ਛਛੈ ਛਾਇਆ ਵਰਤੀ ਸਭ ਅੰਤਰਿ ਤੇਰਾ ਕੀਆ ਭਰਮੁ ਹੋਆ ॥ ਭਰਮੁ ਉਪਾਇ ਭੁਲਾਈਅਨੁ ਆਪੇ ਤੇਰਾ ਕਰਮੁ ਹੋਆ ਤਿਨੑ ਗੁਰੂ ਮਿਲਿਆ ॥੧੦॥
ਜਜੈ ਜਾਨੁ ਮੰਗਤ ਜਨੁ ਜਾਚੈ ਲਖ ਚਉਰਾਸੀਹ ਭੀਖ ਭਵਿਆ ॥ ਏਕੋ ਲੇਵੈ ਏਕੋ ਦੇਵੈ ਅਵਰੁ ਨ ਦੂਜਾ ਮੈ ਸੁਣਿਆ ॥੧੧॥
ਝਝੈ ਝੂਰਿ ਮਰਹੁ ਕਿਆ ਪ੍ਰਾਣੀ ਜੋ ਕਿਛੁ ਦੇਣਾ ਸੁ ਦੇ ਰਹਿਆ ॥ ਦੇ ਦੇ ਵੇਖੈ ਹੁਕਮੁ ਚਲਾਏ ਜਿਉ ਜੀਆ ਕਾ ਰਿਜਕੁ ਪਇਆ ॥੧੨॥
ਞੰਞੈ ਨਦਰਿ ਕਰੇ ਜਾ ਦੇਖਾ ਦੂਜਾ ਕੋਈ ਨਾਹੀ ॥ ਏਕੋ ਰਵਿ ਰਹਿਆ ਸਭ ਥਾਈ ਏਕੁ ਵਸਿਆ ਮਨ ਮਾਹੀ ॥੧੩॥
ਟਟੈ ਟੰਚੁ ਕਰਹੁ ਕਿਆ ਪ੍ਰਾਣੀ ਘੜੀ ਕਿ ਮੁਹਤਿ ਕਿ ਉਠਿ ਚਲਣਾ ॥ ਜੂਐ ਜਨਮੁ ਨ ਹਾਰਹੁ ਅਪਣਾ ਭਾਜਿ ਪੜਹੁ ਤੁਮ ਹਰਿ ਸਰਣਾ ॥੧੪॥
ਠਠੈ ਠਾਢਿ ਵਰਤੀ ਤਿਨ ਅੰਤਰਿ ਹਰਿ ਚਰਣੀ ਜਿਨੑ ਕਾ ਚਿਤੁ ਲਾਗਾ ॥ ਚਿਤੁ ਲਾਗਾ ਸੇਈ ਜਨ ਨਿਸਤਰੇ ਤਉ ਪਰਸਾਦੀ ਸੁਖੁ ਪਾਇਆ ॥੧੫॥
ਡਡੈ ਡੰਫੁ ਕਰਹੁ ਕਿਆ ਪ੍ਰਾਣੀ ਜੋ ਕਿਛੁ ਹੋਆ ਸੁ ਸਭੁ ਚਲਣਾ ॥ ਤਿਸੈ ਸਰੇਵਹੁ ਤਾ ਸੁਖੁ ਪਾਵਹੁ ਸਰਬ ਨਿਰੰਤਰਿ ਰਵਿ ਰਹਿਆ ॥੧੬॥
ਢਢੈ ਢਾਹਿ ਉਸਾਰੈ ਆਪੇ ਜਿਉ ਤਿਸੁ ਭਾਵੈ ਤਿਵੈ ਕਰੇ ॥ ਕਰਿ ਕਰਿ ਵੇਖੈ ਹੁਕਮੁ ਚਲਾਏ ਤਿਸੁ ਨਿਸਤਾਰੇ ਜਾ ਕਉ ਨਦਰਿ ਕਰੇ ॥੧੭॥
ਣਾਣੈ ਰਵਤੁ ਰਹੈ ਘਟ ਅੰਤਰਿ ਹਰਿ ਗੁਣ ਗਾਵੈ ਸੋਈ ॥ ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ ॥੧੮॥
ਤਤੈ ਤਾਰੂ ਭਵਜਲੁ ਹੋਆ ਤਾ ਕਾ ਅੰਤੁ ਨ ਪਾਇਆ ॥ ਨਾ ਤਰ ਨਾ ਤੁਲਹਾ ਹਮ ਬੂਡਸਿ ਤਾਰਿ ਲੇਹਿ ਤਾਰਣ ਰਾਇਆ ॥੧੯॥
ਥਥੈ ਥਾਨਿ ਥਾਨੰਤਰਿ ਸੋਈ ਜਾ ਕਾ ਕੀਆ ਸਭੁ ਹੋਆ ॥ ਕਿਆ ਭਰਮੁ ਕਿਆ ਮਾਇਆ ਕਹੀਐ ਜੋ ਤਿਸੁ ਭਾਵੈ ਸੋਈ ਭਲਾ ॥੨੦॥
ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥
ਧਧੈ ਧਾਰਿ ਕਲਾ ਜਿਨਿ ਛੋਡੀ ਹਰਿ ਚੀਜੀ ਜਿਨਿ ਰੰਗ ਕੀਆ ॥ ਤਿਸ ਦਾ ਦੀਆ ਸਭਨੀ ਲੀਆ ਕਰਮੀ ਕਰਮੀ ਹੁਕਮੁ ਪਇਆ ॥੨੨॥
ਨੰਨੈ ਨਾਹ ਭੋਗ ਨਿਤ ਭੋਗੈ ਨਾ ਡੀਠਾ ਨਾ ਸੰਮ੍ਹਲਿਆ ॥ ਗਲੀ ਹਉ ਸੋਹਾਗਣਿ ਭੈਣੇ ਕੰਤੁ ਨ ਕਬਹੂੰ ਮੈ ਮਿਲਿਆ ॥੨੩॥
ਪਪੈ ਪਾਤਿਸਾਹੁ ਪਰਮੇਸਰੁ ਵੇਖਣ ਕਉ ਪਰਪੰਚੁ ਕੀਆ ॥ ਦੇਖੈ ਬੂਝੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੨੪॥
ਫਫੈ ਫਾਹੀ ਸਭੁ ਜਗੁ ਫਾਸਾ ਜਮ ਕੈ ਸੰਗਲਿ ਬੰਧਿ ਲਇਆ ॥ ਗੁਰ ਪਰਸਾਦੀ ਸੇ ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਇਆ ॥੨੫॥
ਬਬੈ ਬਾਜੀ ਖੇਲਣ ਲਾਗਾ ਚਉਪੜਿ ਕੀਤੇ ਚਾਰਿ ਜੁਗਾ ॥
chhachhai chhaiaa varatee sabh a(n)tar teraa keeaa bharam hoaa ||
bharam upai bhulaieean aape teraa karam hoaa tin(h) guroo miliaa ||10||
jajai jaan ma(n)gat jan jaachai lakh chauraaseeh bheekh bhaviaa ||
eko levai eko dhevai avar na dhoojaa mai suniaa ||11||
