ਜੀਅ ਜੰਤ ਸਭ ਸਾਰੀ ਕੀਤੇ ਪਾਸਾ ਢਾਲਣਿ ਆਪਿ ਲਗਾ ॥੨੬॥
ਭਭੈ ਭਾਲਹਿ ਸੇ ਫਲੁ ਪਾਵਹਿ ਗੁਰ ਪਰਸਾਦੀ ਜਿਨੑ ਕਉ ਭਉ ਪਇਆ ॥ ਮਨਮੁਖ ਫਿਰਹਿ ਨ ਚੇਤਹਿ ਮੂੜੇ ਲਖ ਚਉਰਾਸੀਹ ਫੇਰੁ ਪਇਆ ॥੨੭॥
ਮੰਮੈ ਮੋਹੁ ਮਰਣੁ ਮਧੁਸੂਦਨੁ ਮਰਣੁ ਭਇਆ ਤਬ ਚੇਤਵਿਆ ॥ ਕਾਇਆ ਭੀਤਰਿ ਅਵਰੋ ਪੜਿਆ ਮੰਮਾ ਅਖਰੁ ਵੀਸਰਿਆ ॥੨੮॥
ਯਯੈ ਜਨਮੁ ਨ ਹੋਵੀ ਕਦ ਹੀ ਜੇ ਕਰਿ ਸਚੁ ਪਛਾਣੈ ॥ ਗੁਰਮੁਖਿ ਆਖੈ ਗੁਰਮੁਖਿ ਬੂਝੈ ਗੁਰਮੁਖਿ ਏਕੋ ਜਾਣੈ ॥੨੯॥
ਰਾਰੈ ਰਵਿ ਰਹਿਆ ਸਭ ਅੰਤਰਿ ਜੇਤੇ ਕੀਏ ਜੰਤਾ ॥ ਜੰਤ ਉਪਾਇ ਧੰਧੈ ਸਭ ਲਾਏ ਕਰਮੁ ਹੋਆ ਤਿਨ ਨਾਮੁ ਲਇਆ ॥੩੦॥
ਲਲੈ ਲਾਇ ਧੰਧੈ ਜਿਨਿ ਛੋਡੀ ਮੀਠਾ ਮਾਇਆ ਮੋਹੁ ਕੀਆ ॥ ਖਾਣਾ ਪੀਣਾ ਸਮ ਕਰਿ ਸਹਣਾ ਭਾਣੈ ਤਾ ਕੈ ਹੁਕਮੁ ਪਇਆ ॥੩੧॥
ਵਵੈ ਵਾਸੁਦੇਉ ਪਰਮੇਸਰੁ ਵੇਖਣ ਕਉ ਜਿਨਿ ਵੇਸੁ ਕੀਆ ॥ ਵੇਖੈ ਚਾਖੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੩੨॥
ੜਾੜੈ ਰਾੜਿ ਕਰਹਿ ਕਿਆ ਪ੍ਰਾਣੀ ਤਿਸਹਿ ਧਿਆਵਹੁ ਜਿ ਅਮਰੁ ਹੋਆ ॥ ਤਿਸਹਿ ਧਿਆਵਹੁ ਸਚਿ ਸਮਾਵਹੁ ਓਸੁ ਵਿਟਹੁ ਕੁਰਬਾਣੁ ਕੀਆ ॥੩੩॥
ਹਾਹੈ ਹੋਰੁ ਨ ਕੋਈ ਦਾਤਾ ਜੀਅ ਉਪਾਇ ਜਿਨਿ ਰਿਜਕੁ ਦੀਆ ॥ ਹਰਿ ਨਾਮੁ ਧਿਆਵਹੁ ਹਰਿ ਨਾਮਿ ਸਮਾਵਹੁ ਅਨਦਿਨੁ ਲਾਹਾ ਹਰਿ ਨਾਮੁ ਲੀਆ ॥੩੪॥
ਆਇੜੈ ਆਪਿ ਕਰੇ ਜਿਨਿ ਛੋਡੀ ਜੋ ਕਿਛੁ ਕਰਣਾ ਸੁ ਕਰਿ ਰਹਿਆ ॥ ਕਰੇ ਕਰਾਏ ਸਭ ਕਿਛੁ ਜਾਣੈ ਨਾਨਕ ਸਾਇਰ ਇਵ ਕਹਿਆ ॥੩੫॥੧॥
ਰਾਗੁ ਆਸਾ ਮਹਲਾ ੩ ਪਟੀ
ੴ ਸਤਿਗੁਰ ਪ੍ਰਸਾਦਿ ॥
ਅਯੋ ਅੰਙੈ ਸਭੁ ਜਗੁ ਆਇਆ ਕਾਖੈ ਘੰਙੈ ਕਾਲੁ ਭਇਆ ॥ ਰੀਰੀ ਲਲੀ ਪਾਪ ਕਮਾਣੇ ਪੜਿ ਅਵਗਣ ਗੁਣ ਵੀਸਰਿਆ ॥੧॥
ਮਨ ਐਸਾ ਲੇਖਾ ਤੂੰ ਕੀ ਪੜਿਆ ॥ ਲੇਖਾ ਦੇਣਾ ਤੇਰੈ ਸਿਰਿ ਰਹਿਆ ॥੧॥ ਰਹਾਉ ॥
ਸਿਧੰਙਾਇਐ ਸਿਮਰਹਿ ਨਾਹੀ ਨੰਨੈ ਨਾ ਤੁਧੁ ਨਾਮੁ ਲਇਆ ॥ ਛਛੈ ਛੀਜਹਿ ਅਹਿਨਿਸਿ ਮੂੜੇ ਕਿਉ ਛੂਟਹਿ ਜਮਿ ਪਾਕੜਿਆ ॥੨॥
ਬਬੈ ਬੂਝਹਿ ਨਾਹੀ ਮੂੜੇ ਭਰਮਿ ਭੁਲੇ ਤੇਰਾ ਜਨਮੁ ਗਇਆ ॥ ਅਣਹੋਦਾ ਨਾਉ ਧਰਾਇਓ ਪਾਧਾ ਅਵਰਾ ਕਾ ਭਾਰੁ ਤੁਧੁ ਲਇਆ ॥੩॥
ਜਜੈ ਜੋਤਿ ਹਿਰਿ ਲਈ ਤੇਰੀ ਮੂੜੇ ਅੰਤਿ ਗਇਆ ਪਛੁਤਾਵਹਿਗਾ ॥ ਏਕੁ ਸਬਦੁ ਤੂੰ ਚੀਨਹਿ ਨਾਹੀ ਫਿਰਿ ਫਿਰਿ ਜੂਨੀ ਆਵਹਿਗਾ ॥੪॥
ਤੁਧੁ ਸਿਰਿ ਲਿਖਿਆ ਸੋ ਪੜੁ ਪੰਡਿਤ ਅਵਰਾ ਨੋ ਨ ਸਿਖਾਲਿ ਬਿਖਿਆ ॥
jeea ja(n)t sabh saaree keete paasaa ddaalan aap lagaa ||26||
bhabhai bhaaleh se fal paaveh gur parasaadhee jin(h) kau bhau piaa ||
manmukh fireh na cheteh mooRe lakh chauraaseeh fer piaa ||27||
