Sri Guru Granth Sahib

ਅੰਗ ੪੨੭

ਏ ਮਨ ਰੂੜ੍ਹ੍ਹੇ ਰੰਗੁਲੇ ਤੂੰ ਸਚਾ ਰੰਗੁ ਚੜਾਇ ॥ ਰੂੜੀ ਬਾਣੀ ਜੇ ਰਪੈ ਨਾ ਇਹੁ ਰੰਗੁ ਲਹੈ ਨ ਜਾਇ ॥੧॥ ਰਹਾਉ ॥
ਹਮ ਨੀਚ ਮੈਲੇ ਅਤਿ ਅਭਿਮਾਨੀ ਦੂਜੈ ਭਾਇ ਵਿਕਾਰ ॥ ਗੁਰਿ ਪਾਰਸਿ ਮਿਲਿਐ ਕੰਚਨੁ ਹੋਏ ਨਿਰਮਲ ਜੋਤਿ ਅਪਾਰ ॥੨॥
ਬਿਨੁ ਗੁਰ ਕੋਇ ਨ ਰੰਗੀਐ ਗੁਰਿ ਮਿਲਿਐ ਰੰਗੁ ਚੜਾਉ ॥ ਗੁਰ ਕੈ ਭੈ ਭਾਇ ਜੋ ਰਤੇ ਸਿਫਤੀ ਸਚਿ ਸਮਾਉ ॥੩॥
ਭੈ ਬਿਨੁ ਲਾਗਿ ਨ ਲਗਈ ਨਾ ਮਨੁ ਨਿਰਮਲੁ ਹੋਇ ॥ ਬਿਨੁ ਭੈ ਕਰਮ ਕਮਾਵਣੇ ਝੂਠੇ ਠਾਉ ਨ ਕੋਇ ॥੪॥
ਜਿਸ ਨੋ ਆਪੇ ਰੰਗੇ ਸੁ ਰਪਸੀ ਸਤਸੰਗਤਿ ਮਿਲਾਇ ॥ ਪੂਰੇ ਗੁਰ ਤੇ ਸਤਸੰਗਤਿ ਊਪਜੈ ਸਹਜੇ ਸਚਿ ਸੁਭਾਇ ॥੫॥
ਬਿਨੁ ਸੰਗਤੀ ਸਭਿ ਐਸੇ ਰਹਹਿ ਜੈਸੇ ਪਸੁ ਢੋਰ ॥ ਜਿਨੑਿ ਕੀਤੇ ਤਿਸੈ ਨ ਜਾਣਨੑੀ ਬਿਨੁ ਨਾਵੈ ਸਭਿ ਚੋਰ ॥੬॥
ਇਕਿ ਗੁਣ ਵਿਹਾਝਹਿ ਅਉਗਣ ਵਿਕਣਹਿ ਗੁਰ ਕੈ ਸਹਜਿ ਸੁਭਾਇ ॥ ਗੁਰ ਸੇਵਾ ਤੇ ਨਾਉ ਪਾਇਆ ਵੁਠਾ ਅੰਦਰਿ ਆਇ ॥੭॥
ਸਭਨਾ ਕਾ ਦਾਤਾ ਏਕੁ ਹੈ ਸਿਰਿ ਧੰਧੈ ਲਾਇ ॥ ਨਾਨਕ ਨਾਮੇ ਲਾਇ ਸਵਾਰਿਅਨੁ ਸਬਦੇ ਲਏ ਮਿਲਾਇ ॥੮॥੯॥੩੧॥
ਆਸਾ ਮਹਲਾ ੩ ॥
ਸਭ ਨਾਵੈ ਨੋ ਲੋਚਦੀ ਜਿਸੁ ਕ੍ਰਿਪਾ ਕਰੇ ਸੋ ਪਾਏ ॥ ਬਿਨੁ ਨਾਵੈ ਸਭੁ ਦੁਖੁ ਹੈ ਸੁਖੁ ਤਿਸੁ ਜਿਸੁ ਮੰਨਿ ਵਸਾਏ ॥੧॥
ਤੂੰ ਬੇਅੰਤੁ ਦਇਆਲੁ ਹੈ ਤੇਰੀ ਸਰਣਾਈ ॥ ਗੁਰ ਪੂਰੇ ਤੇ ਪਾਈਐ ਨਾਮੇ ਵਡਿਆਈ ॥੧॥ ਰਹਾਉ ॥
ਅੰਤਰਿ ਬਾਹਰਿ ਏਕੁ ਹੈ ਬਹੁ ਬਿਧਿ ਸ੍ਰਿਸਟਿ ਉਪਾਈ ॥ ਹੁਕਮੇ ਕਾਰ ਕਰਾਇਦਾ ਦੂਜਾ ਕਿਸੁ ਕਹੀਐ ਭਾਈ ॥੨॥
ਬੁਝਣਾ ਅਬੁਝਣਾ ਤੁਧੁ ਕੀਆ ਇਹ ਤੇਰੀ ਸਿਰਿ ਕਾਰ ॥ ਇਕਨੑਾ ਬਖਸਿਹਿ ਮੇਲਿ ਲੈਹਿ ਇਕਿ ਦਰਗਹ ਮਾਰਿ ਕਢੇ ਕੂੜਿਆਰ ॥੩॥
ਇਕਿ ਧੁਰਿ ਪਵਿਤ ਪਾਵਨ ਹਹਿ ਤੁਧੁ ਨਾਮੇ ਲਾਏ ॥ ਗੁਰ ਸੇਵਾ ਤੇ ਸੁਖੁ ਊਪਜੈ ਸਚੈ ਸਬਦਿ ਬੁਝਾਏ ॥੪॥
ਇਕਿ ਕੁਚਲ ਕੁਚੀਲ ਵਿਖਲੀ ਪਤੇ ਨਾਵਹੁ ਆਪਿ ਖੁਆਏ ॥ ਨਾ ਓਨ ਸਿਧਿ ਨ ਬੁਧਿ ਹੈ ਨ ਸੰਜਮੀ ਫਿਰਹਿ ਉਤਵਤਾਏ ॥੫॥
ਨਦਰਿ ਕਰੇ ਜਿਸੁ ਆਪਣੀ ਤਿਸ ਨੋ ਭਾਵਨੀ ਲਾਏ ॥ ਸਤੁ ਸੰਤੋਖੁ ਇਹ ਸੰਜਮੀ ਮਨੁ ਨਿਰਮਲੁ ਸਬਦੁ ਸੁਣਾਏ ॥੬॥
ਲੇਖਾ ਪੜਿ ਨ ਪਹੂਚੀਐ ਕਥਿ ਕਹਣੈ ਅੰਤੁ ਨ ਪਾਇ ॥ ਗੁਰ ਤੇ ਕੀਮਤਿ ਪਾਈਐ ਸਚਿ ਸਬਦਿ ਸੋਝੀ ਪਾਇ ॥੭॥
ਇਹੁ ਮਨੁ ਦੇਹੀ ਸੋਧਿ ਤੂੰ ਗੁਰ ਸਬਦਿ ਵੀਚਾਰਿ ॥ ਨਾਨਕ ਇਸੁ ਦੇਹੀ ਵਿਚਿ ਨਾਮੁ ਨਿਧਾਨੁ ਹੈ ਪਾਈਐ ਗੁਰ ਕੈ ਹੇਤਿ ਅਪਾਰਿ ॥੮॥੧੦॥੩੨॥
ਆਸਾ ਮਹਲਾ ੩ ॥
ਸਚਿ ਰਤੀਆ ਸੋਹਾਗਣੀ ਜਿਨਾ ਗੁਰ ਕੈ ਸਬਦਿ ਸੀਗਾਰਿ ॥

