ਗੁਰਮੁਖੇ ਗੁਰਮੁਖਿ ਨਦਰੀ ਰਾਮੁ ਪਿਆਰਾ ਰਾਮ ॥ ਰਾਮ ਨਾਮੁ ਪਿਆਰਾ ਜਗਤ ਨਿਸਤਾਰਾ ਰਾਮ ਨਾਮਿ ਵਡਿਆਈ ॥ ਕਲਿਜੁਗਿ ਰਾਮ ਨਾਮੁ ਬੋਹਿਥਾ ਗੁਰਮੁਖਿ ਪਾਰਿ ਲਘਾਈ ॥ ਹਲਤਿ ਪਲਤਿ ਰਾਮ ਨਾਮਿ ਸੁਹੇਲੇ ਗੁਰਮੁਖਿ ਕਰਣੀ ਸਾਰੀ ॥ ਨਾਨਕ ਦਾਤਿ ਦਇਆ ਕਰਿ ਦੇਵੈ ਰਾਮ ਨਾਮਿ ਨਿਸਤਾਰੀ ॥੧॥
ਰਾਮੋ ਰਾਮ ਨਾਮੁ ਜਪਿਆ ਦੁਖ ਕਿਲਵਿਖ ਨਾਸ ਗਵਾਇਆ ਰਾਮ ॥ ਗੁਰ ਪਰਚੈ ਗੁਰ ਪਰਚੈ ਧਿਆਇਆ ਮੈ ਹਿਰਦੈ ਰਾਮੁ ਰਵਾਇਆ ਰਾਮ ॥ ਰਵਿਆ ਰਾਮੁ ਹਿਰਦੈ ਪਰਮ ਗਤਿ ਪਾਈ ਜਾ ਗੁਰ ਸਰਣਾਈ ਆਏ ॥ ਲੋਭ ਵਿਕਾਰ ਨਾਵ ਡੁਬਦੀ ਨਿਕਲੀ ਜਾ ਸਤਿਗੁਰਿ ਨਾਮੁ ਦਿੜਾਏ ॥ ਜੀਅ ਦਾਨੁ ਗੁਰਿ ਪੂਰੈ ਦੀਆ ਰਾਮ ਨਾਮਿ ਚਿਤੁ ਲਾਏ ॥ ਆਪਿ ਕ੍ਰਿਪਾਲੁ ਕ੍ਰਿਪਾ ਕਰਿ ਦੇਵੈ ਨਾਨਕ ਗੁਰ ਸਰਣਾਏ ॥੨॥
ਬਾਣੀ ਰਾਮ ਨਾਮ ਸੁਣੀ ਸਿਧਿ ਕਾਰਜ ਸਭਿ ਸੁਹਾਏ ਰਾਮ ॥ ਰੋਮੇ ਰੋਮਿ ਰੋਮਿ ਰੋਮੇ ਮੈ ਗੁਰਮੁਖਿ ਰਾਮੁ ਧਿਆਏ ਰਾਮ ॥ ਰਾਮ ਨਾਮੁ ਧਿਆਏ ਪਵਿਤੁ ਹੋਇ ਆਏ ਤਿਸੁ ਰੂਪੁ ਨ ਰੇਖਿਆ ਕਾਈ ॥ ਰਾਮੋ ਰਾਮੁ ਰਵਿਆ ਘਟ ਅੰਤਰਿ ਸਭ ਤ੍ਰਿਸਨਾ ਭੂਖ ਗਵਾਈ ॥ ਮਨੁ ਤਨੁ ਸੀਤਲੁ ਸੀਗਾਰੁ ਸਭੁ ਹੋਆ ਗੁਰਮਤਿ ਰਾਮੁ ਪ੍ਰਗਾਸਾ ॥ ਨਾਨਕ ਆਪਿ ਅਨੁਗ੍ਰਹੁ ਕੀਆ ਹਮ ਦਾਸਨਿ ਦਾਸਨਿ ਦਾਸਾ ॥੩॥
ਜਿਨੀ ਰਾਮੋ ਰਾਮ ਨਾਮੁ ਵਿਸਾਰਿਆ ਸੇ ਮਨਮੁਖ ਮੂੜ ਅਭਾਗੀ ਰਾਮ ॥ ਤਿਨ ਅੰਤਰੇ ਮੋਹੁ ਵਿਆਪੈ ਖਿਨੁ ਖਿਨੁ ਮਾਇਆ ਲਾਗੀ ਰਾਮ ॥ ਮਾਇਆ ਮਲੁ ਲਾਗੀ ਮੂੜ ਭਏ ਅਭਾਗੀ ਜਿਨ ਰਾਮ ਨਾਮੁ ਨਹ ਭਾਇਆ ॥ ਅਨੇਕ ਕਰਮ ਕਰਹਿ ਅਭਿਮਾਨੀ ਹਰਿ ਰਾਮੋ ਨਾਮੁ ਚੋਰਾਇਆ ॥ ਮਹਾ ਬਿਖਮੁ ਜਮ ਪੰਥੁ ਦੁਹੇਲਾ ਕਾਲੂਖਤ ਮੋਹ ਅੰਧਿਆਰਾ ॥ ਨਾਨਕ ਗੁਰਮੁਖਿ ਨਾਮੁ ਧਿਆਇਆ ਤਾ ਪਾਏ ਮੋਖ ਦੁਆਰਾ ॥੪॥
ਰਾਮੋ ਰਾਮ ਨਾਮੁ ਗੁਰੂ ਰਾਮੁ ਗੁਰਮੁਖੇ ਜਾਣੈ ਰਾਮ ॥ ਇਹੁ ਮਨੂਆ ਖਿਨੁ ਊਭ ਪਇਆਲੀ ਭਰਮਦਾ ਇਕਤੁ ਘਰਿ ਆਣੈ ਰਾਮ ॥ ਮਨੁ ਇਕਤੁ ਘਰਿ ਆਣੈ ਸਭ ਗਤਿ ਮਿਤਿ ਜਾਣੈ ਹਰਿ ਰਾਮੋ ਨਾਮੁ ਰਸਾਏ ॥ ਜਨ ਕੀ ਪੈਜ ਰਖੈ ਰਾਮ ਨਾਮਾ ਪ੍ਰਹਿਲਾਦ ਉਧਾਰਿ ਤਰਾਏ ॥ ਰਾਮੋ ਰਾਮੁ ਰਮੋ ਰਮੁ ਊਚਾ ਗੁਣ ਕਹਤਿਆ ਅੰਤੁ ਨ ਪਾਇਆ ॥ ਨਾਨਕ ਰਾਮ ਨਾਮੁ ਸੁਣਿ ਭੀਨੇ ਰਾਮੈ ਨਾਮਿ ਸਮਾਇਆ ॥੫॥
ਜਿਨ ਅੰਤਰੇ ਰਾਮ ਨਾਮੁ ਵਸੈ ਤਿਨ ਚਿੰਤਾ ਸਭ ਗਵਾਇਆ ਰਾਮ ॥ ਸਭਿ ਅਰਥਾ ਸਭਿ ਧਰਮ ਮਿਲੇ ਮਨਿ ਚਿੰਦਿਆ ਸੋ ਫਲੁ ਪਾਇਆ ਰਾਮ ॥ ਮਨ ਚਿੰਦਿਆ ਫਲੁ ਪਾਇਆ ਰਾਮ ਨਾਮੁ ਧਿਆਇਆ ਰਾਮ ਨਾਮ ਗੁਣ ਗਾਏ ॥ ਦੁਰਮਤਿ ਕਬੁਧਿ ਗਈ ਸੁਧਿ ਹੋਈ ਰਾਮ ਨਾਮਿ ਮਨੁ ਲਾਏ ॥
gurmukhe gurmukh nadharee raam piaaraa raam ||
raam naam piaaraa jagat nisataaraa raam naam vaddiaaiee ||
kalijug raam naam bohithaa gurmukh paar laghaiee ||
halat palat raam naam suhele gurmukh karanee saaree ||
