ਆਪਣੈ ਹਥਿ ਵਡਿਆਈਆ ਦੇ ਨਾਮੇ ਲਾਏ ॥ ਨਾਨਕ ਨਾਮੁ ਨਿਧਾਨੁ ਮਨਿ ਵਸਿਆ ਵਡਿਆਈ ਪਾਏ ॥੮॥੪॥੨੬॥
ਆਸਾ ਮਹਲਾ ੩ ॥
ਸੁਣਿ ਮਨ ਮੰਨਿ ਵਸਾਇ ਤੂੰ ਆਪੇ ਆਇ ਮਿਲੈ ਮੇਰੇ ਭਾਈ ॥ ਅਨਦਿਨੁ ਸਚੀ ਭਗਤਿ ਕਰਿ ਸਚੈ ਚਿਤੁ ਲਾਈ ॥੧॥
ਏਕੋ ਨਾਮੁ ਧਿਆਇ ਤੂੰ ਸੁਖੁ ਪਾਵਹਿ ਮੇਰੇ ਭਾਈ ॥ ਹਉਮੈ ਦੂਜਾ ਦੂਰਿ ਕਰਿ ਵਡੀ ਵਡਿਆਈ ॥੧॥ ਰਹਾਉ ॥
ਇਸੁ ਭਗਤੀ ਨੋ ਸੁਰਿ ਨਰ ਮੁਨਿ ਜਨ ਲੋਚਦੇ ਵਿਣੁ ਸਤਿਗੁਰ ਪਾਈ ਨ ਜਾਇ ॥ ਪੰਡਿਤ ਪੜਦੇ ਜੋਤਿਕੀ ਤਿਨ ਬੂਝ ਨ ਪਾਇ ॥੨॥
ਆਪੈ ਥੈ ਸਭੁ ਰਖਿਓਨੁ ਕਿਛੁ ਕਹਣੁ ਨ ਜਾਈ ॥ ਆਪੇ ਦੇਇ ਸੁ ਪਾਈਐ ਗੁਰਿ ਬੂਝ ਬੁਝਾਈ ॥੩॥
ਜੀਅ ਜੰਤ ਸਭਿ ਤਿਸ ਦੇ ਸਭਨਾ ਕਾ ਸੋਈ ॥ ਮੰਦਾ ਕਿਸ ਨੋ ਆਖੀਐ ਜੇ ਦੂਜਾ ਹੋਈ ॥੪॥
ਇਕੋ ਹੁਕਮੁ ਵਰਤਦਾ ਏਕਾ ਸਿਰਿ ਕਾਰਾ ॥ ਆਪਿ ਭਵਾਲੀ ਦਿਤੀਅਨੁ ਅੰਤਰਿ ਲੋਭੁ ਵਿਕਾਰਾ ॥੫॥
ਇਕ ਆਪੇ ਗੁਰਮੁਖਿ ਕੀਤਿਅਨੁ ਬੂਝਨਿ ਵੀਚਾਰਾ ॥ ਭਗਤਿ ਭੀ ਓਨਾ ਨੋ ਬਖਸੀਅਨੁ ਅੰਤਰਿ ਭੰਡਾਰਾ ॥੬॥
ਗਿਆਨੀਆ ਨੋ ਸਭੁ ਸਚੁ ਹੈ ਸਚੁ ਸੋਝੀ ਹੋਈ ॥ ਓਇ ਭੁਲਾਏ ਕਿਸੈ ਦੇ ਨ ਭੁਲਨੑੀ ਸਚੁ ਜਾਣਨਿ ਸੋਈ ॥੭॥
ਘਰ ਮਹਿ ਪੰਚ ਵਰਤਦੇ ਪੰਚੇ ਵੀਚਾਰੀ ॥ ਨਾਨਕ ਬਿਨੁ ਸਤਿਗੁਰ ਵਸਿ ਨ ਆਵਨੑੀ ਨਾਮਿ ਹਉਮੈ ਮਾਰੀ ॥੮॥੫॥੨੭॥
ਆਸਾ ਮਹਲਾ ੩ ॥
ਘਰੈ ਅੰਦਰਿ ਸਭੁ ਵਥੁ ਹੈ ਬਾਹਰਿ ਕਿਛੁ ਨਾਹੀ ॥ ਗੁਰ ਪਰਸਾਦੀ ਪਾਈਐ ਅੰਤਰਿ ਕਪਟ ਖੁਲਾਹੀ ॥੧॥
ਸਤਿਗੁਰ ਤੇ ਹਰਿ ਪਾਈਐ ਭਾਈ ॥ ਅੰਤਰਿ ਨਾਮੁ ਨਿਧਾਨੁ ਹੈ ਪੂਰੈ ਸਤਿਗੁਰਿ ਦੀਆ ਦਿਖਾਈ ॥੧॥ ਰਹਾਉ ॥
ਹਰਿ ਕਾ ਗਾਹਕੁ ਹੋਵੈ ਸੋ ਲਏ ਪਾਏ ਰਤਨੁ ਵੀਚਾਰਾ ॥ ਅੰਦਰੁ ਖੋਲੈ ਦਿਬ ਦਿਸਟਿ ਦੇਖੈ ਮੁਕਤਿ ਭੰਡਾਰਾ ॥੨॥
ਅੰਦਰਿ ਮਹਲ ਅਨੇਕ ਹਹਿ ਜੀਉ ਕਰੇ ਵਸੇਰਾ ॥ ਮਨ ਚਿੰਦਿਆ ਫਲੁ ਪਾਇਸੀ ਫਿਰਿ ਹੋਇ ਨ ਫੇਰਾ ॥੩॥
ਪਾਰਖੀਆ ਵਥੁ ਸਮਾਲਿ ਲਈ ਗੁਰ ਸੋਝੀ ਹੋਈ ॥ ਨਾਮੁ ਪਦਾਰਥੁ ਅਮੁਲੁ ਸਾ ਗੁਰਮੁਖਿ ਪਾਵੈ ਕੋਈ ॥੪॥
ਬਾਹਰੁ ਭਾਲੇ ਸੁ ਕਿਆ ਲਹੈ ਵਥੁ ਘਰੈ ਅੰਦਰਿ ਭਾਈ ॥ ਭਰਮੇ ਭੂਲਾ ਸਭੁ ਜਗੁ ਫਿਰੈ ਮਨਮੁਖਿ ਪਤਿ ਗਵਾਈ ॥੫॥
ਘਰੁ ਦਰੁ ਛੋਡੇ ਆਪਣਾ ਪਰ ਘਰਿ ਝੂਠਾ ਜਾਈ ॥ ਚੋਰੈ ਵਾਂਗੂ ਪਕੜੀਐ ਬਿਨੁ ਨਾਵੈ ਚੋਟਾ ਖਾਈ ॥੬॥
ਜਿਨੑੀ ਘਰੁ ਜਾਤਾ ਆਪਣਾ ਸੇ ਸੁਖੀਏ ਭਾਈ ॥ ਅੰਤਰਿ ਬ੍ਰਹਮੁ ਪਛਾਣਿਆ ਗੁਰ ਕੀ ਵਡਿਆਈ ॥੭॥
ਆਪੇ ਦਾਨੁ ਕਰੇ ਕਿਸੁ ਆਖੀਐ ਆਪੇ ਦੇਇ ਬੁਝਾਈ ॥ ਨਾਨਕ ਨਾਮੁ ਧਿਆਇ ਤੂੰ ਦਰਿ ਸਚੈ ਸੋਭਾ ਪਾਈ ॥੮॥੬॥੨੮॥
aapanai hath vaddiaaieeaa dhe naame laae ||
naanak naam nidhaan man vasiaa vaddiaaiee paae ||8||4||26||
aasaa mahalaa teejaa ||
sun man ma(n)n vasai too(n) aape aai milai mere bhaiee ||
anadhin sachee bhagat kar sachai chit laiee ||1||
eko naam dhiaai too(n) sukh paaveh mere bhaiee ||
