ਅਪਰਾਧੀ ਮਤਿਹੀਨੁ ਨਿਰਗੁਨੁ ਅਨਾਥੁ ਨੀਚੁ ॥ ਸਠ ਕਠੋਰੁ ਕੁਲਹੀਨੁ ਬਿਆਪਤ ਮੋਹ ਕੀਚੁ ॥ ਮਲ ਭਰਮ ਕਰਮ ਅਹੰ ਮਮਤਾ ਮਰਣੁ ਚੀਤਿ ਨ ਆਵਏ ॥ ਬਨਿਤਾ ਬਿਨੋਦ ਅਨੰਦ ਮਾਇਆ ਅਗਿਆਨਤਾ ਲਪਟਾਵਏ ॥ ਖਿਸੈ ਜੋਬਨੁ ਬਧੈ ਜਰੂਆ ਦਿਨ ਨਿਹਾਰੇ ਸੰਗਿ ਮੀਚੁ ॥ ਬਿਨਵੰਤਿ ਨਾਨਕ ਆਸ ਤੇਰੀ ਸਰਣਿ ਸਾਧੂ ਰਾਖੁ ਨੀਚੁ ॥੨॥
ਭਰਮੇ ਜਨਮ ਅਨੇਕ ਸੰਕਟ ਮਹਾ ਜੋਨ ॥ ਲਪਟਿ ਰਹਿਓ ਤਿਹ ਸੰਗਿ ਮੀਠੇ ਭੋਗ ਸੋਨ ॥ ਭ੍ਰਮਤ ਭਾਰ ਅਗਨਤ ਆਇਓ ਬਹੁ ਪ੍ਰਦੇਸਹ ਧਾਇਓ ॥ ਅਬ ਓਟ ਧਾਰੀ ਪ੍ਰਭ ਮੁਰਾਰੀ ਸਰਬ ਸੁਖ ਹਰਿ ਨਾਇਓ ॥ ਰਾਖਨਹਾਰੇ ਪ੍ਰਭ ਪਿਆਰੇ ਮੁਝ ਤੇ ਕਛੂ ਨ ਹੋਆ ਹੋਨ ॥ ਸੂਖ ਸਹਜ ਆਨੰਦ ਨਾਨਕ ਕ੍ਰਿਪਾ ਤੇਰੀ ਤਰੈ ਭਉਨ ॥੩॥
ਨਾਮ ਧਾਰੀਕ ਉਧਾਰੇ ਭਗਤਹ ਸੰਸਾ ਕਉਨ ॥ ਜੇਨ ਕੇਨ ਪਰਕਾਰੇ ਹਰਿ ਹਰਿ ਜਸੁ ਸੁਨਹੁ ਸ੍ਰਵਨ ॥ ਸੁਨਿ ਸ੍ਰਵਨ ਬਾਨੀ ਪੁਰਖ ਗਿਆਨੀ ਮਨਿ ਨਿਧਾਨਾ ਪਾਵਹੇ ॥ ਹਰਿ ਰੰਗਿ ਰਾਤੇ ਪ੍ਰਭ ਬਿਧਾਤੇ ਰਾਮ ਕੇ ਗੁਣ ਗਾਵਹੇ ॥ ਬਸੁਧ ਕਾਗਦ ਬਨਰਾਜ ਕਲਮਾ ਲਿਖਣ ਕਉ ਜੇ ਹੋਇ ਪਵਨ ॥ ਬੇਅੰਤ ਅੰਤੁ ਨ ਜਾਇ ਪਾਇਆ ਗਹੀ ਨਾਨਕ ਚਰਣ ਸਰਨ ॥੪॥੫॥੮॥
ਆਸਾ ਮਹਲਾ ੫ ॥
ਪੁਰਖ ਪਤੇ ਭਗਵਾਨ ਤਾ ਕੀ ਸਰਣਿ ਗਹੀ ॥ ਨਿਰਭਉ ਭਏ ਪਰਾਨ ਚਿੰਤਾ ਸਗਲ ਲਹੀ ॥ ਮਾਤ ਪਿਤਾ ਸੁਤ ਮੀਤ ਸੁਰਿਜਨ ਇਸਟ ਬੰਧਪ ਜਾਣਿਆ ॥ ਗਹਿ ਕੰਠਿ ਲਾਇਆ ਗੁਰਿ ਮਿਲਾਇਆ ਜਸੁ ਬਿਮਲ ਸੰਤ ਵਖਾਣਿਆ ॥ ਬੇਅੰਤ ਗੁਣ ਅਨੇਕ ਮਹਿਮਾ ਕੀਮਤਿ ਕਛੂ ਨ ਜਾਇ ਕਹੀ ॥ ਪ੍ਰਭ ਏਕ ਅਨਿਕ ਅਲਖ ਠਾਕੁਰ ਓਟ ਨਾਨਕ ਤਿਸੁ ਗਹੀ ॥੧॥
ਅੰਮ੍ਰਿਤ ਬਨੁ ਸੰਸਾਰੁ ਸਹਾਈ ਆਪਿ ਭਏ ॥ ਰਾਮ ਨਾਮੁ ਉਰ ਹਾਰੁ ਬਿਖੁ ਕੇ ਦਿਵਸ ਗਏ ॥ ਗਤੁ ਭਰਮ ਮੋਹ ਬਿਕਾਰ ਬਿਨਸੇ ਜੋਨਿ ਆਵਣ ਸਭ ਰਹੇ ॥ ਅਗਨਿ ਸਾਗਰ ਭਏ ਸੀਤਲ ਸਾਧ ਅੰਚਲ ਗਹਿ ਰਹੇ ॥ ਗੋਵਿੰਦ ਗੁਪਾਲ ਦਇਆਲ ਸੰਮ੍ਰਿਥ ਬੋਲਿ ਸਾਧੂ ਹਰਿ ਜੈ ਜਏ ॥ ਨਾਨਕ ਨਾਮੁ ਧਿਆਇ ਪੂਰਨ ਸਾਧਸੰਗਿ ਪਾਈ ਪਰਮ ਗਤੇ ॥੨॥
ਜਹ ਦੇਖਉ ਤਹ ਸੰਗਿ ਏਕੋ ਰਵਿ ਰਹਿਆ ॥ ਘਟ ਘਟ ਵਾਸੀ ਆਪਿ ਵਿਰਲੈ ਕਿਨੈ ਲਹਿਆ ॥ ਜਲਿ ਥਲਿ ਮਹੀਅਲਿ ਪੂਰਿ ਪੂਰਨ ਕੀਟ ਹਸਤਿ ਸਮਾਨਿਆ ॥ ਆਦਿ ਅੰਤੇ ਮਧਿ ਸੋਈ ਗੁਰ ਪ੍ਰਸਾਦੀ ਜਾਨਿਆ ॥ ਬ੍ਰਹਮੁ ਪਸਰਿਆ ਬ੍ਰਹਮ ਲੀਲਾ ਗੋਵਿੰਦ ਗੁਣ ਨਿਧਿ ਜਨਿ ਕਹਿਆ ॥ ਸਿਮਰਿ ਸੁਆਮੀ ਅੰਤਰਜਾਮੀ ਹਰਿ ਏਕੁ ਨਾਨਕ ਰਵਿ ਰਹਿਆ ॥੩॥
ਦਿਨੁ ਰੈਣਿ ਸੁਹਾਵੜੀ ਆਈ ਸਿਮਰਤ ਨਾਮੁ ਹਰੇ ॥
aparaadhee matiheen niragun anaath neech ||
saTh kaThor kulaheen biaapat moh keech ||
mal bharam karam aha(n) mamataa maran cheet na aave ||
banitaa binodh ana(n)dh maiaa agiaanataa lapaTaave ||
khisai joban badhai jarooaa dhin nihaare sa(n)g meech ||
