Sri Guru Granth Sahib

ਅੰਗ ੪੨੯

ਸਹਜੇ ਨਾਮੁ ਧਿਆਈਐ ਗਿਆਨੁ ਪਰਗਟੁ ਹੋਇ ॥੧॥
ਏ ਮਨ ਮਤ ਜਾਣਹਿ ਹਰਿ ਦੂਰਿ ਹੈ ਸਦਾ ਵੇਖੁ ਹਦੂਰਿ ॥ ਸਦ ਸੁਣਦਾ ਸਦ ਵੇਖਦਾ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥
ਗੁਰਮੁਖਿ ਆਪੁ ਪਛਾਣਿਆ ਤਿਨੑੀ ਇਕ ਮਨਿ ਧਿਆਇਆ ॥ ਸਦਾ ਰਵਹਿ ਪਿਰੁ ਆਪਣਾ ਸਚੈ ਨਾਮਿ ਸੁਖੁ ਪਾਇਆ ॥੨॥
ਏ ਮਨ ਤੇਰਾ ਕੋ ਨਹੀ ਕਰਿ ਵੇਖੁ ਸਬਦਿ ਵੀਚਾਰੁ ॥ ਹਰਿ ਸਰਣਾਈ ਭਜਿ ਪਉ ਪਾਇਹਿ ਮੋਖ ਦੁਆਰੁ ॥੩॥
ਸਬਦਿ ਸੁਣੀਐ ਸਬਦਿ ਬੁਝੀਐ ਸਚਿ ਰਹੈ ਲਿਵ ਲਾਇ ॥ ਸਬਦੇ ਹਉਮੈ ਮਾਰੀਐ ਸਚੈ ਮਹਲਿ ਸੁਖੁ ਪਾਇ ॥੪॥
ਇਸੁ ਜੁਗ ਮਹਿ ਸੋਭਾ ਨਾਮ ਕੀ ਬਿਨੁ ਨਾਵੈ ਸੋਭ ਨ ਹੋਇ ॥ ਇਹ ਮਾਇਆ ਕੀ ਸੋਭਾ ਚਾਰਿ ਦਿਹਾੜੇ ਜਾਦੀ ਬਿਲਮੁ ਨ ਹੋਇ ॥੫॥
ਜਿਨੀ ਨਾਮੁ ਵਿਸਾਰਿਆ ਸੇ ਮੁਏ ਮਰਿ ਜਾਹਿ ॥ ਹਰਿ ਰਸ ਸਾਦੁ ਨ ਆਇਓ ਬਿਸਟਾ ਮਾਹਿ ਸਮਾਹਿ ॥੬॥
ਇਕਿ ਆਪੇ ਬਖਸਿ ਮਿਲਾਇਅਨੁ ਅਨਦਿਨੁ ਨਾਮੇ ਲਾਇ ॥ ਸਚੁ ਕਮਾਵਹਿ ਸਚਿ ਰਹਹਿ ਸਚੇ ਸਚਿ ਸਮਾਹਿ ॥੭॥
ਬਿਨੁ ਸਬਦੈ ਸੁਣੀਐ ਨ ਦੇਖੀਐ ਜਗੁ ਬੋਲਾ ਅੰਨ੍ਹਾ ਭਰਮਾਇ ॥ ਬਿਨੁ ਨਾਵੈ ਦੁਖੁ ਪਾਇਸੀ ਨਾਮੁ ਮਿਲੈ ਤਿਸੈ ਰਜਾਇ ॥੮॥
ਜਿਨ ਬਾਣੀ ਸਿਉ ਚਿਤੁ ਲਾਇਆ ਸੇ ਜਨ ਨਿਰਮਲ ਪਰਵਾਣੁ ॥ ਨਾਨਕ ਨਾਮੁ ਤਿਨੑਾ ਕਦੇ ਨ ਵੀਸਰੈ ਸੇ ਦਰਿ ਸਚੇ ਜਾਣੁ ॥੯॥੧੩॥੩੫॥
ਆਸਾ ਮਹਲਾ ੩ ॥
ਸਬਦੌ ਹੀ ਭਗਤ ਜਾਪਦੇ ਜਿਨੑ ਕੀ ਬਾਣੀ ਸਚੀ ਹੋਇ ॥ ਵਿਚਹੁ ਆਪੁ ਗਇਆ ਨਾਉ ਮੰਨਿਆ ਸਚਿ ਮਿਲਾਵਾ ਹੋਇ ॥੧॥
ਹਰਿ ਹਰਿ ਨਾਮੁ ਜਨ ਕੀ ਪਤਿ ਹੋਇ ॥ ਸਫਲੁ ਤਿਨੑਾ ਕਾ ਜਨਮੁ ਹੈ ਤਿਨੑ ਮਾਨੈ ਸਭੁ ਕੋਇ ॥੧॥ ਰਹਾਉ ॥
ਹਉਮੈ ਮੇਰਾ ਜਾਤਿ ਹੈ ਅਤਿ ਕ੍ਰੋਧੁ ਅਭਿਮਾਨੁ ॥ ਸਬਦਿ ਮਰੈ ਤਾ ਜਾਤਿ ਜਾਇ ਜੋਤੀ ਜੋਤਿ ਮਿਲੈ ਭਗਵਾਨੁ ॥੨॥
ਪੂਰਾ ਸਤਿਗੁਰੁ ਭੇਟਿਆ ਸਫਲ ਜਨਮੁ ਹਮਾਰਾ ॥ ਨਾਮੁ ਨਵੈ ਨਿਧਿ ਪਾਇਆ ਭਰੇ ਅਖੁਟ ਭੰਡਾਰਾ ॥੩॥
ਆਵਹਿ ਇਸੁ ਰਾਸੀ ਕੇ ਵਾਪਾਰੀਏ ਜਿਨੑਾ ਨਾਮੁ ਪਿਆਰਾ ॥ ਗੁਰਮੁਖਿ ਹੋਵੈ ਸੋ ਧਨੁ ਪਾਏ ਤਿਨੑਾ ਅੰਤਰਿ ਸਬਦੁ ਵੀਚਾਰਾ ॥੪॥
ਭਗਤੀ ਸਾਰ ਨ ਜਾਣਨੑੀ ਮਨਮੁਖ ਅਹੰਕਾਰੀ ॥ ਧੁਰਹੁ ਆਪਿ ਖੁਆਇਅਨੁ ਜੂਐ ਬਾਜੀ ਹਾਰੀ ॥੫॥
ਬਿਨੁ ਪਿਆਰੈ ਭਗਤਿ ਨ ਹੋਵਈ ਨਾ ਸੁਖੁ ਹੋਇ ਸਰੀਰਿ ॥ ਪ੍ਰੇਮ ਪਦਾਰਥੁ ਪਾਈਐ ਗੁਰ ਭਗਤੀ ਮਨ ਧੀਰਿ ॥੬॥
ਜਿਸ ਨੋ ਭਗਤਿ ਕਰਾਏ ਸੋ ਕਰੇ ਗੁਰ ਸਬਦ ਵੀਚਾਰਿ ॥ ਹਿਰਦੈ ਏਕੋ ਨਾਮੁ ਵਸੈ ਹਉਮੈ ਦੁਬਿਧਾ ਮਾਰਿ ॥੭॥
ਭਗਤਾ ਕੀ ਜਤਿ ਪਤਿ ਏਕੋੁ ਨਾਮੁ ਹੈ ਆਪੇ ਲਏ ਸਵਾਰਿ ॥ ਸਦਾ ਸਰਣਾਈ ਤਿਸ ਕੀ ਜਿਉ ਭਾਵੈ ਤਿਉ ਕਾਰਜੁ ਸਾਰਿ ॥੮॥