Ang 427

e man rooR(h)e ra(n)gule too(n) sachaa ra(n)g chaRai ||
rooRee baanee je rapai naa ih ra(n)g lahai na jai ||1|| rahaau ||
ham neech maile at abhimaanee dhoojai bhai vikaar ||
gur paaras miliaai ka(n)chan hoe niramal jot apaar ||2||
bin gur koi na ra(n)geeaai gur miliaai ra(n)g chaRaau ||
gur kai bhai bhai jo rate sifatee sach samaau ||3||
bhai bin laag na lagiee naa man niramal hoi ||
bin bhai karam kamaavane jhooThe Thaau na koi ||4||
jis no aape ra(n)ge su rapasee satasa(n)gat milai ||
poore gur te satasa(n)gat uoopajai sahaje sach subhai ||5||
bin sa(n)gatee sabh aaise raheh jaise pas ddor ||
jini(h) keete tisai na jaanan(h)ee bin naavai sabh chor ||6||
eik gun vihaajheh aaugan vikaneh gur kai sahaj subhai ||
gur sevaa te naau paiaa vuThaa a(n)dhar aai ||7||
sabhanaa kaa dhaataa ek hai sir dha(n)dhai lai ||
naanak naame lai savaarian sabadhe le milai ||8||9||31||
aasaa mahalaa teejaa ||
sabh naavai no lochadhee jis kirapaa kare so paae ||
bin naavai sabh dhukh hai sukh tis jis ma(n)n vasaae ||1||
too(n) bea(n)t dhiaal hai teree saranaiee ||
gur poore te paieeaai naame vaddiaaiee ||1|| rahaau ||
a(n)tar baahar ek hai bahu bidh sirasaT upaiee ||
hukame kaar karaidhaa dhoojaa kis kaheeaai bhaiee ||2||
bujhanaa abujhanaa tudh keeaa ieh teree sir kaar ||
eikan(h)aa bakhaseh mel laih ik dharageh maar kadde kooRiaar ||3||
eik dhur pavit paavan heh tudh naame laae ||
gur sevaa te sukh uoopajai sachai sabadh bujhaae ||4||
eik kuchal kucheel vikhalee pate naavahu aap khuaae ||
naa on sidh na budh hai na sa(n)jamee fireh utavataae ||5||
nadhar kare jis aapanee tis no bhaavanee laae ||
sat sa(n)tokh ieh sa(n)jamee man niramal sabadh sunaae ||6||
lekhaa paR na pahoocheeaai kath kahanai a(n)t na pai ||
gur te keemat paieeaai sach sabadh sojhee pai ||7||
eih man dhehee sodh too(n) gur sabadh veechaar ||
naanak is dhehee vich naam nidhaan hai paieeaai gur kai het apaar ||8||10||32||
aasaa mahalaa teejaa ||
sach rateeaa sohaaganee jinaa gur kai sabadh seegaar ||