Sri Guru Granth Sahib

ਅੰਗ ੪੪੭

ਹਰਿ ਹਰਿ ਨਾਮੁ ਜਪਿਆ ਆਰਾਧਿਆ ਮੁਖਿ ਮਸਤਕਿ ਭਾਗੁ ਸਭਾਗਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਮਨਿ ਹਰਿ ਹਰਿ ਮੀਠਾ ਲਾਇ ਜੀਉ ॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥੪॥੫॥੧੨॥
ਆਸਾ ਮਹਲਾ ੪ ॥
ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ ॥ ਜੋ ਜਨ ਮਰਿ ਜੀਵੇ ਤਿਨੑ ਅੰਮ੍ਰਿਤੁ ਪੀਵੇ ਮਨਿ ਲਾਗਾ ਗੁਰਮਤਿ ਭਾਉ ਜੀਉ ॥ ਮਨਿ ਹਰਿ ਹਰਿ ਭਾਉ ਗੁਰੁ ਕਰੇ ਪਸਾਉ ਜੀਵਨ ਮੁਕਤੁ ਸੁਖੁ ਹੋਈ ॥ ਜੀਵਣਿ ਮਰਣਿ ਹਰਿ ਨਾਮਿ ਸੁਹੇਲੇ ਮਨਿ ਹਰਿ ਹਰਿ ਹਿਰਦੈ ਸੋਈ ॥ ਮਨਿ ਹਰਿ ਹਰਿ ਵਸਿਆ ਗੁਰਮਤਿ ਹਰਿ ਰਸਿਆ ਹਰਿ ਹਰਿ ਰਸ ਗਟਾਕ ਪੀਆਉ ਜੀਉ ॥ ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ ॥੧॥
ਜਗਿ ਮਰਣੁ ਨ ਭਾਇਆ ਨਿਤ ਆਪੁ ਲੁਕਾਇਆ ਮਤ ਜਮੁ ਪਕਰੈ ਲੈ ਜਾਇ ਜੀਉ ॥ ਹਰਿ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਇਹੁ ਜੀਅੜਾ ਰਖਿਆ ਨ ਜਾਇ ਜੀਉ ॥ ਕਿਉ ਜੀਉ ਰਖੀਜੈ ਹਰਿ ਵਸਤੁ ਲੋੜੀਜੈ ਜਿਸ ਕੀ ਵਸਤੁ ਸੋ ਲੈ ਜਾਇ ਜੀਉ ॥ ਮਨਮੁਖ ਕਰਣ ਪਲਾਵ ਕਰਿ ਭਰਮੇ ਸਭਿ ਅਉਖਧ ਦਾਰੂ ਲਾਇ ਜੀਉ ॥ ਜਿਸ ਕੀ ਵਸਤੁ ਪ੍ਰਭੁ ਲਏ ਸੁਆਮੀ ਜਨ ਉਬਰੇ ਸਬਦੁ ਕਮਾਇ ਜੀਉ ॥ ਜਗਿ ਮਰਣੁ ਨ ਭਾਇਆ ਨਿਤ ਆਪੁ ਲੁਕਾਇਆ ਮਤ ਜਮੁ ਪਕਰੈ ਲੈ ਜਾਇ ਜੀਉ ॥੨॥
ਧੁਰਿ ਮਰਣੁ ਲਿਖਾਇਆ ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ ॥ ਹਰਿ ਸੋਭਾ ਪਾਈ ਹਰਿ ਨਾਮਿ ਵਡਿਆਈ ਹਰਿ ਦਰਗਹ ਪੈਧੇ ਜਾਨਿ ਜੀਉ ॥ ਹਰਿ ਦਰਗਹ ਪੈਧੇ ਹਰਿ ਨਾਮੈ ਸੀਧੇ ਹਰਿ ਨਾਮੈ ਤੇ ਸੁਖੁ ਪਾਇਆ ॥ ਜਨਮ ਮਰਣ ਦੋਵੈ ਦੁਖ ਮੇਟੇ ਹਰਿ ਰਾਮੈ ਨਾਮਿ ਸਮਾਇਆ ॥ ਹਰਿ ਜਨ ਪ੍ਰਭੁ ਰਲਿ ਏਕੋ ਹੋਏ ਹਰਿ ਜਨ ਪ੍ਰਭੁ ਏਕ ਸਮਾਨਿ ਜੀਉ ॥ ਧੁਰਿ ਮਰਣੁ ਲਿਖਾਇਆ ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ ॥੩॥
ਜਗੁ ਉਪਜੈ ਬਿਨਸੈ ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥ ਗੁਰੁ ਮੰਤ੍ਰੁ ਦ੍ਰਿੜਾਏ ਹਰਿ ਰਸਕਿ ਰਸਾਏ ਹਰਿ ਅੰਮ੍ਰਿਤੁ ਹਰਿ ਮੁਖਿ ਚੋਇ ਜੀਉ ॥ ਹਰਿ ਅੰਮ੍ਰਿਤ ਰਸੁ ਪਾਇਆ ਮੁਆ ਜੀਵਾਇਆ ਫਿਰਿ ਬਾਹੁੜਿ ਮਰਣੁ ਨ ਹੋਈ ॥ ਹਰਿ ਹਰਿ ਨਾਮੁ ਅਮਰ ਪਦੁ ਪਾਇਆ ਹਰਿ ਨਾਮਿ ਸਮਾਵੈ ਸੋਈ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਬਿਨੁ ਨਾਵੈ ਅਵਰੁ ਨ ਕੋਇ ਜੀਉ ॥ ਜਗੁ ਉਪਜੈ ਬਿਨਸੈ ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥੪॥੬॥੧੩॥

