ਜਨਮ ਮਰਣ ਅਨੇਕ ਬੀਤੇ ਪ੍ਰਿਅ ਸੰਗ ਬਿਨੁ ਕਛੁ ਨਹ ਗਤੇ ॥ ਕੁਲ ਰੂਪ ਧੂਪ ਗਿਆਨਹੀਨੀ ਤੁਝ ਬਿਨਾ ਮੋਹਿ ਕਵਨ ਮਾਤ ॥ ਕਰ ਜੋੜਿ ਨਾਨਕੁ ਸਰਣਿ ਆਇਓ ਪ੍ਰਿਅ ਨਾਥ ਨਰਹਰ ਕਰਹੁ ਗਾਤ ॥੧॥
ਮੀਨਾ ਜਲਹੀਨ ਮੀਨਾ ਜਲਹੀਨ ਹੇ ਓਹੁ ਬਿਛੁਰਤ ਮਨ ਤਨ ਖੀਨ ਹੇ ਕਤ ਜੀਵਨੁ ਪ੍ਰਿਅ ਬਿਨੁ ਹੋਤ ॥ ਸਨਮੁਖ ਸਹਿ ਬਾਨ ਸਨਮੁਖ ਸਹਿ ਬਾਨ ਹੇ ਮ੍ਰਿਗ ਅਰਪੇ ਮਨ ਤਨ ਪ੍ਰਾਨ ਹੇ ਓਹੁ ਬੇਧਿਓ ਸਹਜ ਸਰੋਤ ॥ ਪ੍ਰਿਅ ਪ੍ਰੀਤਿ ਲਾਗੀ ਮਿਲੁ ਬੈਰਾਗੀ ਖਿਨੁ ਰਹਨੁ ਧ੍ਰਿਗੁ ਤਨੁ ਤਿਸੁ ਬਿਨਾ ॥ ਪਲਕਾ ਨ ਲਾਗੈ ਪ੍ਰਿਅ ਪ੍ਰੇਮ ਪਾਗੈ ਚਿਤਵੰਤਿ ਅਨਦਿਨੁ ਪ੍ਰਭ ਮਨਾ ॥ ਸ੍ਰੀਰੰਗ ਰਾਤੇ ਨਾਮ ਮਾਤੇ ਭੈ ਭਰਮ ਦੁਤੀਆ ਸਗਲ ਖੋਤ ॥ ਕਰਿ ਮਇਆ ਦਇਆ ਦਇਆਲ ਪੂਰਨ ਹਰਿ ਪ੍ਰੇਮ ਨਾਨਕ ਮਗਨ ਹੋਤ ॥੨॥
ਅਲੀਅਲ ਗੁੰਜਾਤ ਅਲੀਅਲ ਗੁੰਜਾਤ ਹੇ ਮਕਰੰਦ ਰਸ ਬਾਸਨ ਮਾਤ ਹੇ ਪ੍ਰੀਤਿ ਕਮਲ ਬੰਧਾਵਤ ਆਪ ॥ ਚਾਤ੍ਰਿਕ ਚਿਤ ਪਿਆਸ ਚਾਤ੍ਰਿਕ ਚਿਤ ਪਿਆਸ ਹੇ ਘਨ ਬੂੰਦ ਬਚਿਤ੍ਰਿ ਮਨਿ ਆਸ ਹੇ ਅਲ ਪੀਵਤ ਬਿਨਸਤ ਤਾਪ ॥ ਤਾਪਾ ਬਿਨਾਸਨ ਦੂਖ ਨਾਸਨ ਮਿਲੁ ਪ੍ਰੇਮੁ ਮਨਿ ਤਨਿ ਅਤਿ ਘਨਾ ॥ ਸੁੰਦਰੁ ਚਤੁਰੁ ਸੁਜਾਨ ਸੁਆਮੀ ਕਵਨ ਰਸਨਾ ਗੁਣ ਭਨਾ ॥ ਗਹਿ ਭੁਜਾ ਲੇਵਹੁ ਨਾਮੁ ਦੇਵਹੁ ਦ੍ਰਿਸਟਿ ਧਾਰਤ ਮਿਟਤ ਪਾਪ ॥ ਨਾਨਕੁ ਜੰਪੈ ਪਤਿਤ ਪਾਵਨ ਹਰਿ ਦਰਸੁ ਪੇਖਤ ਨਹ ਸੰਤਾਪ ॥੩॥
ਚਿਤਵਉ ਚਿਤ ਨਾਥ ਚਿਤਵਉ ਚਿਤ ਨਾਥ ਹੇ ਰਖਿ ਲੇਵਹੁ ਸਰਣਿ ਅਨਾਥ ਹੇ ਮਿਲੁ ਚਾਉ ਚਾਈਲੇ ਪ੍ਰਾਨ ॥ ਸੁੰਦਰ ਤਨ ਧਿਆਨ ਸੁੰਦਰ ਤਨ ਧਿਆਨ ਹੇ ਮਨੁ ਲੁਬਧ ਗੋਪਾਲ ਗਿਆਨ ਹੇ ਜਾਚਿਕ ਜਨ ਰਾਖਤ ਮਾਨ ॥ ਪ੍ਰਭ ਮਾਨ ਪੂਰਨ ਦੁਖ ਬਿਦੀਰਨ ਸਗਲ ਇਛ ਪੁਜੰਤੀਆ ॥ ਹਰਿ ਕੰਠਿ ਲਾਗੇ ਦਿਨ ਸਭਾਗੇ ਮਿਲਿ ਨਾਹ ਸੇਜ ਸੋਹੰਤੀਆ ॥ ਪ੍ਰਭ ਦ੍ਰਿਸਟਿ ਧਾਰੀ ਮਿਲੇ ਮੁਰਾਰੀ ਸਗਲ ਕਲਮਲ ਭਏ ਹਾਨ ॥ ਬਿਨਵੰਤਿ ਨਾਨਕ ਮੇਰੀ ਆਸ ਪੂਰਨ ਮਿਲੇ ਸ੍ਰੀਧਰ ਗੁਣ ਨਿਧਾਨ ॥੪॥੧॥੧੪॥
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਆਸਾ ਮਹਲਾ ੧ ॥
ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ ॥
ਸਲੋਕੁ ਮਃ ੧ ॥
ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥ ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥੧॥
janam maran anek beete pria sa(n)g bin kachh neh gate ||
kul roop dhoop giaanaheenee tujh binaa moh kavan maat ||
kar joR naanak saran aaio pria naath narahar karahu gaat ||1||
