ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥
ਭਵਰਾ ਫੂਲਿ ਭਵੰਤਿਆ ਦੁਖੁ ਅਤਿ ਭਾਰੀ ਰਾਮ ॥ ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ ॥ ਬੀਚਾਰਿ ਸਤਿਗੁਰੁ ਮੁਝੈ ਪੂਛਿਆ ਭਵਰੁ ਬੇਲੀ ਰਾਤਓ ॥ ਸੂਰਜੁ ਚੜਿਆ ਪਿੰਡੁ ਪੜਿਆ ਤੇਲੁ ਤਾਵਣਿ ਤਾਤਓ ॥ ਜਮ ਮਗਿ ਬਾਧਾ ਖਾਹਿ ਚੋਟਾ ਸਬਦ ਬਿਨੁ ਬੇਤਾਲਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਭਵਰਾ ਕਾਲਿਆ ॥੨॥
ਮੇਰੇ ਜੀਅੜਿਆ ਪਰਦੇਸੀਆ ਕਿਤੁ ਪਵਹਿ ਜੰਜਾਲੇ ਰਾਮ ॥ ਸਾਚਾ ਸਾਹਿਬੁ ਮਨਿ ਵਸੈ ਕੀ ਫਾਸਹਿ ਜਮ ਜਾਲੇ ਰਾਮ ॥ ਮਛੁਲੀ ਵਿਛੁੰਨੀ ਨੈਣ ਰੁੰਨੀ ਜਾਲੁ ਬਧਿਕਿ ਪਾਇਆ ॥ ਸੰਸਾਰੁ ਮਾਇਆ ਮੋਹੁ ਮੀਠਾ ਅੰਤਿ ਭਰਮੁ ਚੁਕਾਇਆ ॥ ਭਗਤਿ ਕਰਿ ਚਿਤੁ ਲਾਇ ਹਰਿ ਸਿਉ ਛੋਡਿ ਮਨਹੁ ਅੰਦੇਸਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਜੀਅੜਿਆ ਪਰਦੇਸੀਆ ॥੩॥
ਨਦੀਆ ਵਾਹ ਵਿਛੁੰਨਿਆ ਮੇਲਾ ਸੰਜੋਗੀ ਰਾਮ ॥ ਜੁਗੁ ਜੁਗੁ ਮੀਠਾ ਵਿਸੁ ਭਰੇ ਕੋ ਜਾਣੈ ਜੋਗੀ ਰਾਮ ॥ ਕੋਈ ਸਹਜਿ ਜਾਣੈ ਹਰਿ ਪਛਾਣੈ ਸਤਿਗੁਰੂ ਜਿਨਿ ਚੇਤਿਆ ॥ ਬਿਨੁ ਨਾਮ ਹਰਿ ਕੇ ਭਰਮਿ ਭੂਲੇ ਪਚਹਿ ਮੁਗਧ ਅਚੇਤਿਆ ॥ ਹਰਿ ਨਾਮੁ ਭਗਤਿ ਨ ਰਿਦੈ ਸਾਚਾ ਸੇ ਅੰਤਿ ਧਾਹੀ ਰੁੰਨਿਆ ॥ ਸਚੁ ਕਹੈ ਨਾਨਕੁ ਸਬਦਿ ਸਾਚੈ ਮੇਲਿ ਚਿਰੀ ਵਿਛੁੰਨਿਆ ॥੪॥੧॥੫॥
ੴ ਸਤਿਗੁਰ ਪ੍ਰਸਾਦਿ ॥
ਆਸਾ ਮਹਲਾ ੩ ਛੰਤ ਘਰੁ ੧ ॥
ਹਮ ਘਰੇ ਸਾਚਾ ਸੋਹਿਲਾ ਸਾਚੈ ਸਬਦਿ ਸੁਹਾਇਆ ਰਾਮ ॥ ਧਨ ਪਿਰ ਮੇਲੁ ਭਇਆ ਪ੍ਰਭਿ ਆਪਿ ਮਿਲਾਇਆ ਰਾਮ ॥ ਪ੍ਰਭਿ ਆਪਿ ਮਿਲਾਇਆ ਸਚੁ ਮੰਨਿ ਵਸਾਇਆ ਕਾਮਣਿ ਸਹਜੇ ਮਾਤੀ ॥ ਗੁਰ ਸਬਦਿ ਸੀਗਾਰੀ ਸਚਿ ਸਵਾਰੀ ਸਦਾ ਰਾਵੇ ਰੰਗਿ ਰਾਤੀ ॥ ਆਪੁ ਗਵਾਏ ਹਰਿ ਵਰੁ ਪਾਏ ਤਾ ਹਰਿ ਰਸੁ ਮੰਨਿ ਵਸਾਇਆ ॥ ਕਹੁ ਨਾਨਕ ਗੁਰ ਸਬਦਿ ਸਵਾਰੀ ਸਫਲਿਉ ਜਨਮੁ ਸਬਾਇਆ ॥੧॥
ਦੂਜੜੈ ਕਾਮਣਿ ਭਰਮਿ ਭੁਲੀ ਹਰਿ ਵਰੁ ਨ ਪਾਏ ਰਾਮ ॥ ਕਾਮਣਿ ਗੁਣੁ ਨਾਹੀ ਬਿਰਥਾ ਜਨਮੁ ਗਵਾਏ ਰਾਮ ॥ ਬਿਰਥਾ ਜਨਮੁ ਗਵਾਏ ਮਨਮੁਖਿ ਇਆਣੀ ਅਉਗਣਵੰਤੀ ਝੂਰੇ ॥ ਆਪਣਾ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਤਾ ਪਿਰੁ ਮਿਲਿਆ ਹਦੂਰੇ ॥ ਦੇਖਿ ਪਿਰੁ ਵਿਗਸੀ ਅੰਦਰਹੁ ਸਰਸੀ ਸਚੈ ਸਬਦਿ ਸੁਭਾਏ ॥ ਨਾਨਕ ਵਿਣੁ ਨਾਵੈ ਕਾਮਣਿ ਭਰਮਿ ਭੁਲਾਣੀ ਮਿਲਿ ਪ੍ਰੀਤਮ ਸੁਖੁ ਪਾਏ ॥੨॥
oh jev sair dhei laharee bijul jivai chamake ||
har baajh raakhaa koi naahee soi tujheh bisaariaa ||
sach kahai naanak chet re man mareh haranaa kaaliaa ||1||
bhavaraa fool bhava(n)tiaa dhukh at bhaaree raam ||
