ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥
ਜਿਉ ਰਾਤੀ ਜਲਿ ਮਾਛੁਲੀ ਤਿਉ ਰਾਮ ਰਸਿ ਮਾਤੇ ਰਾਮ ਰਾਜੇ ॥ ਗੁਰ ਪੂਰੈ ਉਪਦੇਸਿਆ ਜੀਵਨ ਗਤਿ ਭਾਤੇ ਰਾਮ ਰਾਜੇ ॥ ਜੀਵਨ ਗਤਿ ਸੁਆਮੀ ਅੰਤਰਜਾਮੀ ਆਪਿ ਲੀਏ ਲੜਿ ਲਾਏ ॥ ਹਰਿ ਰਤਨ ਪਦਾਰਥੋ ਪਰਗਟੋ ਪੂਰਨੋ ਛੋਡਿ ਨ ਕਤਹੂ ਜਾਏ ॥ ਪ੍ਰਭੁ ਸੁਘਰੁ ਸਰੂਪੁ ਸੁਜਾਨੁ ਸੁਆਮੀ ਤਾ ਕੀ ਮਿਟੈ ਨ ਦਾਤੇ ॥ ਜਲ ਸੰਗਿ ਰਾਤੀ ਮਾਛੁਲੀ ਨਾਨਕ ਹਰਿ ਮਾਤੇ ॥੨॥
ਚਾਤ੍ਰਿਕੁ ਜਾਚੈ ਬੂੰਦ ਜਿਉ ਹਰਿ ਪ੍ਰਾਨ ਅਧਾਰਾ ਰਾਮ ਰਾਜੇ ॥ ਮਾਲੁ ਖਜੀਨਾ ਸੁਤ ਭ੍ਰਾਤ ਮੀਤ ਸਭਹੂੰ ਤੇ ਪਿਆਰਾ ਰਾਮ ਰਾਜੇ ॥ ਸਭਹੂੰ ਤੇ ਪਿਆਰਾ ਪੁਰਖੁ ਨਿਰਾਰਾ ਤਾ ਕੀ ਗਤਿ ਨਹੀ ਜਾਣੀਐ ॥ ਹਰਿ ਸਾਸਿ ਗਿਰਾਸਿ ਨ ਬਿਸਰੈ ਕਬਹੂੰ ਗੁਰ ਸਬਦੀ ਰੰਗੁ ਮਾਣੀਐ ॥ ਪ੍ਰਭੁ ਪੁਰਖੁ ਜਗਜੀਵਨੋ ਸੰਤ ਰਸੁ ਪੀਵਨੋ ਜਪਿ ਭਰਮ ਮੋਹ ਦੁਖ ਡਾਰਾ ॥ ਚਾਤ੍ਰਿਕੁ ਜਾਚੈ ਬੂੰਦ ਜਿਉ ਨਾਨਕ ਹਰਿ ਪਿਆਰਾ ॥੩॥
ਮਿਲੇ ਨਰਾਇਣ ਆਪਣੇ ਮਾਨੋਰਥੋ ਪੂਰਾ ਰਾਮ ਰਾਜੇ ॥ ਢਾਠੀ ਭੀਤਿ ਭਰੰਮ ਕੀ ਭੇਟਤ ਗੁਰੁ ਸੂਰਾ ਰਾਮ ਰਾਜੇ ॥ ਪੂਰਨ ਗੁਰ ਪਾਏ ਪੁਰਬਿ ਲਿਖਾਏ ਸਭ ਨਿਧਿ ਦੀਨ ਦਇਆਲਾ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਸੁੰਦਰ ਗੁਰ ਗੋਪਾਲਾ ॥ ਸੂਖ ਸਹਜ ਆਨੰਦ ਘਨੇਰੇ ਪਤਿਤ ਪਾਵਨ ਸਾਧੂ ਧੂਰਾ ॥ ਹਰਿ ਮਿਲੇ ਨਰਾਇਣ ਨਾਨਕਾ ਮਾਨੋਰਥੋੁ ਪੂਰਾ ॥੪॥੧॥੩॥
ਆਸਾ ਮਹਲਾ ੫ ਛੰਤ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਸਲੋਕੁ ॥
ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥ ਨਾਨਕ ਪ੍ਰੀਤਿ ਲਗੀ ਤਿਨੑ ਰਾਮ ਸਿਉ ਭੇਟਤ ਸਾਧ ਸੰਗਾਤ ॥੧॥
ਛੰਤੁ ॥
ਜਲ ਦੁਧ ਨਿਆਈ ਰੀਤਿ ਅਬ ਦੁਧ ਆਚ ਨਹੀ ਮਨ ਐਸੀ ਪ੍ਰੀਤਿ ਹਰੇ ॥ ਅਬ ਉਰਝਿਓ ਅਲਿ ਕਮਲੇਹ ਬਾਸਨ ਮਾਹਿ ਮਗਨ ਇਕੁ ਖਿਨੁ ਭੀ ਨਾਹਿ ਟਰੈ ॥ ਖਿਨੁ ਨਾਹਿ ਟਰੀਐ ਪ੍ਰੀਤਿ ਹਰੀਐ ਸੀਗਾਰ ਹਭਿ ਰਸ ਅਰਪੀਐ ॥ ਜਹ ਦੂਖੁ ਸੁਣੀਐ ਜਮ ਪੰਥੁ ਭਣੀਐ ਤਹ ਸਾਧਸੰਗਿ ਨ ਡਰਪੀਐ ॥ ਕਰਿ ਕੀਰਤਿ ਗੋਵਿੰਦ ਗੁਣੀਐ ਸਗਲ ਪ੍ਰਾਛਤ ਦੁਖ ਹਰੇ ॥ ਕਹੁ ਨਾਨਕ ਛੰਤ ਗੋਵਿੰਦ ਹਰਿ ਕੇ ਮਨ ਹਰਿ ਸਿਉ ਨੇਹੁ ਕਰੇਹੁ ਐਸੀ ਮਨ ਪ੍ਰੀਤਿ ਹਰੇ ॥੧॥
ਜੈਸੀ ਮਛੁਲੀ ਨੀਰ ਇਕੁ ਖਿਨੁ ਭੀ ਨਾ ਧੀਰੇ ਮਨ ਐਸਾ ਨੇਹੁ ਕਰੇਹੁ ॥
priau sahaj subhaiee chhodd na jaiee man laagaa ra(n)g majeeThaa ||
har naanak bedhe charan kamal kichh aan na meeThaa ||1||
jiau raatee jal maachhulee tiau raam ras maate raam raaje ||
gur poorai upadhesiaa jeevan gat bhaate raam raaje ||
