Sri Guru Granth Sahib

ਅੰਗ ੪੩੮

ਰਾਗੁ ਆਸਾ ਮਹਲਾ ੧ ਛੰਤ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥ ਸਭਨਾ ਕਾ ਦਾਤਾ ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ ॥ ਦੂਖ ਬਿਸਾਰਣਹਾਰੁ ਸੁਆਮੀ ਕੀਤਾ ਜਾ ਕਾ ਹੋਵੈ ॥ ਕੋਟ ਕੋਟੰਤਰ ਪਾਪਾ ਕੇਰੇ ਏਕ ਘੜੀ ਮਹਿ ਖੋਵੈ ॥ ਹੰਸ ਸਿ ਹੰਸਾ ਬਗ ਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ ॥ ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥
ਜਿਨੑ ਇਕ ਮਨਿ ਧਿਆਇਆ ਤਿਨੑ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥ ਤਿਨ ਜਮੁ ਨੇੜਿ ਨ ਆਵੈ ਗੁਰ ਸਬਦੁ ਕਮਾਵੈ ਕਬਹੁ ਨ ਆਵਹਿ ਹਾਰਿ ਜੀਉ ॥ ਤੇ ਕਬਹੁ ਨ ਹਾਰਹਿ ਹਰਿ ਹਰਿ ਗੁਣ ਸਾਰਹਿ ਤਿਨੑ ਜਮੁ ਨੇੜਿ ਨ ਆਵੈ ॥ ਜੰਮਣੁ ਮਰਣੁ ਤਿਨੑਾ ਕਾ ਚੂਕਾ ਜੋ ਹਰਿ ਲਾਗੇ ਪਾਵੈ ॥ ਗੁਰਮਤਿ ਹਰਿ ਰਸੁ ਹਰਿ ਫਲੁ ਪਾਇਆ ਹਰਿ ਹਰਿ ਨਾਮੁ ਉਰ ਧਾਰਿ ਜੀਉ ॥ ਜਿਨੑ ਇਕ ਮਨਿ ਧਿਆਇਆ ਤਿਨੑ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥੨॥
ਜਿਨਿ ਜਗਤੁ ਉਪਾਇਆ ਧੰਧੈ ਲਾਇਆ ਤਿਸੈ ਵਿਟਹੁ ਕੁਰਬਾਣੁ ਜੀਉ ॥ ਤਾ ਕੀ ਸੇਵ ਕਰੀਜੈ ਲਾਹਾ ਲੀਜੈ ਹਰਿ ਦਰਗਹ ਪਾਈਐ ਮਾਣੁ ਜੀਉ ॥ ਹਰਿ ਦਰਗਹ ਮਾਨੁ ਸੋਈ ਜਨੁ ਪਾਵੈ ਜੋ ਨਰੁ ਏਕੁ ਪਛਾਣੈ ॥ ਓਹੁ ਨਵ ਨਿਧਿ ਪਾਵੈ ਗੁਰਮਤਿ ਹਰਿ ਧਿਆਵੈ ਨਿਤ ਹਰਿ ਗੁਣ ਆਖਿ ਵਖਾਣੈ ॥ ਅਹਿਨਿਸਿ ਨਾਮੁ ਤਿਸੈ ਕਾ ਲੀਜੈ ਹਰਿ ਊਤਮੁ ਪੁਰਖੁ ਪਰਧਾਨੁ ਜੀਉ ॥ ਜਿਨਿ ਜਗਤੁ ਉਪਾਇਆ ਧੰਧੈ ਲਾਇਆ ਹਉ ਤਿਸੈ ਵਿਟਹੁ ਕੁਰਬਾਨੁ ਜੀਉ ॥੩॥
ਨਾਮੁ ਲੈਨਿ ਸਿ ਸੋਹਹਿ ਤਿਨ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥ ਤਿਨ ਫਲ ਤੋਟਿ ਨ ਆਵੈ ਜਾ ਤਿਸੁ ਭਾਵੈ ਜੇ ਜੁਗ ਕੇਤੇ ਜਾਹਿ ਜੀਉ ॥ ਜੇ ਜੁਗ ਕੇਤੇ ਜਾਹਿ ਸੁਆਮੀ ਤਿਨ ਫਲ ਤੋਟਿ ਨ ਆਵੈ ॥ ਤਿਨੑ ਜਰਾ ਨ ਮਰਣਾ ਨਰਕਿ ਨ ਪਰਣਾ ਜੋ ਹਰਿ ਨਾਮੁ ਧਿਆਵੈ ॥ ਹਰਿ ਹਰਿ ਕਰਹਿ ਸਿ ਸੂਕਹਿ ਨਾਹੀ ਨਾਨਕ ਪੀੜ ਨ ਖਾਹਿ ਜੀਉ ॥ ਨਾਮੁ ਲੈਨੑਿ ਸਿ ਸੋਹਹਿ ਤਿਨੑ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥੪॥੧॥੪॥
ੴ ਸਤਿਗੁਰ ਪ੍ਰਸਾਦਿ ॥
ਆਸਾ ਮਹਲਾ ੧ ਛੰਤ ਘਰੁ ੩ ॥
ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥

