ਆਵਣ ਜਾਣਾ ਭ੍ਰਮੁ ਭਉ ਭਾਗਾ ਹਰਿ ਹਰਿ ਹਰਿ ਗੁਣ ਗਾਇਆ ॥ ਜਨਮ ਜਨਮ ਕੇ ਕਿਲਵਿਖ ਦੁਖ ਉਤਰੇ ਹਰਿ ਹਰਿ ਨਾਮਿ ਸਮਾਇਆ ॥ ਜਿਨ ਹਰਿ ਧਿਆਇਆ ਧੁਰਿ ਭਾਗ ਲਿਖਿ ਪਾਇਆ ਤਿਨ ਸਫਲੁ ਜਨਮੁ ਪਰਵਾਣੁ ਜੀਉ ॥ ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥੩॥
ਜਿਨੑ ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥ ਹਰਿ ਨਾਮੁ ਵਡਾਈ ਹਰਿ ਨਾਮੁ ਸਖਾਈ ਗੁਰ ਸਬਦੀ ਹਰਿ ਰਸ ਭੋਗ ਜੀਉ ॥ ਹਰਿ ਰਸ ਭੋਗ ਮਹਾ ਨਿਰਜੋਗ ਵਡਭਾਗੀ ਹਰਿ ਰਸੁ ਪਾਇਆ ॥ ਸੇ ਧੰਨੁ ਵਡੇ ਸਤ ਪੁਰਖਾ ਪੂਰੇ ਜਿਨ ਗੁਰਮਤਿ ਨਾਮੁ ਧਿਆਇਆ ॥ ਜਨੁ ਨਾਨਕੁ ਰੇਣੁ ਮੰਗੈ ਪਗ ਸਾਧੂ ਮਨਿ ਚੂਕਾ ਸੋਗੁ ਵਿਜੋਗੁ ਜੀਉ ॥ ਜਿਨੑ ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥੪॥੩॥੧੦॥
ਆਸਾ ਮਹਲਾ ੪ ॥
ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥ ਮਨਿ ਤਨਿ ਹਰਿ ਗਾਵਹਿ ਪਰਮ ਸੁਖੁ ਪਾਵਹਿ ਹਰਿ ਹਿਰਦੈ ਹਰਿ ਗੁਣ ਗਿਆਨੁ ਜੀਉ ॥ ਗੁਣ ਗਿਆਨੁ ਪਦਾਰਥੁ ਹਰਿ ਹਰਿ ਕਿਰਤਾਰਥੁ ਸੋਭਾ ਗੁਰਮੁਖਿ ਹੋਈ ॥ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਦੂਜਾ ਅਵਰੁ ਨ ਕੋਈ ॥ ਹਰਿ ਹਰਿ ਲਿਵ ਲਾਈ ਹਰਿ ਨਾਮੁ ਸਖਾਈ ਹਰਿ ਦਰਗਹ ਪਾਵੈ ਮਾਨੁ ਜੀਉ ॥ ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥੧॥
ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥ ਪਗੁ ਚਉਥਾ ਖਿਸਿਆ ਤ੍ਰੈ ਪਗ ਟਿਕਿਆ ਮਨਿ ਹਿਰਦੈ ਕ੍ਰੋਧੁ ਜਲਾਇ ਜੀਉ ॥ ਮਨਿ ਹਿਰਦੈ ਕ੍ਰੋਧੁ ਮਹਾ ਬਿਸਲੋਧੁ ਨਿਰਪ ਧਾਵਹਿ ਲੜਿ ਦੁਖੁ ਪਾਇਆ ॥ ਅੰਤਰਿ ਮਮਤਾ ਰੋਗੁ ਲਗਾਨਾ ਹਉਮੈ ਅਹੰਕਾਰੁ ਵਧਾਇਆ ॥ ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਬਿਖੁ ਗੁਰਮਤਿ ਹਰਿ ਨਾਮਿ ਲਹਿ ਜਾਇ ਜੀਉ ॥ ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥੨॥
ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨੑੁ ਉਪਾਇ ਜੀਉ ॥ ਤਪੁ ਤਾਪਨ ਤਾਪਹਿ ਜਗ ਪੁੰਨ ਆਰੰਭਹਿ ਅਤਿ ਕਿਰਿਆ ਕਰਮ ਕਮਾਇ ਜੀਉ ॥ ਕਿਰਿਆ ਕਰਮ ਕਮਾਇਆ ਪਗ ਦੁਇ ਖਿਸਕਾਇਆ ਦੁਇ ਪਗ ਟਿਕੈ ਟਿਕਾਇ ਜੀਉ ॥ ਮਹਾ ਜੁਧ ਜੋਧ ਬਹੁ ਕੀਨੑੇ ਵਿਚਿ ਹਉਮੈ ਪਚੈ ਪਚਾਇ ਜੀਉ ॥ ਦੀਨ ਦਇਆਲਿ ਗੁਰੁ ਸਾਧੁ ਮਿਲਾਇਆ ਮਿਲਿ ਸਤਿਗੁਰ ਮਲੁ ਲਹਿ ਜਾਇ ਜੀਉ ॥ ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨੑੁ ਉਪਾਇ ਜੀਉ ॥੩॥
aavan jaanaa bhram bhau bhaagaa har har har gun gaiaa ||
janam janam ke kilavikh dhukh utare har har naam samaiaa ||
jin har dhiaaiaa dhur bhaag likh paiaa tin safal janam paravaan jeeau ||
