ਆਸਾ ॥
ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥ ਗਲੀ ਜਿਨੑਾ ਜਪਮਾਲੀਆ ਲੋਟੇ ਹਥਿ ਨਿਬਗ ॥ ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥੧॥
ਐਸੇ ਸੰਤ ਨ ਮੋ ਕਉ ਭਾਵਹਿ ॥ ਡਾਲਾ ਸਿਉ ਪੇਡਾ ਗਟਕਾਵਹਿ ॥੧॥ ਰਹਾਉ ॥
ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ ॥ ਬਸੁਧਾ ਖੋਦਿ ਕਰਹਿ ਦੁਇ ਚੂਲ੍ਹ੍ਹੇ ਸਾਰੇ ਮਾਣਸ ਖਾਵਹਿ ॥੨॥
ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ ॥ ਸਦਾ ਸਦਾ ਫਿਰਹਿ ਅਭਿਮਾਨੀ ਸਗਲ ਕੁਟੰਬ ਡੁਬਾਵਹਿ ॥੩॥
ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਕਰਮ ਕਮਾਵੈ ॥ ਕਹੁ ਕਬੀਰ ਜਿਸੁ ਸਤਿਗੁਰੁ ਭੇਟੈ ਪੁਨਰਪਿ ਜਨਮਿ ਨ ਆਵੈ ॥੪॥੨॥
ਆਸਾ ॥
ਬਾਪਿ ਦਿਲਾਸਾ ਮੇਰੋ ਕੀਨੑਾ ॥ ਸੇਜ ਸੁਖਾਲੀ ਮੁਖਿ ਅੰਮ੍ਰਿਤੁ ਦੀਨੑਾ ॥ ਤਿਸੁ ਬਾਪ ਕਉ ਕਿਉ ਮਨਹੁ ਵਿਸਾਰੀ ॥ ਆਗੈ ਗਇਆ ਨ ਬਾਜੀ ਹਾਰੀ ॥੧॥
ਮੁਈ ਮੇਰੀ ਮਾਈ ਹਉ ਖਰਾ ਸੁਖਾਲਾ ॥ ਪਹਿਰਉ ਨਹੀ ਦਗਲੀ ਲਗੈ ਨ ਪਾਲਾ ॥੧॥ ਰਹਾਉ ॥
ਬਲਿ ਤਿਸੁ ਬਾਪੈ ਜਿਨਿ ਹਉ ਜਾਇਆ ॥ ਪੰਚਾ ਤੇ ਮੇਰਾ ਸੰਗੁ ਚੁਕਾਇਆ ॥ ਪੰਚ ਮਾਰਿ ਪਾਵਾ ਤਲਿ ਦੀਨੇ ॥ ਹਰਿ ਸਿਮਰਨਿ ਮੇਰਾ ਮਨੁ ਤਨੁ ਭੀਨੇ ॥੨॥
ਪਿਤਾ ਹਮਾਰੋ ਵਡ ਗੋਸਾਈ ॥ ਤਿਸੁ ਪਿਤਾ ਪਹਿ ਹਉ ਕਿਉ ਕਰਿ ਜਾਈ ॥ ਸਤਿਗੁਰ ਮਿਲੇ ਤ ਮਾਰਗੁ ਦਿਖਾਇਆ ॥ ਜਗਤ ਪਿਤਾ ਮੇਰੈ ਮਨਿ ਭਾਇਆ ॥੩॥
ਹਉ ਪੂਤੁ ਤੇਰਾ ਤੂੰ ਬਾਪੁ ਮੇਰਾ ॥ ਏਕੈ ਠਾਹਰ ਦੁਹਾ ਬਸੇਰਾ ॥ ਕਹੁ ਕਬੀਰ ਜਨਿ ਏਕੋ ਬੂਝਿਆ ॥ ਗੁਰ ਪ੍ਰਸਾਦਿ ਮੈ ਸਭੁ ਕਿਛੁ ਸੂਝਿਆ ॥੪॥੩॥
ਆਸਾ ॥
ਇਕਤੁ ਪਤਰਿ ਭਰਿ ਉਰਕਟ ਕੁਰਕਟ ਇਕਤੁ ਪਤਰਿ ਭਰਿ ਪਾਨੀ ॥ ਆਸਿ ਪਾਸਿ ਪੰਚ ਜੋਗੀਆ ਬੈਠੇ ਬੀਚਿ ਨਕਟ ਦੇ ਰਾਨੀ ॥੧॥
ਨਕਟੀ ਕੋ ਠਨਗਨੁ ਬਾਡਾ ਡੂੰ ॥ ਕਿਨਹਿ ਬਿਬੇਕੀ ਕਾਟੀ ਤੂੰ ॥੧॥ ਰਹਾਉ ॥
ਸਗਲ ਮਾਹਿ ਨਕਟੀ ਕਾ ਵਾਸਾ ਸਗਲ ਮਾਰਿ ਅਉਹੇਰੀ ॥ ਸਗਲਿਆ ਕੀ ਹਉ ਬਹਿਨ ਭਾਨਜੀ ਜਿਨਹਿ ਬਰੀ ਤਿਸੁ ਚੇਰੀ ॥੨॥
ਹਮਰੋ ਭਰਤਾ ਬਡੋ ਬਿਬੇਕੀ ਆਪੇ ਸੰਤੁ ਕਹਾਵੈ ॥ ਓਹੁ ਹਮਾਰੈ ਮਾਥੈ ਕਾਇਮੁ ਅਉਰੁ ਹਮਰੈ ਨਿਕਟਿ ਨ ਆਵੈ ॥੩॥
ਨਾਕਹੁ ਕਾਟੀ ਕਾਨਹੁ ਕਾਟੀ ਕਾਟਿ ਕੂਟਿ ਕੈ ਡਾਰੀ ॥ ਕਹੁ ਕਬੀਰ ਸੰਤਨ ਕੀ ਬੈਰਨਿ ਤੀਨਿ ਲੋਕ ਕੀ ਪਿਆਰੀ ॥੪॥੪॥
ਆਸਾ ॥
ਜੋਗੀ ਜਤੀ ਤਪੀ ਸੰਨਿਆਸੀ ਬਹੁ ਤੀਰਥ ਭ੍ਰਮਨਾ ॥ ਲੁੰਜਿਤ ਮੁੰਜਿਤ ਮੋਨਿ ਜਟਾਧਰ ਅੰਤਿ ਤਊ ਮਰਨਾ ॥੧॥
ਤਾ ਤੇ ਸੇਵੀਅਲੇ ਰਾਮਨਾ ॥ ਰਸਨਾ ਰਾਮ ਨਾਮ ਹਿਤੁ ਜਾ ਕੈ ਕਹਾ ਕਰੈ ਜਮਨਾ ॥੧॥ ਰਹਾਉ ॥
ਆਗਮ ਨਿਰਗਮ ਜੋਤਿਕ ਜਾਨਹਿ ਬਹੁ ਬਹੁ ਬਿਆਕਰਨਾ ॥
aasaa ||
gaj saadde tai tai dhoteeaa tihare pain tag ||
galee jin(h)aa japamaaleeaa loTe hath nibag ||
oi har ke sa(n)t na aakhe’eeh baanaaras ke Thag ||1||
aaise sa(n)t na mo kau bhaaveh ||
ddaalaa siau peddaa gaTakaaveh ||1|| rahaau ||
