ਕਰਿ ਮਜਨੋ ਸਪਤ ਸਰੇ ਮਨ ਨਿਰਮਲ ਮੇਰੇ ਰਾਮ ॥ ਨਿਰਮਲ ਜਲਿ ਨੑਾਏ ਜਾ ਪ੍ਰਭ ਭਾਏ ਪੰਚ ਮਿਲੇ ਵੀਚਾਰੇ ॥ ਕਾਮੁ ਕਰੋਧੁ ਕਪਟੁ ਬਿਖਿਆ ਤਜਿ ਸਚੁ ਨਾਮੁ ਉਰਿ ਧਾਰੇ ॥ ਹਉਮੈ ਲੋਭ ਲਹਰਿ ਲਬ ਥਾਕੇ ਪਾਏ ਦੀਨ ਦਇਆਲਾ ॥ ਨਾਨਕ ਗੁਰ ਸਮਾਨਿ ਤੀਰਥੁ ਨਹੀ ਕੋਈ ਸਾਚੇ ਗੁਰ ਗੋਪਾਲਾ ॥੩॥
ਹਉ ਬਨੁ ਬਨੋ ਦੇਖਿ ਰਹੀ ਤ੍ਰਿਣੁ ਦੇਖਿ ਸਬਾਇਆ ਰਾਮ ॥ ਤ੍ਰਿਭਵਣੋ ਤੁਝਹਿ ਕੀਆ ਸਭੁ ਜਗਤੁ ਸਬਾਇਆ ਰਾਮ ॥ ਤੇਰਾ ਸਭੁ ਕੀਆ ਤੂੰ ਥਿਰੁ ਥੀਆ ਤੁਧੁ ਸਮਾਨਿ ਕੋ ਨਾਹੀ ॥ ਤੂੰ ਦਾਤਾ ਸਭ ਜਾਚਿਕ ਤੇਰੇ ਤੁਧੁ ਬਿਨੁ ਕਿਸੁ ਸਾਲਾਹੀ ॥ ਅਣਮੰਗਿਆ ਦਾਨੁ ਦੀਜੈ ਦਾਤੇ ਤੇਰੀ ਭਗਤਿ ਭਰੇ ਭੰਡਾਰਾ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਨਾਨਕੁ ਕਹੈ ਵੀਚਾਰਾ ॥੪॥੨॥
ਆਸਾ ਮਹਲਾ ੧ ॥
ਮੇਰਾ ਮਨੋ ਮੇਰਾ ਮਨੁ ਰਾਤਾ ਰਾਮ ਪਿਆਰੇ ਰਾਮ ॥ ਸਚੁ ਸਾਹਿਬੋ ਆਦਿ ਪੁਰਖੁ ਅਪਰੰਪਰੋ ਧਾਰੇ ਰਾਮ ॥ ਅਗਮ ਅਗੋਚਰੁ ਅਪਰ ਅਪਾਰਾ ਪਾਰਬ੍ਰਹਮੁ ਪਰਧਾਨੋ ॥ ਆਦਿ ਜੁਗਾਦੀ ਹੈ ਭੀ ਹੋਸੀ ਅਵਰੁ ਝੂਠਾ ਸਭੁ ਮਾਨੋ ॥ ਕਰਮ ਧਰਮ ਕੀ ਸਾਰ ਨ ਜਾਣੈ ਸੁਰਤਿ ਮੁਕਤਿ ਕਿਉ ਪਾਈਐ ॥ ਨਾਨਕ ਗੁਰਮੁਖਿ ਸਬਦਿ ਪਛਾਣੈ ਅਹਿਨਿਸਿ ਨਾਮੁ ਧਿਆਈਐ ॥੧॥
ਮੇਰਾ ਮਨੋ ਮੇਰਾ ਮਨੁ ਮਾਨਿਆ ਨਾਮੁ ਸਖਾਈ ਰਾਮ ॥ ਹਉਮੈ ਮਮਤਾ ਮਾਇਆ ਸੰਗਿ ਨ ਜਾਈ ਰਾਮ ॥ ਮਾਤਾ ਪਿਤ ਭਾਈ ਸੁਤ ਚਤੁਰਾਈ ਸੰਗਿ ਨ ਸੰਪੈ ਨਾਰੇ ॥ ਸਾਇਰ ਕੀ ਪੁਤ੍ਰੀ ਪਰਹਰਿ ਤਿਆਗੀ ਚਰਣ ਤਲੈ ਵੀਚਾਰੇ ॥ ਆਦਿ ਪੁਰਖਿ ਇਕੁ ਚਲਤੁ ਦਿਖਾਇਆ ਜਹ ਦੇਖਾ ਤਹ ਸੋਈ ॥ ਨਾਨਕ ਹਰਿ ਕੀ ਭਗਤਿ ਨ ਛੋਡਉ ਸਹਜੇ ਹੋਇ ਸੁ ਹੋਈ ॥੨॥
ਮੇਰਾ ਮਨੋ ਮੇਰਾ ਮਨੁ ਨਿਰਮਲੁ ਸਾਚੁ ਸਮਾਲੇ ਰਾਮ ॥ ਅਵਗਣ ਮੇਟਿ ਚਲੇ ਗੁਣ ਸੰਗਮ ਨਾਲੇ ਰਾਮ ॥ ਅਵਗਣ ਪਰਹਰਿ ਕਰਣੀ ਸਾਰੀ ਦਰਿ ਸਚੈ ਸਚਿਆਰੋ ॥ ਆਵਣੁ ਜਾਵਣੁ ਠਾਕਿ ਰਹਾਏ ਗੁਰਮੁਖਿ ਤਤੁ ਵੀਚਾਰੋ ॥ ਸਾਜਨੁ ਮੀਤੁ ਸੁਜਾਣੁ ਸਖਾ ਤੂੰ ਸਚਿ ਮਿਲੈ ਵਡਿਆਈ ॥ ਨਾਨਕ ਨਾਮੁ ਰਤਨੁ ਪਰਗਾਸਿਆ ਐਸੀ ਗੁਰਮਤਿ ਪਾਈ ॥੩॥
ਸਚੁ ਅੰਜਨੋ ਅੰਜਨੁ ਸਾਰਿ ਨਿਰੰਜਨਿ ਰਾਤਾ ਰਾਮ ॥ ਮਨਿ ਤਨਿ ਰਵਿ ਰਹਿਆ ਜਗਜੀਵਨੋ ਦਾਤਾ ਰਾਮ ॥ ਜਗਜੀਵਨੁ ਦਾਤਾ ਹਰਿ ਮਨਿ ਰਾਤਾ ਸਹਜਿ ਮਿਲੈ ਮੇਲਾਇਆ ॥ ਸਾਧ ਸਭਾ ਸੰਤਾ ਕੀ ਸੰਗਤਿ ਨਦਰਿ ਪ੍ਰਭੂ ਸੁਖੁ ਪਾਇਆ ॥ ਹਰਿ ਕੀ ਭਗਤਿ ਰਤੇ ਬੈਰਾਗੀ ਚੂਕੇ ਮੋਹ ਪਿਆਸਾ ॥ ਨਾਨਕ ਹਉਮੈ ਮਾਰਿ ਪਤੀਣੇ ਵਿਰਲੇ ਦਾਸ ਉਦਾਸਾ ॥੪॥੩॥
kar majano sapat sare man niramal mere raam ||
niramal jal n(h)aae jaa prabh bhaae pa(n)ch mile veechaare ||
kaam karodh kapaT bikhiaa taj sach naam ur dhaare ||
haumai lobh lahar lab thaake paae dheen dhiaalaa ||
