Sri Guru Granth Sahib

ਅੰਗ ੪੩੦

ਭਗਤਿ ਨਿਰਾਲੀ ਅਲਾਹ ਦੀ ਜਾਪੈ ਗੁਰ ਵੀਚਾਰਿ ॥ ਨਾਨਕ ਨਾਮੁ ਹਿਰਦੈ ਵਸੈ ਭੈ ਭਗਤੀ ਨਾਮਿ ਸਵਾਰਿ ॥੯॥੧੪॥੩੬॥
ਆਸਾ ਮਹਲਾ ੩ ॥
ਅਨ ਰਸ ਮਹਿ ਭੋਲਾਇਆ ਬਿਨੁ ਨਾਮੈ ਦੁਖ ਪਾਇ ॥ ਸਤਿਗੁਰੁ ਪੁਰਖੁ ਨ ਭੇਟਿਓ ਜਿ ਸਚੀ ਬੂਝ ਬੁਝਾਇ ॥੧॥
ਏ ਮਨ ਮੇਰੇ ਬਾਵਲੇ ਹਰਿ ਰਸੁ ਚਖਿ ਸਾਦੁ ਪਾਇ ॥ ਅਨ ਰਸਿ ਲਾਗਾ ਤੂੰ ਫਿਰਹਿ ਬਿਰਥਾ ਜਨਮੁ ਗਵਾਇ ॥੧॥ ਰਹਾਉ ॥
ਇਸੁ ਜੁਗ ਮਹਿ ਗੁਰਮੁਖ ਨਿਰਮਲੇ ਸਚਿ ਨਾਮਿ ਰਹਹਿ ਲਿਵ ਲਾਇ ॥ ਵਿਣੁ ਕਰਮਾ ਕਿਛੁ ਪਾਈਐ ਨਹੀ ਕਿਆ ਕਰਿ ਕਹਿਆ ਜਾਇ ॥੨॥
ਆਪੁ ਪਛਾਣਹਿ ਸਬਦਿ ਮਰਹਿ ਮਨਹੁ ਤਜਿ ਵਿਕਾਰ ॥ ਗੁਰ ਸਰਣਾਈ ਭਜਿ ਪਏ ਬਖਸੇ ਬਖਸਣਹਾਰ ॥੩॥
ਬਿਨੁ ਨਾਵੈ ਸੁਖੁ ਨ ਪਾਈਐ ਨਾ ਦੁਖੁ ਵਿਚਹੁ ਜਾਇ ॥ ਇਹੁ ਜਗੁ ਮਾਇਆ ਮੋਹਿ ਵਿਆਪਿਆ ਦੂਜੈ ਭਰਮਿ ਭੁਲਾਇ ॥੪॥
ਦੋਹਾਗਣੀ ਪਿਰ ਕੀ ਸਾਰ ਨ ਜਾਣਹੀ ਕਿਆ ਕਰਿ ਕਰਹਿ ਸੀਗਾਰੁ ॥ ਅਨਦਿਨੁ ਸਦਾ ਜਲਦੀਆ ਫਿਰਹਿ ਸੇਜੈ ਰਵੈ ਨ ਭਤਾਰੁ ॥੫॥
ਸੋਹਾਗਣੀ ਮਹਲੁ ਪਾਇਆ ਵਿਚਹੁ ਆਪੁ ਗਵਾਇ ॥ ਗੁਰ ਸਬਦੀ ਸੀਗਾਰੀਆ ਅਪਣੇ ਸਹਿ ਲਈਆ ਮਿਲਾਇ ॥੬॥
ਮਰਣਾ ਮਨਹੁ ਵਿਸਾਰਿਆ ਮਾਇਆ ਮੋਹੁ ਗੁਬਾਰੁ ॥ ਮਨਮੁਖ ਮਰਿ ਮਰਿ ਜੰਮਹਿ ਭੀ ਮਰਹਿ ਜਮ ਦਰਿ ਹੋਹਿ ਖੁਆਰੁ ॥੭॥
ਆਪਿ ਮਿਲਾਇਅਨੁ ਸੇ ਮਿਲੇ ਗੁਰ ਸਬਦਿ ਵੀਚਾਰਿ ॥ ਨਾਨਕ ਨਾਮਿ ਸਮਾਣੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੮॥੨੨॥੧੫॥੩੭॥
ਆਸਾ ਮਹਲਾ ੫ ਅਸਟਪਦੀਆ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਪੰਚ ਮਨਾਏ ਪੰਚ ਰੁਸਾਏ ॥ ਪੰਚ ਵਸਾਏ ਪੰਚ ਗਵਾਏ ॥੧॥
ਇਨੑ ਬਿਧਿ ਨਗਰੁ ਵੁਠਾ ਮੇਰੇ ਭਾਈ ॥ ਦੁਰਤੁ ਗਇਆ ਗੁਰਿ ਗਿਆਨੁ ਦ੍ਰਿੜਾਈ ॥੧॥ ਰਹਾਉ ॥
ਸਾਚ ਧਰਮ ਕੀ ਕਰਿ ਦੀਨੀ ਵਾਰਿ ॥ ਫਰਹੇ ਮੁਹਕਮ ਗੁਰ ਗਿਆਨੁ ਬੀਚਾਰਿ ॥੨॥
ਨਾਮੁ ਖੇਤੀ ਬੀਜਹੁ ਭਾਈ ਮੀਤ ॥ ਸਉਦਾ ਕਰਹੁ ਗੁਰੁ ਸੇਵਹੁ ਨੀਤ ॥੩॥
ਸਾਂਤਿ ਸਹਜ ਸੁਖ ਕੇ ਸਭਿ ਹਾਟ ॥ ਸਾਹ ਵਾਪਾਰੀ ਏਕੈ ਥਾਟ ॥੪॥
ਜੇਜੀਆ ਡੰਨੁ ਕੋ ਲਏ ਨ ਜਗਾਤਿ ॥ ਸਤਿਗੁਰਿ ਕਰਿ ਦੀਨੀ ਧੁਰ ਕੀ ਛਾਪ ॥੫॥
ਵਖਰੁ ਨਾਮੁ ਲਦਿ ਖੇਪ ਚਲਾਵਹੁ ॥ ਲੈ ਲਾਹਾ ਗੁਰਮੁਖਿ ਘਰਿ ਆਵਹੁ ॥੬॥
ਸਤਿਗੁਰੁ ਸਾਹੁ ਸਿਖ ਵਣਜਾਰੇ ॥ ਪੂੰਜੀ ਨਾਮੁ ਲੇਖਾ ਸਾਚੁ ਸਮ੍ਹਾਰੇ ॥੭॥
ਸੋ ਵਸੈ ਇਤੁ ਘਰਿ ਜਿਸੁ ਗੁਰੁ ਪੂਰਾ ਸੇਵ ॥ ਅਬਿਚਲ ਨਗਰੀ ਨਾਨਕ ਦੇਵ ॥੮॥੧॥

