Sri Guru Granth Sahib

ਅੰਗ ੪੫੭

ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥ ਨਾਨਕੁ ਪਇਅੰਪੈ ਚਰਣ ਜੰਪੈ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥੪॥੩॥੬॥
ਆਸਾ ਮਹਲਾ ੫ ॥
ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥ ਜਾ ਕੈ ਗ੍ਰਿਹਿ ਹਰਿ ਨਾਹੁ ਸੁ ਸਦ ਹੀ ਰਾਵਏ ॥ ਅਵਿਨਾਸੀ ਅਵਿਗਤੁ ਸੋ ਪ੍ਰਭੁ ਸਦਾ ਨਵਤਨੁ ਨਿਰਮਲਾ ॥ ਨਹ ਦੂਰਿ ਸਦਾ ਹਦੂਰਿ ਠਾਕੁਰੁ ਦਹ ਦਿਸ ਪੂਰਨੁ ਸਦ ਸਦਾ ॥ ਪ੍ਰਾਨਪਤਿ ਗਤਿ ਮਤਿ ਜਾ ਤੇ ਪ੍ਰਿਅ ਪ੍ਰੀਤਿ ਪ੍ਰੀਤਮੁ ਭਾਵਏ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥੧॥
ਜਾ ਕਉ ਰਾਮ ਭਤਾਰੁ ਤਾ ਕੈ ਅਨਦੁ ਘਣਾ ॥ ਸੁਖਵੰਤੀ ਸਾ ਨਾਰਿ ਸੋਭਾ ਪੂਰਿ ਬਣਾ ॥ ਮਾਣੁ ਮਹਤੁ ਕਲਿਆਣੁ ਹਰਿ ਜਸੁ ਸੰਗਿ ਸੁਰਜਨੁ ਸੋ ਪ੍ਰਭੂ ॥ ਸਰਬ ਸਿਧਿ ਨਵ ਨਿਧਿ ਤਿਤੁ ਗ੍ਰਿਹਿ ਨਹੀ ਊਨਾ ਸਭੁ ਕਛੂ ॥ ਮਧੁਰ ਬਾਨੀ ਪਿਰਹਿ ਮਾਨੀ ਥਿਰੁ ਸੋਹਾਗੁ ਤਾ ਕਾ ਬਣਾ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੋ ਰਾਮੁ ਭਤਾਰੁ ਤਾ ਕੈ ਅਨਦੁ ਘਣਾ ॥੨॥
ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥ ਪੀਸਉ ਚਰਣ ਪਖਾਰਿ ਆਪੁ ਤਿਆਗੀਐ ॥ ਤਜਿ ਆਪੁ ਮਿਟੈ ਸੰਤਾਪੁ ਆਪੁ ਨਹ ਜਾਣਾਈਐ ॥ ਸਰਣਿ ਗਹੀਜੈ ਮਾਨਿ ਲੀਜੈ ਕਰੇ ਸੋ ਸੁਖੁ ਪਾਈਐ ॥ ਕਰਿ ਦਾਸ ਦਾਸੀ ਤਜਿ ਉਦਾਸੀ ਕਰ ਜੋੜਿ ਦਿਨੁ ਰੈਣਿ ਜਾਗੀਐ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥੩॥
ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥ ਤਾ ਕੀ ਪੂਰਨ ਆਸ ਜਿਨੑ ਸਾਧਸੰਗੁ ਪਾਇਆ ॥ ਸਾਧਸੰਗਿ ਹਰਿ ਕੈ ਰੰਗਿ ਗੋਬਿੰਦ ਸਿਮਰਣ ਲਾਗਿਆ ॥ ਭਰਮੁ ਮੋਹੁ ਵਿਕਾਰੁ ਦੂਜਾ ਸਗਲ ਤਿਨਹਿ ਤਿਆਗਿਆ ॥ ਮਨਿ ਸਾਂਤਿ ਸਹਜੁ ਸੁਭਾਉ ਵੂਠਾ ਅਨਦ ਮੰਗਲ ਗੁਣ ਗਾਇਆ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥੪॥੪॥੭॥
ਆਸਾ ਮਹਲਾ ੫ ॥
ਸਲੋਕੁ ॥
ਹਰਿ ਹਰਿ ਨਾਮੁ ਜਪੰਤਿਆ ਕਛੁ ਨ ਕਹੈ ਜਮਕਾਲੁ ॥ ਨਾਨਕ ਮਨੁ ਤਨੁ ਸੁਖੀ ਹੋਇ ਅੰਤੇ ਮਿਲੈ ਗੋਪਾਲੁ ॥੧॥
ਛੰਤ ॥
ਮਿਲਉ ਸੰਤਨ ਕੈ ਸੰਗਿ ਮੋਹਿ ਉਧਾਰਿ ਲੇਹੁ ॥ ਬਿਨਉ ਕਰਉ ਕਰ ਜੋੜਿ ਹਰਿ ਹਰਿ ਨਾਮੁ ਦੇਹੁ ॥ ਹਰਿ ਨਾਮੁ ਮਾਗਉ ਚਰਣ ਲਾਗਉ ਮਾਨੁ ਤਿਆਗਉ ਤੁਮ੍ਹ੍ਹ ਦਇਆ ॥ ਕਤਹੂੰ ਨ ਧਾਵਉ ਸਰਣਿ ਪਾਵਉ ਕਰੁਣਾ ਮੈ ਪ੍ਰਭ ਕਰਿ ਮਇਆ ॥ ਸਮਰਥ ਅਗਥ ਅਪਾਰ ਨਿਰਮਲ ਸੁਣਹੁ ਸੁਆਮੀ ਬਿਨਉ ਏਹੁ ॥ ਕਰ ਜੋੜਿ ਨਾਨਕ ਦਾਨੁ ਮਾਗੈ ਜਨਮ ਮਰਣ ਨਿਵਾਰਿ ਲੇਹੁ ॥੧॥

