ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥ ਤੂੰ ਪਾਰਬ੍ਰਹਮੁ ਬੇਅੰਤੁ ਸੁਆਮੀ ਤੇਰੀ ਕੁਦਰਤਿ ਕਹਣੁ ਨ ਜਾਈ ॥ ਸਚੀ ਤੇਰੀ ਵਡਿਆਈ ਜਾ ਕਉ ਤੁਧੁ ਮੰਨਿ ਵਸਾਈ ਸਦਾ ਤੇਰੇ ਗੁਣ ਗਾਵਹੇ ॥ ਤੇਰੇ ਗੁਣ ਗਾਵਹਿ ਜਾ ਤੁਧੁ ਭਾਵਹਿ ਸਚੇ ਸਿਉ ਚਿਤੁ ਲਾਵਹੇ ॥ ਜਿਸ ਨੋ ਤੂੰ ਆਪੇ ਮੇਲਹਿ ਸੁ ਗੁਰਮੁਖਿ ਰਹੈ ਸਮਾਈ ॥ ਇਉ ਕਹੈ ਨਾਨਕੁ ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥੧੦॥੨॥੭॥੫॥੨॥੭॥
ਰਾਗੁ ਆਸਾ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਜੀਵਨੋ ਮੈ ਜੀਵਨੁ ਪਾਇਆ ਗੁਰਮੁਖਿ ਭਾਏ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰੈ ਪ੍ਰਾਨਿ ਵਸਾਏ ਰਾਮ ॥ ਹਰਿ ਹਰਿ ਨਾਮੁ ਮੇਰੈ ਪ੍ਰਾਨਿ ਵਸਾਏ ਸਭੁ ਸੰਸਾ ਦੂਖੁ ਗਵਾਇਆ ॥ ਅਦਿਸਟੁ ਅਗੋਚਰੁ ਗੁਰ ਬਚਨਿ ਧਿਆਇਆ ਪਵਿਤ੍ਰ ਪਰਮ ਪਦੁ ਪਾਇਆ ॥ ਅਨਹਦ ਧੁਨਿ ਵਾਜਹਿ ਨਿਤ ਵਾਜੇ ਗਾਈ ਸਤਿਗੁਰ ਬਾਣੀ ॥ ਨਾਨਕ ਦਾਤਿ ਕਰੀ ਪ੍ਰਭਿ ਦਾਤੈ ਜੋਤੀ ਜੋਤਿ ਸਮਾਣੀ ॥੧॥
ਮਨਮੁਖਾ ਮਨਮੁਖਿ ਮੁਏ ਮੇਰੀ ਕਰਿ ਮਾਇਆ ਰਾਮ ॥ ਖਿਨੁ ਆਵੈ ਖਿਨੁ ਜਾਵੈ ਦੁਰਗੰਧ ਮੜੈ ਚਿਤੁ ਲਾਇਆ ਰਾਮ ॥ ਲਾਇਆ ਦੁਰਗੰਧ ਮੜੈ ਚਿਤੁ ਲਾਗਾ ਜਿਉ ਰੰਗੁ ਕਸੁੰਭ ਦਿਖਾਇਆ ॥ ਖਿਨੁ ਪੂਰਬਿ ਖਿਨੁ ਪਛਮਿ ਛਾਏ ਜਿਉ ਚਕੁ ਕੁਮ੍ਹ੍ਹਿਆਰਿ ਭਵਾਇਆ ॥ ਦੁਖੁ ਖਾਵਹਿ ਦੁਖੁ ਸੰਚਹਿ ਭੋਗਹਿ ਦੁਖ ਕੀ ਬਿਰਧਿ ਵਧਾਈ ॥ ਨਾਨਕ ਬਿਖਮੁ ਸੁਹੇਲਾ ਤਰੀਐ ਜਾ ਆਵੈ ਗੁਰ ਸਰਣਾਈ ॥੨॥
ਮੇਰਾ ਠਾਕੁਰੋ ਠਾਕੁਰੁ ਨੀਕਾ ਅਗਮ ਅਥਾਹਾ ਰਾਮ ॥ ਹਰਿ ਪੂਜੀ ਹਰਿ ਪੂਜੀ ਚਾਹੀ ਮੇਰੇ ਸਤਿਗੁਰ ਸਾਹਾ ਰਾਮ ॥ ਹਰਿ ਪੂਜੀ ਚਾਹੀ ਨਾਮੁ ਬਿਸਾਹੀ ਗੁਣ ਗਾਵੈ ਗੁਣ ਭਾਵੈ ॥ ਨੀਦ ਭੂਖ ਸਭ ਪਰਹਰਿ ਤਿਆਗੀ ਸੁੰਨੇ ਸੁੰਨਿ ਸਮਾਵੈ ॥ ਵਣਜਾਰੇ ਇਕ ਭਾਤੀ ਆਵਹਿ ਲਾਹਾ ਹਰਿ ਨਾਮੁ ਲੈ ਜਾਹੇ ॥ ਨਾਨਕ ਮਨੁ ਤਨੁ ਅਰਪਿ ਗੁਰ ਆਗੈ ਜਿਸੁ ਪ੍ਰਾਪਤਿ ਸੋ ਪਾਏ ॥੩॥
ਰਤਨਾ ਰਤਨ ਪਦਾਰਥ ਬਹੁ ਸਾਗਰੁ ਭਰਿਆ ਰਾਮ ॥ ਬਾਣੀ ਗੁਰਬਾਣੀ ਲਾਗੇ ਤਿਨੑ ਹਥਿ ਚੜਿਆ ਰਾਮ ॥ ਗੁਰਬਾਣੀ ਲਾਗੇ ਤਿਨੑ ਹਥਿ ਚੜਿਆ ਨਿਰਮੋਲਕੁ ਰਤਨੁ ਅਪਾਰਾ ॥ ਹਰਿ ਹਰਿ ਨਾਮੁ ਅਤੋਲਕੁ ਪਾਇਆ ਤੇਰੀ ਭਗਤਿ ਭਰੇ ਭੰਡਾਰਾ ॥ ਸਮੁੰਦੁ ਵਿਰੋਲਿ ਸਰੀਰੁ ਹਮ ਦੇਖਿਆ ਇਕ ਵਸਤੁ ਅਨੂਪ ਦਿਖਾਈ ॥ ਗੁਰ ਗੋਵਿੰਦੁ ਗੋੁਵਿੰਦੁ ਗੁਰੂ ਹੈ ਨਾਨਕ ਭੇਦੁ ਨ ਭਾਈ ॥੪॥੧॥੮॥
ਆਸਾ ਮਹਲਾ ੪ ॥
ਝਿਮਿ ਝਿਮੇ ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ਰਾਮ ॥
sache mere saahibaa sachee teree vaddiaaiee ||
too(n) paarabraham bea(n)t suaamee teree kudharat kahan na jaiee ||
sachee teree vaddiaaiee jaa kau tudh ma(n)n vasaiee sadhaa tere gun gaavahe ||