har har man bhaiaa param sukh paiaa har laahaa padh nirabaan jeeau ||3||
jin(h) har meeTh lagaanaa te jan paradhaanaa te uootam har har log jeeau ||
har naam vaddaiee har naam sakhaiee gur sabadhee har ras bhog jeeau ||
har ras bhog mahaa nirajog vaddabhaagee har ras paiaa ||
se dha(n)n vadde sat purakhaa poore jin gurmat naam dhiaaiaa ||
jan naanak ren ma(n)gai pag saadhoo man chookaa sog vijog jeeau ||
jin(h) har meeTh lagaanaa te jan paradhaanaa te uootam har har log jeeau ||4||3||10||
aasaa mahalaa chauthhaa ||
satajug sabh sa(n)tokh sareeraa pag chaare dharam dhiaan jeeau ||
man tan har gaaveh param sukh paaveh har hiradhai har gun giaan jeeau ||
gun giaan padhaarath har har kirataarath sobhaa gurmukh hoiee ||
a(n)tar baahar har prabh eko dhoojaa avar na koiee ||
har har liv laiee har naam sakhaiee har dharageh paavai maan jeeau ||
satajug sabh sa(n)tokh sareeraa pag chaare dharam dhiaan jeeau ||1||
tetaa jug aaiaa a(n)tar jor paiaa jat sa(n)jam karam kamai jeeau ||
pag chauthaa khisiaa trai pag Tikiaa man hiradhai karodh jalai jeeau ||
man hiradhai karodh mahaa bisalodh nirap dhaaveh laR dhukh paiaa ||
a(n)tar mamataa rog lagaanaa haumai aha(n)kaar vadhaiaa ||
har har kirapaa dhaaree merai Thaakur bikh gurmat har naam leh jai jeeau ||
tetaa jug aaiaa a(n)tar jor paiaa jat sa(n)jam karam kamai jeeau ||2||
jug dhuaapur aaiaa bharam bharamaiaa har gopee kaan(h) upai jeeau ||
tap taapan taapeh jag pu(n)n aara(n)bheh at kiriaa karam kamai jeeau ||
kiriaa karam kamaiaa pag dhui khisakaiaa dhui pag Tikai Tikai jeeau ||
mahaa judh jodh bahu keen(h)e vich haumai pachai pachai jeeau ||
dheen dhiaal gur saadh milaiaa mil satigur mal leh jai jeeau ||
jug dhuaapur aaiaa bharam bharamaiaa har gopee kaan(h) upai jeeau ||3||