Sri Guru Granth Sahib

ਅੰਗ ੪੩੫

ਪਹਿਲਾ ਫਾਹਾ ਪਇਆ ਪਾਧੇ ਪਿਛੋ ਦੇ ਗਲਿ ਚਾਟੜਿਆ ॥੫॥
ਸਸੈ ਸੰਜਮੁ ਗਇਓ ਮੂੜੇ ਏਕੁ ਦਾਨੁ ਤੁਧੁ ਕੁਥਾਇ ਲਇਆ ॥ ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ ॥੬॥
ਮੰਮੈ ਮਤਿ ਹਿਰਿ ਲਈ ਤੇਰੀ ਮੂੜੇ ਹਉਮੈ ਵਡਾ ਰੋਗੁ ਪਇਆ ॥ ਅੰਤਰ ਆਤਮੈ ਬ੍ਰਹਮੁ ਨ ਚੀਨੑਿਆ ਮਾਇਆ ਕਾ ਮੁਹਤਾਜੁ ਭਇਆ ॥੭॥
ਕਕੈ ਕਾਮਿ ਕ੍ਰੋਧਿ ਭਰਮਿਓਹੁ ਮੂੜੇ ਮਮਤਾ ਲਾਗੇ ਤੁਧੁ ਹਰਿ ਵਿਸਰਿਆ ॥ ਪੜਹਿ ਗੁਣਹਿ ਤੂੰ ਬਹੁਤੁ ਪੁਕਾਰਹਿ ਵਿਣੁ ਬੂਝੇ ਤੂੰ ਡੂਬਿ ਮੁਆ ॥੮॥
ਤਤੈ ਤਾਮਸਿ ਜਲਿਓਹੁ ਮੂੜੇ ਥਥੈ ਥਾਨ ਭਰਿਸਟੁ ਹੋਆ ॥ ਘਘੈ ਘਰਿ ਘਰਿ ਫਿਰਹਿ ਤੂੰ ਮੂੜੇ ਦਦੈ ਦਾਨੁ ਨ ਤੁਧੁ ਲਇਆ ॥੯॥
ਪਪੈ ਪਾਰਿ ਨ ਪਵਹੀ ਮੂੜੇ ਪਰਪੰਚਿ ਤੂੰ ਪਲਚਿ ਰਹਿਆ ॥ ਸਚੈ ਆਪਿ ਖੁਆਇਓਹੁ ਮੂੜੇ ਇਹੁ ਸਿਰਿ ਤੇਰੈ ਲੇਖੁ ਪਇਆ ॥੧੦॥
ਭਭੈ ਭਵਜਲਿ ਡੁਬੋਹੁ ਮੂੜੇ ਮਾਇਆ ਵਿਚਿ ਗਲਤਾਨੁ ਭਇਆ ॥ ਗੁਰ ਪਰਸਾਦੀ ਏਕੋ ਜਾਣੈ ਏਕ ਘੜੀ ਮਹਿ ਪਾਰਿ ਪਇਆ ॥੧੧॥
ਵਵੈ ਵਾਰੀ ਆਈਆ ਮੂੜੇ ਵਾਸੁਦੇਉ ਤੁਧੁ ਵੀਸਰਿਆ ॥ ਏਹ ਵੇਲਾ ਨ ਲਹਸਹਿ ਮੂੜੇ ਫਿਰਿ ਤੂੰ ਜਮ ਕੈ ਵਸਿ ਪਇਆ ॥੧੨॥
ਝਝੈ ਕਦੇ ਨ ਝੂਰਹਿ ਮੂੜੇ ਸਤਿਗੁਰ ਕਾ ਉਪਦੇਸੁ ਸੁਣਿ ਤੂੰ ਵਿਖਾ ॥ ਸਤਿਗੁਰ ਬਾਝਹੁ ਗੁਰੁ ਨਹੀ ਕੋਈ ਨਿਗੁਰੇ ਕਾ ਹੈ ਨਾਉ ਬੁਰਾ ॥੧੩॥
ਧਧੈ ਧਾਵਤ ਵਰਜਿ ਰਖੁ ਮੂੜੇ ਅੰਤਰਿ ਤੇਰੈ ਨਿਧਾਨੁ ਪਇਆ ॥ ਗੁਰਮੁਖਿ ਹੋਵਹਿ ਤਾ ਹਰਿ ਰਸੁ ਪੀਵਹਿ ਜੁਗਾ ਜੁਗੰਤਰਿ ਖਾਹਿ ਪਇਆ ॥੧੪॥
ਗਗੈ ਗੋਬਿਦੁ ਚਿਤਿ ਕਰਿ ਮੂੜੇ ਗਲੀ ਕਿਨੈ ਨ ਪਾਇਆ ॥ ਗੁਰ ਕੇ ਚਰਨ ਹਿਰਦੈ ਵਸਾਇ ਮੂੜੇ ਪਿਛਲੇ ਗੁਨਹ ਸਭ ਬਖਸਿ ਲਇਆ ॥੧੫॥
ਹਾਹੈ ਹਰਿ ਕਥਾ ਬੂਝੁ ਤੂੰ ਮੂੜੇ ਤਾ ਸਦਾ ਸੁਖੁ ਹੋਈ ॥ ਮਨਮੁਖਿ ਪੜਹਿ ਤੇਤਾ ਦੁਖੁ ਲਾਗੈ ਵਿਣੁ ਸਤਿਗੁਰ ਮੁਕਤਿ ਨ ਹੋਈ ॥੧੬॥
ਰਾਰੈ ਰਾਮੁ ਚਿਤਿ ਕਰਿ ਮੂੜੇ ਹਿਰਦੈ ਜਿਨੑ ਕੈ ਰਵਿ ਰਹਿਆ ॥ ਗੁਰ ਪਰਸਾਦੀ ਜਿਨੑੀ ਰਾਮੁ ਪਛਾਤਾ ਨਿਰਗੁਣ ਰਾਮੁ ਤਿਨੑੀ ਬੂਝਿ ਲਹਿਆ ॥੧੭॥
ਤੇਰਾ ਅੰਤੁ ਨ ਜਾਈ ਲਖਿਆ ਅਕਥੁ ਨ ਜਾਈ ਹਰਿ ਕਥਿਆ ॥ ਨਾਨਕ ਜਿਨੑ ਕਉ ਸਤਿਗੁਰੁ ਮਿਲਿਆ ਤਿਨੑ ਕਾ ਲੇਖਾ ਨਿਬੜਿਆ ॥੧੮॥੧॥੨॥
ਰਾਗੁ ਆਸਾ ਮਹਲਾ ੧ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਮੁੰਧ ਜੋਬਨਿ ਬਾਲੜੀਏ ਮੇਰਾ ਪਿਰੁ ਰਲੀਆਲਾ ਰਾਮ ॥ ਧਨ ਪਿਰ ਨੇਹੁ ਘਣਾ ਰਸਿ ਪ੍ਰੀਤਿ ਦਇਆਲਾ ਰਾਮ ॥

