Sri Guru Granth Sahib

ਅੰਗ ੪੭੦

ਸਲੋਕੁ ਮਃ ੧ ॥
ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥ ਜੁਗੁ ਜੁਗੁ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ ॥ ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ ॥ ਤ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥ ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥ ਕਲਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ ॥੧॥
ਮਃ ੧ ॥
ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥ ਸਭੁ ਕੋ ਸਚਿ ਸਮਾਵੈ ॥ ਰਿਗੁ ਕਹੈ ਰਹਿਆ ਭਰਪੂਰਿ ॥ ਰਾਮ ਨਾਮੁ ਦੇਵਾ ਮਹਿ ਸੂਰੁ ॥ ਨਾਇ ਲਇਐ ਪਰਾਛਤ ਜਾਹਿ ॥ ਨਾਨਕ ਤਉ ਮੋਖੰਤਰੁ ਪਾਹਿ ॥ ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਕਾਨੑ ਕ੍ਰਿਸਨੁ ਜਾਦਮੁ ਭਇਆ ॥ ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ ॥ ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥ ਨੀਲ ਬਸਤ੍ਰ ਲੇ ਕਪੜੇ ਪਹਿਰੇ ਤੁਰਕ ਪਠਾਣੀ ਅਮਲੁ ਕੀਆ ॥ ਚਾਰੇ ਵੇਦ ਹੋਏ ਸਚਿਆਰ ॥ ਪੜਹਿ ਗੁਣਹਿ ਤਿਨੑ ਚਾਰ ਵੀਚਾਰ ॥ ਭਾਉ ਭਗਤਿ ਕਰਿ ਨੀਚੁ ਸਦਾਏ ॥ ਤਉ ਨਾਨਕ ਮੋਖੰਤਰੁ ਪਾਏ ॥੨॥
ਪਉੜੀ ॥
ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ ॥ ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨੑੀ ਨੇਤ੍ਰੀ ਜਗਤੁ ਨਿਹਾਲਿਆ ॥ ਖਸਮੁ ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ ॥ ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥ ਕਰਿ ਕਿਰਪਾ ਪਾਰਿ ਉਤਾਰਿਆ ॥੧੩॥
ਸਲੋਕੁ ਮਃ ੧ ॥
ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥ ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥ ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥ ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥ ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥ ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥ ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥ ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥੧॥
ਮਃ ੧ ॥
ਪੜਿ ਪੁਸਤਕ ਸੰਧਿਆ ਬਾਦੰ ॥ ਸਿਲ ਪੂਜਸਿ ਬਗੁਲ ਸਮਾਧੰ ॥ ਮੁਖਿ ਝੂਠ ਬਿਭੂਖਣ ਸਾਰੰ ॥ ਤ੍ਰੈਪਾਲ ਤਿਹਾਲ ਬਿਚਾਰੰ ॥ ਗਲਿ ਮਾਲਾ ਤਿਲਕੁ ਲਿਲਾਟੰ ॥ ਦੁਇ ਧੋਤੀ ਬਸਤ੍ਰ ਕਪਾਟੰ ॥ ਜੇ ਜਾਣਸਿ ਬ੍ਰਹਮੰ ਕਰਮੰ ॥ ਸਭਿ ਫੋਕਟ ਨਿਸਚਉ ਕਰਮੰ ॥ ਕਹੁ ਨਾਨਕ ਨਿਹਚਉ ਧਿਆਵੈ ॥ ਵਿਣੁ ਸਤਿਗੁਰ ਵਾਟ ਨ ਪਾਵੈ ॥੨॥
ਪਉੜੀ ॥
ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥ ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥ ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥

Ang 470

salok mahalaa pehilaa ||
naanak mer sareer kaa ik rath ik rathavaahu ||
jug jug fer vaTaie’eeh giaanee bujheh taeh ||
satajug rath sa(n)tokh kaa dharam agai rathavaahu ||
tretai rath jatai kaa jor agai rathavaahu ||
dhuaapur rath tapai kaa sat agai rathavaahu ||
kalajug rath agan kaa kooR agai rathavaahu ||1||
mahalaa pehilaa ||
saam kahai seta(n)bar suaamee sach meh aachhai saach rahe || sabh ko sach samaavai ||
rig kahai rahiaa bharapoor ||
raam naam dhevaa meh soor ||
nai liaai paraachhat jaeh ||
naanak tau mokha(n)tar paeh ||
juj meh jor chhalee cha(n)dhraaval kaan(h) kirasan jaadham bhiaa ||
paarajaat gopee lai aaiaa bi(n)dhraaban meh ra(n)g keeaa ||
kal meh bedh atharaban hooaa naau khudhaiee alahu bhiaa ||
neel basatr le kapaRe pahire turak paThaanee amal keeaa ||
chaare vedh hoe sachiaar ||
paReh guneh tin(h) chaar veechaar ||
bhaau bhagat kar neech sadhaae || tau naanak mokha(n)tar paae ||2||
pauRee ||
satigur viTahu vaariaa jit miliaai khasam samaaliaa ||
jin kar upadhes giaan a(n)jan dheeaa in(h)ee netree jagat nihaaliaa ||
khasam chhodd dhoojai lage ddube se vanajaariaa ||
satiguroo hai bohithaa viralai kinai veechaariaa ||
kar kirapaa paar utaariaa ||13||
salok mahalaa pehilaa ||
si(n)mal rukh sarairaa at dheeragh at much ||
oi j aaveh aas kar jaeh niraase kit ||
fal fike ful bakabake ka(n)m na aaveh pat ||
miThat neevee naanakaa gun cha(n)giaaieeaa tat ||
sabh ko nivai aap kau par kau nivai na koi ||
dhar taaraajoo toleeaai nivai su gauraa hoi ||
aparaadhee dhoonaa nivai jo ha(n)taa miragaeh ||
sees nivaiaai kiaa theeaai jaa ridhai kusudhe jaeh ||1||
mahalaa pehilaa ||
paR pusatak sa(n)dhiaa baadha(n) ||
sil poojas bagul samaadha(n) ||
mukh jhooTh bibhookhan saara(n) ||
traipaal tihaal bichaara(n) ||
gal maalaa tilak lilaaTa(n) ||
dhui dhotee basatr kapaaTa(n) ||
je jaanas brahama(n) karama(n) ||
sabh fokaT nisachau karama(n) ||
kahu naanak nihachau dhiaavai ||
vin satigur vaaT na paavai ||2||
pauRee ||
kapaR roop suhaavanaa chhadd dhuneeaa a(n)dhar jaavanaa ||
ma(n)dhaa cha(n)gaa aapanaa aape hee keetaa paavanaa ||
hukam ke’ee man bhaavadhe raeh bheeRai agai jaavanaa ||