ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥ ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥ ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥ ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥ ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ ॥ ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ ਬਹਹਿ ਘਰ ਬਾਰੁ ॥ ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥ ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥
ਮਃ ੧ ॥
ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥ ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥ ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥ ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥
ਪਉੜੀ ॥
ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ ॥ ਏਨਾ ਜੰਤਾ ਕੈ ਵਸਿ ਕਿਛੁ ਨਾਹੀ ਤੁਧੁ ਵੇਕੀ ਜਗਤੁ ਉਪਾਇਆ ॥ ਇਕਨਾ ਨੋ ਤੂੰ ਮੇਲਿ ਲੈਹਿ ਇਕਿ ਆਪਹੁ ਤੁਧੁ ਖੁਆਇਆ ॥ ਗੁਰ ਕਿਰਪਾ ਤੇ ਜਾਣਿਆ ਜਿਥੈ ਤੁਧੁ ਆਪੁ ਬੁਝਾਇਆ ॥ ਸਹਜੇ ਹੀ ਸਚਿ ਸਮਾਇਆ ॥੧੧॥
ਸਲੋਕੁ ਮਃ ੧ ॥
ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥ ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥
ਬਲਿਹਾਰੀ ਕੁਦਰਤਿ ਵਸਿਆ ॥ ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥
ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥ ਤੂੰ ਸਚਾ ਸਾਹਿਬੁ ਸਿਫਤਿ ਸੁਆਲ੍ਹ੍ਹਿਉ ਜਿਨਿ ਕੀਤੀ ਸੋ ਪਾਰਿ ਪਇਆ ॥ ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥
ਮਃ ੨ ॥
ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ ॥ ਖਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥ ਸਰਬ ਸਬਦੰ ਏਕ ਸਬਦੰ ਜੇ ਕੋ ਜਾਣੈ ਭੇਉ ॥ ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੩॥
ਮਃ ੨ ॥
ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ ॥ ਆਤਮਾ ਬਾਸੁਦੇਵਸੵਿ ਜੇ ਕੋ ਜਾਣੈ ਭੇਉ ॥ ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੪॥
ਮਃ ੧ ॥
ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ॥ ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨ ਹੋਇ ॥੫॥
ਪਉੜੀ ॥
ਪੜਿਆ ਹੋਵੈ ਗੁਨਹਗਾਰੁ ਤਾ ਓਮੀ ਸਾਧੁ ਨ ਮਾਰੀਐ ॥ ਜੇਹਾ ਘਾਲੇ ਘਾਲਣਾ ਤੇਵੇਹੋ ਨਾਉ ਪਚਾਰੀਐ ॥ ਐਸੀ ਕਲਾ ਨ ਖੇਡੀਐ ਜਿਤੁ ਦਰਗਹ ਗਇਆ ਹਾਰੀਐ ॥ ਪੜਿਆ ਅਤੈ ਓਮੀਆ ਵੀਚਾਰੁ ਅਗੈ ਵੀਚਾਰੀਐ ॥ ਮੁਹਿ ਚਲੈ ਸੁ ਅਗੈ ਮਾਰੀਐ ॥੧੨॥
a(n)dhee rayat giaan vihoonee bhaeh bhare muradhaar ||
giaanee nacheh vaaje vaaveh roop kareh seegaar ||
uooche kookeh vaadhaa gaaveh jodhaa kaa veechaar ||
moorakh pa(n)ddit hikamat hujat sa(n)jai kareh piaar ||
dharamee dharam kareh gaavaaveh ma(n)geh mokh dhuaar ||
jatee sadhaaveh jugat na jaaneh chhadd baheh ghar baar ||
sabh ko pooraa aape hovai ghaT na koiee aakhai ||
pat paravaanaa pichhai paieeaai taa naanak toliaa jaapai ||2||
mahalaa pehilaa ||
vadhee su vajag naanakaa sachaa vekhai soi ||
sabhanee chhaalaa maareeaa karataa kare su hoi ||
agai jaat na jor hai agai jeeau nave ||
jin kee lekhai pat pavai cha(n)ge seiee kei ||3||
pauRee ||
dhur karam jinaa kau tudh paiaa taa tinee khasam dhiaaiaa ||
enaa ja(n)taa kai vas kichh naahee tudh vekee jagat upaiaa ||
eikanaa no too(n) mel laih ik aapahu tudh khuaaiaa ||
gur kirapaa te jaaniaa jithai tudh aap bujhaiaa ||
sahaje hee sach samaiaa ||11||
salok mahalaa pehilaa ||
dhukh dhaaroo sukh rog bhiaa jaa sukh taam na hoiee ||
too(n) karataa karanaa mai naahee jaa hau karee na hoiee ||1||
balihaaree kudharat vasiaa ||
teraa a(n)t na jaiee lakhiaa ||1|| rahaau ||
jaat meh jot jot meh jaataa akal kalaa bharapoor rahiaa ||
too(n) sachaa saahib sifat suaali(h)au jin keetee so paar piaa ||
kahu naanak karate keeaa baataa jo kichh karanaa su kar rahiaa ||2||
mahalaa doojaa ||
jog sabadha(n) giaan sabadha(n) bedh sabadha(n) braahamaneh ||
khatree sabadha(n) soor sabadha(n) soodhr sabadha(n) paraa kirateh ||
sarab sabadha(n) ek sabadha(n) je ko jaanai bheau || naanak taa kaa dhaas hai soiee nira(n)jan dheau ||3||
mahalaa doojaa ||
ek kirasana(n) sarab dhevaa dhev dhevaa ta aatamaa ||
aatamaa baasudhevasiye je ko jaanai bheau || naanak taa kaa dhaas hai soiee nira(n)jan dheau ||4||
mahalaa pehilaa ||
ku(n)bhe badhaa jal rahai jal bin ku(n)bh na hoi ||
giaan kaa badhaa man rahai gur bin giaan na hoi ||5||
pauRee ||
paRiaa hovai gunahagaar taa omee saadh na maareeaai ||
jehaa ghaale ghaalanaa teveho naau pachaareeaai ||
aaisee kalaa na kheddeeaai jit dharageh giaa haareeaai ||
paRiaa atai omeeaa veechaar agai veechaareeaai ||
muh chalai su agai maareeaai ||12||