ਜਉ ਲਗੁ ਜੀਉ ਪਰਾਣ ਸਚੁ ਧਿਆਈਐ ॥ ਲਾਹਾ ਹਰਿ ਗੁਣ ਗਾਇ ਮਿਲੈ ਸੁਖੁ ਪਾਈਐ ॥੧॥ ਰਹਾਉ ॥
ਸਚੀ ਤੇਰੀ ਕਾਰ ਦੇਹਿ ਦਇਆਲ ਤੂੰ ॥ ਹਉ ਜੀਵਾ ਤੁਧੁ ਸਾਲਾਹਿ ਮੈ ਟੇਕ ਅਧਾਰੁ ਤੂੰ ॥੨॥
ਦਰਿ ਸੇਵਕੁ ਦਰਵਾਨੁ ਦਰਦੁ ਤੂੰ ਜਾਣਹੀ ॥ ਭਗਤਿ ਤੇਰੀ ਹੈਰਾਨੁ ਦਰਦੁ ਗਵਾਵਹੀ ॥੩॥
ਦਰਗਹ ਨਾਮੁ ਹਦੂਰਿ ਗੁਰਮੁਖਿ ਜਾਣਸੀ ॥ ਵੇਲਾ ਸਚੁ ਪਰਵਾਣੁ ਸਬਦੁ ਪਛਾਣਸੀ ॥੪॥
ਸਤੁ ਸੰਤੋਖੁ ਕਰਿ ਭਾਉ ਤੋਸਾ ਹਰਿ ਨਾਮੁ ਸੇਇ ॥ ਮਨਹੁ ਛੋਡਿ ਵਿਕਾਰ ਸਚਾ ਸਚੁ ਦੇਇ ॥੫॥
ਸਚੇ ਸਚਾ ਨੇਹੁ ਸਚੈ ਲਾਇਆ ॥ ਆਪੇ ਕਰੇ ਨਿਆਉ ਜੋ ਤਿਸੁ ਭਾਇਆ ॥੬॥
ਸਚੇ ਸਚੀ ਦਾਤਿ ਦੇਹਿ ਦਇਆਲੁ ਹੈ ॥ ਤਿਸੁ ਸੇਵੀ ਦਿਨੁ ਰਾਤਿ ਨਾਮੁ ਅਮੋਲੁ ਹੈ ॥੭॥
ਤੂੰ ਉਤਮੁ ਹਉ ਨੀਚੁ ਸੇਵਕੁ ਕਾਂਢੀਆ ॥ ਨਾਨਕ ਨਦਰਿ ਕਰੇਹੁ ਮਿਲੈ ਸਚੁ ਵਾਂਢੀਆ ॥੮॥੨੧॥
ਆਸਾ ਮਹਲਾ ੧ ॥
ਆਵਣ ਜਾਣਾ ਕਿਉ ਰਹੈ ਕਿਉ ਮੇਲਾ ਹੋਈ ॥ ਜਨਮ ਮਰਣ ਕਾ ਦੁਖੁ ਘਣੋ ਨਿਤ ਸਹਸਾ ਦੋਈ ॥੧॥
ਬਿਨੁ ਨਾਵੈ ਕਿਆ ਜੀਵਨਾ ਫਿਟੁ ਧ੍ਰਿਗੁ ਚਤੁਰਾਈ ॥ ਸਤਿਗੁਰ ਸਾਧੁ ਨ ਸੇਵਿਆ ਹਰਿ ਭਗਤਿ ਨ ਭਾਈ ॥੧॥ ਰਹਾਉ ॥
ਆਵਣੁ ਜਾਵਣੁ ਤਉ ਰਹੈ ਪਾਈਐ ਗੁਰੁ ਪੂਰਾ ॥ ਰਾਮ ਨਾਮੁ ਧਨੁ ਰਾਸਿ ਦੇਇ ਬਿਨਸੈ ਭ੍ਰਮੁ ਕੂਰਾ ॥੨॥
ਸੰਤ ਜਨਾ ਕਉ ਮਿਲਿ ਰਹੈ ਧਨੁ ਧਨੁ ਜਸੁ ਗਾਏ ॥ ਆਦਿ ਪੁਰਖੁ ਅਪਰੰਪਰਾ ਗੁਰਮੁਖਿ ਹਰਿ ਪਾਏ ॥੩॥
ਨਟੂਐ ਸਾਂਗੁ ਬਣਾਇਆ ਬਾਜੀ ਸੰਸਾਰਾ ॥ ਖਿਨੁ ਪਲੁ ਬਾਜੀ ਦੇਖੀਐ ਉਝਰਤ ਨਹੀ ਬਾਰਾ ॥੪॥
ਹਉਮੈ ਚਉਪੜਿ ਖੇਲਣਾ ਝੂਠੇ ਅਹੰਕਾਰਾ ॥ ਸਭੁ ਜਗੁ ਹਾਰੈ ਸੋ ਜਿਣੈ ਗੁਰ ਸਬਦੁ ਵੀਚਾਰਾ ॥੫॥
ਜਿਉ ਅੰਧੁਲੈ ਹਥਿ ਟੋਹਣੀ ਹਰਿ ਨਾਮੁ ਹਮਾਰੈ ॥ ਰਾਮ ਨਾਮੁ ਹਰਿ ਟੇਕ ਹੈ ਨਿਸਿ ਦਉਤ ਸਵਾਰੈ ॥੬॥
ਜਿਉ ਤੂੰ ਰਾਖਹਿ ਤਿਉ ਰਹਾ ਹਰਿ ਨਾਮ ਅਧਾਰਾ ॥ ਅੰਤਿ ਸਖਾਈ ਪਾਇਆ ਜਨ ਮੁਕਤਿ ਦੁਆਰਾ ॥੭॥
ਜਨਮ ਮਰਣ ਦੁਖ ਮੇਟਿਆ ਜਪਿ ਨਾਮੁ ਮੁਰਾਰੇ ॥ ਨਾਨਕ ਨਾਮੁ ਨ ਵੀਸਰੈ ਪੂਰਾ ਗੁਰੁ ਤਾਰੇ ॥੮॥੨੨॥
ਆਸਾ ਮਹਲਾ ੩ ਅਸਟਪਦੀਆ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਸਾਸਤੁ ਬੇਦੁ ਸਿੰਮ੍ਰਿਤਿ ਸਰੁ ਤੇਰਾ ਸੁਰਸਰੀ ਚਰਣ ਸਮਾਣੀ ॥ ਸਾਖਾ ਤੀਨਿ ਮੂਲੁ ਮਤਿ ਰਾਵੈ ਤੂੰ ਤਾਂ ਸਰਬ ਵਿਡਾਣੀ ॥੧॥
ਤਾ ਕੇ ਚਰਣ ਜਪੈ ਜਨੁ ਨਾਨਕੁ ਬੋਲੇ ਅੰਮ੍ਰਿਤ ਬਾਣੀ ॥੧॥ ਰਹਾਉ ॥
ਤੇਤੀਸ ਕਰੋੜੀ ਦਾਸ ਤੁਮ੍ਹ੍ਹਾਰੇ ਰਿਧਿ ਸਿਧਿ ਪ੍ਰਾਣ ਅਧਾਰੀ ॥
jau lag jeeau paraan sach dhiaaieeaai ||
laahaa har gun gai milai sukh paieeaai ||1|| rahaau ||
sachee teree kaar dheh dhiaal too(n) ||
hau jeevaa tudh saalaeh mai Tek adhaar too(n) ||2||
dhar sevak dharavaan dharadh too(n) jaanahee ||
