ਕਲਿਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥ ਗੁਰ ਸਬਦੁ ਕਮਾਇਆ ਅਉਖਧੁ ਹਰਿ ਪਾਇਆ ਹਰਿ ਕੀਰਤਿ ਹਰਿ ਸਾਂਤਿ ਪਾਇ ਜੀਉ ॥ ਹਰਿ ਕੀਰਤਿ ਰੁਤਿ ਆਈ ਹਰਿ ਨਾਮੁ ਵਡਾਈ ਹਰਿ ਹਰਿ ਨਾਮੁ ਖੇਤੁ ਜਮਾਇਆ ॥ ਕਲਿਜੁਗਿ ਬੀਜੁ ਬੀਜੇ ਬਿਨੁ ਨਾਵੈ ਸਭੁ ਲਾਹਾ ਮੂਲੁ ਗਵਾਇਆ ॥ ਜਨ ਨਾਨਕਿ ਗੁਰੁ ਪੂਰਾ ਪਾਇਆ ਮਨਿ ਹਿਰਦੈ ਨਾਮੁ ਲਖਾਇ ਜੀਉ ॥ ਕਲਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥੪॥੪॥੧੧॥
ਆਸਾ ਮਹਲਾ ੪ ॥
ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥
ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥ ਤਿਨੑ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥ ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਰਤੀ ਚਾਰੇ ॥ ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥ ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ ਸਭੁ ਆਤਮ ਰਾਮੁ ਪਛਾਨ ਜੀਉ ॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥੨॥
ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥ ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥ ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ ॥ ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ ॥ ਨਾਮੋ ਸੇਵਿ ਨਾਮੋ ਆਰਾਧੈ ਬਿਨੁ ਨਾਮੈ ਅਵਰੁ ਨ ਕੋਇ ਜੀਉ ॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥੩॥
ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥ ਮੋਹ ਚੀਕੜਿ ਫਾਥੇ ਨਿਘਰਤ ਹਮ ਜਾਤੇ ਹਰਿ ਬਾਂਹ ਪ੍ਰਭੂ ਪਕਰਾਇ ਜੀਉ ॥ ਪ੍ਰਭਿ ਬਾਂਹ ਪਕਰਾਈ ਊਤਮ ਮਤਿ ਪਾਈ ਗੁਰ ਚਰਣੀ ਜਨੁ ਲਾਗਾ ॥
kalijug har keeaa pag trai khisakeeaa pag chauthaa Tikai Tikai jeeau ||
gur sabadh kamaiaa aaukhadh har paiaa har keerat har saa(n)t pai jeeau ||
har keerat rut aaiee har naam vaddaiee har har naam khet jamaiaa ||
kalijug beej beeje bin naavai sabh laahaa mool gavaiaa ||
jan naanak gur pooraa paiaa man hiradhai naam lakhai jeeau ||
kalajug har keeaa pag trai khisakeeaa pag chauthaa Tikai Tikai jeeau ||4||4||11||
aasaa mahalaa chauthhaa ||
har keerat man bhaiee param gat paiee har man tan meeTh lagaan jeeau ||
har har ras paiaa gurmat har dhiaaiaa dhur masatak bhaag puraan jeeau ||
dhur masatak bhaag har naam suhaag har naamai har gun gaiaa ||
masatak manee preet bahu pragaTee har naamai har sohaiaa ||
jotee jot milee prabh paiaa mil satigur manooaa maan jeeau ||
har keerat man bhaiee param gat paiee har man tan meeTh lagaan jeeau ||1||
har har jas gaiaa param padh paiaa te uootam jan paradhaan jeeau ||
tin(h) ham charan sareveh khin khin pag dhoveh jin har meeTh lagaan jeeau ||
har meeThaa laiaa param sukh paiaa mukh bhaagaa ratee chaare ||
gurmat har gaiaa har haar ur paiaa har naamaa ka(n)Th dhaare ||
sabh ek dhirasaT samat kar dhekhai sabh aatam raam pachhaan jeeau ||
har har jas gaiaa param padh paiaa te uootam jan paradhaan jeeau ||2||
satasa(n)gat man bhaiee har rasan rasaiee vich sa(n)gat har ras hoi jeeau ||
har har aaraadhiaa gur sabadh vigaasiaa beejaa avar na koi jeeau ||
avar na koi har a(n)mrit soi jin peeaa so bidh jaanai ||
dhan dha(n)n guroo pooraa prabh paiaa lag sa(n)gat naam pachhaanai ||
naamo sev naamo aaraadhai bin naamai avar na koi jeeau ||
satasa(n)gat man bhaiee har rasan rasaiee vich sa(n)gat har ras hoi jeeau ||3||
har dhiaa prabh dhaarahu paakhan ham taarahu kadd levahu sabadh subhai jeeau ||
moh cheekaR faathe nigharat ham jaate har baa(n)h prabhoo pakarai jeeau ||
prabh baa(n)h pakaraiee uootam mat paiee gur charanee jan laagaa ||