Sri Guru Granth Sahib

ਅੰਗ ੪੩੧

ਆਸਾਵਰੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਮੇਰੇ ਮਨ ਹਰਿ ਸਿਉ ਲਾਗੀ ਪ੍ਰੀਤਿ ॥ ਸਾਧਸੰਗਿ ਹਰਿ ਹਰਿ ਜਪਤ ਨਿਰਮਲ ਸਾਚੀ ਰੀਤਿ ॥੧॥ ਰਹਾਉ ॥
ਦਰਸਨ ਕੀ ਪਿਆਸ ਘਣੀ ਚਿਤਵਤ ਅਨਿਕ ਪ੍ਰਕਾਰ ॥ ਕਰਹੁ ਅਨੁਗ੍ਰਹੁ ਪਾਰਬ੍ਰਹਮ ਹਰਿ ਕਿਰਪਾ ਧਾਰਿ ਮੁਰਾਰਿ ॥੧॥
ਮਨੁ ਪਰਦੇਸੀ ਆਇਆ ਮਿਲਿਓ ਸਾਧ ਕੈ ਸੰਗਿ ॥ ਜਿਸੁ ਵਖਰ ਕਉ ਚਾਹਤਾ ਸੋ ਪਾਇਓ ਨਾਮਹਿ ਰੰਗਿ ॥੨॥
ਜੇਤੇ ਮਾਇਆ ਰੰਗ ਰਸ ਬਿਨਸਿ ਜਾਹਿ ਖਿਨ ਮਾਹਿ ॥ ਭਗਤ ਰਤੇ ਤੇਰੇ ਨਾਮ ਸਿਉ ਸੁਖੁ ਭੁੰਚਹਿ ਸਭ ਠਾਇ ॥੩॥
ਸਭੁ ਜਗੁ ਚਲਤਉ ਪੇਖੀਐ ਨਿਹਚਲੁ ਹਰਿ ਕੋ ਨਾਉ ॥ ਕਰਿ ਮਿਤ੍ਰਾਈ ਸਾਧ ਸਿਉ ਨਿਹਚਲੁ ਪਾਵਹਿ ਠਾਉ ॥੪॥
ਮੀਤ ਸਾਜਨ ਸੁਤ ਬੰਧਪਾ ਕੋਊ ਹੋਤ ਨ ਸਾਥ ॥ ਏਕੁ ਨਿਵਾਹੂ ਰਾਮ ਨਾਮ ਦੀਨਾ ਕਾ ਪ੍ਰਭੁ ਨਾਥ ॥੫॥
ਚਰਨ ਕਮਲ ਬੋਹਿਥ ਭਏ ਲਗਿ ਸਾਗਰੁ ਤਰਿਓ ਤੇਹ ॥ ਭੇਟਿਓ ਪੂਰਾ ਸਤਿਗੁਰੂ ਸਾਚਾ ਪ੍ਰਭ ਸਿਉ ਨੇਹ ॥੬॥
ਸਾਧ ਤੇਰੇ ਕੀ ਜਾਚਨਾ ਵਿਸਰੁ ਨ ਸਾਸਿ ਗਿਰਾਸਿ ॥ ਜੋ ਤੁਧੁ ਭਾਵੈ ਸੋ ਭਲਾ ਤੇਰੈ ਭਾਣੈ ਕਾਰਜ ਰਾਸਿ ॥੭॥
ਸੁਖ ਸਾਗਰ ਪ੍ਰੀਤਮ ਮਿਲੇ ਉਪਜੇ ਮਹਾ ਅਨੰਦ ॥ ਕਹੁ ਨਾਨਕ ਸਭ ਦੁਖ ਮਿਟੇ ਪ੍ਰਭ ਭੇਟੇ ਪਰਮਾਨੰਦ ॥੮॥੧॥੨॥
ਆਸਾ ਮਹਲਾ ੫ ਬਿਰਹੜੇ ਘਰੁ ੪ ਛੰਤਾ ਕੀ ਜਤਿ
ੴ ਸਤਿਗੁਰ ਪ੍ਰਸਾਦਿ ॥
ਪਾਰਬ੍ਰਹਮੁ ਪ੍ਰਭੁ ਸਿਮਰੀਐ ਪਿਆਰੇ ਦਰਸਨ ਕਉ ਬਲਿ ਜਾਉ ॥੧॥
ਜਿਸੁ ਸਿਮਰਤ ਦੁਖ ਬੀਸਰਹਿ ਪਿਆਰੇ ਸੋ ਕਿਉ ਤਜਣਾ ਜਾਇ ॥੨॥
ਇਹੁ ਤਨੁ ਵੇਚੀ ਸੰਤ ਪਹਿ ਪਿਆਰੇ ਪ੍ਰੀਤਮੁ ਦੇਇ ਮਿਲਾਇ ॥੩॥
ਸੁਖ ਸੀਗਾਰ ਬਿਖਿਆ ਕੇ ਫੀਕੇ ਤਜਿ ਛੋਡੇ ਮੇਰੀ ਮਾਇ ॥੪॥
ਕਾਮੁ ਕ੍ਰੋਧੁ ਲੋਭੁ ਤਜਿ ਗਏ ਪਿਆਰੇ ਸਤਿਗੁਰ ਚਰਨੀ ਪਾਇ ॥੫॥
ਜੋ ਜਨ ਰਾਤੇ ਰਾਮ ਸਿਉ ਪਿਆਰੇ ਅਨਤ ਨ ਕਾਹੂ ਜਾਇ ॥੬॥
ਹਰਿ ਰਸੁ ਜਿਨੑੀ ਚਾਖਿਆ ਪਿਆਰੇ ਤ੍ਰਿਪਤਿ ਰਹੇ ਆਘਾਇ ॥੭॥
ਅੰਚਲੁ ਗਹਿਆ ਸਾਧ ਕਾ ਨਾਨਕ ਭੈ ਸਾਗਰੁ ਪਾਰਿ ਪਰਾਇ ॥੮॥੧॥੩॥
ਜਨਮ ਮਰਣ ਦੁਖੁ ਕਟੀਐ ਪਿਆਰੇ ਜਬ ਭੇਟੈ ਹਰਿ ਰਾਇ ॥੧॥
ਸੁੰਦਰੁ ਸੁਘਰੁ ਸੁਜਾਣੁ ਪ੍ਰਭੁ ਮੇਰਾ ਜੀਵਨੁ ਦਰਸੁ ਦਿਖਾਇ ॥੨॥
ਜੋ ਜੀਅ ਤੁਝ ਤੇ ਬੀਛੁਰੇ ਪਿਆਰੇ ਜਨਮਿ ਮਰਹਿ ਬਿਖੁ ਖਾਇ ॥੩॥
ਜਿਸੁ ਤੂੰ ਮੇਲਹਿ ਸੋ ਮਿਲੈ ਪਿਆਰੇ ਤਿਸ ਕੈ ਲਾਗਉ ਪਾਇ ॥੪॥
ਜੋ ਸੁਖੁ ਦਰਸਨੁ ਪੇਖਤੇ ਪਿਆਰੇ ਮੁਖ ਤੇ ਕਹਣੁ ਨ ਜਾਇ ॥੫॥
ਸਾਚੀ ਪ੍ਰੀਤਿ ਨ ਤੁਟਈ ਪਿਆਰੇ ਜੁਗੁ ਜੁਗੁ ਰਹੀ ਸਮਾਇ ॥੬॥