binava(n)t naanak aas teree saran saadhoo raakh neech ||2||
bharame janam anek sa(n)kaT mahaa jon ||
lapaT rahio teh sa(n)g meeThe bhog son ||
bhramat bhaar aganat aaio bahu pradheseh dhaio ||
ab oT dhaaree prabh muraaree sarab sukh har naio ||
raakhanahaare prabh piaare mujh te kachhoo na hoaa hon ||
sookh sahaj aana(n)dh naanak kirapaa teree tarai bhaun ||3||
naam dhaareek udhaare bhagateh sa(n)saa kaun ||
jen ken parakaare har har jas sunahu sravan ||
sun sravan baanee purakh giaanee man nidhaanaa paavahe ||
har ra(n)g raate prabh bidhaate raam ke gun gaavahe ||
basudh kaagadh banaraaj kalamaa likhan kau je hoi pavan ||
bea(n)t a(n)t na jai paiaa gahee naanak charan saran ||4||5||8||
aasaa mahalaa panjavaa ||
purakh pate bhagavaan taa kee saran gahee ||
nirabhau bhe paraan chi(n)taa sagal lahee ||
maat pitaa sut meet surijan isaT ba(n)dhap jaaniaa ||
geh ka(n)Th laiaa gur milaiaa jas bimal sa(n)t vakhaaniaa ||
bea(n)t gun anek mahimaa keemat kachhoo na jai kahee ||
prabh ek anik alakh Thaakur oT naanak tis gahee ||1||
a(n)mirat ban sa(n)saar sahaiee aap bhe ||
raam naam ur haar bikh ke dhivas ge ||
gat bharam moh bikaar binase jon aavan sabh rahe ||
agan saagar bhe seetal saadh a(n)chal geh rahe ||
govi(n)dh gupaal dhiaal sa(n)mrith bol saadhoo har jai je ||
naanak naam dhiaai pooran saadhasa(n)g paiee param gate ||2||
jeh dhekhau teh sa(n)g eko rav rahiaa ||
ghaT ghaT vaasee aap viralai kinai lahiaa ||
jal thal maheeal poor pooran keeT hasat samaaniaa ||
aadh a(n)te madh soiee gur prasaadhee jaaniaa ||
braham pasariaa braham leelaa govi(n)dh gun nidh jan kahiaa ||
simar suaamee a(n)tarajaamee har ek naanak rav rahiaa ||3||
dhin rain suhaavaRee aaiee simarat naam hare ||