mai gur poochhiaa aapanaa saachaa beechaaree raam ||
beechaar satigur mujhai poochhiaa bhavar belee raato ||
sooraj chaRiaa pi(n)dd paRiaa tel taavan taato ||
jam mag baadhaa khaeh choTaa sabadh bin betaaliaa ||
sach kahai naanak chet re man mareh bhavaraa kaaliaa ||2||
mere jeeaRiaa paradheseeaa kit paveh ja(n)jaale raam ||
saachaa saahib man vasai kee faaseh jam jaale raam ||
machhulee vichhu(n)nee nain ru(n)nee jaal badhik paiaa ||
sa(n)saar maiaa moh meeThaa a(n)t bharam chukaiaa ||
bhagat kar chit lai har siau chhodd manahu a(n)dhesiaa ||
sach kahai naanak chet re man jeeaRiaa paradheseeaa ||3||
nadheeaa vaeh vichhu(n)niaa melaa sa(n)jogee raam ||
jug jug meeThaa vis bhare ko jaanai jogee raam ||
koiee sahaj jaanai har pachhaanai satiguroo jin chetiaa ||
bin naam har ke bharam bhoole pacheh mugadh achetiaa ||
har naam bhagat na ridhai saachaa se a(n)t dhaahee ru(n)niaa ||
sach kahai naanak sabadh saachai mel chiree vichhu(n)niaa ||4||1||5||
ikOankaar satigur prasaadh ||
aasaa mahalaa teejaa chha(n)t ghar pehilaa ||
ham ghare saachaa sohilaa saachai sabadh suhaiaa raam ||
dhan pir mel bhiaa prabh aap milaiaa raam ||
prabh aap milaiaa sach ma(n)n vasaiaa kaaman sahaje maatee ||
gur sabadh seegaaree sach savaaree sadhaa raave ra(n)g raatee ||
aap gavaae har var paae taa har ras ma(n)n vasaiaa ||
kahu naanak gur sabadh savaaree safaliau janam sabaiaa ||1||
dhoojaRai kaaman bharam bhulee har var na paae raam ||
kaaman gun naahee birathaa janam gavaae raam ||
birathaa janam gavaae manmukh iaanee aauganava(n)tee jhoore ||
aapanaa satigur sev sadhaa sukh paiaa taa pir miliaa hadhoore ||
dhekh pir vigasee a(n)dharahu sarasee sachai sabadh subhaae ||
naanak vin naavai kaaman bharam bhulaanee mil preetam sukh paae ||2||