Sri Guru Granth Sahib

ਅੰਗ ੪੪੧

ਧਾਵਤੁ ਥੰਮ੍ਹ੍ਹਿਆ ਸਤਿਗੁਰਿ ਮਿਲਿਐ ਦਸਵਾ ਦੁਆਰੁ ਪਾਇਆ ॥ ਤਿਥੈ ਅੰਮ੍ਰਿਤ ਭੋਜਨੁ ਸਹਜ ਧੁਨਿ ਉਪਜੈ ਜਿਤੁ ਸਬਦਿ ਜਗਤੁ ਥੰਮ੍ਹ੍ਹਿ ਰਹਾਇਆ ॥ ਤਹ ਅਨੇਕ ਵਾਜੇ ਸਦਾ ਅਨਦੁ ਹੈ ਸਚੇ ਰਹਿਆ ਸਮਾਏ ॥ ਇਉ ਕਹੈ ਨਾਨਕੁ ਸਤਿਗੁਰਿ ਮਿਲਿਐ ਧਾਵਤੁ ਥੰਮ੍ਹ੍ਹਿਆ ਨਿਜ ਘਰਿ ਵਸਿਆ ਆਏ ॥੪॥
ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ ॥ ਮੂਲੁ ਪਛਾਣਹਿ ਤਾਂ ਸਹੁ ਜਾਣਹਿ ਮਰਣ ਜੀਵਣ ਕੀ ਸੋਝੀ ਹੋਈ ॥ ਗੁਰ ਪਰਸਾਦੀ ਏਕੋ ਜਾਣਹਿ ਤਾਂ ਦੂਜਾ ਭਾਉ ਨ ਹੋਈ ॥ ਮਨਿ ਸਾਂਤਿ ਆਈ ਵਜੀ ਵਧਾਈ ਤਾ ਹੋਆ ਪਰਵਾਣੁ ॥ ਇਉ ਕਹੈ ਨਾਨਕੁ ਮਨ ਤੂੰ ਜੋਤਿ ਸਰੂਪੁ ਹੈ ਅਪਣਾ ਮੂਲੁ ਪਛਾਣੁ ॥੫॥
ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਹਿ ॥ ਮਾਇਆ ਮੋਹਣੀ ਮੋਹਿਆ ਫਿਰਿ ਫਿਰਿ ਜੂਨੀ ਭਵਾਹਿ ॥ ਗਾਰਬਿ ਲਾਗਾ ਜਾਹਿ ਮੁਗਧ ਮਨ ਅੰਤਿ ਗਇਆ ਪਛੁਤਾਵਹੇ ॥ ਅਹੰਕਾਰੁ ਤਿਸਨਾ ਰੋਗੁ ਲਗਾ ਬਿਰਥਾ ਜਨਮੁ ਗਵਾਵਹੇ ॥ ਮਨਮੁਖ ਮੁਗਧ ਚੇਤਹਿ ਨਾਹੀ ਅਗੈ ਗਇਆ ਪਛੁਤਾਵਹੇ ॥ ਇਉ ਕਹੈ ਨਾਨਕੁ ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਵਹੇ ॥੬॥
ਮਨ ਤੂੰ ਮਤ ਮਾਣੁ ਕਰਹਿ ਜਿ ਹਉ ਕਿਛੁ ਜਾਣਦਾ ਗੁਰਮੁਖਿ ਨਿਮਾਣਾ ਹੋਹੁ ॥ ਅੰਤਰਿ ਅਗਿਆਨੁ ਹਉ ਬੁਧਿ ਹੈ ਸਚਿ ਸਬਦਿ ਮਲੁ ਖੋਹੁ ॥ ਹੋਹੁ ਨਿਮਾਣਾ ਸਤਿਗੁਰੂ ਅਗੈ ਮਤ ਕਿਛੁ ਆਪੁ ਲਖਾਵਹੇ ॥ ਆਪਣੈ ਅਹੰਕਾਰਿ ਜਗਤੁ ਜਲਿਆ ਮਤ ਤੂੰ ਆਪਣਾ ਆਪੁ ਗਵਾਵਹੇ ॥ ਸਤਿਗੁਰ ਕੈ ਭਾਣੈ ਕਰਹਿ ਕਾਰ ਸਤਿਗੁਰ ਕੈ ਭਾਣੈ ਲਾਗਿ ਰਹੁ ॥ ਇਉ ਕਹੈ ਨਾਨਕੁ ਆਪੁ ਛਡਿ ਸੁਖ ਪਾਵਹਿ ਮਨ ਨਿਮਾਣਾ ਹੋਇ ਰਹੁ ॥੭॥
ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ ॥ ਮਹਾ ਅਨੰਦੁ ਸਹਜੁ ਭਇਆ ਮਨਿ ਤਨਿ ਸੁਖੁ ਪਾਇਆ ॥ ਸੋ ਸਹੁ ਚਿਤਿ ਆਇਆ ਮੰਨਿ ਵਸਾਇਆ ਅਵਗਣ ਸਭਿ ਵਿਸਾਰੇ ॥ ਜਾ ਤਿਸੁ ਭਾਣਾ ਗੁਣ ਪਰਗਟ ਹੋਏ ਸਤਿਗੁਰ ਆਪਿ ਸਵਾਰੇ ॥ ਸੇ ਜਨ ਪਰਵਾਣੁ ਹੋਏ ਜਿਨੑੀ ਇਕੁ ਨਾਮੁ ਦਿੜਿਆ ਦੁਤੀਆ ਭਾਉ ਚੁਕਾਇਆ ॥ ਇਉ ਕਹੈ ਨਾਨਕੁ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ ॥੮॥
ਇਕਿ ਜੰਤ ਭਰਮਿ ਭੁਲੇ ਤਿਨਿ ਸਹਿ ਆਪਿ ਭੁਲਾਏ ॥ ਦੂਜੈ ਭਾਇ ਫਿਰਹਿ ਹਉਮੈ ਕਰਮ ਕਮਾਏ ॥ ਤਿਨਿ ਸਹਿ ਆਪਿ ਭੁਲਾਏ ਕੁਮਾਰਗਿ ਪਾਏ ਤਿਨ ਕਾ ਕਿਛੁ ਨ ਵਸਾਈ ॥ ਤਿਨ ਕੀ ਗਤਿ ਅਵਗਤਿ ਤੂੰਹੈ ਜਾਣਹਿ ਜਿਨਿ ਇਹ ਰਚਨ ਰਚਾਈ ॥ ਹੁਕਮੁ ਤੇਰਾ ਖਰਾ ਭਾਰਾ ਗੁਰਮੁਖਿ ਕਿਸੈ ਬੁਝਾਏ ॥ ਇਉ ਕਹੈ ਨਾਨਕੁ ਕਿਆ ਜੰਤ ਵਿਚਾਰੇ ਜਾ ਤੁਧੁ ਭਰਮਿ ਭੁਲਾਏ ॥੯॥

