Sri Guru Granth Sahib

ਅੰਗ ੪੫੫

ਜੈਸੀ ਚਾਤ੍ਰਿਕ ਪਿਆਸ ਖਿਨੁ ਖਿਨੁ ਬੂੰਦ ਚਵੈ ਬਰਸੁ ਸੁਹਾਵੇ ਮੇਹੁ ॥ ਹਰਿ ਪ੍ਰੀਤਿ ਕਰੀਜੈ ਇਹੁ ਮਨੁ ਦੀਜੈ ਅਤਿ ਲਾਈਐ ਚਿਤੁ ਮੁਰਾਰੀ ॥ ਮਾਨੁ ਨ ਕੀਜੈ ਸਰਣਿ ਪਰੀਜੈ ਦਰਸਨ ਕਉ ਬਲਿਹਾਰੀ ॥ ਗੁਰ ਸੁਪ੍ਰਸੰਨੇ ਮਿਲੁ ਨਾਹ ਵਿਛੁੰਨੇ ਧਨ ਦੇਦੀ ਸਾਚੁ ਸਨੇਹਾ ॥ ਕਹੁ ਨਾਨਕ ਛੰਤ ਅਨੰਤ ਠਾਕੁਰ ਕੇ ਹਰਿ ਸਿਉ ਕੀਜੈ ਨੇਹਾ ਮਨ ਐਸਾ ਨੇਹੁ ਕਰੇਹੁ ॥੨॥
ਚਕਵੀ ਸੂਰ ਸਨੇਹੁ ਚਿਤਵੈ ਆਸ ਘਣੀ ਕਦਿ ਦਿਨੀਅਰੁ ਦੇਖੀਐ ॥ ਕੋਕਿਲ ਅੰਬ ਪਰੀਤਿ ਚਵੈ ਸੁਹਾਵੀਆ ਮਨ ਹਰਿ ਰੰਗੁ ਕੀਜੀਐ ॥ ਹਰਿ ਪ੍ਰੀਤਿ ਕਰੀਜੈ ਮਾਨੁ ਨ ਕੀਜੈ ਇਕ ਰਾਤੀ ਕੇ ਹਭਿ ਪਾਹੁਣਿਆ ॥ ਅਬ ਕਿਆ ਰੰਗੁ ਲਾਇਓ ਮੋਹੁ ਰਚਾਇਓ ਨਾਗੇ ਆਵਣ ਜਾਵਣਿਆ ॥ ਥਿਰੁ ਸਾਧੂ ਸਰਣੀ ਪੜੀਐ ਚਰਣੀ ਅਬ ਟੂਟਸਿ ਮੋਹੁ ਜੁ ਕਿਤੀਐ ॥ ਕਹੁ ਨਾਨਕ ਛੰਤ ਦਇਆਲ ਪੁਰਖ ਕੇ ਮਨ ਹਰਿ ਲਾਇ ਪਰੀਤਿ ਕਬ ਦਿਨੀਅਰੁ ਦੇਖੀਐ ॥੩॥
ਨਿਸਿ ਕੁਰੰਕ ਜੈਸੇ ਨਾਦ ਸੁਣਿ ਸ੍ਰਵਣੀ ਹੀਉ ਡਿਵੈ ਮਨ ਐਸੀ ਪ੍ਰੀਤਿ ਕੀਜੈ ॥ ਜੈਸੀ ਤਰੁਣਿ ਭਤਾਰ ਉਰਝੀ ਪਿਰਹਿ ਸਿਵੈ ਇਹੁ ਮਨੁ ਲਾਲ ਦੀਜੈ ॥ ਮਨੁ ਲਾਲਹਿ ਦੀਜੈ ਭੋਗ ਕਰੀਜੈ ਹਭਿ ਖੁਸੀਆ ਰੰਗ ਮਾਣੇ ॥ ਪਿਰੁ ਅਪਨਾ ਪਾਇਆ ਰੰਗੁ ਲਾਲੁ ਬਣਾਇਆ ਅਤਿ ਮਿਲਿਓ ਮਿਤ੍ਰ ਚਿਰਾਣੇ ॥ ਗੁਰੁ ਥੀਆ ਸਾਖੀ ਤਾ ਡਿਠਮੁ ਆਖੀ ਪਿਰ ਜੇਹਾ ਅਵਰੁ ਨ ਦੀਸੈ ॥ ਕਹੁ ਨਾਨਕ ਛੰਤ ਦਇਆਲ ਮੋਹਨ ਕੇ ਮਨ ਹਰਿ ਚਰਣ ਗਹੀਜੈ ਐਸੀ ਮਨ ਪ੍ਰੀਤਿ ਕੀਜੈ ॥੪॥੧॥੪॥
ਆਸਾ ਮਹਲਾ ੫ ॥
ਸਲੋਕੁ ॥
ਬਨੁ ਬਨੁ ਫਿਰਤੀ ਖੋਜਤੀ ਹਾਰੀ ਬਹੁ ਅਵਗਾਹਿ ॥ ਨਾਨਕ ਭੇਟੇ ਸਾਧ ਜਬ ਹਰਿ ਪਾਇਆ ਮਨ ਮਾਹਿ ॥੧॥
ਛੰਤ ॥
ਜਾ ਕਉ ਖੋਜਹਿ ਅਸੰਖ ਮੁਨੀ ਅਨੇਕ ਤਪੇ ॥ ਬ੍ਰਹਮੇ ਕੋਟਿ ਅਰਾਧਹਿ ਗਿਆਨੀ ਜਾਪ ਜਪੇ ॥ ਜਪ ਤਾਪ ਸੰਜਮ ਕਿਰਿਆ ਪੂਜਾ ਅਨਿਕ ਸੋਧਨ ਬੰਦਨਾ ॥ ਕਰਿ ਗਵਨੁ ਬਸੁਧਾ ਤੀਰਥਹ ਮਜਨੁ ਮਿਲਨ ਕਉ ਨਿਰੰਜਨਾ ॥ ਮਾਨੁਖ ਬਨੁ ਤਿਨੁ ਪਸੂ ਪੰਖੀ ਸਗਲ ਤੁਝਹਿ ਅਰਾਧਤੇ ॥ ਦਇਆਲ ਲਾਲ ਗੋਬਿੰਦ ਨਾਨਕ ਮਿਲੁ ਸਾਧਸੰਗਤਿ ਹੋਇ ਗਤੇ ॥੧॥
ਕੋਟਿ ਬਿਸਨ ਅਵਤਾਰ ਸੰਕਰ ਜਟਾਧਾਰ ॥ ਚਾਹਹਿ ਤੁਝਹਿ ਦਇਆਰ ਮਨਿ ਤਨਿ ਰੁਚ ਅਪਾਰ ॥ ਅਪਾਰ ਅਗਮ ਗੋਬਿੰਦ ਠਾਕੁਰ ਸਗਲ ਪੂਰਕ ਪ੍ਰਭ ਧਨੀ ॥ ਸੁਰ ਸਿਧ ਗਣ ਗੰਧਰਬ ਧਿਆਵਹਿ ਜਖ ਕਿੰਨਰ ਗੁਣ ਭਨੀ ॥ ਕੋਟਿ ਇੰਦ੍ਰ ਅਨੇਕ ਦੇਵਾ ਜਪਤ ਸੁਆਮੀ ਜੈ ਜੈ ਕਾਰ ॥ ਅਨਾਥ ਨਾਥ ਦਇਆਲ ਨਾਨਕ ਸਾਧਸੰਗਤਿ ਮਿਲਿ ਉਧਾਰ ॥੨॥
ਕੋਟਿ ਦੇਵੀ ਜਾ ਕਉ ਸੇਵਹਿ ਲਖਿਮੀ ਅਨਿਕ ਭਾਤਿ ॥

