Sri Guru Granth Sahib

ਅੰਗ ੪੬੬

ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥ ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥ ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥ ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥
ਮਃ ੧ ॥
ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮ੍ਹ੍ਹਿਆਰ ॥ ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥ ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥ ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥
ਪਉੜੀ ॥
ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥ ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ॥ ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥ ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥ ਜਗਜੀਵਨੁ ਦਾਤਾ ਪਾਇਆ ॥੬॥
ਸਲੋਕ ਮਃ ੧ ॥
ਹਉ ਵਿਚਿ ਆਇਆ ਹਉ ਵਿਚਿ ਗਇਆ ॥ ਹਉ ਵਿਚਿ ਜੰਮਿਆ ਹਉ ਵਿਚਿ ਮੁਆ ॥ ਹਉ ਵਿਚਿ ਦਿਤਾ ਹਉ ਵਿਚਿ ਲਇਆ ॥ ਹਉ ਵਿਚਿ ਖਟਿਆ ਹਉ ਵਿਚਿ ਗਇਆ ॥ ਹਉ ਵਿਚਿ ਸਚਿਆਰੁ ਕੂੜਿਆਰੁ ॥ ਹਉ ਵਿਚਿ ਪਾਪ ਪੁੰਨ ਵੀਚਾਰੁ ॥ ਹਉ ਵਿਚਿ ਨਰਕਿ ਸੁਰਗਿ ਅਵਤਾਰੁ ॥ ਹਉ ਵਿਚਿ ਹਸੈ ਹਉ ਵਿਚਿ ਰੋਵੈ ॥ ਹਉ ਵਿਚਿ ਭਰੀਐ ਹਉ ਵਿਚਿ ਧੋਵੈ ॥ ਹਉ ਵਿਚਿ ਜਾਤੀ ਜਿਨਸੀ ਖੋਵੈ ॥ ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ ॥ ਮੋਖ ਮੁਕਤਿ ਕੀ ਸਾਰ ਨ ਜਾਣਾ ॥ ਹਉ ਵਿਚਿ ਮਾਇਆ ਹਉ ਵਿਚਿ ਛਾਇਆ ॥ ਹਉਮੈ ਕਰਿ ਕਰਿ ਜੰਤ ਉਪਾਇਆ ॥ ਹਉਮੈ ਬੂਝੈ ਤਾ ਦਰੁ ਸੂਝੈ ॥ ਗਿਆਨ ਵਿਹੂਣਾ ਕਥਿ ਕਥਿ ਲੂਝੈ ॥ ਨਾਨਕ ਹੁਕਮੀ ਲਿਖੀਐ ਲੇਖੁ ॥ ਜੇਹਾ ਵੇਖਹਿ ਤੇਹਾ ਵੇਖੁ ॥੧॥
ਮਹਲਾ ੨ ॥
ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥ ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥ ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ॥ ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥ ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥ ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ ॥ ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥੨॥
ਪਉੜੀ ॥
ਸੇਵ ਕੀਤੀ ਸੰਤੋਖੀਈਂ ਜਿਨੑੀ ਸਚੋ ਸਚੁ ਧਿਆਇਆ ॥

Ang 466

sookham moorat naam nira(n)jan kaiaa kaa aakaar ||
sateeaa man sa(n)tokh upajai dhenai kai veechaar ||
dhe dhe ma(n)geh sahasaa goonaa sobh kare sa(n)saar ||
choraa jaaraa tai kooRiaaraa khaaraabaa vekaar ||
eik hodhaa khai chaleh aaithaauoo tinaa bh kaiee kaar ||
jal thal jeeaa pureeaa loaa aakaaraa aakaar ||
oi j aakheh su too(n)hai jaaneh tinaa bh teree saar ||
naanak bhagataa bhukh saalaahan sach naam aadhaar ||
sadhaa ana(n)dh raheh dhin raatee gunava(n)tiaa paa chhaar ||1||
mahalaa pehilaa ||
miTee musalamaan kee peRai piee kumi(h)aar ||
ghaR bhaa(n)dde iTaa keeaa jaladhee kare pukaar ||
jal jal rovai bapuRee jhaR jhaR paveh a(n)giaar ||
naanak jin karatai kaaran keeaa so jaanai karataar ||2||
pauRee ||
bin satigur kinai na paio bin satigur kinai na paiaa ||
satigur vich aap rakhion kar paragaT aakh sunaiaa ||
satigur miliaai sadhaa mukat hai jin vichahu moh chukaiaa ||
autam eh beechaar hai jin sache siau chit laiaa ||
jagajeevan dhaataa paiaa ||6||
salok mahalaa pehilaa ||
hau vich aaiaa hau vich giaa ||
hau vich ja(n)miaa hau vich muaa ||
hau vich dhitaa hau vich liaa ||
hau vich khaTiaa hau vich giaa ||
hau vich sachiaar kooRiaar ||
hau vich paap pu(n)n veechaar ||
hau vich narak surag avataar ||
hau vich hasai hau vich rovai ||
hau vich bhareeaai hau vich dhovai ||
hau vich jaatee jinasee khovai ||
hau vich moorakh hau vich siaanaa ||
mokh mukat kee saar na jaanaa ||
hau vich maiaa hau vich chhaiaa ||
haumai kar kar ja(n)t upaiaa ||
haumai boojhai taa dhar soojhai ||
giaan vihoonaa kath kath loojhai ||
naanak hukamee likheeaai lekh ||
jehaa vekheh tehaa vekh ||1||
mahalaa doojaa ||
haumai ehaa jaat hai haumai karam kamaeh ||
haumai eiee ba(n)dhanaa fir fir jonee paeh ||
haumai kithahu uoopajai kit sa(n)jam ieh jai ||
haumai eho hukam hai piaai kirat firaeh ||
haumai dheeragh rog hai dhaaroo bhee is maeh ||
kirapaa kare je aapanee taa gur kaa sabadh kamaeh ||
naanak kahai sunahu janahu it sa(n)jam dhukh jaeh ||2||
pauRee ||
sev keetee sa(n)tokhe’ee(n)ee jin(h)ee sacho sach dhiaaiaa ||