naanak gur samaan teerath nahee koiee saache gur gopaalaa ||3||
hau ban bano dhekh rahee tiran dhekh sabaiaa raam ||
tirabhavano tujheh keeaa sabh jagat sabaiaa raam ||
teraa sabh keeaa too(n) thir theeaa tudh samaan ko naahee ||
too(n) dhaataa sabh jaachik tere tudh bin kis saalaahee ||
anama(n)giaa dhaan dheejai dhaate teree bhagat bhare bha(n)ddaaraa ||
raam naam bin mukat na hoiee naanak kahai veechaaraa ||4||2||
aasaa mahalaa pehilaa ||
meraa mano meraa man raataa raam piaare raam ||
sach saahibo aadh purakh apara(n)paro dhaare raam ||
agam agochar apar apaaraa paarabraham paradhaano ||
aadh jugaadhee hai bhee hosee avar jhooThaa sabh maano ||
karam dharam kee saar na jaanai surat mukat kiau paieeaai ||
naanak gurmukh sabadh pachhaanai ahinis naam dhiaaieeaai ||1||
meraa mano meraa man maaniaa naam sakhaiee raam ||
haumai mamataa maiaa sa(n)g na jaiee raam ||
maataa pit bhaiee sut chaturaiee sa(n)g na sa(n)pai naare ||
sair kee putree parahar tiaagee charan talai veechaare ||
aadh purakh ik chalat dhikhaiaa jeh dhekhaa teh soiee ||
naanak har kee bhagat na chhoddau sahaje hoi su hoiee ||2||
meraa mano meraa man niramal saach samaale raam ||
avagan meT chale gun sa(n)gam naale raam ||
avagan parahar karanee saaree dhar sachai sachiaaro ||
aavan jaavan Thaak rahaae gurmukh tat veechaaro ||
saajan meet sujaan sakhaa too(n) sach milai vaddiaaiee ||
naanak naam ratan paragaasiaa aaisee gurmat paiee ||3||
sach a(n)jano a(n)jan saar nira(n)jan raataa raam ||
man tan rav rahiaa jagajeevano dhaataa raam ||
jagajeevan dhaataa har man raataa sahaj milai melaiaa ||
saadh sabhaa sa(n)taa kee sa(n)gat nadhar prabhoo sukh paiaa ||
har kee bhagat rate bairaagee chooke moh piaasaa ||
naanak haumai maar pateene virale dhaas udhaasaa ||4||3||