Sri Guru Granth Sahib

ਅੰਗ ੪੫੧

ਕਰਿ ਸੇਵਹਿ ਪੂਰਾ ਸਤਿਗੁਰੂ ਭੁਖ ਜਾਇ ਲਹਿ ਮੇਰੀ ॥ ਗੁਰਸਿਖਾ ਕੀ ਭੁਖ ਸਭ ਗਈ ਤਿਨ ਪਿਛੈ ਹੋਰ ਖਾਇ ਘਨੇਰੀ ॥ ਜਨ ਨਾਨਕ ਹਰਿ ਪੁੰਨੁ ਬੀਜਿਆ ਫਿਰਿ ਤੋਟਿ ਨ ਆਵੈ ਹਰਿ ਪੁੰਨ ਕੇਰੀ ॥੩॥
ਗੁਰਸਿਖਾ ਮਨਿ ਵਾਧਾਈਆ ਜਿਨ ਮੇਰਾ ਸਤਿਗੁਰੂ ਡਿਠਾ ਰਾਮ ਰਾਜੇ ॥ ਕੋਈ ਕਰਿ ਗਲ ਸੁਣਾਵੈ ਹਰਿ ਨਾਮ ਕੀ ਸੋ ਲਗੈ ਗੁਰਸਿਖਾ ਮਨਿ ਮਿਠਾ ॥ ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨੑਾ ਮੇਰਾ ਸਤਿਗੁਰੁ ਤੁਠਾ ॥ ਜਨ ਨਾਨਕੁ ਹਰਿ ਹਰਿ ਹੋਇਆ ਹਰਿ ਹਰਿ ਮਨਿ ਵੁਠਾ ॥੪॥੧੨॥੧੯॥
ਆਸਾ ਮਹਲਾ ੪ ॥
ਜਿਨੑਾ ਭੇਟਿਆ ਮੇਰਾ ਪੂਰਾ ਸਤਿਗੁਰੂ ਤਿਨ ਹਰਿ ਨਾਮੁ ਦ੍ਰਿੜਾਵੈ ਰਾਮ ਰਾਜੇ ॥ ਤਿਸ ਕੀ ਤ੍ਰਿਸਨਾ ਭੁਖ ਸਭ ਉਤਰੈ ਜੋ ਹਰਿ ਨਾਮੁ ਧਿਆਵੈ ॥ ਜੋ ਹਰਿ ਹਰਿ ਨਾਮੁ ਧਿਆਇਦੇ ਤਿਨੑ ਜਮੁ ਨੇੜਿ ਨ ਆਵੈ ॥ ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਨਿਤ ਜਪੈ ਹਰਿ ਨਾਮੁ ਹਰਿ ਨਾਮਿ ਤਰਾਵੈ ॥੧॥
ਜਿਨੀ ਗੁਰਮੁਖਿ ਨਾਮੁ ਧਿਆਇਆ ਤਿਨਾ ਫਿਰਿ ਬਿਘਨੁ ਨ ਹੋਈ ਰਾਮ ਰਾਜੇ ॥ ਜਿਨੀ ਸਤਿਗੁਰੁ ਪੁਰਖੁ ਮਨਾਇਆ ਤਿਨ ਪੂਜੇ ਸਭੁ ਕੋਈ ॥ ਜਿਨੑੀ ਸਤਿਗੁਰੁ ਪਿਆਰਾ ਸੇਵਿਆ ਤਿਨੑਾ ਸੁਖੁ ਸਦ ਹੋਈ ॥ ਜਿਨੑਾ ਨਾਨਕੁ ਸਤਿਗੁਰੁ ਭੇਟਿਆ ਤਿਨੑਾ ਮਿਲਿਆ ਹਰਿ ਸੋਈ ॥੨॥
ਜਿਨੑਾ ਅੰਤਰਿ ਗੁਰਮੁਖਿ ਪ੍ਰੀਤਿ ਹੈ ਤਿਨੑ ਹਰਿ ਰਖਣਹਾਰਾ ਰਾਮ ਰਾਜੇ ॥ ਤਿਨੑ ਕੀ ਨਿੰਦਾ ਕੋਈ ਕਿਆ ਕਰੇ ਜਿਨੑ ਹਰਿ ਨਾਮੁ ਪਿਆਰਾ ॥ ਜਿਨ ਹਰਿ ਸੇਤੀ ਮਨੁ ਮਾਨਿਆ ਸਭ ਦੁਸਟ ਝਖ ਮਾਰਾ ॥ ਜਨ ਨਾਨਕ ਨਾਮੁ ਧਿਆਇਆ ਹਰਿ ਰਖਣਹਾਰਾ ॥੩॥
ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥ ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥ ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥ ਜਨ ਨਾਨਕ ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥੪॥੧੩॥੨੦॥
ਆਸਾ ਮਹਲਾ ੪ ਛੰਤ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥ ਹਰਿ ਗੁਰੂ ਮਿਲਾਵਹੁ ਮੇਰੇ ਪਿਆਰੇ ਘਰਿ ਵਸੈ ਹਰੇ ॥ ਰੰਗਿ ਰਲੀਆ ਮਾਣਹੁ ਮੇਰੇ ਪਿਆਰੇ ਹਰਿ ਕਿਰਪਾ ਕਰੇ ॥ ਗੁਰੁ ਨਾਨਕੁ ਤੁਠਾ ਮੇਰੇ ਪਿਆਰੇ ਮੇਲੇ ਹਰੇ ॥੧॥
ਮੈ ਪ੍ਰੇਮੁ ਨ ਚਾਖਿਆ ਮੇਰੇ ਪਿਆਰੇ ਭਾਉ ਕਰੇ ॥ ਮਨਿ ਤ੍ਰਿਸਨਾ ਨ ਬੁਝੀ ਮੇਰੇ ਪਿਆਰੇ ਨਿਤ ਆਸ ਕਰੇ ॥ ਨਿਤ ਜੋਬਨੁ ਜਾਵੈ ਮੇਰੇ ਪਿਆਰੇ ਜਮੁ ਸਾਸ ਹਿਰੇ ॥ ਭਾਗ ਮਣੀ ਸੋਹਾਗਣਿ ਮੇਰੇ ਪਿਆਰੇ ਨਾਨਕ ਹਰਿ ਉਰਿ ਧਾਰੇ ॥੨॥

