ਪਿਰ ਰਤਿਅੜੇ ਮੈਡੇ ਲੋਇਣ ਮੇਰੇ ਪਿਆਰੇ ਚਾਤ੍ਰਿਕ ਬੂੰਦ ਜਿਵੈ ॥ ਮਨੁ ਸੀਤਲੁ ਹੋਆ ਮੇਰੇ ਪਿਆਰੇ ਹਰਿ ਬੂੰਦ ਪੀਵੈ ॥ ਤਨਿ ਬਿਰਹੁ ਜਗਾਵੈ ਮੇਰੇ ਪਿਆਰੇ ਨੀਦ ਨ ਪਵੈ ਕਿਵੈ ॥ ਹਰਿ ਸਜਣੁ ਲਧਾ ਮੇਰੇ ਪਿਆਰੇ ਨਾਨਕ ਗੁਰੂ ਲਿਵੈ ॥੩॥
ਚੜਿ ਚੇਤੁ ਬਸੰਤੁ ਮੇਰੇ ਪਿਆਰੇ ਭਲੀਅ ਰੁਤੇ ॥ ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ ॥ ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ ॥ ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥੪॥
ਹਰਿ ਕੀਆ ਕਥਾ ਕਹਾਣੀਆ ਮੇਰੇ ਪਿਆਰੇ ਸਤਿਗੁਰੂ ਸੁਣਾਈਆ ॥ ਗੁਰ ਵਿਟੜਿਅਹੁ ਹਉ ਘੋਲੀ ਮੇਰੇ ਪਿਆਰੇ ਜਿਨਿ ਹਰਿ ਮੇਲਾਈਆ ॥ ਸਭਿ ਆਸਾ ਹਰਿ ਪੂਰੀਆ ਮੇਰੇ ਪਿਆਰੇ ਮਨਿ ਚਿੰਦਿਅੜਾ ਫਲੁ ਪਾਇਆ ॥ ਹਰਿ ਤੁਠੜਾ ਮੇਰੇ ਪਿਆਰੇ ਜਨੁ ਨਾਨਕੁ ਨਾਮਿ ਸਮਾਇਆ ॥੫॥
ਪਿਆਰੇ ਹਰਿ ਬਿਨੁ ਪ੍ਰੇਮੁ ਨ ਖੇਲਸਾ ॥ ਕਿਉ ਪਾਈ ਗੁਰੁ ਜਿਤੁ ਲਗਿ ਪਿਆਰਾ ਦੇਖਸਾ ॥ ਹਰਿ ਦਾਤੜੇ ਮੇਲਿ ਗੁਰੂ ਮੁਖਿ ਗੁਰਮੁਖਿ ਮੇਲਸਾ ॥ ਗੁਰੁ ਨਾਨਕੁ ਪਾਇਆ ਮੇਰੇ ਪਿਆਰੇ ਧੁਰਿ ਮਸਤਕਿ ਲੇਖੁ ਸਾ ॥੬॥੧੪॥੨੧॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਮਹਲਾ ੫ ਛੰਤ ਘਰੁ ੧ ॥
ਅਨਦੋ ਅਨਦੁ ਘਣਾ ਮੈ ਸੋ ਪ੍ਰਭੁ ਡੀਠਾ ਰਾਮ ॥ ਚਾਖਿਅੜਾ ਚਾਖਿਅੜਾ ਮੈ ਹਰਿ ਰਸੁ ਮੀਠਾ ਰਾਮ ॥ ਹਰਿ ਰਸੁ ਮੀਠਾ ਮਨ ਮਹਿ ਵੂਠਾ ਸਤਿਗੁਰੁ ਤੂਠਾ ਸਹਜੁ ਭਇਆ ॥ ਗ੍ਰਿਹੁ ਵਸਿ ਆਇਆ ਮੰਗਲੁ ਗਾਇਆ ਪੰਚ ਦੁਸਟ ਓਇ ਭਾਗਿ ਗਇਆ ॥ ਸੀਤਲ ਆਘਾਣੇ ਅੰਮ੍ਰਿਤ ਬਾਣੇ ਸਾਜਨ ਸੰਤ ਬਸੀਠਾ ॥ ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਸੋ ਪ੍ਰਭੁ ਨੈਣੀ ਡੀਠਾ ॥੧॥
ਸੋਹਿਅੜੇ ਸੋਹਿਅੜੇ ਮੇਰੇ ਬੰਕ ਦੁਆਰੇ ਰਾਮ ॥ ਪਾਹੁਨੜੇ ਪਾਹੁਨੜੇ ਮੇਰੇ ਸੰਤ ਪਿਆਰੇ ਰਾਮ ॥ ਸੰਤ ਪਿਆਰੇ ਕਾਰਜ ਸਾਰੇ ਨਮਸਕਾਰ ਕਰਿ ਲਗੇ ਸੇਵਾ ॥ ਆਪੇ ਜਾਞੀ ਆਪੇ ਮਾਞੀ ਆਪਿ ਸੁਆਮੀ ਆਪਿ ਦੇਵਾ ॥ ਅਪਣਾ ਕਾਰਜੁ ਆਪਿ ਸਵਾਰੇ ਆਪੇ ਧਾਰਨ ਧਾਰੇ ॥ ਕਹੁ ਨਾਨਕ ਸਹੁ ਘਰ ਮਹਿ ਬੈਠਾ ਸੋਹੇ ਬੰਕ ਦੁਆਰੇ ॥੨॥
ਨਵ ਨਿਧੇ ਨਉ ਨਿਧੇ ਮੇਰੇ ਘਰ ਮਹਿ ਆਈ ਰਾਮ ॥ ਸਭੁ ਕਿਛੁ ਮੈ ਸਭੁ ਕਿਛੁ ਪਾਇਆ ਨਾਮੁ ਧਿਆਈ ਰਾਮ ॥ ਨਾਮੁ ਧਿਆਈ ਸਦਾ ਸਖਾਈ ਸਹਜ ਸੁਭਾਈ ਗੋਵਿੰਦਾ ॥ ਗਣਤ ਮਿਟਾਈ ਚੂਕੀ ਧਾਈ ਕਦੇ ਨ ਵਿਆਪੈ ਮਨ ਚਿੰਦਾ ॥ ਗੋਵਿੰਦ ਗਾਜੇ ਅਨਹਦ ਵਾਜੇ ਅਚਰਜ ਸੋਭ ਬਣਾਈ ॥ ਕਹੁ ਨਾਨਕ ਪਿਰੁ ਮੇਰੈ ਸੰਗੇ ਤਾ ਮੈ ਨਵ ਨਿਧਿ ਪਾਈ ॥੩॥
ਸਰਸਿਅੜੇ ਸਰਸਿਅੜੇ ਮੇਰੇ ਭਾਈ ਸਭ ਮੀਤਾ ਰਾਮ ॥
pir ratiaRe maidde loin mere piaare chaatirak boo(n)dh jivai ||
man seetal hoaa mere piaare har boo(n)dh peevai ||
tan birahu jagaavai mere piaare needh na pavai kivai ||
