Sri Guru Granth Sahib

ਅੰਗ ੪੫੦

ਜਨ ਨਾਨਕ ਕਉ ਹਰਿ ਬਖਸਿਆ ਹਰਿ ਭਗਤਿ ਭੰਡਾਰਾ ॥੨॥
ਹਮ ਕਿਆ ਗੁਣ ਤੇਰੇ ਵਿਥਰਹ ਸੁਆਮੀ ਤੂੰ ਅਪਰ ਅਪਾਰੋ ਰਾਮ ਰਾਜੇ ॥ ਹਰਿ ਨਾਮੁ ਸਾਲਾਹਹ ਦਿਨੁ ਰਾਤਿ ਏਹਾ ਆਸ ਆਧਾਰੋ ॥ ਹਮ ਮੂਰਖ ਕਿਛੂਅ ਨ ਜਾਣਹਾ ਕਿਵ ਪਾਵਹ ਪਾਰੋ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸ ਪਨਿਹਾਰੋ ॥੩॥
ਜਿਉ ਭਾਵੈ ਤਿਉ ਰਾਖਿ ਲੈ ਹਮ ਸਰਣਿ ਪ੍ਰਭ ਆਏ ਰਾਮ ਰਾਜੇ ॥ ਹਮ ਭੂਲਿ ਵਿਗਾੜਹ ਦਿਨਸੁ ਰਾਤਿ ਹਰਿ ਲਾਜ ਰਖਾਏ ॥ ਹਮ ਬਾਰਿਕ ਤੂੰ ਗੁਰੁ ਪਿਤਾ ਹੈ ਦੇ ਮਤਿ ਸਮਝਾਏ ॥ ਜਨੁ ਨਾਨਕੁ ਦਾਸੁ ਹਰਿ ਕਾਂਢਿਆ ਹਰਿ ਪੈਜ ਰਖਾਏ ॥੪॥੧੦॥੧੭॥
ਆਸਾ ਮਹਲਾ ੪ ॥
ਜਿਨ ਮਸਤਕਿ ਧੁਰਿ ਹਰਿ ਲਿਖਿਆ ਤਿਨਾ ਸਤਿਗੁਰੁ ਮਿਲਿਆ ਰਾਮ ਰਾਜੇ ॥ ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਘਟਿ ਬਲਿਆ ॥ ਹਰਿ ਲਧਾ ਰਤਨੁ ਪਦਾਰਥੋ ਫਿਰਿ ਬਹੁੜਿ ਨ ਚਲਿਆ ॥ ਜਨ ਨਾਨਕ ਨਾਮੁ ਆਰਾਧਿਆ ਆਰਾਧਿ ਹਰਿ ਮਿਲਿਆ ॥੧॥
ਜਿਨੀ ਐਸਾ ਹਰਿ ਨਾਮੁ ਨ ਚੇਤਿਓ ਸੇ ਕਾਹੇ ਜਗਿ ਆਏ ਰਾਮ ਰਾਜੇ ॥ ਇਹੁ ਮਾਣਸ ਜਨਮੁ ਦੁਲੰਭੁ ਹੈ ਨਾਮ ਬਿਨਾ ਬਿਰਥਾ ਸਭੁ ਜਾਏ ॥ ਹੁਣਿ ਵਤੈ ਹਰਿ ਨਾਮੁ ਨ ਬੀਜਿਓ ਅਗੈ ਭੁਖਾ ਕਿਆ ਖਾਏ ॥ ਮਨਮੁਖਾ ਨੋ ਫਿਰਿ ਜਨਮੁ ਹੈ ਨਾਨਕ ਹਰਿ ਭਾਏ ॥੨॥
ਤੂੰ ਹਰਿ ਤੇਰਾ ਸਭੁ ਕੋ ਸਭਿ ਤੁਧੁ ਉਪਾਏ ਰਾਮ ਰਾਜੇ ॥ ਕਿਛੁ ਹਾਥਿ ਕਿਸੈ ਦੈ ਕਿਛੁ ਨਾਹੀ ਸਭਿ ਚਲਹਿ ਚਲਾਏ ॥ ਜਿਨੑ ਤੂੰ ਮੇਲਹਿ ਪਿਆਰੇ ਸੇ ਤੁਧੁ ਮਿਲਹਿ ਜੋ ਹਰਿ ਮਨਿ ਭਾਏ ॥ ਜਨ ਨਾਨਕ ਸਤਿਗੁਰੁ ਭੇਟਿਆ ਹਰਿ ਨਾਮਿ ਤਰਾਏ ॥੩॥
ਕੋਈ ਗਾਵੈ ਰਾਗੀ ਨਾਦੀ ਬੇਦੀ ਬਹੁ ਭਾਤਿ ਕਰਿ ਨਹੀ ਹਰਿ ਹਰਿ ਭੀਜੈ ਰਾਮ ਰਾਜੇ ॥ ਜਿਨਾ ਅੰਤਰਿ ਕਪਟੁ ਵਿਕਾਰੁ ਹੈ ਤਿਨਾ ਰੋਇ ਕਿਆ ਕੀਜੈ ॥ ਹਰਿ ਕਰਤਾ ਸਭੁ ਕਿਛੁ ਜਾਣਦਾ ਸਿਰਿ ਰੋਗ ਹਥੁ ਦੀਜੈ ॥ ਜਿਨਾ ਨਾਨਕ ਗੁਰਮੁਖਿ ਹਿਰਦਾ ਸੁਧੁ ਹੈ ਹਰਿ ਭਗਤਿ ਹਰਿ ਲੀਜੈ ॥੪॥੧੧॥੧੮॥
ਆਸਾ ਮਹਲਾ ੪ ॥
ਜਿਨ ਅੰਤਰਿ ਹਰਿ ਹਰਿ ਪ੍ਰੀਤਿ ਹੈ ਤੇ ਜਨ ਸੁਘੜ ਸਿਆਣੇ ਰਾਮ ਰਾਜੇ ॥ ਜੇ ਬਾਹਰਹੁ ਭੁਲਿ ਚੁਕਿ ਬੋਲਦੇ ਭੀ ਖਰੇ ਹਰਿ ਭਾਣੇ ॥ ਹਰਿ ਸੰਤਾ ਨੋ ਹੋਰੁ ਥਾਉ ਨਾਹੀ ਹਰਿ ਮਾਣੁ ਨਿਮਾਣੇ ॥ ਜਨ ਨਾਨਕ ਨਾਮੁ ਦੀਬਾਣੁ ਹੈ ਹਰਿ ਤਾਣੁ ਸਤਾਣੇ ॥੧॥
ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ ॥ ਗੁਰਸਿਖੀਂ ਸੋ ਥਾਨੁ ਭਾਲਿਆ ਲੈ ਧੂਰਿ ਮੁਖਿ ਲਾਵਾ ॥ ਗੁਰਸਿਖਾ ਕੀ ਘਾਲ ਥਾਇ ਪਈ ਜਿਨ ਹਰਿ ਨਾਮੁ ਧਿਆਵਾ ॥ ਜਿਨੑ ਨਾਨਕੁ ਸਤਿਗੁਰੁ ਪੂਜਿਆ ਤਿਨ ਹਰਿ ਪੂਜ ਕਰਾਵਾ ॥੨॥
ਗੁਰਸਿਖਾ ਮਨਿ ਹਰਿ ਪ੍ਰੀਤਿ ਹੈ ਹਰਿ ਨਾਮ ਹਰਿ ਤੇਰੀ ਰਾਮ ਰਾਜੇ ॥