Ang 429

sahaje naam dhiaaieeaai giaan paragaT hoi ||1||
e man mat jaaneh har dhoor hai sadhaa vekh hadhoor ||
sadh sunadhaa sadh vekhadhaa sabadh rahiaa bharapoor ||1|| rahaau ||
gurmukh aap pachhaaniaa tin(h)ee ik man dhiaaiaa ||
sadhaa raveh pir aapanaa sachai naam sukh paiaa ||2||
e man teraa ko nahee kar vekh sabadh veechaar ||
har saranaiee bhaj pau paieh mokh dhuaar ||3||
sabadh suneeaai sabadh bujheeaai sach rahai liv lai ||
sabadhe haumai maareeaai sachai mahal sukh pai ||4||
eis jug meh sobhaa naam kee bin naavai sobh na hoi ||
eeh maiaa kee sobhaa chaar dhihaaRe jaadhee bilam na hoi ||5||
jinee naam visaariaa se mue mar jaeh ||
har ras saadh na aaio bisaTaa maeh samaeh ||6||
eik aape bakhas milaian anadhin naame lai ||
sach kamaaveh sach raheh sache sach samaeh ||7||
bin sabadhai suneeaai na dhekheeaai jag bolaa a(n)n(h)aa bharamai ||
bin naavai dhukh paisee naam milai tisai rajai ||8||
jin baanee siau chit laiaa se jan niramal paravaan ||
naanak naam tin(h)aa kadhe na veesarai se dhar sache jaan ||9||13||35||
aasaa mahalaa teejaa ||
sabadhau hee bhagat jaapadhe jin(h) kee baanee sachee hoi ||
vichahu aap giaa naau ma(n)niaa sach milaavaa hoi ||1||
har har naam jan kee pat hoi ||
safal tin(h)aa kaa janam hai tin(h) maanai sabh koi ||1|| rahaau ||
haumai meraa jaat hai at karodh abhimaan ||
sabadh marai taa jaat jai jotee jot milai bhagavaan ||2||
pooraa satigur bheTiaa safal janam hamaaraa ||
naam navai nidh paiaa bhare akhuT bha(n)ddaaraa ||3||
aaveh is raasee ke vaapaare’e jin(h)aa naam piaaraa ||
gurmukh hovai so dhan paae tin(h)aa a(n)tar sabadh veechaaraa ||4||
bhagatee saar na jaanan(h)ee manmukh aha(n)kaaree ||
dhurahu aap khuaaian jooaai baajee haaree ||5||
bin piaarai bhagat na hoviee naa sukh hoi sareer ||
prem padhaarath paieeaai gur bhagatee man dheer ||6||
jis no bhagat karaae so kare gur sabadh veechaar ||
hiradhai eko naam vasai haumai dhubidhaa maar ||7||
bhagataa kee jat pat ekuo naam hai aape le savaar ||
sadhaa saranaiee tis kee jiau bhaavai tiau kaaraj saar ||8||