Sri Guru Granth Sahib

ਅੰਗ ੪੪੦

ਪਿਰੁ ਸੰਗਿ ਕਾਮਣਿ ਜਾਣਿਆ ਗੁਰਿ ਮੇਲਿ ਮਿਲਾਈ ਰਾਮ ॥ ਅੰਤਰਿ ਸਬਦਿ ਮਿਲੀ ਸਹਜੇ ਤਪਤਿ ਬੁਝਾਈ ਰਾਮ ॥ ਸਬਦਿ ਤਪਤਿ ਬੁਝਾਈ ਅੰਤਰਿ ਸਾਂਤਿ ਆਈ ਸਹਜੇ ਹਰਿ ਰਸੁ ਚਾਖਿਆ ॥ ਮਿਲਿ ਪ੍ਰੀਤਮ ਅਪਣੇ ਸਦਾ ਰੰਗੁ ਮਾਣੇ ਸਚੈ ਸਬਦਿ ਸੁਭਾਖਿਆ ॥ ਪੜਿ ਪੜਿ ਪੰਡਿਤ ਮੋਨੀ ਥਾਕੇ ਭੇਖੀ ਮੁਕਤਿ ਨ ਪਾਈ ॥ ਨਾਨਕ ਬਿਨੁ ਭਗਤੀ ਜਗੁ ਬਉਰਾਨਾ ਸਚੈ ਸਬਦਿ ਮਿਲਾਈ ॥੩॥
ਸਾ ਧਨ ਮਨਿ ਅਨਦੁ ਭਇਆ ਹਰਿ ਜੀਉ ਮੇਲਿ ਪਿਆਰੇ ਰਾਮ ॥ ਸਾ ਧਨ ਹਰਿ ਕੈ ਰਸਿ ਰਸੀ ਗੁਰ ਕੈ ਸਬਦਿ ਅਪਾਰੇ ਰਾਮ ॥ ਸਬਦਿ ਅਪਾਰੇ ਮਿਲੇ ਪਿਆਰੇ ਸਦਾ ਗੁਣ ਸਾਰੇ ਮਨਿ ਵਸੇ ॥ ਸੇਜ ਸੁਹਾਵੀ ਜਾ ਪਿਰਿ ਰਾਵੀ ਮਿਲਿ ਪ੍ਰੀਤਮ ਅਵਗਣ ਨਸੇ ॥ ਜਿਤੁ ਘਰਿ ਨਾਮੁ ਹਰਿ ਸਦਾ ਧਿਆਈਐ ਸੋਹਿਲੜਾ ਜੁਗ ਚਾਰੇ ॥ ਨਾਨਕ ਨਾਮਿ ਰਤੇ ਸਦਾ ਅਨਦੁ ਹੈ ਹਰਿ ਮਿਲਿਆ ਕਾਰਜ ਸਾਰੇ ॥੪॥੧॥੬॥
ੴ ਸਤਿਗੁਰ ਪ੍ਰਸਾਦਿ ॥
ਆਸਾ ਮਹਲਾ ੩ ਛੰਤ ਘਰੁ ੩ ॥
ਸਾਜਨ ਮੇਰੇ ਪ੍ਰੀਤਮਹੁ ਤੁਮ ਸਹ ਕੀ ਭਗਤਿ ਕਰੇਹੋ ॥ ਗੁਰੁ ਸੇਵਹੁ ਸਦਾ ਆਪਣਾ ਨਾਮੁ ਪਦਾਰਥੁ ਲੇਹੋ ॥ ਭਗਤਿ ਕਰਹੁ ਤੁਮ ਸਹੈ ਕੇਰੀ ਜੋ ਸਹ ਪਿਆਰੇ ਭਾਵਏ ॥ ਆਪਣਾ ਭਾਣਾ ਤੁਮ ਕਰਹੁ ਤਾ ਫਿਰਿ ਸਹ ਖੁਸੀ ਨ ਆਵਏ ॥ ਭਗਤਿ ਭਾਵ ਇਹੁ ਮਾਰਗੁ ਬਿਖੜਾ ਗੁਰ ਦੁਆਰੈ ਕੋ ਪਾਵਏ ॥ ਕਹੈ ਨਾਨਕੁ ਜਿਸੁ ਕਰੇ ਕਿਰਪਾ ਸੋ ਹਰਿ ਭਗਤੀ ਚਿਤੁ ਲਾਵਏ ॥੧॥
ਮੇਰੇ ਮਨ ਬੈਰਾਗੀਆ ਤੂੰ ਬੈਰਾਗੁ ਕਰਿ ਕਿਸੁ ਦਿਖਾਵਹਿ ॥ ਹਰਿ ਸੋਹਿਲਾ ਤਿਨੑ ਸਦ ਸਦਾ ਜੋ ਹਰਿ ਗੁਣ ਗਾਵਹਿ ॥ ਕਰਿ ਬੈਰਾਗੁ ਤੂੰ ਛੋਡਿ ਪਾਖੰਡੁ ਸੋ ਸਹੁ ਸਭੁ ਕਿਛੁ ਜਾਣਏ ॥ ਜਲਿ ਥਲਿ ਮਹੀਅਲਿ ਏਕੋ ਸੋਈ ਗੁਰਮੁਖਿ ਹੁਕਮੁ ਪਛਾਣਏ ॥ ਜਿਨਿ ਹੁਕਮੁ ਪਛਾਤਾ ਹਰੀ ਕੇਰਾ ਸੋਈ ਸਰਬ ਸੁਖ ਪਾਵਏ ॥ ਇਵ ਕਹੈ ਨਾਨਕੁ ਸੋ ਬੈਰਾਗੀ ਅਨਦਿਨੁ ਹਰਿ ਲਿਵ ਲਾਵਏ ॥੨॥
ਜਹ ਜਹ ਮਨ ਤੂੰ ਧਾਵਦਾ ਤਹ ਤਹ ਹਰਿ ਤੇਰੈ ਨਾਲੇ ॥ ਮਨ ਸਿਆਣਪ ਛੋਡੀਐ ਗੁਰ ਕਾ ਸਬਦੁ ਸਮਾਲੇ ॥ ਸਾਥਿ ਤੇਰੈ ਸੋ ਸਹੁ ਸਦਾ ਹੈ ਇਕੁ ਖਿਨੁ ਹਰਿ ਨਾਮੁ ਸਮਾਲਹੇ ॥ ਜਨਮ ਜਨਮ ਕੇ ਤੇਰੇ ਪਾਪ ਕਟੇ ਅੰਤਿ ਪਰਮ ਪਦੁ ਪਾਵਹੇ ॥ ਸਾਚੇ ਨਾਲਿ ਤੇਰਾ ਗੰਢੁ ਲਾਗੈ ਗੁਰਮੁਖਿ ਸਦਾ ਸਮਾਲੇ ॥ ਇਉ ਕਹੈ ਨਾਨਕੁ ਜਹ ਮਨ ਤੂੰ ਧਾਵਦਾ ਤਹ ਹਰਿ ਤੇਰੈ ਸਦਾ ਨਾਲੇ ॥੩॥
ਸਤਿਗੁਰ ਮਿਲਿਐ ਧਾਵਤੁ ਥੰਮ੍ਹ੍ਹਿਆ ਨਿਜ ਘਰਿ ਵਸਿਆ ਆਏ ॥ ਨਾਮੁ ਵਿਹਾਝੇ ਨਾਮੁ ਲਏ ਨਾਮਿ ਰਹੇ ਸਮਾਏ ॥