jhajhai jhoor marahu kiaa praanee jo kichh dhenaa su dhe rahiaa ||
dhe dhe vekhai hukam chalaae jiau jeeaa kaa rijak piaa ||12||
n(j)(n)n(j)ai nadhar kare jaa dhekhaa dhoojaa koiee naahee ||
eko rav rahiaa sabh thaiee ek vasiaa man maahee ||13||
TaTai Ta(n)ch karahu kiaa praanee ghaRee k muhat k uTh chalanaa ||
jooaai janam na haarahu apanaa bhaaj paRahu tum har saranaa ||14||
ThaThai Thaadd varatee tin a(n)tar har charanee jin(h) kaa chit laagaa ||
chit laagaa seiee jan nisatare tau parasaadhee sukh paiaa ||15||
ddaddai dda(n)f karahu kiaa praanee jo kichh hoaa su sabh chalanaa ||
tisai sarevahu taa sukh paavahu sarab nira(n)tar rav rahiaa ||16||
ddaddai ddaeh usaarai aape jiau tis bhaavai tivai kare ||
kar kar vekhai hukam chalaae tis nisataare jaa kau nadhar kare ||17||
naanai ravat rahai ghaT a(n)tar har gun gaavai soiee ||
aape aap milaae karataa punarap janam na hoiee ||18||
tatai taaroo bhavajal hoaa taa kaa a(n)t na paiaa ||
naa tar naa tulahaa ham booddas taar leh taaran raiaa ||19||
thathai thaan thaana(n)tar soiee jaa kaa keeaa sabh hoaa ||
kiaa bharam kiaa maiaa kaheeaai jo tis bhaavai soiee bhalaa ||20||
dhadhai dhos na dheuoo kisai dhos kara(n)maa aapaniaa ||
jo mai keeaa so mai paiaa dhos na dheejai avar janaa ||21||
dhadhai dhaar kalaa jin chhoddee har cheejee jin ra(n)g keeaa ||
tis dhaa dheeaa sabhanee leeaa karamee karamee hukam piaa ||22||
na(n)nai naeh bhog nit bhogai naa ddeeThaa naa sa(n)mhaliaa ||
galee hau sohaagan bhaine ka(n)t na kabahoo(n) mai miliaa ||23||
papai paatisaahu paramesar vekhan kau parapa(n)ch keeaa ||
dhekhai boojhai sabh kichh jaanai a(n)tar baahar rav rahiaa ||24||
fafai faahee sabh jag faasaa jam kai sa(n)gal ba(n)dh liaa ||
gur parasaadhee se nar ubare j har saranaagat bhaj piaa ||25||
babai baajee khelan laagaa chaupaR keete chaar jugaa ||