ਸਤਿਗੁਰੁ ਭੇਟੇ ਸੋ ਸੁਖੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਨਾਨਕ ਨਦਰਿ ਕਰੇ ਸੋ ਪਾਏ ॥ ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥੨॥
ਪਉੜੀ ॥
ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥ ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨੑੀ ਧਾਵਦੇ ॥ ਇਕਿ ਮੂਲੁ ਨ ਬੁਝਨੑਿ ਆਪਣਾ ਅਣਹੋਦਾ ਆਪੁ ਗਣਾਇਦੇ ॥ ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥ ਤਿਨੑ ਮੰਗਾ ਜਿ ਤੁਝੈ ਧਿਆਇਦੇ ॥੯॥
ਸਲੋਕੁ ਮਃ ੧ ॥
ਕੂੜੁ ਰਾਜਾ ਕੂੜੁ ਪਰਜਾ ਕੂੜੁ ਸਭੁ ਸੰਸਾਰੁ ॥ ਕੂੜੁ ਮੰਡਪ ਕੂੜੁ ਮਾੜੀ ਕੂੜੁ ਬੈਸਣਹਾਰੁ ॥ ਕੂੜੁ ਸੁਇਨਾ ਕੂੜੁ ਰੁਪਾ ਕੂੜੁ ਪੈਨੑਣਹਾਰੁ ॥ ਕੂੜੁ ਕਾਇਆ ਕੂੜੁ ਕਪੜੁ ਕੂੜੁ ਰੂਪੁ ਅਪਾਰੁ ॥ ਕੂੜੁ ਮੀਆ ਕੂੜੁ ਬੀਬੀ ਖਪਿ ਹੋਏ ਖਾਰੁ ॥ ਕੂੜਿ ਕੂੜੈ ਨੇਹੁ ਲਗਾ ਵਿਸਰਿਆ ਕਰਤਾਰੁ ॥ ਕਿਸੁ ਨਾਲਿ ਕੀਚੈ ਦੋਸਤੀ ਸਭੁ ਜਗੁ ਚਲਣਹਾਰੁ ॥ ਕੂੜੁ ਮਿਠਾ ਕੂੜੁ ਮਾਖਿਉ ਕੂੜੁ ਡੋਬੇ ਪੂਰੁ ॥ ਨਾਨਕੁ ਵਖਾਣੈ ਬੇਨਤੀ ਤੁਧੁ ਬਾਝੁ ਕੂੜੋ ਕੂੜੁ ॥੧॥
ਮਃ ੧ ॥
ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ ਹੋਇ ॥ ਕੂੜ ਕੀ ਮਲੁ ਉਤਰੈ ਤਨੁ ਕਰੇ ਹਛਾ ਧੋਇ ॥ ਸਚੁ ਤਾ ਪਰੁ ਜਾਣੀਐ ਜਾ ਸਚਿ ਧਰੇ ਪਿਆਰੁ ॥ ਨਾਉ ਸੁਣਿ ਮਨੁ ਰਹਸੀਐ ਤਾ ਪਾਏ ਮੋਖ ਦੁਆਰੁ ॥ ਸਚੁ ਤਾ ਪਰੁ ਜਾਣੀਐ ਜਾ ਜੁਗਤਿ ਜਾਣੈ ਜੀਉ ॥ ਧਰਤਿ ਕਾਇਆ ਸਾਧਿ ਕੈ ਵਿਚਿ ਦੇਇ ਕਰਤਾ ਬੀਉ ॥ ਸਚੁ ਤਾ ਪਰੁ ਜਾਣੀਐ ਜਾ ਸਿਖ ਸਚੀ ਲੇਇ ॥ ਦਇਆ ਜਾਣੈ ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ ॥ ਸਚੁ ਤਾਂ ਪਰੁ ਜਾਣੀਐ ਜਾ ਆਤਮ ਤੀਰਥਿ ਕਰੇ ਨਿਵਾਸੁ ॥ ਸਤਿਗੁਰੂ ਨੋ ਪੁਛਿ ਕੈ ਬਹਿ ਰਹੈ ਕਰੇ ਨਿਵਾਸੁ ॥ ਸਚੁ ਸਭਨਾ ਹੋਇ ਦਾਰੂ ਪਾਪ ਕਢੈ ਧੋਇ ॥ ਨਾਨਕੁ ਵਖਾਣੈ ਬੇਨਤੀ ਜਿਨ ਸਚੁ ਪਲੈ ਹੋਇ ॥੨॥
ਪਉੜੀ ॥
ਦਾਨੁ ਮਹਿੰਡਾ ਤਲੀ ਖਾਕੁ ਜੇ ਮਿਲੈ ਤ ਮਸਤਕਿ ਲਾਈਐ ॥ ਕੂੜਾ ਲਾਲਚੁ ਛਡੀਐ ਹੋਇ ਇਕ ਮਨਿ ਅਲਖੁ ਧਿਆਈਐ ॥ ਫਲੁ ਤੇਵੇਹੋ ਪਾਈਐ ਜੇਵੇਹੀ ਕਾਰ ਕਮਾਈਐ ॥ ਜੇ ਹੋਵੈ ਪੂਰਬਿ ਲਿਖਿਆ ਤਾ ਧੂੜਿ ਤਿਨੑਾ ਦੀ ਪਾਈਐ ॥ ਮਤਿ ਥੋੜੀ ਸੇਵ ਗਵਾਈਐ ॥੧੦॥
ਸਲੋਕੁ ਮਃ ੧ ॥
ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥ ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥ ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥੧॥
ਮਃ ੧ ॥
ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥ ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥
satigur bheTe so sukh paae ||
har kaa naam ma(n)n vasaae ||
naanak nadhar kare so paae ||
aas a(n)dhese te nihakeval haumai sabadh jalaae ||2||
pauRee ||
bhagat terai man bhaavadhe dhar sohan keerat gaavadhe ||