Ang 457

chamatakaar pragaas dheh dhis ek teh dhirasaTaiaa ||
naanak pia(n)pai charan ja(n)pai bhagat vachhal har biradh aap banaiaa ||4||3||6||
aasaa mahalaa panjavaa ||
thir sa(n)tan sohaag marai na jaave ||
jaa kai gireh har naahu su sadh hee raave ||
avinaasee avigat so prabh sadhaa navatan niramalaa ||
neh dhoor sadhaa hadhoor Thaakur dheh dhis pooran sadh sadhaa ||
praanapat gat mat jaa te pria preet preetam bhaave ||
naanak vakhaanai gur bachan jaanai thir sa(n)tan sohaag marai na jaave ||1||
jaa kau raam bhataar taa kai anadh ghanaa ||
sukhava(n)tee saa naar sobhaa poor banaa ||
maan mahat kaliaan har jas sa(n)g surajan so prabhoo ||
sarab sidh nav nidh tit gireh nahee uoonaa sabh kachhoo ||
madhur baanee pireh maanee thir sohaag taa kaa banaa ||
naanak vakhaanai gur bachan jaanai jaa ko raam bhataar taa kai anadh ghanaa ||2||
aau sakhee sa(n)t paas sevaa laageeaai ||
peesau charan pakhaar aap tiaageeaai ||
taj aap miTai sa(n)taap aap neh jaanaieeaai ||
saran gaheejai maan leejai kare so sukh paieeaai ||
kar dhaas dhaasee taj udhaasee kar joR dhin rain jaageeaai ||
naanak vakhaanai gur bachan jaanai aau sakhee sa(n)t paas sevaa laageeaai ||3||
jaa kai masatak bhaag s sevaa laiaa ||
taa kee pooran aas jin(h) saadhasa(n)g paiaa ||
saadhasa(n)g har kai ra(n)g gobi(n)dh simaran laagiaa ||
bharam moh vikaar dhoojaa sagal tineh tiaagiaa ||
man saa(n)t sahaj subhaau vooThaa anadh ma(n)gal gun gaiaa ||
naanak vakhaanai gur bachan jaanai jaa kai masatak bhaag s sevaa laiaa ||4||4||7||
aasaa mahalaa panjavaa ||
salok ||
har har naam japa(n)tiaa kachh na kahai jamakaal ||
naanak man tan sukhee hoi a(n)te milai gopaal ||1||
chha(n)t ||
milau sa(n)tan kai sa(n)g moh udhaar leh ||
binau karau kar joR har har naam dheh ||
har naam maagau charan laagau maan tiaagau tum(h) dhiaa ||
katahoo(n) na dhaavau saran paavau karunaa mai prabh kar miaa ||
samarath agath apaar niramal sunahu suaamee binau eh ||
kar joR naanak dhaan maagai janam maran nivaar leh ||1||