naanak dhaat dhiaa kar dhevai raam naam nisataaree ||1||
raamo raam naam japiaa dhukh kilavikh naas gavaiaa raam ||
gur parachai gur parachai dhiaaiaa mai hiradhai raam ravaiaa raam ||
raviaa raam hiradhai param gat paiee jaa gur saranaiee aae ||
lobh vikaar naav ddubadhee nikalee jaa satigur naam dhiRaae ||
jeea dhaan gur poorai dheeaa raam naam chit laae ||
aap kirapaal kirapaa kar dhevai naanak gur saranaae ||2||
baanee raam naam sunee sidh kaaraj sabh suhaae raam ||
rome rom rom rome mai gurmukh raam dhiaae raam ||
raam naam dhiaae pavit hoi aae tis roop na rekhiaa kaiee ||
raamo raam raviaa ghaT a(n)tar sabh tirasanaa bhookh gavaiee ||
man tan seetal seegaar sabh hoaa gurmat raam pragaasaa ||
naanak aap anugrahu keeaa ham dhaasan dhaasan dhaasaa ||3||
jinee raamo raam naam visaariaa se manmukh mooR abhaagee raam ||
tin a(n)tare moh viaapai khin khin maiaa laagee raam ||
maiaa mal laagee mooR bhe abhaagee jin raam naam neh bhaiaa ||
anek karam kareh abhimaanee har raamo naam choraiaa ||
mahaa bikham jam pa(n)th dhuhelaa kaalookhat moh a(n)dhiaaraa ||
naanak gurmukh naam dhiaaiaa taa paae mokh dhuaaraa ||4||
raamo raam naam guroo raam gurmukhe jaanai raam ||
eih manooaa khin uoobh piaalee bharamadhaa ikat ghar aanai raam ||
man ikat ghar aanai sabh gat mit jaanai har raamo naam rasaae ||
jan kee paij rakhai raam naamaa prahilaadh udhaar taraae ||
raamo raam ramo ram uoochaa gun kahatiaa a(n)t na paiaa ||
naanak raam naam sun bheene raamai naam samaiaa ||5||
jin a(n)tare raam naam vasai tin chi(n)taa sabh gavaiaa raam ||
sabh arathaa sabh dharam mile man chi(n)dhiaa so fal paiaa raam ||
man chi(n)dhiaa fal paiaa raam naam dhiaaiaa raam naam gun gaae ||
dhuramat kabudh giee sudh hoiee raam naam man laae ||