Ang 450

jan naanak kau har bakhasiaa har bhagat bha(n)ddaaraa ||2||
ham kiaa gun tere vithareh suaamee too(n) apar apaaro raam raaje ||
har naam saalaaheh dhin raat ehaa aas aadhaaro ||
ham moorakh kichhooa na jaanahaa kiv paaveh paaro ||
jan naanak har kaa dhaas hai har dhaas panihaaro ||3||
jiau bhaavai tiau raakh lai ham saran prabh aae raam raaje ||
ham bhool vigaaReh dhinas raat har laaj rakhaae ||
ham baarik too(n) gur pitaa hai dhe mat samajhaae ||
jan naanak dhaas har kaa(n)ddiaa har paij rakhaae ||4||10||17||
aasaa mahalaa chauthhaa ||
jin masatak dhur har likhiaa tinaa satigur miliaa raam raaje ||
agiaan a(n)dheraa kaTiaa gur giaan ghaT baliaa ||
har ladhaa ratan padhaaratho fir bahuR na chaliaa ||
jan naanak naam aaraadhiaa aaraadh har miliaa ||1||
jinee aaisaa har naam na chetio se kaahe jag aae raam raaje ||
eih maanas janam dhula(n)bh hai naam binaa birathaa sabh jaae ||
hun vatai har naam na beejio agai bhukhaa kiaa khaae ||
manmukhaa no fir janam hai naanak har bhaae ||2||
too(n) har teraa sabh ko sabh tudh upaae raam raaje ||
kichh haath kisai dhai kichh naahee sabh chaleh chalaae ||
jin(h) too(n) meleh piaare se tudh mileh jo har man bhaae ||
jan naanak satigur bheTiaa har naam taraae ||3||
koiee gaavai raagee naadhee bedhee bahu bhaat kar nahee har har bheejai raam raaje ||
jinaa a(n)tar kapaT vikaar hai tinaa roi kiaa keejai ||
har karataa sabh kichh jaanadhaa sir rog hath dheejai ||
jinaa naanak gurmukh hiradhaa sudh hai har bhagat har leejai ||4||11||18||
aasaa mahalaa chauthhaa ||
jin a(n)tar har har preet hai te jan sughaR siaane raam raaje ||
je baaharahu bhul chuk boladhe bhee khare har bhaane ||
har sa(n)taa no hor thaau naahee har maan nimaane ||
jan naanak naam dheebaan hai har taan sataane ||1||
jithai jai bahai meraa satiguroo so thaan suhaavaa raam raaje ||
gursikha(n)ee so thaan bhaaliaa lai dhoor mukh laavaa ||
gursikhaa kee ghaal thai piee jin har naam dhiaavaa ||
jin(h) naanak satigur poojiaa tin har pooj karaavaa ||2||
gursikhaa man har preet hai har naam har teree raam raaje ||