n)kaar ||
ba(n)dhan binasai moh vikaar ||7||
naanak raam naam saranaiee ||
satigur raakhe ba(n)dh na paiee ||8||10||