Ang 441

dhaavat tha(n)mi(h)aa satigur miliaai dhasavaa dhuaar paiaa ||
tithai a(n)mirat bhojan sahaj dhun upajai jit sabadh jagat tha(n)mi(h) rahaiaa ||
teh anek vaaje sadhaa anadh hai sache rahiaa samaae ||
eiau kahai naanak satigur miliaai dhaavat tha(n)mi(h)aa nij ghar vasiaa aae ||4||
man too(n) jot saroop hai aapanaa mool pachhaan ||
man har jee terai naal hai gurmatee ra(n)g maan ||
mool pachhaaneh taa(n) sahu jaaneh maran jeevan kee sojhee hoiee ||
gur parasaadhee eko jaaneh taa(n) dhoojaa bhaau na hoiee ||
man saa(n)t aaiee vajee vadhaiee taa hoaa paravaan ||
eiau kahai naanak man too(n) jot saroop hai apanaa mool pachhaan ||5||
man too(n) gaarab aTiaa gaarab ladhiaa jaeh ||
maiaa mohanee mohiaa fir fir joonee bhavaeh ||
gaarab laagaa jaeh mugadh man a(n)t giaa pachhutaavahe ||
aha(n)kaar tisanaa rog lagaa birathaa janam gavaavahe ||
manmukh mugadh cheteh naahee agai giaa pachhutaavahe ||
eiau kahai naanak man too(n) gaarab aTiaa gaarab ladhiaa jaavahe ||6||
man too(n) mat maan kareh j hau kichh jaanadhaa gurmukh nimaanaa hoh ||
a(n)tar agiaan hau budh hai sach sabadh mal khoh ||
hoh nimaanaa satiguroo agai mat kichh aap lakhaavahe ||
aapanai aha(n)kaar jagat jaliaa mat too(n) aapanaa aap gavaavahe ||
satigur kai bhaanai kareh kaar satigur kai bhaanai laag rahu ||
eiau kahai naanak aap chhadd sukh paaveh man nimaanaa hoi rahu ||7||
dha(n)nu su velaa jit mai satigur miliaa so sahu chit aaiaa ||
mahaa ana(n)dh sahaj bhiaa man tan sukh paiaa ||
so sahu chit aaiaa ma(n)n vasaiaa avagan sabh visaare ||
jaa tis bhaanaa gun paragaT hoe satigur aap savaare ||
se jan paravaan hoe jin(h)ee ik naam dhiRiaa dhuteeaa bhaau chukaiaa ||
eiau kahai naanak dha(n)nu su velaa jit mai satigur miliaa so sahu chit aaiaa ||8||
eik ja(n)t bharam bhule tin seh aap bhulaae ||
dhoojai bhai fireh haumai karam kamaae ||
tin seh aap bhulaae kumaarag paae tin kaa kichh na vasaiee ||
tin kee gat avagat too(n)hai jaaneh jin ieh rachan rachaiee ||
hukam teraa kharaa bhaaraa gurmukh kisai bujhaae ||
eiau kahai naanak kiaa ja(n)t vichaare jaa tudh bharam bhulaae ||9||