Ang 431

aasaavaree mahalaa panjavaa ghar teejaa
ikOankaar satigur prasaadh ||
mere man har siau laagee preet ||
saadhasa(n)g har har japat niramal saachee reet ||1|| rahaau ||
dharasan kee piaas ghanee chitavat anik prakaar ||
karahu anugrahu paarabraham har kirapaa dhaar muraar ||1||
man paradhesee aaiaa milio saadh kai sa(n)g ||
jis vakhar kau chaahataa so paio naameh ra(n)g ||2||
jete maiaa ra(n)g ras binas jaeh khin maeh ||
bhagat rate tere naam siau sukh bhu(n)cheh sabh Thai ||3||
sabh jag chalatau pekheeaai nihachal har ko naau ||
kar mitraiee saadh siau nihachal paaveh Thaau ||4||
meet saajan sut ba(n)dhapaa kouoo hot na saath ||
ek nivaahoo raam naam dheenaa kaa prabh naath ||5||
charan kamal bohith bhe lag saagar tario teh ||
bheTio pooraa satiguroo saachaa prabh siau neh ||6||
saadh tere kee jaachanaa visar na saas giraas ||
jo tudh bhaavai so bhalaa terai bhaanai kaaraj raas ||7||
sukh saagar preetam mile upaje mahaa ana(n)dh ||
kahu naanak sabh dhukh miTe prabh bheTe paramaana(n)dh ||8||1||2||
aasaa mahalaa panjavaa birahaRe ghar chauthhaa chha(n)taa kee jat
ikOankaar satigur prasaadh ||
paarabraham prabh simareeaai piaare dharasan kau bal jaau ||1||
jis simarat dhukh beesareh piaare so kiau tajanaa jai ||2||
eih tan vechee sa(n)t peh piaare preetam dhei milai ||3||
sukh seegaar bikhiaa ke feeke taj chhodde meree mai ||4||
kaam karodh lobh taj ge piaare satigur charanee pai ||5||
jo jan raate raam siau piaare anat na kaahoo jai ||6||
har ras jin(h)ee chaakhiaa piaare tirapat rahe aaghai ||7||
a(n)chal gahiaa saadh kaa naanak bhai saagar paar parai ||8||1||3||
janam maran dhukh kaTeeaai piaare jab bheTai har rai ||1||
su(n)dhar sughar sujaan prabh meraa jeevan dharas dhikhai ||2||
jo jeea tujh te beechhure piaare janam mareh bikh khai ||3||
jis too(n) meleh so milai piaare tis kai laagau pai ||4||
jo sukh dharasan pekhate piaare mukh te kahan na jai ||5||
saachee preet na tuTiee piaare jug jug rahee samai ||6||