ਧਨ ਪਿਰਹਿ ਮੇਲਾ ਹੋਇ ਸੁਆਮੀ ਆਪਿ ਪ੍ਰਭੁ ਕਿਰਪਾ ਕਰੇ ॥ ਸੇਜਾ ਸੁਹਾਵੀ ਸੰਗਿ ਪਿਰ ਕੈ ਸਾਤ ਸਰ ਅੰਮ੍ਰਿਤ ਭਰੇ ॥ ਕਰਿ ਦਇਆ ਮਇਆ ਦਇਆਲ ਸਾਚੇ ਸਬਦਿ ਮਿਲਿ ਗੁਣ ਗਾਵਓ ॥ ਨਾਨਕਾ ਹਰਿ ਵਰੁ ਦੇਖਿ ਬਿਗਸੀ ਮੁੰਧ ਮਨਿ ਓਮਾਹਓ ॥੧॥
ਮੁੰਧ ਸਹਜਿ ਸਲੋਨੜੀਏ ਇਕ ਪ੍ਰੇਮ ਬਿਨੰਤੀ ਰਾਮ ॥ ਮੈ ਮਨਿ ਤਨਿ ਹਰਿ ਭਾਵੈ ਪ੍ਰਭ ਸੰਗਮਿ ਰਾਤੀ ਰਾਮ ॥ ਪ੍ਰਭ ਪ੍ਰੇਮਿ ਰਾਤੀ ਹਰਿ ਬਿਨੰਤੀ ਨਾਮਿ ਹਰਿ ਕੈ ਸੁਖਿ ਵਸੈ ॥ ਤਉ ਗੁਣ ਪਛਾਣਹਿ ਤਾ ਪ੍ਰਭੁ ਜਾਣਹਿ ਗੁਣਹ ਵਸਿ ਅਵਗਣ ਨਸੈ ॥ ਤੁਧੁ ਬਾਝੁ ਇਕੁ ਤਿਲੁ ਰਹਿ ਨ ਸਾਕਾ ਕਹਣਿ ਸੁਨਣਿ ਨ ਧੀਜਏ ॥ ਨਾਨਕਾ ਪ੍ਰਿਉ ਪ੍ਰਿਉ ਕਰਿ ਪੁਕਾਰੇ ਰਸਨ ਰਸਿ ਮਨੁ ਭੀਜਏ ॥੨॥
ਸਖੀਹੋ ਸਹੇਲੜੀਹੋ ਮੇਰਾ ਪਿਰੁ ਵਣਜਾਰਾ ਰਾਮ ॥ ਹਰਿ ਨਾਮੋੁ ਵਣੰਜੜਿਆ ਰਸਿ ਮੋਲਿ ਅਪਾਰਾ ਰਾਮ ॥ ਮੋਲਿ ਅਮੋਲੋ ਸਚ ਘਰਿ ਢੋਲੋ ਪ੍ਰਭ ਭਾਵੈ ਤਾ ਮੁੰਧ ਭਲੀ ॥ ਇਕਿ ਸੰਗਿ ਹਰਿ ਕੈ ਕਰਹਿ ਰਲੀਆ ਹਉ ਪੁਕਾਰੀ ਦਰਿ ਖਲੀ ॥ ਕਰਣ ਕਾਰਣ ਸਮਰਥ ਸ੍ਰੀਧਰ ਆਪਿ ਕਾਰਜੁ ਸਾਰਏ ॥ ਨਾਨਕ ਨਦਰੀ ਧਨ ਸੋਹਾਗਣਿ ਸਬਦੁ ਅਭ ਸਾਧਾਰਏ ॥੩॥
ਹਮ ਘਰਿ ਸਾਚਾ ਸੋਹਿਲੜਾ ਪ੍ਰਭ ਆਇਅੜੇ ਮੀਤਾ ਰਾਮ ॥ ਰਾਵੇ ਰੰਗਿ ਰਾਤੜਿਆ ਮਨੁ ਲੀਅੜਾ ਦੀਤਾ ਰਾਮ ॥ ਆਪਣਾ ਮਨੁ ਦੀਆ ਹਰਿ ਵਰੁ ਲੀਆ ਜਿਉ ਭਾਵੈ ਤਿਉ ਰਾਵਏ ॥ ਤਨੁ ਮਨੁ ਪਿਰ ਆਗੈ ਸਬਦਿ ਸਭਾਗੈ ਘਰਿ ਅੰਮ੍ਰਿਤ ਫਲੁ ਪਾਵਏ ॥ ਬੁਧਿ ਪਾਠਿ ਨ ਪਾਈਐ ਬਹੁ ਚਤੁਰਾਈਐ ਭਾਇ ਮਿਲੈ ਮਨਿ ਭਾਣੇ ॥ ਨਾਨਕ ਠਾਕੁਰ ਮੀਤ ਹਮਾਰੇ ਹਮ ਨਾਹੀ ਲੋਕਾਣੇ ॥੪॥੧॥
ਆਸਾ ਮਹਲਾ ੧ ॥
ਅਨਹਦੋ ਅਨਹਦੁ ਵਾਜੈ ਰੁਣ ਝੁਣਕਾਰੇ ਰਾਮ ॥ ਮੇਰਾ ਮਨੋ ਮੇਰਾ ਮਨੁ ਰਾਤਾ ਲਾਲ ਪਿਆਰੇ ਰਾਮ ॥ ਅਨਦਿਨੁ ਰਾਤਾ ਮਨੁ ਬੈਰਾਗੀ ਸੁੰਨ ਮੰਡਲਿ ਘਰੁ ਪਾਇਆ ॥ ਆਦਿ ਪੁਰਖੁ ਅਪਰੰਪਰੁ ਪਿਆਰਾ ਸਤਿਗੁਰਿ ਅਲਖੁ ਲਖਾਇਆ ॥ ਆਸਣਿ ਬੈਸਣਿ ਥਿਰੁ ਨਾਰਾਇਣੁ ਤਿਤੁ ਮਨੁ ਰਾਤਾ ਵੀਚਾਰੇ ॥ ਨਾਨਕ ਨਾਮਿ ਰਤੇ ਬੈਰਾਗੀ ਅਨਹਦ ਰੁਣ ਝੁਣਕਾਰੇ ॥੧॥
ਤਿਤੁ ਅਗਮ ਤਿਤੁ ਅਗਮ ਪੁਰੇ ਕਹੁ ਕਿਤੁ ਬਿਧਿ ਜਾਈਐ ਰਾਮ ॥ ਸਚੁ ਸੰਜਮੋ ਸਾਰਿ ਗੁਣਾ ਗੁਰ ਸਬਦੁ ਕਮਾਈਐ ਰਾਮ ॥ ਸਚੁ ਸਬਦੁ ਕਮਾਈਐ ਨਿਜ ਘਰਿ ਜਾਈਐ ਪਾਈਐ ਗੁਣੀ ਨਿਧਾਨਾ ॥ ਤਿਤੁ ਸਾਖਾ ਮੂਲੁ ਪਤੁ ਨਹੀ ਡਾਲੀ ਸਿਰਿ ਸਭਨਾ ਪਰਧਾਨਾ ॥ ਜਪੁ ਤਪੁ ਕਰਿ ਕਰਿ ਸੰਜਮ ਥਾਕੀ ਹਠਿ ਨਿਗ੍ਰਹਿ ਨਹੀ ਪਾਈਐ ॥ ਨਾਨਕ ਸਹਜਿ ਮਿਲੇ ਜਗਜੀਵਨ ਸਤਿਗੁਰ ਬੂਝ ਬੁਝਾਈਐ ॥੨॥
ਗੁਰੁ ਸਾਗਰੋ ਰਤਨਾਗਰੁ ਤਿਤੁ ਰਤਨ ਘਣੇਰੇ ਰਾਮ ॥
dhan pireh melaa hoi suaamee aap prabh kirapaa kare ||
sejaa suhaavee sa(n)g pir kai saat sar a(n)mirat bhare ||
kar dhiaa miaa dhiaal saache sabadh mil gun gaavo ||
naanakaa har var dhekh bigasee mu(n)dh man omaaho ||1||