naanak karamaa baahare dhar ddoa na lahan(h)ee dhaavadhe ||
eik mool na bujhani(h) aapanaa anahodhaa aap ganaidhe ||
hau ddaaddee kaa neech jaat hor utam jaat sadhaidhe ||
tin(h) ma(n)gaa j tujhai dhiaaidhe ||9||
salok mahalaa pehilaa ||
kooR raajaa kooR parajaa kooR sabh sa(n)saar ||
kooR ma(n)ddap kooR maaRee kooR baisanahaar ||
kooR suinaa kooR rupaa kooR pain(h)nahaar ||
kooR kaiaa kooR kapaR kooR roop apaar ||
kooR meeaa kooR beebee khap hoe khaar ||
kooR kooRai neh lagaa visariaa karataar ||
kis naal keechai dhosatee sabh jag chalanahaar ||
kooR miThaa kooR maakhiau kooR ddobe poor ||
naanak vakhaanai benatee tudh baajh kooRo kooR ||1||
mahalaa pehilaa ||
sach taa par jaaneeaai jaa ridhai sachaa hoi ||
kooR kee mal utarai tan kare hachhaa dhoi ||
sach taa par jaaneeaai jaa sach dhare piaar ||
naau sun man rahaseeaai taa paae mokh dhuaar ||
sach taa par jaaneeaai jaa jugat jaanai jeeau ||
dharat kaiaa saadh kai vich dhei karataa beeau ||
sach taa par jaaneeaai jaa sikh sachee lei ||
dhiaa jaanai jeea kee kichh pu(n)n dhaan karei ||
sach taa(n) par jaaneeaai jaa aatam teerath kare nivaas ||
satiguroo no puchh kai beh rahai kare nivaas ||
sach sabhanaa hoi dhaaroo paap kaddai dhoi ||
naanak vakhaanai benatee jin sach palai hoi ||2||
pauRee ||
dhaan mahi(n)ddaa talee khaak je milai ta masatak laieeaai ||
kooRaa laalach chhaddeeaai hoi ik man alakh dhiaaieeaai ||
fal teveho paieeaai jevehee kaar kamaieeaai ||
je hovai poorab likhiaa taa dhooR tin(h)aa dhee paieeaai ||
mat thoRee sev gavaieeaai ||10||
salok mahalaa pehilaa ||
sach kaal kooR varatiaa kal kaalakh betaal ||
beeau beej pat lai ge ab kiau ugavai dhaal ||
je ik hoi ta ugavai rutee hoo rut hoi ||
naanak paahai baaharaa korai ra(n)g na soi ||
bhai vich khu(n)b chaRaieeaai saram paahu tan hoi ||
naanak bhagatee je rapai kooRai soi na koi ||1||
mahalaa pehilaa ||
lab paap dhui raajaa mahataa kooR hoaa sikadhaar ||
kaam neb sadh puchheeaai beh beh kare beechaar ||