Ang 447

har har naam japiaa aaraadhiaa mukh masatak bhaag sabhaagaa ||
jan naanak har kirapaa dhaaree man har har meeThaa lai jeeau ||
har dhiaa prabh dhaarahu paakhan ham taarahu kadd levahu sabadh subhai jeeau ||4||5||12||
aasaa mahalaa chauthhaa ||
man naam japaanaa har har man bhaanaa har bhagat janaa man chaau jeeau ||
jo jan mar jeeve tin(h) a(n)mrit peeve man laagaa gurmat bhaau jeeau ||
man har har bhaau gur kare pasaau jeevan mukat sukh hoiee ||
jeevan maran har naam suhele man har har hiradhai soiee ||
man har har vasiaa gurmat har rasiaa har har ras gaTaak peeaau jeeau ||
man naam japaanaa har har man bhaanaa har bhagat janaa man chaau jeeau ||1||
jag maran na bhaiaa nit aap lukaiaa mat jam pakarai lai jai jeeau ||
har a(n)tar baahar har prabh eko ih jeeaRaa rakhiaa na jai jeeau ||
kiau jeeau rakheejai har vasat loReejai jis kee vasat so lai jai jeeau ||
manmukh karan palaav kar bharame sabh aaukhadh dhaaroo lai jeeau ||
jis kee vasat prabh le suaamee jan ubare sabadh kamai jeeau ||
jag maran na bhaiaa nit aap lukaiaa mat jam pakarai lai jai jeeau ||2||
dhur maran likhaiaa gurmukh sohaiaa jan ubare har har dhiaan jeeau ||
har sobhaa paiee har naam vaddiaaiee har dharageh paidhe jaan jeeau ||
har dharageh paidhe har naamai seedhe har naamai te sukh paiaa ||
janam maran dhovai dhukh meTe har raamai naam samaiaa ||
har jan prabh ral eko hoe har jan prabh ek samaan jeeau ||
dhur maran likhaiaa gurmukh sohaiaa jan ubare har har dhiaan jeeau ||3||
jag upajai binasai binas binaasai lag gurmukh asathir hoi jeeau ||
gur ma(n)tr dhiraRaae har rasak rasaae har a(n)mrit har mukh choi jeeau ||
har a(n)mirat ras paiaa muaa jeevaiaa fir baahuR maran na hoiee ||
har har naam amar padh paiaa har naam samaavai soiee ||
jan naanak naam adhaar Tek hai bin naavai avar na koi jeeau ||
jag upajai binasai binas binaasai lag gurmukh asathir hoi jeeau ||4||6||13||