mu(n)dh sahaj salonaRe’e ik prem bina(n)tee raam ||
mai man tan har bhaavai prabh sa(n)gam raatee raam ||
prabh prem raatee har bina(n)tee naam har kai sukh vasai ||
tau gun pachhaaneh taa prabh jaaneh guneh vas avagan nasai ||
tudh baajh ik til reh na saakaa kahan sunan na dheeje ||
naanakaa priau priau kar pukaare rasan ras man bheeje ||2||
sakheeho sahelaReeho meraa pir vanajaaraa raam ||
har naamuo vana(n)jaRiaa ras mol apaaraa raam ||
mol amolo sach ghar ddolo prabh bhaavai taa mu(n)dh bhalee ||
eik sa(n)g har kai kareh raleeaa hau pukaaree dhar khalee ||
karan kaaran samarath sreedhar aap kaaraj saare ||
naanak nadharee dhan sohaagan sabadh abh saadhaare ||3||
ham ghar saachaa sohilaRaa prabh aaiaRe meetaa raam ||
raave ra(n)g raataRiaa man leeaRaa dheetaa raam ||
aapanaa man dheeaa har var leeaa jiau bhaavai tiau raave ||
tan man pir aagai sabadh sabhaagai ghar a(n)mirat fal paave ||
budh paaTh na paieeaai bahu chaturaieeaai bhai milai man bhaane ||
naanak Thaakur meet hamaare ham naahee lokaane ||4||1||
aasaa mahalaa pehilaa ||
anahadho anahadh vaajai run jhunakaare raam ||
meraa mano meraa man raataa laal piaare raam ||
anadhin raataa man bairaagee su(n)n ma(n)ddal ghar paiaa ||
aadh purakh apara(n)par piaaraa satigur alakh lakhaiaa ||
aasan baisan thir naarain tit man raataa veechaare ||
naanak naam rate bairaagee anahadh run jhunakaare ||1||
tit agam tit agam pure kahu kit bidh jaieeaai raam ||
sach sa(n)jamo saar gunaa gur sabadh kamaieeaai raam ||
sach sabadh kamaieeaai nij ghar jaieeaai paieeaai gunee nidhaanaa ||
tit saakhaa mool pat nahee ddaalee sir sabhanaa paradhaanaa ||
jap tap kar kar sa(n)jam thaakee haTh nigreh nahee paieeaai ||
naanak sahaj mile jagajeevan satigur boojh bujhaieeaai ||2||
gur saagaro ratanaagar tit ratan ghanere raam ||