tere gun gaaveh jaa tudh bhaaveh sache siau chit laavahe ||
jis no too(n) aape meleh su gurmukh rahai samaiee ||
eiau kahai naanak sache mere saahibaa sachee teree vaddiaaiee ||10||2||7||5||2||7||
raag aasaa chha(n)t mahalaa chauthhaa ghar pehilaa
ikOankaar satigur prasaadh ||
jeevano mai jeevan paiaa gurmukh bhaae raam ||
har naamo har naam dhevai merai praan vasaae raam ||
har har naam merai praan vasaae sabh sa(n)saa dhookh gavaiaa ||
adhisaT agochar gur bachan dhiaaiaa pavitr param padh paiaa ||
anahadh dhun vaajeh nit vaaje gaiee satigur baanee ||
naanak dhaat karee prabh dhaatai jotee jot samaanee ||1||
manmukhaa manmukh mue meree kar maiaa raam ||
khin aavai khin jaavai dhuraga(n)dh maRai chit laiaa raam ||
laiaa dhuraga(n)dh maRai chit laagaa jiau ra(n)g kasu(n)bh dhikhaiaa ||
khin poorab khin pachham chhaae jiau chak kumi(h)aar bhavaiaa ||
dhukh khaaveh dhukh sa(n)cheh bhogeh dhukh kee biradh vadhaiee ||
naanak bikham suhelaa tareeaai jaa aavai gur saranaiee ||2||
meraa Thaakuro Thaakur neekaa agam athaahaa raam ||
har poojee har poojee chaahee mere satigur saahaa raam ||
har poojee chaahee naam bisaahee gun gaavai gun bhaavai ||
needh bhookh sabh parahar tiaagee su(n)ne su(n)n samaavai ||
vanajaare ik bhaatee aaveh laahaa har naam lai jaahe ||
naanak man tan arap gur aagai jis praapat so paae ||3||
ratanaa ratan padhaarath bahu saagar bhariaa raam ||
baanee gurbaanee laage tin(h) hath chaRiaa raam ||
gurbaanee laage tin(h) hath chaRiaa niramolak ratan apaaraa ||
har har naam atolak paiaa teree bhagat bhare bha(n)ddaaraa ||
samu(n)dh virol sareer ham dhekhiaa ik vasat anoop dhikhaiee ||
gur govi(n)dh guovi(n)dh guroo hai naanak bhedh na bhaiee ||4||1||8||
aasaa mahalaa chauthhaa ||
jhim jhime jhim jhim varasai a(n)mirat dhaaraa raam ||