ਚਰਣ ਕਮਲ ਸੰਗਿ ਪ੍ਰੀਤਿ ਕਲਮਲ ਪਾਪ ਟਰੇ ॥ ਦੂਖ ਭੂਖ ਦਾਰਿਦ੍ਰ ਨਾਠੇ ਪ੍ਰਗਟੁ ਮਗੁ ਦਿਖਾਇਆ ॥ ਮਿਲਿ ਸਾਧਸੰਗੇ ਨਾਮ ਰੰਗੇ ਮਨਿ ਲੋੜੀਦਾ ਪਾਇਆ ॥ ਹਰਿ ਦੇਖਿ ਦਰਸਨੁ ਇਛ ਪੁੰਨੀ ਕੁਲ ਸੰਬੂਹਾ ਸਭਿ ਤਰੇ ॥ ਦਿਨਸੁ ਰੈਣਿ ਅਨੰਦ ਅਨਦਿਨੁ ਸਿਮਰੰਤ ਨਾਨਕ ਹਰਿ ਹਰੇ ॥੪॥੬॥੯॥
ਆਸਾ ਮਹਲਾ ੫ ਛੰਤ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਸਲੋਕੁ ॥
ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥
ਛੰਤ ॥
ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥
ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ ॥ ਪ੍ਰਭ ਮਿਲੇ ਸੁਆਮੀ ਸੁਖਹ ਗਾਮੀ ਚਾਵ ਮੰਗਲ ਰਸ ਭਰੇ ॥ ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ ॥ ਮਨ ਇਛ ਪਾਈ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥ ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥੨॥
ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥ ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥ ਗੁਣ ਗੂੜ ਗੁਪਤ ਅਪਾਰ ਕਰਤੇ ਨਿਗਮ ਅੰਤੁ ਨ ਪਾਵਹੇ ॥ ਭਗਤਿ ਭਾਇ ਧਿਆਇ ਸੁਆਮੀ ਸਦਾ ਹਰਿ ਗੁਣ ਗਾਵਹੇ ॥ ਸਗਲ ਗੁਣ ਸੁਗਿਆਨ ਪੂਰਨ ਆਪਣੇ ਪ੍ਰਭ ਭਾਣੀ ॥ ਬਿਨਵੰਤਿ ਨਾਨਕ ਰੰਗਿ ਰਾਤੀ ਪ੍ਰੇਮ ਸਹਜਿ ਸਮਾਣੀ ॥੩॥
ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥ ਸਾਜਨ ਸਰਸਿਅੜੇ ਦੁਖ ਦੁਸਮਨ ਭਾਗੇ ॥ ਸੁਖ ਸਹਜ ਸਰਸੇ ਹਰਿ ਨਾਮਿ ਰਹਸੇ ਪ੍ਰਭਿ ਆਪਿ ਕਿਰਪਾ ਧਾਰੀਆ ॥ ਹਰਿ ਚਰਣ ਲਾਗੇ ਸਦਾ ਜਾਗੇ ਮਿਲੇ ਪ੍ਰਭ ਬਨਵਾਰੀਆ ॥ ਸੁਭ ਦਿਵਸ ਆਏ ਸਹਜਿ ਪਾਏ ਸਗਲ ਨਿਧਿ ਪ੍ਰਭ ਪਾਗੇ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸਦਾ ਹਰਿ ਜਨ ਤਾਗੇ ॥੪॥੧॥੧੦॥
ਆਸਾ ਮਹਲਾ ੫ ॥
ਉਠਿ ਵੰਞੁ ਵਟਾਊੜਿਆ ਤੈ ਕਿਆ ਚਿਰੁ ਲਾਇਆ ॥ ਮੁਹਲਤਿ ਪੁੰਨੜੀਆ ਕਿਤੁ ਕੂੜਿ ਲੋਭਾਇਆ ॥ ਕੂੜੇ ਲੁਭਾਇਆ ਧੋਹੁ ਮਾਇਆ ਕਰਹਿ ਪਾਪ ਅਮਿਤਿਆ ॥ ਤਨੁ ਭਸਮ ਢੇਰੀ ਜਮਹਿ ਹੇਰੀ ਕਾਲਿ ਬਪੁੜੈ ਜਿਤਿਆ ॥
charan kamal sa(n)g preet kalamal paap Tare ||
dhookh bhookh dhaaridhr naaThe pragaT mag dhikhaiaa ||
mil saadhasa(n)ge naam ra(n)ge man loReedhaa paiaa ||
har dhekh dharasan ichh pu(n)nee kul sa(n)boohaa sabh tare ||
dhinas rain ana(n)dh anadhin simara(n)t naanak har hare ||4||6||9||
aasaa mahalaa panjavaa chha(n)t ghar satvaa
ikOankaar satigur prasaadh ||
salok ||
subh chi(n)tan gobi(n)dh raman niramal saadhoo sa(n)g ||
naanak naam na visarau ik ghaRee kar kirapaa bhagava(n)t ||1||
chha(n)t ||
bhi(n)nee rainaReeaai chaamakan taare ||
jaageh sa(n)t janaa mere raam piaare ||
raam piaare sadhaa jaageh naam simareh anadhino ||
charan kamal dhiaan hiradhai prabh bisar naahee ik khino ||
taj maan moh bikaar man kaa kalamalaa dhukh jaare ||
binava(n)t naanak sadhaa jaageh har dhaas sa(n)t piaare ||1||
meree sejaReeaai aadda(n)bar baniaa ||
man anadh bhiaa prabh aavat suniaa ||
prabh mile suaamee sukheh gaamee chaav ma(n)gal ras bhare ||
a(n)g sa(n)g laage dhookh bhaage praan man tan sabh hare ||
man ichh paiee prabh dhiaaiee sa(n)jog saahaa subh ganiaa ||
binava(n)t naanak mile sreedhar sagal aana(n)dh ras baniaa ||2||
mil sakheeaa puchheh kahu ka(n)t neesaanee ||
ras prem bharee kachh bol na jaanee ||
gun gooR gupat apaar karate nigam a(n)t na paavahe ||
bhagat bhai dhiaai suaamee sadhaa har gun gaavahe ||
sagal gun sugiaan pooran aapane prabh bhaanee ||
binava(n)t naanak ra(n)g raatee prem sahaj samaanee ||3||
sukh sohilaRe har gaavan laage || saajan sarasiaRe dhukh dhusaman bhaage ||
sukh sahaj sarase har naam rahase prabh aap kirapaa dhaareeaa ||
har charan laage sadhaa jaage mile prabh banavaareeaa ||
subh dhivas aae sahaj paae sagal nidh prabh paage ||
binava(n)t naanak saran suaamee sadhaa har jan taage ||4||1||10||
aasaa mahalaa panjavaa ||
auTh va(n)n(j) vaTaauooRiaa tai kiaa chir laiaa ||
muhalat pu(n)naReeaa kit kooR lobhaiaa ||
kooRe lubhaiaa dhoh maiaa kareh paap amitiaa ||
tan bhasam dderee jameh heree kaal bapuRai jitiaa ||