Ang 455

jaisee chaatirak piaas khin khin boo(n)dh chavai baras suhaave meh ||
har preet kareejai ih man dheejai at laieeaai chit muraaree ||
maan na keejai saran pareejai dharasan kau balihaaree ||
gur suprasa(n)ne mil naeh vichhu(n)ne dhan dhedhee saach sanehaa ||
kahu naanak chha(n)t ana(n)t Thaakur ke har siau keejai nehaa man aaisaa neh kareh ||2||
chakavee soor saneh chitavai aas ghanee kadh dhineear dhekheeaai ||
kokil a(n)b pareet chavai suhaaveeaa man har ra(n)g keejeeaai ||
har preet kareejai maan na keejai ik raatee ke habh paahuniaa ||
ab kiaa ra(n)g laio moh rachaio naage aavan jaavaniaa ||
thir saadhoo saranee paReeaai charanee ab TooTas mohu ju kiteeaai ||
kahu naanak chha(n)t dhiaal purakh ke man har lai pareet kab dhineear dhekheeaai ||3||
nis kura(n)k jaise naadh sun sravanee heeau ddivai man aaisee preet keejai ||
jaisee tarun bhataar urajhee pireh sivai ih man laal dheejai ||
man laaleh dheejai bhog kareejai habh khuseeaa ra(n)g maane ||
pir apanaa paiaa ra(n)g laal banaiaa at milio mitr chiraane ||
gur theeaa saakhee taa ddiTham aakhee pir jehaa avar na dheesai ||
kahu naanak chha(n)t dhiaal mohan ke man har charan gaheejai aaisee man preet keejai ||4||1||4||
aasaa mahalaa panjavaa ||
salok ||
ban ban firatee khojatee haaree bahu avagaeh ||
naanak bheTe saadh jab har paiaa man maeh ||1||
chha(n)t ||
jaa kau khojeh asa(n)kh munee anek tape ||
brahame koT araadheh giaanee jaap jape ||
jap taap sa(n)jam kiriaa poojaa anik sodhan ba(n)dhanaa ||
kar gavan basudhaa teeratheh majan milan kau nira(n)janaa ||
maanukh ban tin pasoo pa(n)khee sagal tujheh araadhate ||
dhiaal laal gobi(n)dh naanak mil saadhasa(n)gat hoi gate ||1||
koT bisan avataar sa(n)kar jaTaadhaar ||
chaaheh tujheh dhiaar man tan ruch apaar ||
apaar agam gobi(n)dh Thaakur sagal poorak prabh dhanee ||
sur sidh gan ga(n)dharab dhiaaveh jakh ki(n)nar gun bhanee ||
koT i(n)dhr anek dhevaa japat suaamee jai jai kaar ||
anaath naath dhiaal naanak saadhasa(n)gat mil udhaar ||2||
koT dhevee jaa kau seveh lakhimee anik bhaat ||