ਸਫਲੁ ਜਨਮੁ ਸਰੀਰੁ ਸਭੁ ਹੋਆ ਜਿਤੁ ਰਾਮ ਨਾਮੁ ਪਰਗਾਸਿਆ ॥ ਨਾਨਕ ਹਰਿ ਭਜੁ ਸਦਾ ਦਿਨੁ ਰਾਤੀ ਗੁਰਮੁਖਿ ਨਿਜ ਘਰਿ ਵਾਸਿਆ ॥੬॥
ਜਿਨ ਸਰਧਾ ਰਾਮ ਨਾਮਿ ਲਗੀ ਤਿਨੑ ਦੂਜੈ ਚਿਤੁ ਨ ਲਾਇਆ ਰਾਮ ॥ ਜੇ ਧਰਤੀ ਸਭ ਕੰਚਨੁ ਕਰਿ ਦੀਜੈ ਬਿਨੁ ਨਾਵੈ ਅਵਰੁ ਨ ਭਾਇਆ ਰਾਮ ॥ ਰਾਮ ਨਾਮੁ ਮਨਿ ਭਾਇਆ ਪਰਮ ਸੁਖੁ ਪਾਇਆ ਅੰਤਿ ਚਲਦਿਆ ਨਾਲਿ ਸਖਾਈ ॥ ਰਾਮ ਨਾਮ ਧਨੁ ਪੂੰਜੀ ਸੰਚੀ ਨਾ ਡੂਬੈ ਨਾ ਜਾਈ ॥ ਰਾਮ ਨਾਮੁ ਇਸੁ ਜੁਗ ਮਹਿ ਤੁਲਹਾ ਜਮਕਾਲੁ ਨੇੜਿ ਨ ਆਵੈ ॥ ਨਾਨਕ ਗੁਰਮੁਖਿ ਰਾਮੁ ਪਛਾਤਾ ਕਰਿ ਕਿਰਪਾ ਆਪਿ ਮਿਲਾਵੈ ॥੭॥
ਰਾਮੋ ਰਾਮ ਨਾਮੁ ਸਤੇ ਸਤਿ ਗੁਰਮੁਖਿ ਜਾਣਿਆ ਰਾਮ ॥ ਸੇਵਕੋ ਗੁਰ ਸੇਵਾ ਲਾਗਾ ਜਿਨਿ ਮਨੁ ਤਨੁ ਅਰਪਿ ਚੜਾਇਆ ਰਾਮ ॥ ਮਨੁ ਤਨੁ ਅਰਪਿਆ ਬਹੁਤੁ ਮਨਿ ਸਰਧਿਆ ਗੁਰ ਸੇਵਕ ਭਾਇ ਮਿਲਾਏ ॥ ਦੀਨਾ ਨਾਥੁ ਜੀਆ ਕਾ ਦਾਤਾ ਪੂਰੇ ਗੁਰ ਤੇ ਪਾਏ ॥ ਗੁਰੂ ਸਿਖੁ ਸਿਖੁ ਗੁਰੂ ਹੈ ਏਕੋ ਗੁਰ ਉਪਦੇਸੁ ਚਲਾਏ ॥ ਰਾਮ ਨਾਮ ਮੰਤੁ ਹਿਰਦੈ ਦੇਵੈ ਨਾਨਕ ਮਿਲਣੁ ਸੁਭਾਏ ॥੮॥੨॥੯॥
ੴ ਸਤਿਗੁਰ ਪ੍ਰਸਾਦਿ ॥
ਆਸਾ ਛੰਤ ਮਹਲਾ ੪ ਘਰੁ ੨ ॥
ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥ ਹਰਿ ਸੇਵਾ ਭਾਈ ਪਰਮ ਗਤਿ ਪਾਈ ਹਰਿ ਊਤਮੁ ਹਰਿ ਹਰਿ ਕਾਮੁ ਜੀਉ ॥ ਹਰਿ ਊਤਮੁ ਕਾਮੁ ਜਪੀਐ ਹਰਿ ਨਾਮੁ ਹਰਿ ਜਪੀਐ ਅਸਥਿਰੁ ਹੋਵੈ ॥ ਜਨਮ ਮਰਣ ਦੋਵੈ ਦੁਖ ਮੇਟੇ ਸਹਜੇ ਹੀ ਸੁਖਿ ਸੋਵੈ ॥ ਹਰਿ ਹਰਿ ਕਿਰਪਾ ਧਾਰਹੁ ਠਾਕੁਰ ਹਰਿ ਜਪੀਐ ਆਤਮ ਰਾਮੁ ਜੀਉ ॥ ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥੧॥
ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥ ਗੁਰਮੁਖਿ ਹਰਿ ਪੜੀਐ ਗੁਰਮੁਖਿ ਹਰਿ ਸੁਣੀਐ ਹਰਿ ਜਪਤ ਸੁਣਤ ਦੁਖੁ ਜਾਇ ਜੀਉ ॥ ਹਰਿ ਹਰਿ ਨਾਮੁ ਜਪਿਆ ਦੁਖੁ ਬਿਨਸਿਆ ਹਰਿ ਨਾਮੁ ਪਰਮ ਸੁਖੁ ਪਾਇਆ ॥ ਸਤਿਗੁਰ ਗਿਆਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥ ਹਰਿ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਧੁਰਿ ਲਿਖਿ ਪਾਇ ਜੀਉ ॥ ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥੨॥
ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥ ਹਰਿ ਪ੍ਰੀਤਿ ਲਗਾਈ ਹਰਿ ਨਾਮੁ ਸਖਾਈ ਭ੍ਰਮੁ ਚੂਕਾ ਆਵਣੁ ਜਾਣੁ ਜੀਉ ॥
safal janam sareer sabh hoaa jit raam naam paragaasiaa ||
naanak har bhaj sadhaa dhin raatee gurmukh nij ghar vaasiaa ||6||
jin saradhaa raam naam lagee tin(h) dhoojai chit na laiaa raam ||