baasan maa(n)j charaaveh uoopar kaaThee dhoi jalaaveh ||
basudhaa khodh kareh dhui choole(h) saare maanas khaaveh ||2||
oi paapee sadhaa fireh aparaadhee mukhahu aparas kahaaveh ||
sadhaa sadhaa fireh abhimaanee sagal kuTa(n)b ddubaaveh ||3||
jit ko laiaa tit hee laagaa taise karam kamaavai ||
kahu kabeer jis satigur bheTai punarap janam na aavai ||4||2||
aasaa ||
baap dhilaasaa mero keen(h)aa || sej sukhaalee mukh a(n)mrit dheen(h)aa ||
tis baap kau kiau manahu visaaree ||
aagai giaa na baajee haaree ||1||
muiee meree maiee hau kharaa sukhaalaa ||
pahirau nahee dhagalee lagai na paalaa ||1|| rahaau ||
bal tis baapai jin hau jaiaa ||
pa(n)chaa te meraa sa(n)g chukaiaa ||
pa(n)ch maar paavaa tal dheene ||
har simaran meraa man tan bheene ||2||
pitaa hamaaro vadd gosaiee ||
tis pitaa peh hau kiau kar jaiee ||
satigur mile ta maarag dhikhaiaa ||
jagat pitaa merai man bhaiaa ||3||
hau poot teraa too(n) baap meraa ||
ekai Thaahar dhuhaa baseraa ||
kahu kabeer jan eko boojhiaa ||
gur prasaadh mai sabh kichh soojhiaa ||4||3||
aasaa ||
eikat patar bhar urakaT kurakaT ikat patar bhar paanee ||
aas paas pa(n)ch jogeeaa baiThe beech nakaT dhe raanee ||1||
nakaTee ko Thanagan baaddaa ddoo(n) ||
kineh bibekee kaaTee too(n) ||1|| rahaau ||
sagal maeh nakaTee kaa vaasaa sagal maar aauheree ||
sagaliaa kee hau bahin bhaanajee jineh baree tis cheree ||2||
hamaro bharataa baddo bibekee aape sa(n)t kahaavai ||
oh hamaarai maathai kaim aaur hamarai nikaT na aavai ||3||
naakahu kaaTee kaanahu kaaTee kaaT kooT kai ddaaree ||
kahu kabeer sa(n)tan kee bairan teen lok kee piaaree ||4||4||
aasaa ||
jogee jatee tapee sa(n)niaasee bahu teerath bhramanaa ||
lu(n)jit mu(n)jit mon jaTaadhar a(n)t tuoo maranaa ||1||
taa te seveeale raamanaa ||
rasanaa raam naam hit jaa kai kahaa karai jamanaa ||1|| rahaau ||
aagam niragam jotik jaaneh bahu bahu biaakaranaa ||