Sri Guru Granth Sahib

ਅੰਗ ੪੭੨

ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ ॥ ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥ ਅਭਾਖਿਆ ਕਾ ਕੁਠਾ ਬਕਰਾ ਖਾਣਾ ॥ ਚਉਕੇ ਉਪਰਿ ਕਿਸੈ ਨ ਜਾਣਾ ॥ ਦੇ ਕੈ ਚਉਕਾ ਕਢੀ ਕਾਰ ॥ ਉਪਰਿ ਆਇ ਬੈਠੇ ਕੂੜਿਆਰ ॥ ਮਤੁ ਭਿਟੈ ਵੇ ਮਤੁ ਭਿਟੈ ॥ ਇਹੁ ਅੰਨੁ ਅਸਾਡਾ ਫਿਟੈ ॥ ਤਨਿ ਫਿਟੈ ਫੇੜ ਕਰੇਨਿ ॥ ਮਨਿ ਜੂਠੈ ਚੁਲੀ ਭਰੇਨਿ ॥ ਕਹੁ ਨਾਨਕ ਸਚੁ ਧਿਆਈਐ ॥ ਸੁਚਿ ਹੋਵੈ ਤਾ ਸਚੁ ਪਾਈਐ ॥੨॥
ਪਉੜੀ ॥
ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ ਹੇਠਿ ਚਲਾਇਦਾ ॥ ਆਪੇ ਦੇ ਵਡਿਆਈਆ ਆਪੇ ਹੀ ਕਰਮ ਕਰਾਇਦਾ ॥ ਵਡਹੁ ਵਡਾ ਵਡ ਮੇਦਨੀ ਸਿਰੇ ਸਿਰਿ ਧੰਧੈ ਲਾਇਦਾ ॥ ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ ॥ ਦਰਿ ਮੰਗਨਿ ਭਿਖ ਨ ਪਾਇਦਾ ॥੧੬॥
ਸਲੋਕੁ ਮਃ ੧ ॥
ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥ ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥ ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥ ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥੧॥
ਮਃ ੧ ॥
ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥ ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥ ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥ ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥੨॥
ਪਉੜੀ ॥
ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥ ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥ ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥ ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ॥ ਜਰੁ ਆਈ ਜੋਬਨਿ ਹਾਰਿਆ ॥੧੭॥
ਸਲੋਕੁ ਮਃ ੧ ॥
ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥
ਮਃ ੧ ॥
ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥ ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥ ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥ ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥੨॥
ਮਃ ੧ ॥
ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥ ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥ ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥ ਨਾਨਕ ਜਿਨੑੀ ਗੁਰਮੁਖਿ ਬੁਝਿਆ ਤਿਨੑਾ ਸੂਤਕੁ ਨਾਹਿ ॥੩॥

Ang 472

neel vasatr pahir hoveh paravaan ||
malechh dhaan le poojeh puraan ||
abhaakhiaa kaa kuThaa bakaraa khaanaa ||
chauke upar kisai na jaanaa ||
dhe kai chaukaa kaddee kaar ||
aupar aai baiThe kooRiaar ||
mat bhiTai ve mat bhiTai || ih a(n)n asaaddaa fiTai ||
tan fiTai feR karen ||
man jooThai chulee bharen ||
kahu naanak sach dhiaaieeaai ||
such hovai taa sach paieeaai ||2||
pauRee ||
chitai a(n)dhar sabh ko vekh nadharee heTh chalaidhaa ||
aape dhe vaddiaaieeaa aape hee karam karaidhaa ||
vaddahu vaddaa vadd medhanee sire sir dha(n)dhai laidhaa ||
nadhar upaThee je kare sulataanaa ghaahu karaidhaa ||
dhar ma(n)gan bhikh na paidhaa ||16||
salok mahalaa pehilaa ||
je mohaakaa ghar muhai ghar muh pitaree dhei ||
agai vasat sin(j)aaneeaai pitaree chor karei ||
vadde’eeh hath dhalaal ke musafee eh karei ||
naanak agai so milai j khaTe ghaale dhei ||1||
mahalaa pehilaa ||
jiau joroo siranaavanee aavai vaaro vaar ||
jooThe jooThaa mukh vasai nit nit hoi khuaar ||
sooche eh na aakhe’eeh bahan j pi(n)ddaa dhoi ||
sooche seiee naanakaa jin man vasiaa soi ||2||
pauRee ||
ture palaane paun veg har ra(n)gee haram savaariaa ||
koThe ma(n)ddap maaReeaa lai baiThe kar paasaariaa ||
cheej karan man bhaavadhe har bujhan naahee haariaa ||
kar furamais khaiaa vekh mahalat maran visaariaa ||
jar aaiee joban haariaa ||17||
salok mahalaa pehilaa ||
je kar sootak ma(n)neeaai sabh tai sootak hoi ||
gohe atai lakaRee a(n)dhar keeRaa hoi ||
jete dhaane a(n)n ke jeeaa baajh na koi ||
pahilaa paanee jeeau hai jit hariaa sabh koi ||
sootak kiau kar rakheeaai sootak pavai rasoi ||
naanak sootak ev na utarai giaan utaare dhoi ||1||
mahalaa pehilaa ||
man kaa sootak lobh hai jihavaa sootak kooR ||
akhee sootak vekhanaa par tria par dhan roop ||
ka(n)nee sootak ka(n)n pai laitabaaree khaeh ||
naanak ha(n)saa aadhamee badhe jam pur jaeh ||2||
mahalaa pehilaa ||
sabho sootak bharam hai dhoojai lagai jai ||
ja(n)man maranaa hukam hai bhaanai aavai jai ||
khaanaa peenaa pavitr hai dhiton rijak sa(n)baeh ||
naanak jin(h)ee gurmukh bujhiaa tin(h)aa sootak naeh ||3||