je dharatee sabh ka(n)chan kar dheejai bin naavai avar na bhaiaa raam ||
raam naam man bhaiaa param sukh paiaa a(n)t chaladhiaa naal sakhaiee ||
raam naam dhan poo(n)jee sa(n)chee naa ddoobai naa jaiee ||
raam naam is jug meh tulahaa jamakaal neR na aavai ||
naanak gurmukh raam pachhaataa kar kirapaa aap milaavai ||7||
raamo raam naam sate sat gurmukh jaaniaa raam ||
sevako gur sevaa laagaa jin man tan arap chaRaiaa raam ||
man tan arapiaa bahut man saradhiaa gur sevak bhai milaae ||
dheenaa naath jeeaa kaa dhaataa poore gur te paae ||
guroo sikh sikh guroo hai eko gur upadhes chalaae ||
raam naam ma(n)t hiradhai dhevai naanak milan subhaae ||8||2||9||
ikOankaar satigur prasaadh ||
aasaa chha(n)t mahalaa chauthhaa ghar doojaa ||
har har karataa dhookh binaasan patit paavan har naam jeeau ||
har sevaa bhaiee param gat paiee har uootam har har kaam jeeau ||
har uootam kaam japeeaai har naam har japeeaai asathir hovai ||
janam maran dhovai dhukh meTe sahaje hee sukh sovai ||
har har kirapaa dhaarahu Thaakur har japeeaai aatam raam jeeau ||
har har karataa dhookh binaasan patit paavan har naam jeeau ||1||
har naam padhaarath kalijug uootam har japeeaai satigur bhai jeeau ||
gurmukh har paReeaai gurmukh har suneeaai har japat sunat dhukh jai jeeau ||
har har naam japiaa dhukh binasiaa har naam param sukh paiaa ||
satigur giaan baliaa ghaT chaanan agiaan a(n)dher gavaiaa ||
har har naam tinee aaraadhiaa jin masatak dhur likh pai jeeau ||
har naam padhaarath kalijug uootam har japeeaai satigur bhai jeeau ||2||
har har man bhaiaa param sukh paiaa har laahaa padh nirabaan jeeau ||
har preet lagaiee har naam sakhaiee bhram chookaa aavan jaan jeeau ||