jeevan gat suaamee a(n)tarajaamee aap le’ee laR laae ||
har ratan padhaaratho paragaTo poorano chhodd na katahoo jaae ||
prabh sughar saroop sujaan suaamee taa kee miTai na dhaate ||
jal sa(n)g raatee maachhulee naanak har maate ||2||
chaatirak jaachai boo(n)dh jiau har praan adhaaraa raam raaje ||
maal khajeenaa sut bhraat meet sabhahoo(n) te piaaraa raam raaje ||
sabhahoo(n) te piaaraa purakh niraaraa taa kee gat nahee jaaneeaai ||
har saas giraas na bisarai kabahoo(n) gur sabadhee ra(n)g maaneeaai ||
prabh purakh jagajeevano sa(n)t ras peevano jap bharam moh dhukh ddaaraa ||
chaatirak jaachai boo(n)dh jiau naanak har piaaraa ||3||
mile narain aapane maanoratho pooraa raam raaje ||
ddaaThee bheet bhara(n)m kee bheTat gur sooraa raam raaje ||
pooran gur paae purab likhaae sabh nidh dheen dhiaalaa ||
aadh madh a(n)t prabh soiee su(n)dhar gur gopaalaa ||
sookh sahaj aana(n)dh ghanere patit paavan saadhoo dhooraa ||
har mile narain naanakaa maanorathuo pooraa ||4||1||3||
aasaa mahalaa panjavaa chha(n)t ghar chhayvaa
ikOankaar satigur prasaadh ||
salok ||
jaa kau bhe kirapaal prabh har har seiee japaat ||
naanak preet lagee tin(h) raam siau bheTat saadh sa(n)gaat ||1||
chha(n)t ||
jal dhudh niaaiee reet ab dhudh aach nahee man aaisee preet hare ||
ab urajhio al kamaleh baasan maeh magan ik khin bhee naeh Tarai ||
khin naeh Tareeaai preet hareeaai seegaar habh ras arapeeaai ||
jeh dhookh suneeaai jam pa(n)th bhaneeaai teh saadhasa(n)g na ddarapeeaai ||
kar keerat govi(n)dh guneeaai sagal praachhat dhukh hare ||
kahu naanak chha(n)t govi(n)dh har ke man har siau neh kareh aaisee man preet hare ||1||
jaisee machhulee neer ik khin bhee naa dheere man aaisaa neh kareh ||