ਮਾਲੁ ਜੋਬਨੁ ਛੋਡਿ ਵੈਸੀ ਰਹਿਓ ਪੈਨਣੁ ਖਾਇਆ ॥ ਨਾਨਕ ਕਮਾਣਾ ਸੰਗਿ ਜੁਲਿਆ ਨਹ ਜਾਇ ਕਿਰਤੁ ਮਿਟਾਇਆ ॥੧॥
ਫਾਥੋਹੁ ਮਿਰਗ ਜਿਵੈ ਪੇਖਿ ਰੈਣਿ ਚੰਦ੍ਰਾਇਣੁ ॥ ਸੂਖਹੁ ਦੂਖ ਭਏ ਨਿਤ ਪਾਪ ਕਮਾਇਣੁ ॥ ਪਾਪਾ ਕਮਾਣੇ ਛਡਹਿ ਨਾਹੀ ਲੈ ਚਲੇ ਘਤਿ ਗਲਾਵਿਆ ॥ ਹਰਿਚੰਦਉਰੀ ਦੇਖਿ ਮੂਠਾ ਕੂੜੁ ਸੇਜਾ ਰਾਵਿਆ ॥ ਲਬਿ ਲੋਭਿ ਅਹੰਕਾਰਿ ਮਾਤਾ ਗਰਬਿ ਭਇਆ ਸਮਾਇਣੁ ॥ ਨਾਨਕ ਮ੍ਰਿਗ ਅਗਿਆਨਿ ਬਿਨਸੇ ਨਹ ਮਿਟੈ ਆਵਣੁ ਜਾਇਣੁ ॥੨॥
ਮਿਠੈ ਮਖੁ ਮੁਆ ਕਿਉ ਲਏ ਓਡਾਰੀ ॥ ਹਸਤੀ ਗਰਤਿ ਪਇਆ ਕਿਉ ਤਰੀਐ ਤਾਰੀ ॥ ਤਰਣੁ ਦੁਹੇਲਾ ਭਇਆ ਖਿਨ ਮਹਿ ਖਸਮੁ ਚਿਤਿ ਨ ਆਇਓ ॥ ਦੂਖਾ ਸਜਾਈ ਗਣਤ ਨਾਹੀ ਕੀਆ ਅਪਣਾ ਪਾਇਓ ॥ ਗੁਝਾ ਕਮਾਣਾ ਪ੍ਰਗਟੁ ਹੋਆ ਈਤ ਉਤਹਿ ਖੁਆਰੀ ॥ ਨਾਨਕ ਸਤਿਗੁਰ ਬਾਝੁ ਮੂਠਾ ਮਨਮੁਖੋ ਅਹੰਕਾਰੀ ॥੩॥
ਹਰਿ ਕੇ ਦਾਸ ਜੀਵੇ ਲਗਿ ਪ੍ਰਭ ਕੀ ਚਰਣੀ ॥ ਕੰਠਿ ਲਗਾਇ ਲੀਏ ਤਿਸੁ ਠਾਕੁਰ ਸਰਣੀ ॥ ਬਲ ਬੁਧਿ ਗਿਆਨੁ ਧਿਆਨੁ ਅਪਣਾ ਆਪਿ ਨਾਮੁ ਜਪਾਇਆ ॥ ਸਾਧਸੰਗਤਿ ਆਪਿ ਹੋਆ ਆਪਿ ਜਗਤੁ ਤਰਾਇਆ ॥ ਰਾਖਿ ਲੀਏ ਰਖਣਹਾਰੈ ਸਦਾ ਨਿਰਮਲ ਕਰਣੀ ॥ ਨਾਨਕ ਨਰਕਿ ਨ ਜਾਹਿ ਕਬਹੂੰ ਹਰਿ ਸੰਤ ਹਰਿ ਕੀ ਸਰਣੀ ॥੪॥੨॥੧੧॥
ਆਸਾ ਮਹਲਾ ੫ ॥
ਵੰਞੁ ਮੇਰੇ ਆਲਸਾ ਹਰਿ ਪਾਸਿ ਬੇਨੰਤੀ ॥ ਰਾਵਉ ਸਹੁ ਆਪਨੜਾ ਪ੍ਰਭ ਸੰਗਿ ਸੋਹੰਤੀ ॥ ਸੰਗੇ ਸੋਹੰਤੀ ਕੰਤ ਸੁਆਮੀ ਦਿਨਸੁ ਰੈਣੀ ਰਾਵੀਐ ॥ ਸਾਸਿ ਸਾਸਿ ਚਿਤਾਰਿ ਜੀਵਾ ਪ੍ਰਭੁ ਪੇਖਿ ਹਰਿ ਗੁਣ ਗਾਵੀਐ ॥ ਬਿਰਹਾ ਲਜਾਇਆ ਦਰਸੁ ਪਾਇਆ ਅਮਿਉ ਦ੍ਰਿਸਟਿ ਸਿੰਚੰਤੀ ॥ ਬਿਨਵੰਤਿ ਨਾਨਕੁ ਮੇਰੀ ਇਛ ਪੁੰਨੀ ਮਿਲੇ ਜਿਸੁ ਖੋਜੰਤੀ ॥੧॥
ਨਸਿ ਵੰਞਹੁ ਕਿਲਵਿਖਹੁ ਕਰਤਾ ਘਰਿ ਆਇਆ ॥ ਦੂਤਹ ਦਹਨੁ ਭਇਆ ਗੋਵਿੰਦੁ ਪ੍ਰਗਟਾਇਆ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਸਾਧਸੰਗਿ ਵਖਾਣਿਆ ॥ ਆਚਰਜੁ ਡੀਠਾ ਅਮਿਉ ਵੂਠਾ ਗੁਰ ਪ੍ਰਸਾਦੀ ਜਾਣਿਆ ॥ ਮਨਿ ਸਾਂਤਿ ਆਈ ਵਜੀ ਵਧਾਈ ਨਹ ਅੰਤੁ ਜਾਈ ਪਾਇਆ ॥ ਬਿਨਵੰਤਿ ਨਾਨਕ ਸੁਖ ਸਹਜਿ ਮੇਲਾ ਪ੍ਰਭੂ ਆਪਿ ਬਣਾਇਆ ॥੨॥
ਨਰਕ ਨ ਡੀਠੜਿਆ ਸਿਮਰਤ ਨਾਰਾਇਣ ॥ ਜੈ ਜੈ ਧਰਮੁ ਕਰੇ ਦੂਤ ਭਏ ਪਲਾਇਣ ॥ ਧਰਮ ਧੀਰਜ ਸਹਜ ਸੁਖੀਏ ਸਾਧਸੰਗਤਿ ਹਰਿ ਭਜੇ ॥ ਕਰਿ ਅਨੁਗ੍ਰਹੁ ਰਾਖਿ ਲੀਨੇ ਮੋਹ ਮਮਤਾ ਸਭ ਤਜੇ ॥ ਗਹਿ ਕੰਠਿ ਲਾਏ ਗੁਰਿ ਮਿਲਾਏ ਗੋਵਿੰਦ ਜਪਤ ਅਘਾਇਣ ॥ ਬਿਨਵੰਤਿ ਨਾਨਕ ਸਿਮਰਿ ਸੁਆਮੀ ਸਗਲ ਆਸ ਪੁਜਾਇਣ ॥੩॥
maal joban chhodd vaisee rahio painan khaiaa ||
naanak kamaanaa sa(n)g juliaa neh jai kirat miTaiaa ||1||
faathoh mirag jivai pekh rain cha(n)dhrain ||
sookhahu dhookh bhe nit paap kamain ||
paapaa kamaane chhaddeh naahee lai chale ghat galaaviaa ||
