Sri Guru Granth Sahib

ਅੰਗ ੪੬੪

ਵਿਸਮਾਦੁ ਪਉਣੁ ਵਿਸਮਾਦੁ ਪਾਣੀ ॥ ਵਿਸਮਾਦੁ ਅਗਨੀ ਖੇਡਹਿ ਵਿਡਾਣੀ ॥ ਵਿਸਮਾਦੁ ਧਰਤੀ ਵਿਸਮਾਦੁ ਖਾਣੀ ॥ ਵਿਸਮਾਦੁ ਸਾਦਿ ਲਗਹਿ ਪਰਾਣੀ ॥ ਵਿਸਮਾਦੁ ਸੰਜੋਗੁ ਵਿਸਮਾਦੁ ਵਿਜੋਗੁ ॥ ਵਿਸਮਾਦੁ ਭੁਖ ਵਿਸਮਾਦੁ ਭੋਗੁ ॥ ਵਿਸਮਾਦੁ ਸਿਫਤਿ ਵਿਸਮਾਦੁ ਸਾਲਾਹ ॥ ਵਿਸਮਾਦੁ ਉਝੜ ਵਿਸਮਾਦੁ ਰਾਹ ॥ ਵਿਸਮਾਦੁ ਨੇੜੈ ਵਿਸਮਾਦੁ ਦੂਰਿ ॥ ਵਿਸਮਾਦੁ ਦੇਖੈ ਹਾਜਰਾ ਹਜੂਰਿ ॥ ਵੇਖਿ ਵਿਡਾਣੁ ਰਹਿਆ ਵਿਸਮਾਦੁ ॥ ਨਾਨਕ ਬੁਝਣੁ ਪੂਰੈ ਭਾਗਿ ॥੧॥
ਮਃ ੧ ॥
ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ ॥ ਕੁਦਰਤਿ ਪਾਤਾਲੀ ਆਕਾਸੀ ਕੁਦਰਤਿ ਸਰਬ ਆਕਾਰੁ ॥ ਕੁਦਰਤਿ ਵੇਦ ਪੁਰਾਣ ਕਤੇਬਾ ਕੁਦਰਤਿ ਸਰਬ ਵੀਚਾਰੁ ॥ ਕੁਦਰਤਿ ਖਾਣਾ ਪੀਣਾ ਪੈਨੑਣੁ ਕੁਦਰਤਿ ਸਰਬ ਪਿਆਰੁ ॥ ਕੁਦਰਤਿ ਜਾਤੀ ਜਿਨਸੀ ਰੰਗੀ ਕੁਦਰਤਿ ਜੀਅ ਜਹਾਨ ॥ ਕੁਦਰਤਿ ਨੇਕੀਆ ਕੁਦਰਤਿ ਬਦੀਆ ਕੁਦਰਤਿ ਮਾਨੁ ਅਭਿਮਾਨੁ ॥ ਕੁਦਰਤਿ ਪਉਣੁ ਪਾਣੀ ਬੈਸੰਤਰੁ ਕੁਦਰਤਿ ਧਰਤੀ ਖਾਕੁ ॥ ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ ॥ ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੋ ਤਾਕੁ ॥੨॥
ਪਉੜੀ ॥
ਆਪੀਨੑੈ ਭੋਗ ਭੋਗਿ ਕੈ ਹੋਇ ਭਸਮੜਿ ਭਉਰੁ ਸਿਧਾਇਆ ॥ ਵਡਾ ਹੋਆ ਦੁਨੀਦਾਰੁ ਗਲਿ ਸੰਗਲੁ ਘਤਿ ਚਲਾਇਆ ॥ ਅਗੈ ਕਰਣੀ ਕੀਰਤਿ ਵਾਚੀਐ ਬਹਿ ਲੇਖਾ ਕਰਿ ਸਮਝਾਇਆ ॥ ਥਾਉ ਨ ਹੋਵੀ ਪਉਦੀਈ ਹੁਣਿ ਸੁਣੀਐ ਕਿਆ ਰੂਆਇਆ ॥ ਮਨਿ ਅੰਧੈ ਜਨਮੁ ਗਵਾਇਆ ॥੩॥
ਸਲੋਕ ਮਃ ੧ ॥
ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥
ਮਃ ੧ ॥
ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥ ਕੇਤੀਆ ਕੰਨੑ ਕਹਾਣੀਆ ਕੇਤੇ ਬੇਦ ਬੀਚਾਰ ॥ ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥ ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥ ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ॥ ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥ ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ ਹੋਵਹਿ ਛਾਰ ॥

Ang 464

visamaadh paun visamaadh paanee ||
visamaadh aganee kheddeh viddaanee ||
visamaadh dharatee visamaadh khaanee ||
visamaadh saadh lageh paraanee ||
visamaadh sa(n)jog visamaadh vijog ||
visamaadh bhukh visamaadh bhog ||
visamaadh sifat visamaadh saalaeh ||
visamaadh ujhaR visamaadh raeh ||
visamaadh neRai visamaadh dhoor ||
visamaadh dhekhai haajaraa hajoor ||
vekh viddaan rahiaa visamaadh ||
naanak bujhan poorai bhaag ||1||
mahalaa pehilaa ||
kudharat dhisai kudharat suneeaai kudharat bhau sukh saar ||
kudharat paataalee aakaasee kudharat sarab aakaar ||
kudharat vedh puraan katebaa kudharat sarab veechaar ||
kudharat khaanaa peenaa pain(h)n kudharat sarab piaar ||
kudharat jaatee jinasee ra(n)gee kudharat jeea jahaan ||
kudharat nekeeaa kudharat badheeaa kudharat maan abhimaan ||
kudharat paun paanee baisa(n)tar kudharat dharatee khaak ||
sabh teree kudharat too(n) kaadhir karataa paakee naiee paak ||
naanak hukamai a(n)dhar vekhai varatai taako taak ||2||
pauRee ||
aapeen(h)ai bhog bhog kai hoi bhasamaR bhaur sidhaiaa ||
vaddaa hoaa dhuneedhaar gal sa(n)gal ghat chalaiaa ||
agai karanee keerat vaacheeaai beh lekhaa kar samajhaiaa ||
thaau na hovee paudheeiee hun suneeaai kiaa rooaaiaa ||
man a(n)dhai janam gavaiaa ||3||
salok mahalaa pehilaa ||
bhai vich pavan vahai sadhavaau ||
bhai vich chaleh lakh dhareeaau ||
bhai vich agan kaddai vegaar ||
bhai vich dharatee dhabee bhaar ||
bhai vich i(n)dh firai sir bhaar ||
bhai vich raajaa dharam dhuaar ||
bhai vich sooraj bhai vich cha(n)dh ||
koh karoRee chalat na a(n)t ||
bhai vich sidh budh sur naath ||
bhai vich aaddaane aakaas ||
bhai vich jodh mahaabal soor ||
bhai vich aaveh jaaveh poor ||
sagaliaa bhau likhiaa sir lekh ||
naanak nirabhau nira(n)kaar sach ek ||1||
mahalaa pehilaa ||
naanak nirabhau nira(n)kaar hor kete raam ravaal ||
keteeaa ka(n)n(h) kahaaneeaa kete bedh beechaar ||
kete nacheh ma(n)gate giR muR pooreh taal ||
baajaaree baajaar meh aai kaddeh baajaar ||
gaaveh raaje raaneeaa boleh aal pataal ||
lakh Takiaa ke mu(n)dhaRe lakh Takiaa ke haar ||
jit tan paie’eeh naanakaa se tan hoveh chhaar ||