har sajan ladhaa mere piaare naanak guroo livai ||3||
chaR chet basa(n)t mere piaare bhaleea rute ||
pir baajhaRiahu mere piaare aa(n)gan dhooR lute ||
man aas uddeenee mere piaare dhui nain jute ||
gur naanak dhekh vigasee mere piaare jiau maat sute ||4||
har keeaa kathaa kahaaneeaa mere piaare satiguroo sunaieeaa ||
gur viTaRiahu hau gholee mere piaare jin har melaieeaa ||
sabh aasaa har pooreeaa mere piaare man chi(n)dhiaRaa fal paiaa ||
har tuThaRaa mere piaare jan naanak naam samaiaa ||5||
piaare har bin prem na khelasaa ||
kiau paiee gur jit lag piaaraa dhekhasaa ||
har dhaataRe mel guroo mukh gurmukh melasaa ||
gur naanak paiaa mere piaare dhur masatak lekh saa ||6||14||21||
ikOankaar satigur prasaadh ||
raag aasaa mahalaa panjavaa chha(n)t ghar pehilaa ||
anadho anadh ghanaa mai so prabh ddeeThaa raam ||
chaakhiaRaa chaakhiaRaa mai har ras meeThaa raam ||
har ras meeThaa man meh vooThaa satigur tooThaa sahaj bhiaa ||
girahu vas aaiaa ma(n)gal gaiaa pa(n)ch dhusaT oi bhaag giaa ||
seetal aaghaane a(n)mirat baane saajan sa(n)t baseeThaa ||
kahu naanak har siau man maaniaa so prabh nainee ddeeThaa ||1||
sohiaRe sohiaRe mere ba(n)k dhuaare raam ||
paahunaRe paahunaRe mere sa(n)t piaare raam ||
sa(n)t piaare kaaraj saare namasakaar kar lage sevaa ||
aape jaan(j)ee aape maan(j)ee aap suaamee aap dhevaa ||
apanaa kaaraj aap savaare aape dhaaran dhaare ||
kahu naanak sahu ghar meh baiThaa sohe ba(n)k dhuaare ||2||
nav nidhe nau nidhe mere ghar meh aaiee raam ||
sabh kichh mai sabh kichh paiaa naam dhiaaiee raam ||
naam dhiaaiee sadhaa sakhaiee sahaj subhaiee govi(n)dhaa ||
ganat miTaiee chookee dhaiee kadhe na viaapai man chi(n)dhaa ||
govi(n)dh gaaje anahadh vaaje acharaj sobh banaiee ||
kahu naanak pir merai sa(n)ge taa mai nav nidh paiee ||3||
sarasiaRe sarasiaRe mere bhaiee sabh meetaa raam ||