ma(n)mai moh maran madhusoodhan maran bhiaa tab chetaviaa ||
kaiaa bheetar avaro paRiaa ma(n)maa akhar veesariaa ||28||
yayai janam na hovee kadh hee je kar sach pachhaanai ||
gurmukh aakhai gurmukh boojhai gurmukh eko jaanai ||29||
raarai rav rahiaa sabh a(n)tar jete ke’ee ja(n)taa ||
ja(n)t upai dha(n)dhai sabh laae karam hoaa tin naam liaa ||30||
lalai lai dha(n)dhai jin chhoddee meeThaa maiaa moh keeaa ||
khaanaa peenaa sam kar sahanaa bhaanai taa kai hukam piaa ||31||
vavai vaasudheau paramesar vekhan kau jin ves keeaa ||
vekhai chaakhai sabh kichh jaanai a(n)tar baahar rav rahiaa ||32||
RaaRai raaR kareh kiaa praanee tiseh dhiaavahu j amar hoaa || tiseh dhiaavahu sach samaavahu os viTahu kurabaan keeaa ||33||
haahai hor na koiee dhaataa jeea upai jin rijak dheeaa ||
har naam dhiaavahu har naam samaavahu anadhin laahaa har naam leeaa ||34||
aaiRai aap kare jin chhoddee jo kichh karanaa su kar rahiaa ||
kare karaae sabh kichh jaanai naanak sair iv kahiaa ||35||1||
raag aasaa mahalaa teejaa paTee
ikOankaar satigur prasaadh ||
ayo a(n)n(g)ai sabh jag aaiaa kaakhai gha(n)n(g)ai kaal bhiaa ||
reeree lalee paap kamaane paR avagan gun veesariaa ||1||
man aaisaa lekhaa too(n) kee paRiaa ||
lekhaa dhenaa terai sir rahiaa ||1|| rahaau ||
sidha(n)n(g)aiaai simareh naahee na(n)nai naa tudh naam liaa ||
chhachhai chheejeh ahinis mooRe kiau chhooTeh jam paakaRiaa ||2||
babai boojheh naahee mooRe bharam bhule teraa janam giaa ||
anahodhaa naau dharaio paadhaa avaraa kaa bhaar tudh liaa ||3||
jajai jot hir liee teree mooRe a(n)t giaa pachhutaavahigaa ||
ek sabadh too(n) cheeneh naahee fir fir joonee aavahigaa ||4||
tudh sir likhiaa so paR pa(n)ddit avaraa no na sikhaal bikhiaa ||