haumai dhoojaa dhoor kar vaddee vaddiaaiee ||1|| rahaau ||
eis bhagatee no sur nar mun jan lochadhe vin satigur paiee na jai ||
pa(n)ddit paRadhe jotikee tin boojh na pai ||2||
aapai thai sabh rakhion kichh kahan na jaiee ||
aape dhei su paieeaai gur boojh bujhaiee ||3||
jeea ja(n)t sabh tis dhe sabhanaa kaa soiee ||
ma(n)dhaa kis no aakheeaai je dhoojaa hoiee ||4||
eiko hukam varatadhaa ekaa sir kaaraa ||
aap bhavaalee dhiteean a(n)tar lobh vikaaraa ||5||
eik aape gurmukh keetian boojhan veechaaraa ||
bhagat bhee onaa no bakhaseean a(n)tar bha(n)ddaaraa ||6||
giaaneeaa no sabh sach hai sach sojhee hoiee ||
oi bhulaae kisai dhe na bhulan(h)ee sach jaanan soiee ||7||
ghar meh pa(n)ch varatadhe pa(n)che veechaaree ||
naanak bin satigur vas na aavan(h)ee naam haumai maaree ||8||5||27||
aasaa mahalaa teejaa ||
gharai a(n)dhar sabh vath hai baahar kichh naahee ||
gur parasaadhee paieeaai a(n)tar kapaT khulaahee ||1||
satigur te har paieeaai bhaiee ||
a(n)tar naam nidhaan hai poorai satigur dheeaa dhikhaiee ||1|| rahaau ||
har kaa gaahak hovai so le paae ratan veechaaraa ||
a(n)dhar kholai dhib dhisaT dhekhai mukat bha(n)ddaaraa ||2||
a(n)dhar mahal anek heh jeeau kare vaseraa ||
man chi(n)dhiaa fal paisee fir hoi na feraa ||3||
paarakheeaa vath samaal liee gur sojhee hoiee ||
naam padhaarath amul saa gurmukh paavai koiee ||4||
baahar bhaale su kiaa lahai vath gharai a(n)dhar bhaiee ||
bharame bhoolaa sabh jag firai manmukh pat gavaiee ||5||
ghar dhar chhodde aapanaa par ghar jhooThaa jaiee ||
chorai vaa(n)goo pakaReeaai bin naavai choTaa khaiee ||6||
jin(h)ee ghar jaataa aapanaa se sukhe’ee bhaiee ||
a(n)tar braham pachhaaniaa gur kee vaddiaaiee ||7||
aape dhaan kare kis aakheeaai aape dhei bujhaiee ||
naanak naam dhiaai too(n) dhar sachai sobhaa paiee ||8||6||28||