Ang 430

bhagat niraalee alaeh dhee jaapai gur veechaar ||
naanak naam hiradhai vasai bhai bhagatee naam savaar ||9||14||36||
aasaa mahalaa teejaa ||
an ras meh bholaiaa bin naamai dhukh pai ||
satigur purakh na bheTio j sachee boojh bujhai ||1||
e man mere baavale har ras chakh saadh pai ||
an ras laagaa too(n) fireh birathaa janam gavai ||1|| rahaau ||
eis jug meh gurmukh niramale sach naam raheh liv lai ||
vin karamaa kichh paieeaai nahee kiaa kar kahiaa jai ||2||
aap pachhaaneh sabadh mareh manahu taj vikaar ||
gur saranaiee bhaj pe bakhase bakhasanahaar ||3||
bin naavai sukh na paieeaai naa dhukh vichahu jai ||
eih jag maiaa moh viaapiaa dhoojai bharam bhulai ||4||
dhohaaganee pir kee saar na jaanahee kiaa kar kareh seegaar ||
anadhin sadhaa jaladheeaa fireh sejai ravai na bhataar ||5||
sohaaganee mahal paiaa vichahu aap gavai ||
gur sabadhee seegaareeaa apane seh lieeaa milai ||6||
maranaa manahu visaariaa maiaa moh gubaar ||
manmukh mar mar ja(n)meh bhee mareh jam dhar hoh khuaar ||7||
aap milaian se mile gur sabadh veechaar ||
naanak naam samaane mukh ujale tit sachai dharabaar ||8||22||15||37||
aasaa mahalaa panjavaa asaTapadheeaa ghar doojaa
ikOankaar satigur prasaadh ||
pa(n)ch manaae pa(n)ch rusaae || pa(n)ch vasaae pa(n)ch gavaae ||1||
ein(h) bidh nagar vuThaa mere bhaiee ||
dhurat giaa gur giaan dhiraRaiee ||1|| rahaau ||
saach dharam kee kar dheenee vaar ||
farahe muhakam gur giaan beechaar ||2||
naam khetee beejahu bhaiee meet ||
saudhaa karahu gur sevahu neet ||3||
saa(n)t sahaj sukh ke sabh haaT ||
saeh vaapaaree ekai thaaT ||4||
jejeeaa dda(n)n ko le na jagaat ||
satigur kar dheenee dhur kee chhaap ||5||
vakhar naam ladh khep chalaavahu ||
lai laahaa gurmukh ghar aavahu ||6||
satigur saahu sikh vanajaare ||
poo(n)jee naam lekhaa saach samhaare ||7||
so vasai it ghar jis gur pooraa sev ||
abichal nagaree naanak dhev ||8||1||