Ang 435

pahilaa faahaa piaa paadhe pichho dhe gal chaaTaRiaa ||5||
sasai sa(n)jam gio mooRe ek dhaan tudh kuthai liaa ||
saiee putree jajamaan kee saa teree et dhaan khaadhai teraa janam giaa ||6||
ma(n)mai mat hir liee teree mooRe haumai vaddaa rog piaa ||
a(n)tar aatamai braham na cheeni(h)aa maiaa kaa muhataaj bhiaa ||7||
kakai kaam karodh bharamioh mooRe mamataa laage tudh har visariaa ||
paReh guneh too(n) bahut pukaareh vin boojhe too(n) ddoob muaa ||8||
tatai taamas jalioh mooRe thathai thaan bharisaT hoaa ||
ghaghai ghar ghar fireh too(n) mooRe dhadhai dhaan na tudh liaa ||9||
papai paar na pavahee mooRe parapa(n)ch too(n) palach rahiaa ||
sachai aap khuaaioh mooRe ih sir terai lekh piaa ||10||
bhabhai bhavajal dduboh mooRe maiaa vich galataan bhiaa ||
gur parasaadhee eko jaanai ek ghaRee meh paar piaa ||11||
vavai vaaree aaieeaa mooRe vaasudheau tudh veesariaa ||
eh velaa na lahaseh mooRe fir too(n) jam kai vas piaa ||12||
jhajhai kadhe na jhooreh mooRe satigur kaa upadhes sun too(n) vikhaa ||
satigur baajhahu gur nahee koiee nigure kaa hai naau buraa ||13||
dhadhai dhaavat varaj rakh mooRe a(n)tar terai nidhaan piaa ||
gurmukh hoveh taa har ras peeveh jugaa juga(n)tar khaeh piaa ||14||
gagai gobidh chit kar mooRe galee kinai na paiaa ||
gur ke charan hiradhai vasai mooRe pichhale guneh sabh bakhas liaa ||15||
haahai har kathaa boojh too(n) mooRe taa sadhaa sukh hoiee ||
manmukh paReh tetaa dhukh laagai vin satigur mukat na hoiee ||16||
raarai raam chit kar mooRe hiradhai jin(h) kai rav rahiaa ||
gur parasaadhee jin(h)ee raam pachhaataa niragun raam tin(h)ee boojh lahiaa ||17||
teraa a(n)t na jaiee lakhiaa akath na jaiee har kathiaa ||
naanak jin(h) kau satigur miliaa tin(h) kaa lekhaa nibaRiaa ||18||1||2||
raag aasaa mahalaa pehilaa chha(n)t ghar pehilaa
ikOankaar satigur prasaadh ||
mu(n)dh joban baalaRe’e meraa pir raleeaalaa raam ||
dhan pir neh ghanaa ras preet dhiaalaa raam ||