Ang 440

pir sa(n)g kaaman jaaniaa gur mel milaiee raam ||
a(n)tar sabadh milee sahaje tapat bujhaiee raam ||
sabadh tapat bujhaiee a(n)tar saa(n)t aaiee sahaje har ras chaakhiaa ||
mil preetam apane sadhaa ra(n)g maane sachai sabadh subhaakhiaa ||
paR paR pa(n)ddit monee thaake bhekhee mukat na paiee ||
naanak bin bhagatee jag bauraanaa sachai sabadh milaiee ||3||
saa dhan man anadh bhiaa har jeeau mel piaare raam ||
saa dhan har kai ras rasee gur kai sabadh apaare raam ||
sabadh apaare mile piaare sadhaa gun saare man vase ||
sej suhaavee jaa pir raavee mil preetam avagan nase ||
jit ghar naam har sadhaa dhiaaieeaai sohilaRaa jug chaare ||
naanak naam rate sadhaa anadh hai har miliaa kaaraj saare ||4||1||6||
ikOankaar satigur prasaadh ||
aasaa mahalaa teejaa chha(n)t ghar teejaa ||
saajan mere preetamahu tum seh kee bhagat kareho ||
gur sevahu sadhaa aapanaa naam padhaarath leho ||
bhagat karahu tum sahai keree jo seh piaare bhaave ||
aapanaa bhaanaa tum karahu taa fir seh khusee na aave ||
bhagat bhaav ih maarag bikhaRaa gur dhuaarai ko paave ||
kahai naanak jis kare kirapaa so har bhagatee chit laave ||1||
mere man bairaageeaa too(n) bairaag kar kis dhikhaaveh ||
har sohilaa tin(h) sadh sadhaa jo har gun gaaveh ||
kar bairaag too(n) chhodd paakha(n)dd so sahu sabh kichh jaane ||
jal thal maheeal eko soiee gurmukh hukam pachhaane ||
jin hukam pachhaataa haree keraa soiee sarab sukh paave ||
eiv kahai naanak so bairaagee anadhin har liv laave ||2||
jeh jeh man too(n) dhaavadhaa teh teh har terai naale ||
man siaanap chhoddeeaai gur kaa sabadh samaale ||
saath terai so sahu sadhaa hai ik khin har naam samaalahe ||
janam janam ke tere paap kaTe a(n)t param padh paavahe ||
saache naal teraa ga(n)dd laagai gurmukh sadhaa samaale ||
eiau kahai naanak jeh man too(n) dhaavadhaa teh har terai sadhaa naale ||3||
satigur miliaai dhaavat tha(n)mi(h)aa nij ghar vasiaa aae ||
naam vihaajhe naam le naam rahe samaae ||