Sri Guru Granth Sahib

ਅੰਗ ੪੬੧

ਨਿਧਿ ਸਿਧਿ ਚਰਣ ਗਹੇ ਤਾ ਕੇਹਾ ਕਾੜਾ ॥ ਸਭੁ ਕਿਛੁ ਵਸਿ ਜਿਸੈ ਸੋ ਪ੍ਰਭੂ ਅਸਾੜਾ ॥ ਗਹਿ ਭੁਜਾ ਲੀਨੇ ਨਾਮ ਦੀਨੇ ਕਰੁ ਧਾਰਿ ਮਸਤਕਿ ਰਾਖਿਆ ॥ ਸੰਸਾਰ ਸਾਗਰੁ ਨਹ ਵਿਆਪੈ ਅਮਿਉ ਹਰਿ ਰਸੁ ਚਾਖਿਆ ॥ ਸਾਧਸੰਗੇ ਨਾਮ ਰੰਗੇ ਰਣੁ ਜੀਤਿ ਵਡਾ ਅਖਾੜਾ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਬਹੁੜਿ ਜਮਿ ਨ ਉਪਾੜਾ ॥੪॥੩॥੧੨॥
ਆਸਾ ਮਹਲਾ ੫ ॥
ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥
ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥ ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥ ਸਿਧ ਸਾਧਿਕ ਦੇਵ ਮੁਨਿ ਜਨ ਭਗਤ ਨਾਮੁ ਅਧਾਰਾ ॥ ਬਿਨਵੰਤਿ ਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥
ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥ ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥ ਸੰਸਾਰੁ ਸਾਗਰੁ ਤਿਨੑੀ ਤਰਿਆ ਜਿਨੑੀ ਏਕੁ ਧਿਆਇਆ ॥ ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥ ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚ ਅਗਮ ਅਪਾਰਾ ॥ ਬਿਨਵੰਤਿ ਨਾਨਕ ਟੇਕ ਜਨ ਕੀ ਚਰਣ ਕਮਲ ਅਧਾਰਾ ॥੩॥
ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥ ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥ ਹਰਿ ਸੰਗਿ ਸਾਥੀ ਸਦਾ ਤੇਰੈ ਦਿਨਸੁ ਰੈਣਿ ਸਮਾਲੀਐ ॥ ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥ ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ ਸਮਾਹੀ ॥੪॥੪॥੧੩॥
ਆਸਾ ਮਹਲਾ ੫ ਛੰਤ ਘਰੁ ੮
ੴ ਸਤਿਗੁਰ ਪ੍ਰਸਾਦਿ ॥
ਕਮਲਾ ਭ੍ਰਮ ਭੀਤਿ ਕਮਲਾ ਭ੍ਰਮ ਭੀਤਿ ਹੇ ਤੀਖਣ ਮਦ ਬਿਪਰੀਤਿ ਹੇ ਅਵਧ ਅਕਾਰਥ ਜਾਤ ॥ ਗਹਬਰ ਬਨ ਘੋਰ ਗਹਬਰ ਬਨ ਘੋਰ ਹੇ ਗ੍ਰਿਹ ਮੂਸਤ ਮਨ ਚੋਰ ਹੇ ਦਿਨਕਰੋ ਅਨਦਿਨੁ ਖਾਤ ॥ ਦਿਨ ਖਾਤ ਜਾਤ ਬਿਹਾਤ ਪ੍ਰਭ ਬਿਨੁ ਮਿਲਹੁ ਪ੍ਰਭ ਕਰੁਣਾ ਪਤੇ ॥

Ang 461

nidh sidh charan gahe taa kehaa kaaRaa ||
sabh kichh vas jisai so prabhoo asaaRaa ||
geh bhujaa leene naam dheene kar dhaar masatak raakhiaa ||
sa(n)saar saagar neh viaapai amiau har ras chaakhiaa ||
saadhasa(n)ge naam ra(n)ge ran jeet vaddaa akhaaRaa ||
binava(n)t naanak saran suaamee bahuR jam na upaaRaa ||4||3||12||
aasaa mahalaa panjavaa ||
dhin raat kamaiaRo so aaio maathai ||
jis paas lukaidhaRo so vekhee saathai ||
sa(n)g dhekhai karanahaaraa kai paap kamaieeaai ||
sukirat keejai naam leejai narak mool na jaieeaai ||
aaTh pahar har naam simarahu chalai terai saathe ||
bhaj saadhasa(n)gat sadhaa naanak miTeh dhokh kamaate ||1||
valava(n)ch kar udhar bhareh moorakh gaavaaraa ||
sabh kichh dhe rahiaa har dhevanahaaraa ||
dhaataar sadhaa dhiaal suaamee kai manahu visaareeaai ||
mil saadhasa(n)ge bhaj nisa(n)ge kul samoohaa taareeaai ||
sidh saadhik dhev mun jan bhagat naam adhaaraa ||
binava(n)t naanak sadhaa bhajeeaai prabh ek karanaihaaraa ||2||
khoT na keechiee prabh parakhanahaaraa ||
kooR kapaT kamaavadhaRe janameh sa(n)saaraa ||
sa(n)saar saagar tin(h)ee tariaa jin(h)ee ek dhiaaiaa ||
taj kaam karodh ani(n)dh ni(n)dhaa prabh saranaiee aaiaa ||
jal thal maheeal raviaa suaamee uooch agam apaaraa ||
binava(n)t naanak Tek jan kee charan kamal adhaaraa ||3||
pekh haricha(n)dhauraRee asathir kichh naahee ||
maiaa ra(n)g jete se sa(n)g na jaahee ||
har sa(n)g saathee sadhaa terai dhinas rain samaaleeaai ||
har ek bin kachh avar naahee bhaau dhuteeaa jaaleeaai ||
meet joban maal sarabas prabh ek kar man maahee ||
binava(n)t naanak vaddabhaag paieeaai sookh sahaj samaahee ||4||4||13||
aasaa mahalaa panjavaa chha(n)t ghar atthvaa
ikOankaar satigur prasaadh ||
kamalaa bhram bheet kamalaa bhram bheet he teekhan madh bipareet he avadh akaarath jaat ||
gahabar ban ghor gahabar ban ghor he gireh moosat man chor he dhinakaro anadhin khaat ||
dhin khaat jaat bihaat prabh bin milahu prabh karunaa pate ||