Sri Guru Granth Sahib

ਅੰਗ ੪੫੩

ਬਿਖਮੋ ਬਿਖਮੁ ਅਖਾੜਾ ਮੈ ਗੁਰ ਮਿਲਿ ਜੀਤਾ ਰਾਮ ॥ ਗੁਰ ਮਿਲਿ ਜੀਤਾ ਹਰਿ ਹਰਿ ਕੀਤਾ ਤੂਟੀ ਭੀਤਾ ਭਰਮ ਗੜਾ ॥ ਪਾਇਆ ਖਜਾਨਾ ਬਹੁਤੁ ਨਿਧਾਨਾ ਸਾਣਥ ਮੇਰੀ ਆਪਿ ਖੜਾ ॥ ਸੋਈ ਸੁਗਿਆਨਾ ਸੋ ਪਰਧਾਨਾ ਜੋ ਪ੍ਰਭਿ ਅਪਨਾ ਕੀਤਾ ॥ ਕਹੁ ਨਾਨਕ ਜਾਂ ਵਲਿ ਸੁਆਮੀ ਤਾ ਸਰਸੇ ਭਾਈ ਮੀਤਾ ॥੪॥੧॥
ਆਸਾ ਮਹਲਾ ੫ ॥
ਅਕਥਾ ਹਰਿ ਅਕਥ ਕਥਾ ਕਿਛੁ ਜਾਇ ਨ ਜਾਣੀ ਰਾਮ ॥ ਸੁਰਿ ਨਰ ਸੁਰਿ ਨਰ ਮੁਨਿ ਜਨ ਸਹਜਿ ਵਖਾਣੀ ਰਾਮ ॥ ਸਹਜੇ ਵਖਾਣੀ ਅਮਿਉ ਬਾਣੀ ਚਰਣ ਕਮਲ ਰੰਗੁ ਲਾਇਆ ॥ ਜਪਿ ਏਕੁ ਅਲਖੁ ਪ੍ਰਭੁ ਨਿਰੰਜਨੁ ਮਨ ਚਿੰਦਿਆ ਫਲੁ ਪਾਇਆ ॥ ਤਜਿ ਮਾਨੁ ਮੋਹੁ ਵਿਕਾਰੁ ਦੂਜਾ ਜੋਤੀ ਜੋਤਿ ਸਮਾਣੀ ॥ ਬਿਨਵੰਤਿ ਨਾਨਕ ਗੁਰ ਪ੍ਰਸਾਦੀ ਸਦਾ ਹਰਿ ਰੰਗੁ ਮਾਣੀ ॥੧॥
ਹਰਿ ਸੰਤਾ ਹਰਿ ਸੰਤ ਸਜਨ ਮੇਰੇ ਮੀਤ ਸਹਾਈ ਰਾਮ ॥ ਵਡਭਾਗੀ ਵਡਭਾਗੀ ਸਤਸੰਗਤਿ ਪਾਈ ਰਾਮ ॥ ਵਡਭਾਗੀ ਪਾਏ ਨਾਮੁ ਧਿਆਏ ਲਾਥੇ ਦੂਖ ਸੰਤਾਪੈ ॥ ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਆਪੁ ਮਿਟਾਇਆ ਆਪੈ ॥ ਕਰਿ ਕਿਰਪਾ ਮੇਲੇ ਪ੍ਰਭਿ ਅਪੁਨੈ ਵਿਛੁੜਿ ਕਤਹਿ ਨ ਜਾਈ ॥ ਬਿਨਵੰਤਿ ਨਾਨਕ ਦਾਸੁ ਤੇਰਾ ਸਦਾ ਹਰਿ ਸਰਣਾਈ ॥੨॥
ਹਰਿ ਦਰੇ ਹਰਿ ਦਰਿ ਸੋਹਨਿ ਤੇਰੇ ਭਗਤ ਪਿਆਰੇ ਰਾਮ ॥ ਵਾਰੀ ਤਿਨ ਵਾਰੀ ਜਾਵਾ ਸਦ ਬਲਿਹਾਰੇ ਰਾਮ ॥ ਸਦ ਬਲਿਹਾਰੇ ਕਰਿ ਨਮਸਕਾਰੇ ਜਿਨ ਭੇਟਤ ਪ੍ਰਭੁ ਜਾਤਾ ॥ ਘਟਿ ਘਟਿ ਰਵਿ ਰਹਿਆ ਸਭ ਥਾਈ ਪੂਰਨ ਪੁਰਖੁ ਬਿਧਾਤਾ ॥ ਗੁਰੁ ਪੂਰਾ ਪਾਇਆ ਨਾਮੁ ਧਿਆਇਆ ਜੂਐ ਜਨਮੁ ਨ ਹਾਰੇ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਾਖੁ ਕਿਰਪਾ ਧਾਰੇ ॥੩॥
ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ ॥ ਤੇਰੇ ਚਰਣਾ ਤੇਰੇ ਚਰਣ ਧੂੜਿ ਵਡਭਾਗੀ ਪਾਵਾ ਰਾਮ ॥ ਹਰਿ ਧੂੜੀ ਨੑਾਈਐ ਮੈਲੁ ਗਵਾਈਐ ਜਨਮ ਮਰਣ ਦੁਖ ਲਾਥੇ ॥ ਅੰਤਰਿ ਬਾਹਰਿ ਸਦਾ ਹਦੂਰੇ ਪਰਮੇਸਰੁ ਪ੍ਰਭੁ ਸਾਥੇ ॥ ਮਿਟੇ ਦੂਖ ਕਲਿਆਣ ਕੀਰਤਨ ਬਹੁੜਿ ਜੋਨਿ ਨ ਪਾਵਾ ॥ ਬਿਨਵੰਤਿ ਨਾਨਕ ਗੁਰ ਸਰਣਿ ਤਰੀਐ ਆਪਣੇ ਪ੍ਰਭ ਭਾਵਾ ॥੪॥੨॥
ਆਸਾ ਛੰਤ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥

Ang 453

bikhamo bikham akhaaRaa mai gur mil jeetaa raam ||
gur mil jeetaa har har keetaa tooTee bheetaa bharam gaRaa ||
paiaa khajaanaa bahut nidhaanaa saanath meree aap khaRaa ||
soiee sugiaanaa so paradhaanaa jo prabh apanaa keetaa ||
kahu naanak jaa(n) val suaamee taa sarase bhaiee meetaa ||4||1||
aasaa mahalaa panjavaa ||
akathaa har akath kathaa kichh jai na jaanee raam ||
sur nar sur nar mun jan sahaj vakhaanee raam ||
sahaje vakhaanee amiau baanee charan kamal ra(n)g laiaa ||
jap ek alakh prabh nira(n)jan man chi(n)dhiaa fal paiaa ||
taj maan moh vikaar dhoojaa jotee jot samaanee ||
binava(n)t naanak gur prasaadhee sadhaa har ra(n)g maanee ||1||
har sa(n)taa har sa(n)t sajan mere meet sahaiee raam ||
vaddabhaagee vaddabhaagee satasa(n)gat paiee raam ||
vaddabhaagee paae naam dhiaae laathe dhookh sa(n)taapai ||
gur charanee laage bhram bhau bhaage aap miTaiaa aapai ||
kar kirapaa mele prabh apunai vichhuR kateh na jaiee ||
binava(n)t naanak dhaas teraa sadhaa har saranaiee ||2||
har dhare har dhar sohan tere bhagat piaare raam ||
vaaree tin vaaree jaavaa sadh balihaare raam ||
sadh balihaare kar namasakaare jin bheTat prabh jaataa ||
ghaT ghaT rav rahiaa sabh thaiee pooran purakh bidhaataa ||
gur pooraa paiaa naam dhiaaiaa jooaai janam na haare ||
binava(n)t naanak saran teree raakh kirapaa dhaare ||3||
bea(n)taa bea(n)t gun tere ketak gaavaa raam ||
tere charanaa tere charan dhooR vaddabhaagee paavaa raam ||
har dhooRee n(h)aieeaai mail gavaieeaai janam maran dhukh laathe ||
a(n)tar baahar sadhaa hadhoore paramesar prabh saathe ||
miTe dhookh kaliaan keeratan bahuR jon na paavaa ||
binava(n)t naanak gur saran tareeaai aapane prabh bhaavaa ||4||2||
aasaa chha(n)t mahalaa panjavaa ghar chauthhaa
ikOankaar satigur prasaadh ||
har charan kamal man bedhiaa kichh aan na meeThaa raam raaje ||
mil sa(n)tasa(n)gat aaraadhiaa har ghaT ghaTe ddeeThaa raam raaje ||
har ghaT ghaTe ddeeThaa a(n)mrituo vooThaa janam maran dhukh naaThe ||
gun nidh gaiaa sabh dhookh miTaiaa haumai binasee gaaThe ||