meenaa jalaheen meenaa jalaheen he oh bichhurat man tan kheen he kat jeevan pria bin hot ||
sanamukh seh baan sanamukh seh baan he mirag arape man tan praan he oh bedhio sahaj sarot ||
pria preet laagee mil bairaagee khin rahan dhirag tan tis binaa ||
palakaa na laagai pria prem paagai chitava(n)t anadhin prabh manaa ||
sreera(n)g raate naam maate bhai bharam dhuteeaa sagal khot ||
kar miaa dhiaa dhiaal pooran har prem naanak magan hot ||2||
aleeal gu(n)jaat aleeal gu(n)jaat he makara(n)dh ras baasan maat he preet kamal ba(n)dhaavat aap ||
chaatirak chit piaas chaatirak chit piaas he ghan boo(n)dh bachitr man aas he al peevat binasat taap ||
taapaa binaasan dhookh naasan mil prem man tan at ghanaa ||
su(n)dhar chatur sujaan suaamee kavan rasanaa gun bhanaa ||
geh bhujaa levahu naam dhevahu dhirasaT dhaarat miTat paap ||
naanak ja(n)pai patit paavan har dharas pekhat neh sa(n)taap ||3||
chitavau chit naath chitavau chit naath he rakh levahu saran anaath he mil chaau chaieele praan ||
su(n)dhar tan dhiaan su(n)dhar tan dhiaan he man lubadh gopaal giaan he jaachik jan raakhat maan ||
prabh maan pooran dhukh bidheeran sagal ichh puja(n)teeaa ||
har ka(n)Th laage dhin sabhaage mil naeh sej soha(n)teeaa ||
prabh dhirasaT dhaaree mile muraaree sagal kalamal bhe haan ||
binava(n)t naanak meree aas pooran mile sreedhar gun nidhaan ||4||1||14||
ikOankaar sat naam karataa purakh nirabhau niravair akaal moorat ajoonee saibha(n) gur prasaadh ||
aasaa mahalaa pehilaa ||
vaar salokaa naal salok bhee mahale pahile ke likhe Tu(n)dde as raajai kee dhunee ||
salok mahalaa pehilaa ||
balihaaree gur aapane dhiauhaaRee sadh vaar ||
jin maanas te dhevate ke’ee karat na laagee vaar ||1||