ਆਸਾ ਮਹਲਾ ੪ ਛੰਤ ॥
ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥ ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥ ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥ ਜਿਸ ਨੋ ਨਦਰਿ ਕਰਹਿ ਤੂੰ ਅਪਣੀ ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥੧॥
ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਸਭ ਮਹਿ ਰਹਿਆ ਸਮਾਇ ਜੀਉ ॥ ਘਟ ਅੰਤਰਿ ਪਾਰਬ੍ਰਹਮੁ ਪਰਮੇਸਰੁ ਤਾ ਕਾ ਅੰਤੁ ਨ ਪਾਇਆ ॥ ਤਿਸੁ ਰੂਪੁ ਨ ਰੇਖ ਅਦਿਸਟੁ ਅਗੋਚਰੁ ਗੁਰਮੁਖਿ ਅਲਖੁ ਲਖਾਇਆ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਸਹਜੇ ਨਾਮਿ ਸਮਾਇ ਜੀਉ ॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥੨॥
ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥ ਹਰਿ ਹਰਿ ਪ੍ਰਭੁ ਏਕੋ ਅਵਰੁ ਨ ਕੋਈ ਤੂੰ ਆਪੇ ਪੁਰਖੁ ਸੁਜਾਨੁ ਜੀਉ ॥ ਪੁਰਖੁ ਸੁਜਾਨੁ ਤੂੰ ਪਰਧਾਨੁ ਤੁਧੁ ਜੇਵਡੁ ਅਵਰੁ ਨ ਕੋਈ ॥ ਤੇਰਾ ਸਬਦੁ ਸਭੁ ਤੂੰਹੈ ਵਰਤਹਿ ਤੂੰ ਆਪੇ ਕਰਹਿ ਸੁ ਹੋਈ ॥ ਹਰਿ ਸਭ ਮਹਿ ਰਵਿਆ ਏਕੋ ਸੋਈ ਗੁਰਮੁਖਿ ਲਖਿਆ ਹਰਿ ਨਾਮੁ ਜੀਉ ॥ ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥੩॥
ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥ ਤੁਧੁ ਆਪੇ ਭਾਵੈ ਤਿਵੈ ਚਲਾਵਹਿ ਸਭ ਤੇਰੈ ਸਬਦਿ ਸਮਾਇ ਜੀਉ ॥ ਸਭ ਸਬਦਿ ਸਮਾਵੈ ਜਾਂ ਤੁਧੁ ਭਾਵੈ ਤੇਰੈ ਸਬਦਿ ਵਡਿਆਈ ॥ ਗੁਰਮੁਖਿ ਬੁਧਿ ਪਾਈਐ ਆਪੁ ਗਵਾਈਐ ਸਬਦੇ ਰਹਿਆ ਸਮਾਈ ॥ ਤੇਰਾ ਸਬਦੁ ਅਗੋਚਰੁ ਗੁਰਮੁਖਿ ਪਾਈਐ ਨਾਨਕ ਨਾਮਿ ਸਮਾਇ ਜੀਉ ॥ ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥੪॥੭॥੧੪॥
ੴ ਸਤਿਗੁਰ ਪ੍ਰਸਾਦਿ ॥
ਆਸਾ ਮਹਲਾ ੪ ਛੰਤ ਘਰੁ ੪ ॥
ਹਰਿ ਅੰਮ੍ਰਿਤ ਭਿੰਨੇ ਲੋਇਣਾ ਮਨੁ ਪ੍ਰੇਮਿ ਰਤੰਨਾ ਰਾਮ ਰਾਜੇ ॥ ਮਨੁ ਰਾਮਿ ਕਸਵਟੀ ਲਾਇਆ ਕੰਚਨੁ ਸੋਵਿੰਨਾ ॥ ਗੁਰਮੁਖਿ ਰੰਗਿ ਚਲੂਲਿਆ ਮੇਰਾ ਮਨੁ ਤਨੋ ਭਿੰਨਾ ॥
aasaa mahalaa chauthhaa chha(n)t ||
vaddaa meraa govi(n)dh agam agochar aadh nira(n)jan nira(n)kaar jeeau ||
taa kee gat kahee na jaiee amit vaddiaaiee meraa govi(n)dh alakh apaar jeeau ||
govi(n)dh alakh apaar apara(n)par aap aapanaa jaanai ||
kiaa ieh ja(n)t vichaare kahe’eeh jo tudh aakh vakhaanai ||
jis no nadhar kareh too(n) apanee so gurmukh kare veechaar jeeau ||
vaddaa meraa govi(n)dh agam agochar aadh nira(n)jan nira(n)kaar jeeau ||1||
too(n) aadh purakh apara(n)par karataa teraa paar na paiaa jai jeeau ||
too(n) ghaT ghaT a(n)tar sarab nira(n)tar sabh meh rahiaa samai jeeau ||
ghaT a(n)tar paarabraham paramesar taa kaa a(n)t na paiaa ||
tis roop na rekh adhisaT agochar gurmukh alakh lakhaiaa ||
sadhaa ana(n)dh rahai dhin raatee sahaje naam samai jeeau ||
too(n) aadh purakh apara(n)par karataa teraa paar na paiaa jai jeeau ||2||
too(n) sat paramesar sadhaa abinaasee har har gunee nidhaan jeeau ||
har har prabh eko avar na koiee too(n) aape purakh sujaan jeeau ||
purakh sujaan too(n) paradhaan tudh jevadd avar na koiee ||
teraa sabadh sabh too(n)hai varateh too(n) aape kareh su hoiee ||
har sabh meh raviaa eko soiee gurmukh lakhiaa har naam jeeau ||
too(n) sat paramesar sadhaa abinaasee har har gunee nidhaan jeeau ||3||
sabh too(n)hai karataa sabh teree vaddiaaiee jiau bhaavai tivai chalai jeeau ||
tudh aape bhaavai tivai chalaaveh sabh terai sabadh samai jeeau ||
sabh sabadh samaavai jaa(n) tudh bhaavai terai sabadh vaddiaaiee ||
gurmukh budh paieeaai aap gavaieeaai sabadhe rahiaa samaiee ||
teraa sabadh agochar gurmukh paieeaai naanak naam samai jeeau ||
sabh too(n)hai karataa sabh teree vaddiaaiee jiau bhaavai tivai chalai jeeau ||4||7||14||
ikOankaar satigur prasaadh ||
aasaa mahalaa chauthhaa chha(n)t ghar chauthhaa ||
har a(n)mirat bhi(n)ne loinaa man prem rata(n)naa raam raaje ||
man raam kasavaTee laiaa ka(n)chan sovi(n)naa ||
gurmukh ra(n)g chalooliaa meraa man tano bhi(n)naa ||