bhagat teree hairaan dharadh gavaavahee ||3||
dharageh naam hadhoor gurmukh jaanasee ||
velaa sach paravaan sabadh pachhaanasee ||4||
sat sa(n)tokh kar bhaau tosaa har naam sei ||
manahu chhodd vikaar sachaa sach dhei ||5||
sache sachaa neh sachai laiaa ||
aape kare niaau jo tis bhaiaa ||6||
sache sachee dhaat dheh dhiaal hai ||
tis sevee dhin raat naam amol hai ||7||
too(n) utam hau neech sevak kaa(n)ddeeaa ||
naanak nadhar kareh milai sach vaa(n)ddeeaa ||8||21||
aasaa mahalaa pehilaa ||
aavan jaanaa kiau rahai kiau melaa hoiee ||
janam maran kaa dhukh ghano nit sahasaa dhoiee ||1||
bin naavai kiaa jeevanaa fiT dhirag chaturaiee ||
satigur saadh na seviaa har bhagat na bhaiee ||1|| rahaau ||
aavan jaavan tau rahai paieeaai gur pooraa ||
raam naam dhan raas dhei binasai bhram kooraa ||2||
sa(n)t janaa kau mil rahai dhan dhan jas gaae ||
aadh purakh apara(n)paraa gurmukh har paae ||3||
naTooaai saa(n)g banaiaa baajee sa(n)saaraa ||
khin pal baajee dhekheeaai ujharat nahee baaraa ||4||
haumai chaupaR khelanaa jhooThe aha(n)kaaraa ||
sabh jag haarai so jinai gur sabadh veechaaraa ||5||
jiau a(n)dhulai hath Tohanee har naam hamaarai ||
raam naam har Tek hai nis dhaut savaarai ||6||
jiau too(n) raakheh tiau rahaa har naam adhaaraa ||
a(n)t sakhaiee paiaa jan mukat dhuaaraa ||7||
janam maran dhukh meTiaa jap naam muraare ||
naanak naam na veesarai pooraa gur taare ||8||22||
aasaa mahalaa teejaa asaTapadheeaa ghar doojaa
ikOankaar satigur prasaadh ||
saasat bedh si(n)mirat sar teraa surasaree charan samaanee ||
saakhaa teen mool mat raavai too(n) taa(n) sarab viddaanee ||1||
taa ke charan japai jan naanak bole a(n)mirat baanee ||1|| rahaau ||
tetees karoRee dhaas tum(h)aare ridh sidh praan adhaaree ||