ਹੁਕਮੀ ਪੈਧਾ ਜਾਇ ਦਰਗਹ ਭਾਣੀਐ ॥ ਹੁਕਮੇ ਹੀ ਸਿਰਿ ਮਾਰ ਬੰਦਿ ਰਬਾਣੀਐ ॥੫॥
ਲਾਹਾ ਸਚੁ ਨਿਆਉ ਮਨਿ ਵਸਾਈਐ ॥ ਲਿਖਿਆ ਪਲੈ ਪਾਇ ਗਰਬੁ ਵਞਾਈਐ ॥੬॥
ਮਨਮੁਖੀਆ ਸਿਰਿ ਮਾਰ ਵਾਦਿ ਖਪਾਈਐ ॥ ਠਗਿ ਮੁਠੀ ਕੂੜਿਆਰ ਬੰਨੑਿ ਚਲਾਈਐ ॥੭॥
ਸਾਹਿਬੁ ਰਿਦੈ ਵਸਾਇ ਨ ਪਛੋਤਾਵਹੀ ॥ ਗੁਨਹਾਂ ਬਖਸਣਹਾਰੁ ਸਬਦੁ ਕਮਾਵਹੀ ॥੮॥
ਨਾਨਕੁ ਮੰਗੈ ਸਚੁ ਗੁਰਮੁਖਿ ਘਾਲੀਐ ॥ ਮੈ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਲੀਐ ॥੯॥੧੬॥
ਆਸਾ ਮਹਲਾ ੧ ॥
ਕਿਆ ਜੰਗਲੁ ਢੂਢੀ ਜਾਇ ਮੈ ਘਰਿ ਬਨੁ ਹਰੀਆਵਲਾ ॥ ਸਚਿ ਟਿਕੈ ਘਰਿ ਆਇ ਸਬਦਿ ਉਤਾਵਲਾ ॥੧॥
ਜਹ ਦੇਖਾ ਤਹ ਸੋਇ ਅਵਰੁ ਨ ਜਾਣੀਐ ॥ ਗੁਰ ਕੀ ਕਾਰ ਕਮਾਇ ਮਹਲੁ ਪਛਾਣੀਐ ॥੧॥ ਰਹਾਉ ॥
ਆਪਿ ਮਿਲਾਵੈ ਸਚੁ ਤਾ ਮਨਿ ਭਾਵਈ ॥ ਚਲੈ ਸਦਾ ਰਜਾਇ ਅੰਕਿ ਸਮਾਵਈ ॥੨॥
ਸਚਾ ਸਾਹਿਬੁ ਮਨਿ ਵਸੈ ਵਸਿਆ ਮਨਿ ਸੋਈ ॥ ਆਪੇ ਦੇ ਵਡਿਆਈਆ ਦੇ ਤੋਟਿ ਨ ਹੋਈ ॥੩॥
ਅਬੇ ਤਬੇ ਕੀ ਚਾਕਰੀ ਕਿਉ ਦਰਗਹ ਪਾਵੈ ॥ ਪਥਰ ਕੀ ਬੇੜੀ ਜੇ ਚੜੈ ਭਰ ਨਾਲਿ ਬੁਡਾਵੈ ॥੪॥
ਆਪਨੜਾ ਮਨੁ ਵੇਚੀਐ ਸਿਰੁ ਦੀਜੈ ਨਾਲੇ ॥ ਗੁਰਮੁਖਿ ਵਸਤੁ ਪਛਾਣੀਐ ਅਪਨਾ ਘਰੁ ਭਾਲੇ ॥੫॥
ਜੰਮਣ ਮਰਣਾ ਆਖੀਐ ਤਿਨਿ ਕਰਤੈ ਕੀਆ ॥ ਆਪੁ ਗਵਾਇਆ ਮਰਿ ਰਹੇ ਫਿਰਿ ਮਰਣੁ ਨ ਥੀਆ ॥੬॥
ਸਾਈ ਕਾਰ ਕਮਾਵਣੀ ਧੁਰ ਕੀ ਫੁਰਮਾਈ ॥ ਜੇ ਮਨੁ ਸਤਿਗੁਰ ਦੇ ਮਿਲੈ ਕਿਨਿ ਕੀਮਤਿ ਪਾਈ ॥੭॥
ਰਤਨਾ ਪਾਰਖੁ ਸੋ ਧਣੀ ਤਿਨਿ ਕੀਮਤਿ ਪਾਈ ॥ ਨਾਨਕ ਸਾਹਿਬੁ ਮਨਿ ਵਸੈ ਸਚੀ ਵਡਿਆਈ ॥੮॥੧੭॥
ਆਸਾ ਮਹਲਾ ੧ ॥
ਜਿਨੑੀ ਨਾਮੁ ਵਿਸਾਰਿਆ ਦੂਜੈ ਭਰਮਿ ਭੁਲਾਈ ॥ ਮੂਲੁ ਛੋਡਿ ਡਾਲੀ ਲਗੇ ਕਿਆ ਪਾਵਹਿ ਛਾਈ ॥੧॥
ਬਿਨੁ ਨਾਵੈ ਕਿਉ ਛੂਟੀਐ ਜੇ ਜਾਣੈ ਕੋਈ ॥ ਗੁਰਮੁਖਿ ਹੋਇ ਤ ਛੂਟੀਐ ਮਨਮੁਖਿ ਪਤਿ ਖੋਈ ॥੧॥ ਰਹਾਉ ॥
ਜਿਨੑੀ ਏਕੋ ਸੇਵਿਆ ਪੂਰੀ ਮਤਿ ਭਾਈ ॥ ਆਦਿ ਜੁਗਾਦਿ ਨਿਰੰਜਨਾ ਜਨ ਹਰਿ ਸਰਣਾਈ ॥੨॥
ਸਾਹਿਬੁ ਮੇਰਾ ਏਕੁ ਹੈ ਅਵਰੁ ਨਹੀ ਭਾਈ ॥ ਕਿਰਪਾ ਤੇ ਸੁਖੁ ਪਾਇਆ ਸਾਚੇ ਪਰਥਾਈ ॥੩॥
ਗੁਰ ਬਿਨੁ ਕਿਨੈ ਨ ਪਾਇਓ ਕੇਤੀ ਕਹੈ ਕਹਾਏ ॥ ਆਪਿ ਦਿਖਾਵੈ ਵਾਟੜੀਂ ਸਚੀ ਭਗਤਿ ਦ੍ਰਿੜਾਏ ॥੪॥
ਮਨਮੁਖੁ ਜੇ ਸਮਝਾਈਐ ਭੀ ਉਝੜਿ ਜਾਏ ॥ ਬਿਨੁ ਹਰਿ ਨਾਮ ਨ ਛੂਟਸੀ ਮਰਿ ਨਰਕ ਸਮਾਏ ॥੫॥
ਜਨਮਿ ਮਰੈ ਭਰਮਾਈਐ ਹਰਿ ਨਾਮੁ ਨ ਲੇਵੈ ॥ ਤਾ ਕੀ ਕੀਮਤਿ ਨਾ ਪਵੈ ਬਿਨੁ ਗੁਰ ਕੀ ਸੇਵੈ ॥੬॥
hukamee paidhaa jai dharageh bhaaneeaai ||
hukame hee sir maar ba(n)dh rabaaneeaai ||5||
laahaa sach niaau man vasaieeaai ||
likhiaa palai pai garab van(j)aieeaai ||6||
manmukheeaa sir maar vaadh khapaieeaai ||
Thag muThee kooRiaar ba(n)ni(h) chalaieeaai ||7||