Ang 438

raag aasaa mahalaa pehilaa chha(n)t ghar doojaa
ikOankaar satigur prasaadh ||
too(n) sabhanee thaiee jithai hau jaiee saachaa sirajanahaar jeeau ||
sabhanaa kaa dhaataa karam bidhaataa dhookh bisaaranahaar jeeau ||
dhookh bisaaranahaar suaamee keetaa jaa kaa hovai ||
koT koTa(n)tar paapaa kere ek ghaRee meh khovai ||
ha(n)s s ha(n)saa bag s bagaa ghaT ghaT kare beechaar jeeau ||
too(n) sabhanee thaiee jithai hau jaiee saachaa sirajanahaar jeeau ||1||
jin(h) ik man dhiaaiaa tin(h) sukh paiaa te virale sa(n)saar jeeau ||
tin jam neR na aavai gur sabadh kamaavai kabahu na aaveh haar jeeau ||
te kabahu na haareh har har gun saareh tin(h) jam neR na aavai ||
ja(n)man maran tin(h)aa kaa chookaa jo har laage paavai ||
gurmat har ras har fal paiaa har har naam ur dhaar jeeau ||
jin(h) ik man dhiaaiaa tin(h) sukh paiaa te virale sa(n)saar jeeau ||2||
jin jagat upaiaa dha(n)dhai laiaa tisai viTahu kurabaan jeeau ||
taa kee sev kareejai laahaa leejai har dharageh paieeaai maan jeeau ||
har dharageh maan soiee jan paavai jo nar ek pachhaanai ||
oh nav nidh paavai gurmat har dhiaavai nit har gun aakh vakhaanai ||
ahinis naam tisai kaa leejai har uootam purakh paradhaan jeeau ||
jin jagat upaiaa dha(n)dhai laiaa hau tisai viTahu kurabaan jeeau ||3||
naam lain s soheh tin sukh fal hoveh maaneh se jin jaeh jeeau ||
tin fal toT na aavai jaa tis bhaavai je jug kete jaeh jeeau ||
je jug kete jaeh suaamee tin fal toT na aavai ||
tin(h) jaraa na maranaa narak na paranaa jo har naam dhiaavai ||
har har kareh s sookeh naahee naanak peeR na khaeh jeeau ||
naam laini(h) s soheh tin(h) sukh fal hoveh maaneh se jin jaeh jeeau ||4||1||4||
ikOankaar satigur prasaadh ||
aasaa mahalaa pehilaa chha(n)t ghar teejaa ||
too(n) sun haranaa kaaliaa kee vaaReeaai raataa raam ||
bikh fal meeThaa chaar dhin fir hovai taataa raam ||
fir hoi taataa kharaa maataa naam bin parataape ||