haricha(n)dhauree dhekh mooThaa kooR sejaa raaviaa ||
lab lobh aha(n)kaar maataa garab bhiaa samain ||
naanak mirag agiaan binase neh miTai aavan jain ||2||
miThai makh muaa kiau le oddaaree ||
hasatee garat piaa kiau tareeaai taaree ||
taran dhuhelaa bhiaa khin meh khasam chit na aaio ||
dhookhaa sajaiee ganat naahee keeaa apanaa paio ||
gujhaa kamaanaa pragaT hoaa ieet uteh khuaaree ||
naanak satigur baajh mooThaa manmukho aha(n)kaaree ||3||
har ke dhaas jeeve lag prabh kee charanee ||
ka(n)Th lagai le’ee tis Thaakur saranee ||
bal budh giaan dhiaan apanaa aap naam japaiaa ||
saadhasa(n)gat aap hoaa aap jagat taraiaa ||
raakh le’ee rakhanahaarai sadhaa niramal karanee ||
naanak narak na jaeh kabahoo(n) har sa(n)t har kee saranee ||4||2||11||
aasaa mahalaa panjavaa ||
va(n)n(j) mere aalasaa har paas bena(n)tee ||
raavau sahu aapanaRaa prabh sa(n)g soha(n)tee ||
sa(n)ge soha(n)tee ka(n)t suaamee dhinas rainee raaveeaai ||
saas saas chitaar jeevaa prabh pekh har gun gaaveeaai ||
birahaa lajaiaa dharas paiaa amiau dhirasaT si(n)cha(n)tee ||
binava(n)t naanak meree ichh pu(n)nee mile jis khoja(n)tee ||1||
nas va(n)n(j)h kilavikhahu karataa ghar aaiaa ||
dhooteh dhahan bhiaa govi(n)dh pragaTaiaa ||
pragaTe gupaal gobi(n)dh laalan saadhasa(n)g vakhaaniaa ||
aacharaj ddeeThaa amiau vooThaa gur prasaadhee jaaniaa ||
man saa(n)t aaiee vajee vadhaiee neh a(n)t jaiee paiaa ||
binava(n)t naanak sukh sahaj melaa prabhoo aap banaiaa ||2||
narak na ddeeThaRiaa simarat naarain ||
jai jai dharam kare dhoot bhe palain ||
dharam dheeraj sahaj sukhe’ee saadhasa(n)gat har bhaje ||
kar anugrahu raakh leene moh mamataa sabh taje ||
geh ka(n)Th laae gur milaae govi(n)dh japat aghain ||
binava(n)t naanak simar suaamee sagal aas pujain ||3||