saahib ridhai vasai na pachhotaavahee ||
gunahaa(n) bakhasanahaar sabadh kamaavahee ||8||
naanak ma(n)gai sach gurmukh ghaaleeaai ||
mai tujh bin avar na koi nadhar nihaaleeaai ||9||16||
aasaa mahalaa pehilaa ||
kiaa ja(n)gal ddooddee jai mai ghar ban hareeaavalaa ||
sach Tikai ghar aai sabadh utaavalaa ||1||
jeh dhekhaa teh soi avar na jaaneeaai ||
gur kee kaar kamai mahal pachhaaneeaai ||1|| rahaau ||
aap milaavai sach taa man bhaaviee ||
chalai sadhaa rajai a(n)k samaaviee ||2||
sachaa saahib man vasai vasiaa man soiee ||
aape dhe vaddiaaieeaa dhe toT na hoiee ||3||
abe tabe kee chaakaree kiau dharageh paavai ||
pathar kee beRee je chaRai bhar naal buddaavai ||4||
aapanaRaa man vecheeaai sir dheejai naale ||
gurmukh vasat pachhaaneeaai apanaa ghar bhaale ||5||
ja(n)man maranaa aakheeaai tin karatai keeaa ||
aap gavaiaa mar rahe fir maran na theeaa ||6||
saiee kaar kamaavanee dhur kee furamaiee ||
je man satigur dhe milai kin keemat paiee ||7||
ratanaa paarakh so dhanee tin keemat paiee ||
naanak saahib man vasai sachee vaddiaaiee ||8||17||
aasaa mahalaa pehilaa ||
jin(h)ee naam visaariaa dhoojai bharam bhulaiee ||
mool chhodd ddaalee lage kiaa paaveh chhaiee ||1||
bin naavai kiau chhooTeeaai je jaanai koiee ||
gurmukh hoi ta chhooTeeaai manmukh pat khoiee ||1|| rahaau ||
jin(h)ee eko seviaa pooree mat bhaiee ||
aadh jugaadh nira(n)janaa jan har saranaiee ||2||
saahib meraa ek hai avar nahee bhaiee ||
kirapaa te sukh paiaa saache parathaiee ||3||
gur bin kinai na paio ketee kahai kahaae ||
aap dhikhaavai vaaTaRee(n) sachee bhagat dhiraRaae ||4||
manmukh je samajhaieeaai bhee ujhaR jaae ||
bin har naam na chhooTasee mar narak samaae ||5||
janam marai bharamaieeaai har naam na levai ||
taa kee keemat naa pavai bin gur kee sevai ||6||