Ang 451

kar seveh pooraa satiguroo bhukh jai leh meree ||
gursikhaa kee bhukh sabh giee tin pichhai hor khai ghaneree ||
jan naanak har pu(n)n beejiaa fir toT na aavai har pu(n)n keree ||3||
gursikhaa man vaadhaieeaa jin meraa satiguroo ddiThaa raam raaje ||
koiee kar gal sunaavai har naam kee so lagai gursikhaa man miThaa ||
har dharageh gursikh painaie’eeh jin(h)aa meraa satigur tuThaa ||
jan naanak har har hoiaa har har man vuThaa ||4||12||19||
aasaa mahalaa chauthhaa ||
jin(h)aa bheTiaa meraa pooraa satiguroo tin har naam dhiraRaavai raam raaje ||
tis kee tirasanaa bhukh sabh utarai jo har naam dhiaavai ||
jo har har naam dhiaaidhe tin(h) jam neR na aavai ||
jan naanak kau har kirapaa kar nit japai har naam har naam taraavai ||1||
jinee gurmukh naam dhiaaiaa tinaa fir bighan na hoiee raam raaje ||
jinee satigur purakh manaiaa tin pooje sabh koiee ||
jin(h)ee satigur piaaraa seviaa tin(h)aa sukh sadh hoiee ||
jin(h)aa naanak satigur bheTiaa tin(h)aa miliaa har soiee ||2||
jin(h)aa a(n)tar gurmukh preet hai tin(h) har rakhanahaaraa raam raaje ||
tin(h) kee ni(n)dhaa koiee kiaa kare jin(h) har naam piaaraa ||
jin har setee man maaniaa sabh dhusaT jhakh maaraa ||
jan naanak naam dhiaaiaa har rakhanahaaraa ||3||
har jug jug bhagat upaiaa paij rakhadhaa aaiaa raam raaje ||
haranaakhas dhusaT har maariaa prahalaadh taraiaa ||
aha(n)kaareeaa ni(n)dhakaa piTh dhei naamadheau mukh laiaa ||
jan naanak aaisaa har seviaa a(n)t le chhaddaiaa ||4||13||20||
aasaa mahalaa chauthhaa chha(n)t ghar panjavaa
ikOankaar satigur prasaadh ||
mere man paradhesee ve piaare aau ghare ||
har guroo milaavahu mere piaare ghar vasai hare ||
ra(n)g raleeaa maanahu mere piaare har kirapaa kare ||
gur naanak tuThaa mere piaare mele hare ||1||
mai prem na chaakhiaa mere piaare bhaau kare ||
man tirasanaa na bujhee mere piaare nit aas kare ||
nit joban jaavai mere piaare jam saas hire ||
bhaag manee sohaagan mere piaare naanak har ur dhaare ||2||